PUNJABMAILUSA.COM

ਪੱਤਰਕਾਰ ਹੱਤਿਆਕਾਂਡ : ਛੋਟਾ ਰਾਜਨ ਸਮੇਤ 9 ਨੂੰ ਉਮਰ ਕੈਦ

ਪੱਤਰਕਾਰ ਹੱਤਿਆਕਾਂਡ : ਛੋਟਾ ਰਾਜਨ ਸਮੇਤ 9 ਨੂੰ ਉਮਰ ਕੈਦ

ਪੱਤਰਕਾਰ ਹੱਤਿਆਕਾਂਡ : ਛੋਟਾ ਰਾਜਨ ਸਮੇਤ 9 ਨੂੰ ਉਮਰ ਕੈਦ
May 03
05:02 2018

ਮੁੰਬਈ, 3 ਮਈ (ਪੰਜਾਬ ਮੇਲ)- ਮੁੰਬਈ ਦੀ ਮਕੋਕਾ ਅਦਾਲਤ ਨੇ ਅੰਗਰੇਜ਼ੀ ਅਖ਼ਬਾਰ ਮਿਡ ਡੇ ਦੇ ਕ੍ਰਾਈਮ ਪੱਤਰਕਾਰ ਜੋਤੀਰਮੋਏ ਡੇ ਦੀ ਹੱਤਿਆ ਕੇਸ ‘ਚ ਅੰਡਰਵਰਲਡ ਡਾਨ ਛੋਟਾ ਰਾਜਨ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਨੇ ਅੱਜ ਛੋਟਾ ਰਾਜਨ ਸਮੇਤ 9 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦਾ ਐਲਾਨ ਕਰ ਦਿੱਤਾ ਅਤੇ ਨਾਲ ਹੀ ਸਾਰੇ ਦੋਸ਼ੀਆਂ ਨੂੰ 26-26 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ | ਇਸ ਤੋਂ ਪਹਿਲਾਂ ਮਕੋਕਾ ਦੇ ਵਿਸ਼ੇਸ਼ ਜੱਜ ਸਮੀਰ ਅਦਕਰ ਨੇ ਇਸ ਮਾਮਲੇ ‘ਚ ਸਹਿ ਦੋਸ਼ੀ ਪੱਤਰਕਾਰ ਜਿਗਨਾ ਵੋਹਰਾ ਨੂੰ ਬਰੀ ਕਰ ਦਿੱਤਾ ਹੈ, ਜਿਸ ‘ਤੇ ਹੱਤਿਆ ਦੀ ਸਾਜ਼ਿਸ਼ ਰਚਣ ਤੋਂ ਇਲਾਵਾ ਹੋਰ ਕਈ ਦੋਸ਼ ਸਨ | ਜੱਜ ਵਲੋਂ ਬਰੀ ਕੀਤੇ ਜਾਣ ਤੋਂ ਤੁਰੰਤ ਬਾਅਦ ਜਿਗਨਾ ਨੂੰ ਅਦਾਲਤ ‘ਚ ਰੋਂਦੇ ਹੋਏ ਦੇਖਿਆ ਗਿਆ | ਜੋਸਫ ਪਾਲਸਨ ਨੂੰ ਵੀ ਬਰੀ ਕਰ ਦਿੱਤਾ ਗਿਆ, ਜਿਸ ‘ਤੇ ਯੋਜਨਾਬੱਧ ਹੱਤਿਆ ਲਈ ਮੋਬਾਈਲ ਸਿੰਮ ਕਾਰਡ ਮੁਹੱਈਆ ਕਰਾਉਣ ਦਾ ਦੋਸ਼ ਸੀ | ਮਾਮਲੇ ‘ਚ ਮੁੱਖ ਦੋਸ਼ੀ ਛੋਟਾ ਰਾਜਨ ਨੂੰ ਅੱਜ ਹੱਤਿਆ ਦਾ ਦੋਸ਼ੀ ਕਰਾਰ ਦਿੱਤਾ ਗਿਆ ਸੀ | ਜਿਸ ਨੇ ਮੁੰਬਈ ਦੇ ਮੰਨੇ-ਪ੍ਰਮੰਨੇ ਕ੍ਰਾਈਮ ਪੱਤਰਕਾਰ ਡੇ ਦੀ ਹੱਤਿਆ ਕਰਵਾਈ ਸੀ | ਨਵੀਂ ਦਿੱਲੀ ਦੀ ਤਿਹਾੜ ਜੇਲ੍ਹ ‘ਚ ਬੰਦ ਰਾਜਨ ਨੂੰ ਵੀਡੀਓ ਕਾਨਫਰੰਾਸਿੰਗ ਰਾਹੀਂ ਇਸ ਕਾਨੂੰਨੀ ਪ੍ਰਕਿਰਿਆ ਦਾ ਹਿੱਸਾ ਬਣਾਇਆ ਗਿਆ | ਜੱਜ ਵਲੋਂ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਪੁੱਛੇ ਜਾਣ ‘ਤੇ ਕੀ ਉਹ ਕੁਝ ਕਹਿਣਾ ਚਾਹੁੰਦਾ ਹੈ ਦੇ ਜਵਾਬ ‘ਚ ਉਸ ਨੇ ਕਿਹਾ ਕਿ ‘ਠੀਕ ਹੈ’ | ਇੰਡੋਨੇਸ਼ੀਆ ਦੇ ਬਾਲੀ ਹਵਾਈ ਅੱਡੇ ਤੋਂ 2015 ‘ਚ ਗਿ੍ਫ਼ਤਾਰ ਕੀਤੇ ਜਾਣ ਤੋਂ ਬਾਅਦ ਇਹ ਪਹਿਲਾਂ ਵੱਡਾ ਅਪਰਾਧਿਕ ਮਾਮਲਾ ਹੈ | ਜਿਸ ‘ਚ ਰਾਜਨ ਨੂੰ ਦੋਸ਼ੀ ਠਹਿਰਾਇਆ ਗਿਆ ਹੈ | ਪਿਛਲੇ ਸਾਲ ਦਿੱਲੀ ਦੀ ਇਕ ਅਦਾਲਤ ਨੇ ਰਾਜਨ ਨੂੰ ਫ਼ਰਜ਼ੀ ਪਾਸਪੋਰਟ ਦੇ ਇਕ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਸੀ ਅਤੇ ਸੱਤ ਸਾਲ ਕੈਦ ਦੀ ਸਜ਼ਾ ਸੁਣਾਈ ਸੀ | ਵਿਰੋਧੀ ਧਿਰ ਨੇ ਇਹ ਕਹਿੰਦੇ ਹੋਏ ਮਾਮਲੇ ਦੇ ਦੋਸ਼ੀਆਂ ਲਈ ਵੱਧ-ਵੱਧ ਤੋਂ ਸਜ਼ਾ ਦੀ ਮੰਗ ਕੀਤੀ ਕਿ ਜੇ. ਡੇ. ਇਕ ਪੱਤਰਕਾਰ ਸਨ, ਜੋ ਲੋਕਤੰਤਰ ਦੇ ਚੌਥੇ ਥੰਮ੍ਹ ਦੀ ਪ੍ਰਤੀਨਿਧਤਾ ਕਰਦੇ ਸਨ | ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੇ 11 ਜੂਨ 2011 ਨੂੰ ਪਵਈ ‘ਚ 56 ਸਾਲਾਂ ਡੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਦੋਂ ਉਹ ਆਪਣੇ ਘਰ ਪਰਤ ਰਹੇ ਸਨ | ਸਰਕਾਰ ਧਿਰ ਅਨੁਸਾਰ ਇਹ ਹੱਤਿਆ ਰਾਜਨ ਦੇ ਇਸ਼ਾਰੇ ‘ਤੇ ਕੀਤੀ ਗਈ ਸੀ, ਜੋ ਕਥਿਤ ਤੌਰ ‘ਤੇ ਉਨ੍ਹਾਂ ਨਾਕਾਰਾਤਮਕ ਖ਼ਬਰਾਂ ਤੋਂ ‘ਨਾਖ਼ੁਸ਼’ ਸਨ | ਉਨ੍ਹਾਂ ਅਨੁਸਾਰ ਡੇ ਉਸ ਦੀ ਸਿਹਤ ਅਤੇ ਅੰਡਰਵਰਲਡ ‘ਚ ਖ਼ਤਮ ਹੋ ਰਹੇ ਉਸ ਦੇ ਦੱਬ-ਦਬਾਅ ‘ਤੇ ਲਿਖ ਰਹੇ ਸਨ |

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article
    ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 11 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 11 ਅਗਸਤ ਨੂੰ

Read Full Article