PUNJABMAILUSA.COM

ਫਰਿਜ਼ਨੋ ਵਿਖੇ ਹੋਏ ਹਾਦਸੇ ‘ਚ ਮਾਸਟਰ ਦੀਪਕ ਸਣੇ 5 ਪੰਜਾਬੀ ਹਲਾਕ

 Breaking News

ਫਰਿਜ਼ਨੋ ਵਿਖੇ ਹੋਏ ਹਾਦਸੇ ‘ਚ ਮਾਸਟਰ ਦੀਪਕ ਸਣੇ 5 ਪੰਜਾਬੀ ਹਲਾਕ

ਫਰਿਜ਼ਨੋ ਵਿਖੇ ਹੋਏ ਹਾਦਸੇ ‘ਚ ਮਾਸਟਰ ਦੀਪਕ ਸਣੇ 5 ਪੰਜਾਬੀ ਹਲਾਕ
September 06
13:09 2017

ਫਰਿਜ਼ਨੋ, 6 ਸਤੰਬਰ (ਪੰਜਾਬ ਮੇਲ)- ਮੰਗਲਵਾਰ ਸਵੇਰੇ 9 ਵਜੇ ਦੇ ਕਰੀਬ ਇਕ ਮਰਸਡੀਜ਼ ਐੱਸ.ਯੂ.ਵੀ. ਅਤੇ ਬਿਗ-ਰਿਗ ਟਰੱਕ ਦੀ ਆਪਸੀ ਟੱਕਰ ਨਾਲ 5 ਪੰਜਾਬੀਆਂ ਦੇ ਮਾਰੇ ਜਾਣ ਦੀ ਦੁਖਦਾਇਕ ਘਟਨਾ ਦੀ ਸੂਚਨਾ ਪ੍ਰਾਪਤ ਹੋਈ ਹੈ। ਇਨ੍ਹਾਂ ‘ਚ ਬੇਏਰੀਆ ਦੇ ਮਸ਼ਹੂਰ ਜੋਤਿਸ਼ ਮਾਸਟਰ ਦੀਪਕ ਵੀ ਸ਼ਾਮਲ ਸਨ। ਇਸ ਤੋਂ ਇਲਾਵਾ ਗੱਡੀ ਦਾ ਡਰਾਈਵਰ 63 ਸਾਲਾ ਸੁਰਿੰਦਰ ਅਤੇ ਨਕੋਦਰ ਤੋਂ ਆਏ ਇਕ ਹੋਰ ਪੰਡਤ ਵੀ ਮ੍ਰਿਤਕਾਂ ਵਿਚ ਸ਼ਾਮਲ ਸਨ। ਮਿਲੀ ਜਾਣਕਾਰੀ ਅਨੁਸਾਰ ਮਾਸਟਰ ਦੀਪਕ ਸਵੇਰੇ 6.30 ਵਜੇ ਆਪਣੇ ਘਰੋਂ ਹੈਵਰਡ ਤੋਂ ਰਵਾਨਾ ਹੋਏ ਅਤੇ 9 ਵਜੇ ਦੇ ਕਰੀਬ ਇਹ ਘਟਨਾ ਘਟੀ। ਇਹ ਲੋਕ ਕਿਸੇ ਦੇ ਘਰ ਪੂਜਾ ਕਰਨ ਲਈ ਜਾ ਰਹੇ ਸਨ। ਪਤਾ ਲੱਗਿਆ ਹੈ ਕਿ ਜਿਸ ਥਾਂ ‘ਤੇ ਇਨ੍ਹਾਂ ਪਹੁੰਚਣਾ ਸੀ, ਉਸ ਤੋਂ ਕੁਝ ਦੂਰੀ ‘ਤੇ ਹੀ ਇਹ ਹਾਦਸਾ ਵਾਪਰ ਗਿਆ। ਇਹ ਹਾਦਸਾ ਦੱਖਣੀ ਮੈਨਡੋਟਾ ਉੱਤੇ ਮੈਨਿੰਗ ਐਵੇਨਿਊ ਅਤੇ ਹਾਈਵੇਅ-33 ਦੀ ਨੁੱਕਰ ‘ਚ ਹੋਇਆ। ਇਸ ਹਾਦਸੇ ‘ਚ ਟਰੱਕ ਦਾ ਡਰਾਈਵਰ 58 ਸਾਲਾ ਵਾਈਨ ਫਲੈਚਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਉਸ ਨੂੰ ਹਾਈਵੇਅ ਪੈਟਰੋਲ ਵੱਲੋਂ ਹੈਲੀਕਾਪਟਰ ਰਾਹੀਂ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਅਨੁਸਾਰ 2009 ਮਾਡਲ ਦੀ ਮਰਸਡੀਜ਼ ਗੱਡੀ ਜਦੋਂ ਮੈਨਿੰਗ ਐਵੇਨਿਊ ਦੇ ਸਟਾਪ ਸਾਈਨ ਦੇ ਨਜ਼ਦੀਕ ਪਹੁੰਚੀ, ਤਾਂ ਉਸ ਵਕਤ ਇਹ ਹਾਦਸਾ ਹੋਇਆ। ਇਸ ਗੱਡੀ ਨੂੰ ਹੈਵਰਡ ਦਾ ਰਹਿਣ ਵਾਲਾ 63 ਸਾਲਾ ਪੰਜਾਬੀ ਸੁਰਿੰਦਰ ਚਲਾ ਰਿਹਾ ਸੀ। ਪੁਲਿਸ ਅਨੁਸਾਰ ਦੋਵੇਂ ਗੱਡੀਆਂ ਸਟਾਪ ਸਾਈਨ ‘ਤੇ ਨਹੀਂ ਰੁੱਕੀਆਂ, ਜਿਸ ਕਰਕੇ ਇਹ ਹਾਦਸਾ ਹੋਇਆ। ਹਾਦਸੇ ਕਾਰਨ ਮਰਸਡੀਜ਼ ਗੱਡੀ ਟਰੱਕ ਦੇ ਟਰੇਲਰ ਦੇ ਬਿਲਕੁਲ ਥੱਲੇ ਆ ਗਈ ਅਤੇ ਉਸ ਨੂੰ ਅੱਗ ਲੱਗ ਗਈ, ਜਿਸ ਕਰਕੇ ਮਰਸਡੀਜ਼ ਵਿਚ ਸਵਾਰ ਤਿੰਨ ਯਾਤਰੀ ਗੱਡੀ ਦੇ ਅੰਦਰ ਹੀ ਸੜ ਕੇ ਮਾਰੇ ਗਏ ਅਤੇ 2 ਲਾਸ਼ਾਂ ਗੱਡੀ ਤੋਂ ਬਾਹਰ ਬਰਾਮਦ ਹੋਈਆਂ। ਪੁਲਿਸ ਨੇ ਮ੍ਰਿਤਕ ਵਿਅਕਤੀਆਂ ਦੇ ਨਾਂਵਾਂ ਦਾ ਐਲਾਨ ਨਹੀਂ ਕੀਤਾ। ਮਾਸਟਰ ਦੀਪਕ ਪਿਛਲੇ 20 ਸਾਲਾਂ ਤੋਂ ਅਮਰੀਕਾ ਵਿਚ ਰਹਿ ਰਹੇ ਸਨ ਅਤੇ ਇਕ ਉੱਘੇ ਜੋਤਿਸ਼ ਸਨ। ਉਨ੍ਹਾਂ ਦਾ ਜੱਦੀ ਪਿੰਡ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਸੀ। ਇਲਾਕੇ ਵਿਚ ਉਨ੍ਹਾਂ ਦਾ ਕਾਫੀ ਨਾਮ ਸੀ ਅਤੇ ਹਿੰਦੂ ਭਾਈਚਾਰੇ ਵਿਚ ਉਨ੍ਹਾਂ ਦੀ ਕਾਫੀ ਮਾਨਤਾ ਸੀ। ਇਸ ਦੇ ਨਾਲ-ਨਾਲ ਮਾਸਟਰ ਦੀਪਕ ਬੇਏਰੀਆ ‘ਚ ਹਿੰਦੀ ਅਤੇ ਪੰਜਾਬੀ ਸ਼ੋਆਂ ਦੇ ਪ੍ਰਮੋਟਰ ਵੀ ਰਹੇ। ਖ਼ਬਰ ਲਿਖੇ ਜਾਣ ਤੱਕ ਪੁਲਿਸ ਘਟਨਾ ਦੀ ਜਾਂਚ ਵਿਚ ਲੱਗੀ ਹੋਈ ਸੀ ਅਤੇ ਮ੍ਰਿਤਕ ਦੇਹਾਂ ਪੁਲਿਸ ਦੇ ਕਬਜ਼ੇ ਵਿਚ ਹੀ ਸਨ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article