PUNJABMAILUSA.COM

ਫਰੀਦਕੋਟ ‘ਚ ਖਹਿਰਾ ਗਰੁੱਪ ਵੱਲੋਂ ਕਨਵੈਨਸ਼ਨ; ਪੱਗਾਂ ਦਾ ਰੰਗ ਬਦਲ ਕੇ ਕੀਤਾ ਹਰਾ

ਫਰੀਦਕੋਟ ‘ਚ ਖਹਿਰਾ ਗਰੁੱਪ ਵੱਲੋਂ ਕਨਵੈਨਸ਼ਨ; ਪੱਗਾਂ ਦਾ ਰੰਗ ਬਦਲ ਕੇ ਕੀਤਾ ਹਰਾ

ਫਰੀਦਕੋਟ ‘ਚ ਖਹਿਰਾ ਗਰੁੱਪ ਵੱਲੋਂ ਕਨਵੈਨਸ਼ਨ; ਪੱਗਾਂ ਦਾ ਰੰਗ ਬਦਲ ਕੇ ਕੀਤਾ ਹਰਾ
August 23
17:25 2018

ਕੋਟਕਪੂਰਾ, 23 ਅਗਸਤ (ਪੰਜਾਬ ਮੇਲ)- ਅੱਜ ਕੋਟਕਪੂਰਾ ਦੀ ਦਾਣਾ ਮੰਡੀ ਵਿਖੇ ਆਮ ਆਦਮੀ ਪਾਰਟੀ ਫ਼ਰੀਦਕੋਟ ਦੀ ਹੋਈ ਭਰਵੀਂ ਵਾਲੰਟੀਅਰ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸੁਪਨੇ ਸਾਕਾਰ ਕਰਨ ਲਈ ਆਉਂਦੀਆਂ 2019 ਅਤੇ 2022 ਦੀਆਂ ਚੋਣਾਂ ‘ਚ ਅਕਾਲੀ-ਭਾਜਪਾ ਤੇ ਕਾਂਗਰਸ ਦੇ ਭ੍ਰਿਸ਼ਟਾਚਾਰ ਦੇ ਰਾਜ ਨੂੰ ਖਤਮ ਕਰ ਕੇ ਆਮ ਲੋਕਾਂ ਦੀ ਸਰਕਾਰ ਬਣਾਈ ਜਾਵੇਗੀ, ਜਿਸ ‘ਚ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਬਾਦਲ ਅਤੇ ਕੈਪਟਨ ਸਰਕਾਰ ਨੇ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਹੋਰ ਵੀ ਉਲਝਾਅ ਦਿੱਤਾ ਹੈ। ਲੋਕਾਂ ਦੇ ਮਸਲੇ ਵਿਚਾਰਨ ਲਈ ਪੰਜਾਬ ਵਿਧਾਨ ਸਭਾ ਦੇ ਲੰਮੇ ਸਮੇਂ ਦੇ ਸੈਸ਼ਨ ਦੀ ਲੋੜ ਹੈ ਪਰ ਕੈਪਟਨ ਸਰਕਾਰ ਨੇ ਸਿਰਫ 5 ਦਿਨਾਂ ਦਾ ਸੈਸ਼ਨ ਰੱਖਿਆ ਹੈ, ਜੋ ਛੁੱਟੀਆਂ, ਸ਼ਰਧਾਂਜਲੀਆਂ ਅਤੇ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਹੋਣ ਦੀ ਬਜਾਏ ਰੌਲਾ-ਰੱਪਾ ਪਾ ਕੇ ਲੰਘਾ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਦਰਿਆਵਾਂ ‘ਤੇ ਰਿਪੇਅਰੀਅਨ ਕਾਨੂੰਨ ਮੁਤਾਬਕ ਪੰਜਾਬ ਦਾ ਵੱਡਾ ਹੱਕ ਬਣਦਾ ਹੈ ਪਰ ਇਹ ਕੀਮਤੀ ਪਾਣੀ ਰਾਜਸਥਾਨ ਅਤੇ ਹਰਿਆਣਾ ਨੂੰ ਬਿਨਾਂ ਕਿਸੇ ਮੁਆਵਜ਼ੇ ਦੇ ਲੁਟਾਇਆ ਜਾ ਰਿਹਾ ਹੈ। ਦੋਵਾਂ ਸੂਬਿਆਂ ਨੂੰ ਹੁਣ ਤੱਕ ਦਿੱਤੇ ਪਾਣੀ ਦੀ ਕੀਮਤ 16 ਲੱਖ ਕਰੋੜ ਰੁਪਏ ਬਣਦੀ ਹੈ, ਜਿਸ ਦੀ ਵਸੂਲੀ ਲਈ ਦੋਵਾਂ ਸਰਕਾਰਾਂ ਨੇ ਅਜੇ ਤੱਕ ਕੋਈ ਯਤਨ ਨਹੀਂ ਕੀਤਾ। ਉਨ੍ਹਾਂ ‘ਆਪ’ ਵਿਚ ਪੈਦਾ ਹੋਏ ਵਿਵਾਦ ‘ਤੇ ਬੋਲਦਿਆਂ ਕਿਹਾ ਕਿ ਉਹ ਏਕਤਾ ਦੇ ਹੱਕ ਵਿਚ ਹਨ ਪਰ ਉਹ ਬਠਿੰਡਾ ਕਨਵੈਨਸ਼ਨ ਵਿਚ ਪਾਸ ਕੀਤੇ 6 ਮਤਿਆਂ ਤੋਂ ਟੱਸ ਤੋਂ ਮੱਸ ਨਹੀਂ ਹੋਣਗੇ।
ਪਾਰਟੀ ਦਾ ਢਾਂਚਾ ਪਿਛਲੇ 17 ਮਹੀਨਿਆਂ ਤੋਂ ਵਿਗੜਨ ਕਾਰਨ ਪਾਰਟੀ ਵਰਕਰ ਨਿਰਾਸ਼ ਹੋ ਕੇ ਘਰਾਂ ਵਿਚ ਬੈਠ ਗਏ ਹਨ। ਵਿਧਾਨ ਸਭਾ ਸ਼ਾਹਕੋਟ ਦੀ ਜ਼ਿਮਨੀ ਚੋਣ ਵਿਚ ਪਾਰਟੀ ਦਾ ਉਮੀਦਵਾਰ ਸਿਰਫ 1900 ਵੋਟਾਂ ‘ਤੇ ਸਿਮਟ ਕੇ ਰਹਿ ਗਿਆ। ਵਿਧਾਇਕ ਨਾਜ਼ਰ ਸਿੰਘ ਨੇ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਦਾ ਸਤਿਕਾਰ ਕਰਦੇ ਹਨ ਪਰ ਉਨ੍ਹਾਂ ਨੂੰ ਬਿਕਰਮ ਸਿੰਘ ਮਜੀਠੀਆ ਤੋਂ ਮੁਆਫੀ ਨਹੀਂ ਮੰਗਣੀ ਚਾਹੀਦੀ ਸੀ। ਇਸ ਕਨਵੈਨਸ਼ਨ ਨੂੰ ਪਿਰਮਲ ਸਿੰਘ ਖਾਲਸਾ ਵਿਧਾਇਕ ਭਦੌੜ, ਜੈ ਸ਼ੰਕਰ ਰੋੜੀ ਵਿਧਾਇਕ ਗੜ੍ਹਸ਼ੰਕਰ, ਜਗਦੇਵ ਸਿੰਘ ਕਮਾਲੂ ਵਿਧਾਇਕ ਮੌੜ ਅਤੇ ਪੀ. ਏ. ਸੀ. ਮੈਂਬਰ ਗੁਰਪ੍ਰਤਾਪ ਸਿੰਘ ਅਤੇ ਕਰਮਜੀਤ ਕੌਰ, ਸਾਬਕਾ ਜ਼ਿਲਾ ਪ੍ਰਧਾਨ ਸਨਕਦੀਪ ਸਿੰਘ ਸੰਧੂ, ਹਰਪ੍ਰੀਤ ਸਿੰਘ ਖਾਲਸਾ, ਮਾਸਟਰ ਮੱਖਣ ਸਿੰਘ ਜੈਤੋ ਨੇ ਸੰਬੋਧਨ ਕੀਤਾ। ਅੰਤ ਵਿਚ ਹਲਕਾ ਜੈਤੋ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਸਭ ਦਾ ਧੰਨਵਾਦ ਕੀਤਾ। ਜ਼ਿਲੇ ਦੇ ਵਾਲੰਟੀਅਰਾਂ ਵੱਲੋਂ ਹਾਜ਼ਰ 8 ਵਿਧਾਇਕਾਂ ਨੂੰ ਹਰੇ ਰੰਗ ਦੀਆਂ ਪੱਗਾਂ ਦੇ ਕੇ ਸਨਮਾਨਤ ਕੀਤਾ ਗਿਆ।
ਇਸ ਕਨਵੈਨਸ਼ਨ ਦੀ ਵਿਸ਼ੇਸ਼ਤਾ ਇਹ ਰਹੀ ਕਿ ਇਥੇ ‘ਆਪ’ ਦੀਆਂ ਪੀਲੀਆਂ ਪੱਗਾਂ ਦੀ ਥਾਂ ਹਰੀਆਂ ਪੱਗਾਂ ਦਿਖਾਈ ਦਿੱਤੀਆਂ। ਬਾਗੀ ਖਹਿਰਾ ਗਰੁੱਪ ਵੱਲੋਂ ਆਪਣੇ ਵਿਧਾਇਕਾਂ ਤੇ ਸਮਰਥਕਾਂ ਨੂੰ ਹਰੇ ਰੰਗ ਦੀਆਂ ਪੱਗਾਂ ਦਿੱਤੀਆਂ ਗਈਆਂ, ਜੋ ਇਕ ਨਵੀਂ ਪਾਰਟੀ ਬਣਨ ਦਾ ਸੰਕੇਤ ਦੇ ਰਹੀ ਸੀ। ਕਨਵੈਨਸ਼ਨ ‘ਚ ‘ਆਪ’ ਦਾ ਨਾ ਤਾਂ ਕੋਈ ਝੰਡਾ ਦਿਖਾਈ ਦਿੱਤਾ, ਨਾ ਹੀ ਸਫੇਦ ਟੋਪੀ ਤੇ ਨਾ ਹੀ ਪਾਰਟੀ ਦਾ ਕੋਈ ਪੋਸਟਰ ਨਜ਼ਰ ਆਇਆ। ਇਸ ਮੌਕੇ ਹਲਕਾ ਰਾਏਕੋਟ ਦੇ ਵਿਧਾਇਕ ਜਗਤਾਰ ਸਿੰਘ ਜੱਗਾ, ਮਾਸਟਰ ਬਲਵਿੰਦਰ ਸਿੰਘ ਹਰੀ ਨੌ, ਸੁਰਿੰਦਰ ਮਚਾਕੀ, ਬਲਦੀਪ ਸਿੰਘ ਰੋਮਾਣਾ, ਨਿਰਮਲ ਡੇਲਿਆਂਵਾਲੀ ਸਮੇਤ ਹਲਕਾ ਬਾਘਾਪੁਰਾਣਾ, ਜੈਤੋ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਲੋਟ ਅਤੇ ਪੰਜਾਬ ਦੇ ਹੋਰ ਜ਼ਿਲਿਆਂ ਤੋਂ ਵੀ ਵਾਲੰਟੀਅਰ ਵੱਡੀ ਗਿਣਤੀ ‘ਚ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article