PUNJABMAILUSA.COM

ਫਰਜ਼ੀ ਲੈਣ-ਦੇਣ ਦੇ ਮਾਮਲੇ ਵਿਚ ਪੰਜਾਬ ਨੈਸ਼ਨਲ ਬੈਂਕ ’ਚ 11334 ਕਰੋੜ ਦਾ ਘਪਲਾ

ਫਰਜ਼ੀ ਲੈਣ-ਦੇਣ ਦੇ ਮਾਮਲੇ ਵਿਚ ਪੰਜਾਬ ਨੈਸ਼ਨਲ ਬੈਂਕ ’ਚ 11334 ਕਰੋੜ ਦਾ ਘਪਲਾ

ਫਰਜ਼ੀ ਲੈਣ-ਦੇਣ ਦੇ ਮਾਮਲੇ ਵਿਚ ਪੰਜਾਬ ਨੈਸ਼ਨਲ ਬੈਂਕ ’ਚ 11334 ਕਰੋੜ ਦਾ ਘਪਲਾ
February 15
06:01 2018

ਨਵੀਂ ਦਿੱਲੀ, 15 ਫਰਵਰੀ (ਪੰਜਾਬ ਮੇਲ) – ਪੰਜਾਬ ਨੈਸ਼ਨਲ ਬੈਂਕ ਨੇ ਅੱਜ ਖੁਲਾਸਾ ਕੀਤਾ ਹੈ ਕਿ ਉਸ ਨੇ ਕੁਝ ਧੋਖਾਧੜੀ ਵਾਲੇ ਲੈਣ-ਦੇਣ ਦਾ ਪਤਾ ਲਗਾਇਆ ਹੈ। ਇਹ ਲੈਣ-ਦੇਣ ਕਰੀਬ 11334 ਕਰੋੜ ਰੁਪਏ ਦਾ ਹੈ। ਵਸੂਲੀ ਲਈ ਇਹ ਮਾਮਲਾ ਵੱਖ ਵੱਖ ਕਾਨੂੰਨੀ ਏਜੰਸੀਆਂ ਨੂੰ ਭੇਜ ਦਿੱਤਾ ਗਿਆ ਹੈ। ਇਸ ਸਬੰਧ ਵਿੱਚ ਪੀਐਨਬੀ ਨੇ ਸੀਬੀਆਈ ਕੋਲ ਹੀਰਾ ਕਾਰੋਬਾਰੀ ਨੀਰਵ ਮੋਦੀ ਅਤੇ ਗਹਿਣੇ ਬਣਾਉਣ ਵਾਲੀ ਇਕ ਕੰਪਨੀ ਖ਼ਿਲਾਫ਼ ਦੋ ਸ਼ਿਕਾਇਤਾਂ ਦਰਜ ਕਰਵਾਈਆਂ ਹਨ।
ਪੀਐਨਬੀ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਹੈ ਕਿ ਉਸ ਦੀ ਮੁੰਬਈ ਸਥਿਤ ਇਕ ਬਰਾਂਚ ਵਿੱਚ ਕੁਝ ਧੋਖਾਧੜੀ ਵਾਲੇ ਅਣਅਧਿਕਾਰਤ ਲੈਣ-ਦੇਣ ਦਾ ਪਤਾ ਲੱਗਾ ਹੈ। ਇਹ ਲੈਣ-ਦੇਣ ਕੁਝ ਚੋਣਵੇਂ ਖਾਤਾਧਾਰਕਾਂ ਨੂੰ ਲਾਭ ਪਹੁੰਚਾਉਣ ਵਾਲੇ ਹਨ ਅਤੇ ਇਨ੍ਹਾਂ ਵਿੱਚ ਉਨ੍ਹਾਂ ਦੀ ਵੀ ਗੰਢ-ਤੁੱਪ ਹੈ। ਬੈਂਕ ਨੇ ਕਿਹਾ ਕਿ ਇਨ੍ਹਾਂ ਲੈਣ-ਦੇਣ ਦੇ ਅਧਾਰ ’ਤੇ ਹੋਰ ਬੈਂਕਾਂ ਨੇ ਸੰਭਵ ਤੌਰ ’ਤੇ ਕੁਝ ਗਾਹਕਾਂ ਨੂੰ ਵਿਦੇਸ਼ਾਂ ਵਿੱਚ ਕਰਜ਼ਾ ਦਿੱਤਾ ਹੈ। ਇਸ ਮਾਮਲੇ ਨੂੰ ਪਹਿਲਾਂ ਹੀ ਕਾਨੂੰਨੀ ਏਜੰਸੀਆਂ ਨੂੰ ਭੇਜ ਦਿੱਤਾ ਗਿਆ ਹੈ, ਤਾਂ ਜੋ ਮੁਲਜ਼ਮਾਂ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਹੋ ਸਕੇ।
ਪੀਐਨਬੀ ਨੇ ਸੀਬੀਆਈ ਕੋਲ ਇਸ ਸਬੰਧ ਵਿੱਚ ਦੋ ਸ਼ਿਕਾਇਤਾਂ ਦਿੱਤੀਆਂ ਹਨ। ਇਹ ਸ਼ਿਕਾਇਤਾਂ ਅਰਬਪਤੀ ਹੀਰਾ ਕਾਰੋਬਾਰੀ ਨੀਰਵ ਮੋਦੀ ਅਤੇ ਗਹਿਣੇ ਬਣਾਉਣ ਵਾਲੀ ਇਕ ਕੰਪਨੀ ਖ਼ਿਲਾਫ਼ ਕੀਤੀਆਂ ਗਈਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਪੀਐਨਬੀ ਤੋਂ ਉਨ੍ਹਾਂ ਨੂੰ ਦੋ ਸ਼ਿਕਾਇਤਾਂ ਮਿਲੀਆਂ ਹਨ ਜਿਨ੍ਹਾਂ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਬੈਂਕ ਨੂੰ ਤਕਰੀਬਨ 11400 ਕਰੋੜ ਰੁਪਏ ਦੇ ਫਰਜ਼ੀ ਲੈਣ-ਦੇਣ ਦਾ ਪਤਾ ਲੱਗਾ ਹੈ ਜਿਸ ਵਿੱਚ ਮੋਦੀ ਤੇ ਗਹਿਣੇ ਬਣਾਉਣ ਵਾਲੀ ਕੰਪਨੀ ਸ਼ਾਮਲ ਹੈ। ਉਨ੍ਹਾਂ ਕੌਮੀ ਬੈਂਕ ਤੋਂ ਮਿਲੀ ਸ਼ਿਕਾਇਤ ਵਿੱਚ ਅੱਗੇ ਦੀ ਕਾਰਵਾਈ ਬਾਰੇ ਵਿਸਤਾਰ ਵਿੱਚ ਨਹੀਂ ਦੱਸਿਆ। ਉਨ੍ਹਾਂ ਕਿਹਾ ਕਿ ਡਿਜ਼ਾਈਨਰ ਤੇ ਕੰਪਨੀ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਇਹ ਵੀ ਸਪੱਸ਼ਟ ਨਹੀਂ ਹੋਇਆ ਹੈ ਕਿ ਸ਼ਿਕਾਇਤ ਵਿੱਚ ਜਿਸ ਗਹਿਣਿਆਂ ਦੀ ਕੰਪਨੀ ਦਾ ਜ਼ਿਕਰ ਕੀਤਾ ਗਿਆ ਹੈ ਉਹ ਮੋਦੀ ਨਾਲ ਸਬੰਧਤ ਹੈ ਜਾਂ ਨਹੀਂ। ਇਸ ਤੋਂ ਪਹਿਲਾਂ 5 ਫਰਵਰੀ ਨੂੰ ਸੀਬੀਆਈ ਨੇ ਅਰਬਪਤੀ ਹੀਰਾ ਕਾਰੋਬਾਰੀ ਨੀਰਵ ਮੋਦੀ, ਉਸ ਦੀ ਪਤਨੀ, ਭਰਾ ਤੇ ਇਕ ਵਪਾਰਕ ਹਿੱਸੇਦਾਰ ਖ਼ਿਲਾਫ਼ ਸਾਲ 2017 ਵਿੱਚ ਪੀਐਨਬੀ ਨਾਲ 280.70 ਕਰੋੜ ਰੁਪਏ ਦੀ ਧੋਖਾਧੜੀ ਦਾ ਕੇਸ ਦਰਜ ਕੀਤਾ ਸੀ। ਸ਼ਿਕਾਇਤ ਵਿੱਚ ਕਿਹਾ ਗਿਆ ਸੀ ਕਿ ਮੋਦੀ, ਉਸ ਦੇ ਭਰਾ ਨਿਸ਼ਾਲ, ਪਤਨੀ ਐਮੀ ਤੇ ਮੇਹੁਲ ਚੀਨੂਭਾਈ ਚੌਕਸੀ ਨੇ ਬੈਂਕ ਅਧਿਕਾਰੀਆਂ ਦੇ ਨਾਲ ਮਿਲ ਕੇ ਸਾਜਿਸ਼ ਤਹਿਤ ਬੈਂਕ ਨਾਲ ਧੋਖਾਧੜੀ ਕੀਤੀ।
ਸੂਤਰਾਂ ਮੁਤਾਬਕ ਪੀਐਨਬੀ ਨੇ ਨੀਰਵ ਮੋਦੀ ਐਂਡ ਐਸੋਸੀਏਟਸ ਨੂੰ ਗਾਰੰਟੀ ਪੱਤਰ (ਲੈਟਰ ਆਫ਼ ਅੰਡਰਟੇਕਿੰਗ) ਦਿੱਤਾ ਅਤੇ ਉਸ ਨੇ ਵਿਦੇਸ਼ਾਂ ਵਿੱਚ ਨਿੱਜੀ ਤੇ ਸਰਕਾਰੀ ਖੇਤਰ ਦੇ ਵੱਖ ਵੱਖ ਬੈਂਕਾਂ ਤੋਂ ਇਸ ਦਾ ਲਾਭ ਉਠਾਇਆ। ਉਸ ਨੇ ਕਿਹਾ ਕਿ ਇਹ ਸਭ 2011 ਤੋਂ ਕੰਮ ਕਰ ਰਹੇ ਡਿਪਟੀ ਜਨਰਲ ਮੈਨੇਜਰ ਪੱਧਰ ਦੇ ਅਧਿਕਾਰੀਆਂ ਨਾਲ ਗੰਢ-ਤੁੱਪ ਕਰ ਕੇ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਬੈਂਕ ਨੇ ਆਪਣੇ 10 ਮੁਲਾਜ਼ਮਾਂ ਨੂੰ ਮੁਅੱਤਲ ਵੀ ਕਰ ਦਿੱਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article