PUNJABMAILUSA.COM

ਫਰਿਜ਼ਨੋ ‘ਚ ਹੋਵੇਗਾ ਫਗਵਾੜਾ ਦੇ ਧਰਮਪ੍ਰੀਤ ਦਾ ਸਸਕਾਰ

 Breaking News

ਫਰਿਜ਼ਨੋ ‘ਚ ਹੋਵੇਗਾ ਫਗਵਾੜਾ ਦੇ ਧਰਮਪ੍ਰੀਤ ਦਾ ਸਸਕਾਰ

ਫਰਿਜ਼ਨੋ ‘ਚ ਹੋਵੇਗਾ ਫਗਵਾੜਾ ਦੇ ਧਰਮਪ੍ਰੀਤ ਦਾ ਸਸਕਾਰ
November 22
10:12 2017

ਮਡੇਰਾ, 22 ਨਵੰਬਰ (ਪੰਜਾਬ ਮੇਲ)- ਫਗਵਾੜੇ ਦੇ ਪਿੰਡ ਖੋਥੜਾਂ ਦੇ ਧਰਮਪ੍ਰੀਤ ਸਿੰਘ ਜੱਸੜ ਨੂੰ ਪਿਛਲੇ ਹਫਤੇ ਫਰਿਜ਼ਨੋ ਲਾਗਲੇ ਸ਼ਹਿਰ ਮਡੇਰਾ ਵਿਚ ਟਾਕਲ ਬਾਕਸ ਗੈਸ ਸਟੇਸ਼ਨ ‘ਚ ਰੌਬਰੀ ਦੌਰਾਨ ਕਤਲ ਕਰ ਦਿੱਤਾ ਗਿਆ ਸੀ, ਜਿਸ ਦਾ ਅੰਤਿਮ ਸਸਕਾਰ ਫਰਿਜ਼ਨੋ ਵਿਖੇ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਧਰਮਪ੍ਰੀਤ ਨੂੰ ਇਕ ਪੰਜਾਬੀ ਕਥਿਤ ਅੰਮ੍ਰਿਤਰਾਜ ਸਿੰਘ ਅਠਵਾਲ ਨੇ ਹੀ ਗੋਲੀਆਂ ਮਾਰੀਆਂ ਸਨ ਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਮ੍ਰਿਤਕ ਧਰਮਪ੍ਰੀਤ ਸਿੰਘ ਜੱਸੜ ਦੇ ਪਿਤਾ ਇੰਦਰਜੀਤ ਸਿੰਘ ਅਤੇ ਮਾਤਾ ਕਮਲਜੀਤ ਕੌਰ ਅਮਰੀਕਾ ਪਹੁੰਚ ਗਏ ਹਨ। ਧਰਮਪ੍ਰੀਤ ਦੀ ਬੇਵਕਤੀ ਮੌਤ ਨੇ ਪਰਿਵਾਰ ਦਾ ਲੱਕ ਤੋੜ ਦਿੱਤਾ ਹੈ। ਧਰਮਪ੍ਰੀਤ ਦੇ ਪਿਤਾ ਇੰਦਰਜੀਤ ਸਿੰਘ ਨੇ ਦੱਸਿਆ ਕਿ ਭਾਰਤ ਦੀ ਵਿਦੇਸ਼ ਸੁਸ਼ਮਾ ਸਵਰਾਜ ਦੇ ਕਹਿਣ ‘ਤੇ ਅਮਰੀਕੀ ਅੰਬੈਸੀ ਨੇ ਉਨ੍ਹਾਂ ਨੂੰ ਵੀਜ਼ਾ ਦਿੱਤਾ। ਧਰਮਪ੍ਰੀਤ ਦੀ ਭੈਣ ਅਮਨਦੀਪ ਕੌਰ ਨੂੰ ਫਿਲਹਾਲ ਵੀਜ਼ਾ ਨਹੀਂ ਮਿਲਿਆ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਹੋ ਸਕਦਾ ਹੈ ਕਿ ਉਸ ਨੂੰ ਵੀ ਵੀਜ਼ਾ ਮਿਲ ਜਾਵੇ ਤੇ ਉਹ ਆਖਰੀ ਵਾਰ ਆਪਣੇ ਭਰਾ ਦਾ ਚਿਹਰਾ ਦੇਖ ਸਕੇ ਤੇ ਉਸ ਦੀਆਂ ਅੰਤਿਮ ਰਸਮਾਂ ‘ਚ ਸ਼ਾਮਲ ਹੋ ਸਕੇ। ਧਰਮਪ੍ਰੀਤ ਜੁੜਵਾ ਭੈਣ ਦਾ ਭਰਾ, ਮਾਪਿਆਂ ਦਾ ਇਕਲੌਤਾ ਪੁੱਤ ਸੀ ਅਤੇ ਪੜ੍ਹਾਈ ਕਰਨ ਲਈ ਦੋ ਸਾਲ ਪਹਿਲਾਂ ਫਰਿਜ਼ਨੋ ਸਟੇਟ ਯੂਨੀਵਰਸਿਟੀ ਵਿਚ ਆਇਆ ਸੀ। ਦਾਦਾ-ਦਾਦੀ ਕੈਲੀਫੋਰਨੀਆ ਦੇ ਹੀ ਕ੍ਰਦ੍ਰਰਜ਼ ਸ਼ਹਿਰ ਵਿਚ ਰਹਿੰਦੇ ਹਨ, ਜਦੋਂਕਿ ਮਾਪੇ ਪਿੰਡ ਹੀ ਰਹਿੰਦੇ ਸਨ। ਪੁਲਿਸ ਨੇ ਵੀਡੀਓ ਕੈਮਰਿਆਂ ਦੀ ਮਦਦ ਨਾਲ ਲੁਟੇਰਿਆਂ ਦੀ ਸ਼ਨਾਖ਼ਤ ਕਰਨ ਵਿਚ ਸਫਲਤਾ ਹਾਸਲ ਕੀਤੀ ਅਤੇ ਮੰਡੇਰਾ ਕਾਊਂਟੀ ਸ਼ੈਰਿਫ ਡਿਪਾਰਟਮੈਂਟ ਨੇ ਮੁਡੈਸਟੋ ਨਿਵਾਸੀ ਅੰਮ੍ਰਿਤਰਾਜ ਸਿੰਘ ਅਠਵਾਲ (22) ਨੂੰ ਗ੍ਰਿਫ਼ਤਾਰ ਕੀਤਾ ਹੈ। ਧਰਮਪ੍ਰੀਤ ਦਾ ਸਸਕਾਰ ਐਤਵਾਰ 26 ਨਵੰਬਰ, ਸਵੇਰੇ 11 ਵਜੇ ਤੋਂ ਦੁਪਿਹਰ 1 ਵਜੇ ਦਰਮਿਆਨ ਸ਼ਾਂਤ ਭਵਨ ਫਿਊਨਰਲ ਹੋਮ, ਫਰਿਜ਼ਨੋ ਵਿਖੇ ਹੋਵੇਗਾ। ਉਪਰੰਤ ਅੰਤਿਮ ਅਰਦਾਸ ਗੁਰਦਵਾਰਾ ਨਾਨਕ ਪ੍ਰਕਾਸ਼ ਫਰਿਜ਼ਨੋ ਵਿਖੇ ਹੋਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article