PUNJABMAILUSA.COM

ਫਗਵਾੜਾ ਕਾਂਡ: ਪੀੜਤ ਪਰਿਵਾਰ ਦੇ ਮੈਂਬਰ ਨੂੰ ਸਰਕਾਰ ਵੱਲੋਂ ਨੌਕਰੀ ਦਾ ਵਾਅਦਾ

ਫਗਵਾੜਾ ਕਾਂਡ: ਪੀੜਤ ਪਰਿਵਾਰ ਦੇ ਮੈਂਬਰ ਨੂੰ ਸਰਕਾਰ ਵੱਲੋਂ ਨੌਕਰੀ ਦਾ ਵਾਅਦਾ

ਫਗਵਾੜਾ ਕਾਂਡ: ਪੀੜਤ ਪਰਿਵਾਰ ਦੇ ਮੈਂਬਰ ਨੂੰ ਸਰਕਾਰ ਵੱਲੋਂ ਨੌਕਰੀ ਦਾ ਵਾਅਦਾ
May 06
21:32 2018

ਫਗਵਾੜਾ, 6 ਮਈ (ਪੰਜਾਬ ਮੇਲ)- ਇੱਥੇ ਇਕ ਚੌਕ ਦੇ ਨਾਂ ਤੋਂ ਹੋਏ ਝਗੜੇ ਦੌਰਾਨ ਚੱਲੀ ਗੋਲੀ ਕਾਰਨ ਮਾਰੇ ਗਏ ਵਾਲਮੀਕੀ ਭਾਈਚਾਰੇ ਦੇ ਨੌਜਵਾਨ ਜਸਵੰਤ ਉਰਫ਼ ਬੌਬੀ ਨਮਿਤ ਅੰਤਿਮ ਅਰਦਾਸ ‘ਅਮਰ ਪੈਲੇਸ’ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋਈ। ਇਸ ਮੌਕੇ ਪੁੱਜੀ ਸਾਬਕਾ ਕੇਂਦਰੀ ਰਾਜ ਮੰਤਰੀ ਸੰਤੋਸ਼ ਚੌਧਰੀ, ਵਿਧਾਇਕ ਡਾ. ਰਾਜ ਕੁਮਾਰ ਵੇਰਕਾ, ਆਦਮਪੁਰ ਤੋਂ ਵਿਧਾਇਕ ਪਵਨ ਕੁਮਾਰ ਟੀਨੂੰ, ਸਫ਼ਾਈ ਕਮਿਸ਼ਨ ਪੰਜਾਬ ਦੇ ਚੇਅਰਮੈਨ ਰਾਜ ਕੁਮਾਰ ਆਟੀਕੇ, ਚੌਧਰੀ ਮੋਹਨ ਲਾਲ (ਸਾਬਕਾ ਵਿਧਾਇਕ), ਪੰਜਾਬ ਬਸਪਾ ਦੇ ਪ੍ਰਧਾਨ ਰਸ਼ਪਾਲ ਰਾਜੂ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਲੋਕ ਇਨਸਾਫ਼ ਪਾਰਟੀ ਦੇ ਆਗੂ ਜਰਨੈਲ ਨੰਗਲ, ਵਾਲਮੀਕੀ ਭਾਈਚਾਰੇ ਦੇ ਆਗੂ ਹਰਪਾਲ ਕੌਰ ਤੇ ਅਸ਼ਵਨੀ ਸਹੋਤਾ ਨੇ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਡਾ. ਵੇਰਕਾ ਨੇ ਲੋਕਾਂ ਨੂੰ ਆਪਸੀ ਪਿਆਰ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਕਹਿਣ ਅਨੁਸਾਰ ਪਰਿਵਾਰ ਦੇ ਇਕ ਮੈਂਬਰ ਨੂੰ ਯੋਗਤਾ ਦੇ ਆਧਾਰ ’ਤੇ ਨੌਕਰੀ ਦਿੱਤੀ ਜਾਵੇਗੀ ਅਤੇ ਚੌਕ ਦਾ ਨਾਮ ਹਰ ਕੀਮਤ ’ਤੇ ਸੰਵਿਧਾਨ ਚੌਕ ਹੀ ਰੱਖਿਆ ਜਾਵੇਗਾ। ਵਿਧਾਇਕ ਟੀਨੂੰ ਨੇ ਇਸ ਦੁੱਖ ਦੀ ਘੜੀ ’ਚ ਪਰਿਵਾਰ ਦੀ ਬਾਂਹ ਫੜਨ ਅਤੇ ਬੌਬੀ ਦੀ ਯਾਦ ਵਿੱਚ ਯਾਦਗਾਰੀ ਟਰੱਸਟ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਪੰਜਾਬ ਬਸਪਾ ਦੇ ਪ੍ਰਧਾਨ ਰਸ਼ਪਾਲ ਸਿੰਘ ਰਾਜੂ ਨੇ ਬਸਪਾ ਦੀ ਅਮਰੀਕਾ ਇਕਾਈ ਵੱਲੋਂ ਸਵਾ ਲੱਖ ਰੁਪਏ ਅਤੇ ਆਸਟਰੇਲੀਆ ਇਕਾਈ ਵੱਲੋਂ ਕਰੀਬ 50 ਹਜ਼ਾਰ ਰੁਪਏ ਦੀ ਆਈ ਰਾਸ਼ੀ ਪਰਿਵਾਰ ਨੂੰ ਦੇਣ ਦਾ ਐਲਾਨ ਕੀਤਾ।
ਬੌਬੀ ਦੀ ਮਾਂ ਨੂੰ ਦਿਲਾਸਾ ਦਿੰਦੀਆਂ ਹੋਈਆਂ ਔਰਤਾਂ।
ਬੌਬੀ ਦੀ ਮਾਂ ਨੂੰ ਦਿਲਾਸਾ ਦਿੰਦੀਆਂ ਹੋਈਆਂ ਔਰਤਾਂ।
ਇਸ ਮੌਕੇ ਪੁਲੀਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਸਨ। ਗੋਲ ਚੌਕ ਤੋਂ ਸ਼ਹਿਰ ਅੰਦਰ ਟ੍ਰੈਫ਼ਿਕ ਦਾ ਦਾਖ਼ਲਾ ਸਖ਼ਤੀ ਨਾਲ ਬੰਦ ਕੀਤਾ ਗਿਆ ਸੀ। ਇਸੇ ਤਰ੍ਹਾਂ, ਪੁਰਾਣਾ ਸਿਵਲ ਹਸਪਤਾਲ ਚੌਕ ਅਤੇ ਬੰਗਾ ਤੋਂ ਆਉਣ ਵਾਲੇ ਵਾਹਨ ਬਾਹਰੋ-ਬਾਹਰ ਕੱਢੇ ਗਏ। ਸ਼ਹਿਰ ਵਿੱਚ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤਾਇਨਾਤ ਕੀਤੀਆਂ ਗਈਆਂ ਅਤੇ ਅਮਰ ਪੈਲੇਸ ਵਿੱਚ ਆਉਣ-ਜਾਣ ਵਾਲੇ ਲੋਕਾਂ ਦੀ ਵੀਡੀਓਗ੍ਰਾਫ਼ੀ ਦੇ ਸਖ਼ਤ ਪ੍ਰਬੰਧ ਕੀਤੇ ਗਏ। ਸੁਰੱਖਿਆ ਦੇ ਮੱਦੇਨਜ਼ਰ ਪੁਲੀਸ ਵੱਲੋਂ ਸਵੇਰ ਤੋਂ ਹੀ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ ਜਿਸ ਵਿੱਚ ਵੱਡੀ ਗਿਣਤੀ ’ਚ ਰੈਪਿਡ ਐਕਸ਼ਨ ਫੋਰਸ, ਪੰਜਾਬ ਪੁਲੀਸ ਦੇ ਜਵਾਨ ਤੇ ਮਹਿਲਾ ਕਰਮਚਾਰੀ ਤਾਇਨਾਤ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article