PUNJABMAILUSA.COM

ਫਰਜ਼ੀ ਯੂਨੀਵਰਸਿਟੀ ਮਾਮਲਾ – ਅਮਰੀਕਾ ‘ਚ ਫਸੇ ਭਾਰਤੀ ਵਿਦਿਆਰਥੀਆਂ ਦੇ ਹੱਕ ‘ਚ ਡਟੇ ਸੰਸਦ ਮੈਂਬਰ

 Breaking News

ਫਰਜ਼ੀ ਯੂਨੀਵਰਸਿਟੀ ਮਾਮਲਾ – ਅਮਰੀਕਾ ‘ਚ ਫਸੇ ਭਾਰਤੀ ਵਿਦਿਆਰਥੀਆਂ ਦੇ ਹੱਕ ‘ਚ ਡਟੇ ਸੰਸਦ ਮੈਂਬਰ

ਫਰਜ਼ੀ ਯੂਨੀਵਰਸਿਟੀ ਮਾਮਲਾ – ਅਮਰੀਕਾ ‘ਚ ਫਸੇ ਭਾਰਤੀ ਵਿਦਿਆਰਥੀਆਂ ਦੇ ਹੱਕ ‘ਚ ਡਟੇ ਸੰਸਦ ਮੈਂਬਰ
February 10
08:53 2019

ਵਾਸ਼ਿੰਗਟਨ, 10 ਫਰਵਰੀ (ਪੰਜਾਬ ਮੇਲ)- ਅਮਰੀਕਾ ‘ਚ 130 ਭਾਰਤੀ ਵਿਦਿਆਰਥੀ ਮੁਸ਼ਕਲ ‘ਚ ਫਸੇ ਹੋਏ ਹਨ। ਇਨ੍ਹਾਂ ‘ਤੇ ਕੰਮ ਲਈ ਫਰਜ਼ੀ ਯੂਨੀਵਰਸਿਟੀ ਵੱਲੋਂ ਗੇਟਵੇ ਸਰਟੀਫਿਕੇਟ ਹਾਸਲ ਕਰਨ ਦੇ ਇਲਜ਼ਾਮ ਹਨ। ਇਨ੍ਹਾਂ ਨੂੰ ਅਮਰੀਕਾ ਦੀਆਂ ਵੱਖ-ਵੱਖ ਥਾਂਵਾਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ‘ਚ ਅਮਰੀਕੀ ਸਾਂਸਦਾਂ ਨੇ ਟਰੰਪ ਪ੍ਰਸਾਸ਼ਨ ਨੂੰ ਵਿਦਿਆਰਥੀਆਂ ਨਾਲ ਮਨੁੱਖੀ ਰਵੱਈਆ ਅਪਣਾਉਣ ਦੀ ਅਪੀਲ ਕੀਤੀ ਹੈ। ਇਸ ਲਈ ਦੋਵਾਂ ਦੇਸ਼ਾਂ ਦੇ ਆਪਸੀ ਰਿਸ਼ਤਿਆਂ ਦਾ ਵੀ ਹਵਾਲਾ ਦਿੱਤਾ ਗਿਆ ਹੈ। ਇਹ ਅਪੀਲ ਭਾਰਤੀ ਦੂਤਾਵਾਸ ਵੱਲੋਂ ਇਨ੍ਹਾਂ ਵਿਦਿਆਰਥੀਆਂ ਨਾਲ ਸੰਪਰਕ ਹੋਣ ਦੌਰਾਨ ਕੀਤੀ ਗਈ ਹੈ। ਇਹ ਵੀ ਰਿਪੋਰਟਾਂ ਆਈਆਂ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਖਾਣ ਦੀਆਂ ਦਿਕੱਤਾਂ ਦੇ ਨਾਲ ਹੋਰ ਵੀ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਡੀਐਚਐਸ ਸਟਿੰਗ ਅਪ੍ਰੇਸ਼ਨ ਦੇ ਇਨ੍ਹਾਂ ਪੀੜਤਾਂ ‘ਚ ਕਰੀਬ ਸੱਤ ਮਹਿਲਾ ਵਿਦਿਆਰਥੀ ਹਨ। ਇਸ ਵਿਦਿਆਰਥੀ ਦੇਸ਼ ਦੀਆਂ 36 ਜੇਲ੍ਹਾਂ ‘ਚ ਬੰਦ ਹਨ ਤੇ ਭਾਰਤ ਨੇ ਇਨ੍ਹਾਂ ਨਾਲ ਸੰਪਰਕ ਕਰ ਲਿਆ ਹੈ। ਕੈਲੀਫੋਰਨੀਆ ‘ਚ ਕੈਦ ਇਨ੍ਹਾਂ ਵਿੱਚੋਂ ਕੁਝ ਵਿਦਿਆਰਥੀਆਂ ਨੂੰ ਜ਼ਮਾਨਤ ਮਿਲ ਗਈ ਹੈ ਤੇ ਉਨ੍ਹਾਂ ਨੂੰ ਟ੍ਰੈਕਿੰਗ ਡਿਵਾਇਸ ਨਾਲ ਮਾਨੀਟਰ ਕੀਤਾ ਜਾ ਰਿਹਾ ਹੈ। ਅਟਲਾਂਟਾ ਦੇ ਇੱਕ ਵਕੀਲ ਫਨੀ ਬੋਬਵਾ ਦਾ ਕਹਿਣਾ ਹੈ, “ਇਨ੍ਹਾਂ ਵਿੱਚੋਂ ਕਈਆਂ ਨੂੰ ਜ਼ਮਾਨਤ ਦੌਰਾਨ ਭਾਰੀ ਦਿਕੱਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਨੂੰ ਸਿਰਫ ਤਾਂ ਜ਼ਮਾਨਤ ਮਿਲ ਸਕਦੀ ਹੈ ਜੇਕਰ ਕੋਰਟ ਕੋਈ ਤਾਰੀਖ ਤੈਅ ਕਰਦੀ ਹੈ।” ਅਮਰੀਕਾ ਦੇ ਸੰਘੀ ਅਧਿਕਾਰੀਆਂ ਨੇ ਕਈ ਛਾਪੇ ਮਾਰ 130 ਭਾਰਤੀ ਤੇ ਭਾਰਤੀ ਮੂਲ ਦੇ ਅਮਰੀਕੀ ਨਾਗਰੀਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਲੋਕ ਫਰਜ਼ੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਰਜਿਸਟਰਡ ਸੀ ਤੇ ਦੇਸ਼ ‘ਚ ਕੰਮ ਕਰ ਰਹੇ ਸੀ। ਹੁਣ ਇਨ੍ਹਾਂ ਸਭ ਨੂੰ ਡਿਪੋਰਟ ਵੀ ਕੀਤਾ ਜਾ ਸਕਦਾ ਹੈ। ਹਿਰਾਸਤ ‘ਚ ਸਭ ਦੀ ਉਮਰ ਕਰੀਬ 30 ਸਾਲ ਦੇ ਨੇੜੇ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ