PUNJABMAILUSA.COM

ਫਗਵਾੜਾ ਕਾਂਡ : ਹਿੰਸਾ ਦੌਰਾਨ ਗੋਲੀ ਲੱਗਣ ਨਾਲ ਮਾਰੇ ਗਏ ਨੌਜਵਾਨ ਦਾ ਹੋਇਆ ਅੰਤਿਮ ਸੰਸਕਾਰ

ਫਗਵਾੜਾ ਕਾਂਡ : ਹਿੰਸਾ ਦੌਰਾਨ ਗੋਲੀ ਲੱਗਣ ਨਾਲ ਮਾਰੇ ਗਏ ਨੌਜਵਾਨ ਦਾ ਹੋਇਆ ਅੰਤਿਮ ਸੰਸਕਾਰ

ਫਗਵਾੜਾ ਕਾਂਡ : ਹਿੰਸਾ ਦੌਰਾਨ ਗੋਲੀ ਲੱਗਣ ਨਾਲ ਮਾਰੇ ਗਏ ਨੌਜਵਾਨ ਦਾ ਹੋਇਆ ਅੰਤਿਮ ਸੰਸਕਾਰ
April 29
21:35 2018

ਫਗਵਾੜਾ, 29 ਅਪ੍ਰੈਲ (ਪੰਜਾਬ ਮੇਲ)- ਦੋ ਗੁੱਟਾਂ ’ਚ 13 ਅਪਰੈਲ ਨੂੰ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਜਸਵੰਤ ਕੁਮਾਰ ਉਰਫ਼ ਬੌਬੀ (19) ਦੀ ਕੱਲ੍ਹ ਰਾਤ ਲੁਧਿਆਣਾ ’ਚ ਮੌਤ ਹੋਣ ਮਗਰੋਂ ਅੱਜ ਉਸ ਦਾ ਫਗਵਾੜਾ ’ਚ ਅੰਤਿਮ ਸਸਕਾਰ ਕਰ ਦਿੱਤਾ ਗਿਆ। ਪੂਰੇ ਸ਼ਹਿਰ ’ਚ ਪੁਲੀਸ ਅਤੇ ਸੁਰੱਖਿਆ ਬਲਾਂ ਦੀ ਚੌਕਸੀ ਦਰਮਿਆਨ ਤਣਾਅ ਦਾ ਮਾਹੌਲ ਬਣਿਆ ਰਿਹਾ। ਬੌਬੀ ਦੀ ਦੇਹ ਨੂੰ ਪਹਿਲਾਂ ਭਗਵਾਨ ਸ੍ਰੀ ਵਾਲਮੀਕੀ ਚੌਕ ਲਿਆਂਦਾ ਗਿਆ ਅਤੇ ਫਿਰ ਭਗਵਾਨ ਵਾਲਮੀਕੀ ਧਰਮਸ਼ਾਲਾ ’ਚ ਰੱਖਿਆ ਗਿਆ। ਦੇਹ ਜਦੋਂ ਸੁਭਾਸ਼ ਨਗਰ ਵਾਲੇ ਪਾਸੇ ਲਿਆਂਦੀ ਗਈ ਤਾਂ ਅਰਥੀ ਨਾਲ ਜਾ ਰਹੇ ਕੁਝ ਨੌਜਵਾਨਾਂ ਨੇ ਗੋਲ ਚੌਕ ਦਾ ਨਾਮ ਅੱਜ ਹੀ ਸੰਵਿਧਾਨ ਚੌਕ ਰੱਖਣ ਅਤੇ ਨਾਲ ਹੀ ਸ਼ਹੀਦ ਬੌਬੀ ਚੌਕ ਲਿਖਣ ਦੀ ਮੰਗ ਉਠਾਈ। ਕੁਝ ਆਗੂਆਂ ਨੇ ਉਨ੍ਹਾਂ ਨੂੰ ਸਮਝਾ ਲਿਆ ਪਰ ਦੇਹ ਦੇ ਬੰਗਾ ਰੋਡ ’ਤੇ ਭਗਵਾਨ ਸ੍ਰੀ ਵਾਲਮੀਕੀ ਮੰਦਿਰ ਸਾਹਮਣੇ ਪੁੱਜਣ ’ਤੇ ਉਹ ਫਿਰ ਨਾਅਰੇਬਾਜ਼ੀ ਕਰਨ ਲੱਗ ਪਏ। ਨੌਜਵਾਨਾਂ ਨੇ ਪਿੱਛੇ ਵੱਲ ਨੂੰ ਮੁੜ ਕੇ ਸ਼ਹਿਰ ਵੱਲ ਜਾਣ ਦੀ ਕੋਸ਼ਿਸ਼ ਕੀਤੀ ਪਰ ਭਾਰੀ ਫੋਰਸ ਦੀ ਮੌਜੂਦਗੀ ਕਾਰਨ ਉਹ ਅੱਗੇ ਨਾ ਵਧ ਸਕੇ। ਏਆਈਜੀ ਹਰਕਮਲਪ੍ਰੀਤ ਸਿੰਘ ਖੱਖ ਵੱਲੋਂ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਦਿੱਤੇ ਹਾਂ-ਪੱਖੀ ਜਵਾਬ ਮਗਰੋਂ ਦੇਹ ਨੂੰ ਸ਼ਮਸ਼ਾਨਘਾਟ ਪਹੁੰਚਾਇਆ ਗਿਆ। ਬੌਬੀ ਦੇ ਛੋਟੇ ਭਰਾ ਤਾਨਿਸ਼ (12) ਨੇ ਉਸ ਦੀ ਚਿਖਾ ਨੂੰ ਅਗਨੀ ਦਿਖਾਈ। ਪਰਿਵਾਰ ਅਤੇ ਰਿਸ਼ਤੇਦਾਰਾਂ ’ਚ ਮਾਹੌਲ ਗਮਗੀਨ ਸੀ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਚੱਬੇਵਾਲ ਤੋਂ ਕਾਂਗਰਸ ਵਿਧਾਇਕ ਡਾ. ਰਾਜ ਕੁਮਾਰ, ਫਗਵਾੜਾ ਦੇ ਸਾਬਕਾ ਕਾਂਗਰਸ ਵਿਧਾਇਕ ਜੋਗਿੰਦਰ ਸਿੰਘ ਮਾਨ, ਕਪੂਰਥਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਮੁਹੰਮਦ ਤਈਅਬ, ਐਸਐਸਪੀ ਸੰਦੀਪ ਸ਼ਰਮਾ, ਏਡੀਸੀ ਬਬੀਤਾ ਕਲੇਰ, ਐਸਡੀਐਮ ਜੋਤੀ ਬਾਲਾ, ਪੰਜਾਬ ਬਸਪਾ ਦੇ ਪ੍ਰਧਾਨ ਰਸ਼ਪਾਲ ਸਿੰਘ ਰਾਜੂ, ਆਦਮਪੁਰ ਤੋਂ ਅਕਾਲੀ ਵਿਧਾਇਕ ਪਵਨ ਟੀਨੂੰ, ਸਾਬਕਾ ਵਿਧਾਇਕ ਮੋਹਨ ਲਾਲ ਅਤੇ ਹੋਰਾਂ ਨੇ ਵੀ ਫੁੱਲ ਮਾਲਾਵਾਂ ਚੜ੍ਹਾਈਆਂ। ਜ਼ਿਕਰਯੋਗ ਹੈ ਕਿ ਪੰਜ ਹਜ਼ਾਰ ਦੇ ਕਰੀਬ ਪੁਲੀਸ ਮੁਲਾਜ਼ਮ, ਬੀਐਸਐਫ਼ ਦੇ ਜਵਾਨ, ਰੈਪਿਡ ਐਕਸ਼ਨ ਫੋਰਸ, ਦੰਗਾ ਵਿਰੋਧੀ ਪੁਲੀਸ ਅਤੇ ਮਹਿਲਾ ਪੁਲੀਸ ਤਾਇਨਾਤ ਕੀਤੀ ਗਈ ਸੀ। ਡਰੋਨ ਕੈਮਰਿਆਂ ਨਾਲ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਸੀ। ਡਿਪਟੀ ਕਮਿਸ਼ਨਰ, ਐਸਐਸਪੀ ਤੋਂ ਇਲਾਵਾ 35 ਐਸਪੀ ਅਤੇ ਡੀਐਸਪੀ ਅਤੇ 35 ਡਿਊਟੀ ਮੈਜਿਸਟਰੇਟ ਵੀ ਤਾਇਨਾਤ ਸਨ। ਜਲੰਧਰ ਜ਼ੋਨ ਦੇ ਆਈਜੀ ਨੌਨਿਹਾਲ ਸਿੰਘ ਸਥਿਤੀ ਦਾ ਜਾਇਜ਼ਾ ਰੱਖ ਰਹੇ ਸਨ। ਸ਼ਹਿਰ ਦੇ ਅੰਦਰ ਅਤੇ ਬਾਹਰ ਜਾਣ ਵਾਲੇ ਰਸਤੇ ਪੂਰਨ ਤੌਰ ’ਤੇ ਬੰਦ ਕਰ ਦਿੱਤੇ ਗਏ ਸਨ। ਸਸਕਾਰ ਉਪਰੰਤ ਕੁਝ ਨੌਜਵਾਨਾਂ ਨੇ ਗੋਲ ਚੌਕ ਵੱਲ ਜਾਣ ਦੀ ਕੋਸ਼ਿਸ਼ ਕੀਤੀ ਪਰ ਪੁਰਾਣੇ ਸਿਵਲ ਹਸਪਤਾਲ ਕੋਲ ਭਾਰੀ ਗਿਣਤੀ ’ਚ ਤਾਇਨਾਤ ਪੁਲੀਸ ਫੋਰਸ ਨੇ ਉਨ੍ਹਾਂ ਨੂੰ ਅੱਗੇ ਨਾ ਵੱਧਣ ਦਿੱਤਾ। ਇਸ ਦੌਰਾਨ ਹਲਕੀ ਧੱਕਾ-ਮੁੱਕੀ ਵੀ ਹੋਈ। ਕੇਸ ’ਚ ਨਾਮਜ਼ਦ 16 ਵਿਅਕਤੀਆਂ ਵਿਰੁੱਧ ਧਾਰਾ 302 ਵੀ ਜੋੜ ਦਿੱਤੀ ਗਈ ਹੈ। ਕਪੂਰਥਲਾ ਦੇ ਐਸਐਸਪੀ ਸੰਦੀਪ ਸ਼ਰਮਾ ਨੇ ਦੱਸਿਆ ਕਿ ਅਜੇ ਇਹ ਦਫ਼ਾ ਸਾਰੇ ਨਾਮਜ਼ਦ ਦੋਸ਼ੀਆਂ ਵਿਰੁੱਧ ਲਗਾਈ ਜਾਵੇਗੀ ਪਰ ਚਾਰਜਸ਼ੀਟ ਅਤੇ ਚਲਾਨ ਪੇਸ਼ ਕਰਨ ਸਮੇਂ ਫੋਰੈਂਸਿਕ ਮਾਹਿਰਾਂ ਦੀ ਰਾਏ ਨਾਲ ਗੋਲੀ ਚਲਾਉਣ ਵਾਲੇ ਵਿਰੁੱਧ ਇਹ ਧਾਰਾ ਆਇਦ ਹੋਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article