PUNJABMAILUSA.COM

ਫਰੀਮਾਂਟ ਵਿਖੇ ਹਫਤਾਵਾਰੀ ਦੀਵਾਨ ਦੌਰਾਨ ਵਿਸ਼ੇਸ਼ ਸ਼ਹੀਦੀ ਸਮਾਗਮ ਕਰਵਾਏ ਗਏ

 Breaking News

ਫਰੀਮਾਂਟ ਵਿਖੇ ਹਫਤਾਵਾਰੀ ਦੀਵਾਨ ਦੌਰਾਨ ਵਿਸ਼ੇਸ਼ ਸ਼ਹੀਦੀ ਸਮਾਗਮ ਕਰਵਾਏ ਗਏ

ਫਰੀਮਾਂਟ ਵਿਖੇ ਹਫਤਾਵਾਰੀ ਦੀਵਾਨ ਦੌਰਾਨ ਵਿਸ਼ੇਸ਼ ਸ਼ਹੀਦੀ ਸਮਾਗਮ ਕਰਵਾਏ ਗਏ
April 25
10:14 2018

ਫਰੀਮਾਂਟ, 25 ਅਪ੍ਰੈਲ (ਬਲਵਿੰਦਰਪਾਲ ਸਿੰਘ ਖਾਲਸਾ/ਪੰਜਾਬ ਮੇਲ)- ਇਸ ਹਫਤਾਵਾਰੀ ਦੀਵਾਨ ਦੌਰਾਨ ਗੁਰਦੁਆਰਾ ਸਾਹਿਬ ਫਰੀਮਾਂਟ ਵਿਚ ਵਿਸ਼ੇਸ਼ ਸ਼ਹੀਦੀ ਸਮਾਗਮ ਕਰਵਾਏ ਗਏ, ਇਹ ਉਨਾਂ ਸ਼ਹੀਦਾਂ ਦਾ ਸਮਾਗਮ ਸੀ, ਜਿਸ ਵਿਚ 1978 ਦੀ ਵਿਸਾਖੀ ਵਾਲੇ ਦਿਨ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਨਕਲੀ ਨਿਰੰਕਾਰੀਆਂ ਤੇ ਸਿੱਖ ਕੌਮ ਵਿਚ ਹੋਏ ਭਿਆਨਕ ਟਕਰਾਅ ਦੌਰਾਨ ਚੱਲੀ ਗੋਲੀ ਵਿਚ ਨਿਰੰਕਾਰੀਆਂ ਦੁਆਰਾ 13 ਸਿੰਘ ਸ਼ਹੀਦ ਕਰ ਦਿੱਤੇ ਗਏ ਸਨ।
ਇਹ ਦਿਨ ਸਿੱਖ ਇਤਿਹਾਸ ‘ਚ ਬਹੁਤ ਵੈਰਾਗ ਨਾਲ ਯਾਦ ਕੀਤਾ ਜਾਂਦਾ ਹੈ ਤੇ ਸ਼ਹੀਦੀ ਜੋੜ ਮੇਲੇ ਵਾਂਗ ਮਨਾਇਆ ਜਾਂਦਾ ਹੈ। ਕਿਉਂਕਿ ਇਸ ਦਿਨ ਨੂੰ ਹੀ ਖਾਲਿਸਤਾਨ ਦੀ ਪ੍ਰਾਪਤੀ ਲਈ ਆਰੰਭੇ ਸੰਘਰਸ਼ ਦਾ ਦਿਨ ਮੰਨਿਆ ਜਾਂਦਾ ਹੈ। ਗੁਰਦੁਆਰਾ ਸਾਹਿਬ ਫਰੀਮਾਂਟ ਵਿਚ ਵੀ ਉਨਾਂ ਦੀ ਯਾਦ ‘ਚ ਤਿੰਨ ਦਿਨ ਗੁਰਬਾਣੀ ਦੇ ਜਾਪ ਹੁੰਦੇ ਰਹੇ। ਐਤਵਾਰ ਦੇ ਦੀਵਾਨ ‘ਚ ਅਖੰਡ ਪਾਠ ਦੀ ਸੰਪੂਰਨਤਾ ਤੋਂ ਬਾਦ ਖਾਲਸਾ ਸਕੂਲ ਦੇ ਬੱਚਿਆਂ ਨੇ ਗੁਰਬਾਣੀ ਕੀਰਤਨ ਕੀਤਾ। ਉਪਰੰਤ ਕਥਾਕਾਰ ਭਾਈ ਮਨਜੀਤ ਸਿੰਘ ਹੁਰਾਂ ਨੇ ਵਿਸਥਾਰ ਨਾਲ ਜਿਨ੍ਹਾਂ 13 ਸਿੰਘਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ, ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਦੱਸਿਆ ਗਿਆ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਨਿਰੰਕਾਰੀਆਂ ਦੇ ਪੰਡਾਲ ਵੱਲ ਜਾ ਰਹੇ ਅਖੰਡ ਕੀਰਤਨੀ ਜੱਥੇ ਤੇ ਦਮਦਮੀ ਟਕਸਾਲ ਦੇ ਸਿੰਘਾਂ ਉੱਤੇ ਗੋਲੀ ਚਲਾਈ ਗਈ ਤੇ ਭਾਈ ਫੌਜਾ ਸਿੰਘ ਦੀ ਅਗਵਾਈ ‘ਚ ਗਏ 13 ਸਿੰਘਾਂ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ।
ਉਪਰੰਤ ਭਾਈ ਦਵਿੰਦਰ ਸਿੰਘ ਬੱਬਰ ਨੇ ਅਖੰਡ ਕੀਰਤਨੀ ਜੱਥੇ ਦੇ ਜਥੇਦਾਰ ਸ਼ਹੀਦ ਭਾਈ ਫੌਜਾ ਸਿੰਘ ਦੀ ਉੱਚ ਧਾਰਮਿਕ ਜੀਵਨੀ, ਗੁਰਬਾਣੀ ਨਾਲ ਪਿਆਰ, ਸਵੈ-ਜ਼ਬਤ ਤੇ ਸੇਵਾ ਬਾਰੇ ਵਿਸਥਾਰ ਨਾਲ ਸੰਗਤਾਂ ਨੂੰ ਦੱਸਿਆ ਕਿ ਭਾਈ ਫੌਜਾ ਸਿੰਘ ਦੀ ਕੁਰਬਾਨੀ ਪਿੱਛੇ ਉਨ੍ਹਾਂ ਦਾ ਉਚ ਕੋਟੀ ਦਾ ਧਾਰਮਿਕ ਜੀਵਨ ਸੀ, ਜੋ ਸੇਵਾ ਦੇ ਜਜ਼ਬੇ ਨਾਲ ਭਰਪੂਰ ਸੀ। ਬਾਕੀ ਦੇ ਸਿੰਘ ਵੀ ਪੂਰੇ ਧਾਰਮਿਕ ਰਹਿਤ ਬਹਿਤ ਵਾਲੇ ਸਨ, ਜੋ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਹਿਣ ਨਾ ਕਰਦੇ ਹੋਏ ਸ਼ਹੀਦੀ ਜਾਮ ਪੀ ਗਏ। ਇਨਾਂ ਸ਼ਹੀਦੀਆਂ ਨਾਲ ਪੰਜਾਬ ‘ਚ ਹਾਹਾਕਾਰ ਮੱਚ ਗਈ ਸੀ। ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਦਿਲਬਾਗ ਸਿੰਘ ਦੇ ਰਾਗੀ ਜੱਥੇ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਪਿੰਦਰਪਾਲ ਸਿੰਘ ਨੇ ਕਥਾ ਕਰਦਿਆਂ ਪਿਛਲੇ ਦਿਨਾਂ ਦੇ ਪ੍ਰਸੰਗ ਦੀ ਆਖਰੀ ਕਥਾ ਕਰਦਿਆਂ 13 ਸਿੰਘਾਂ ਦੀ ਸ਼ਹਾਦਤ ਬਾਰੇ ਵੀ ਚਰਚਾ ਕੀਤੀ ਤੇ ਕਿਹਾ ਕਿ ਗੁਰਬਾਣੀ ਤੇ ਗੁਰੂ ਸਾਹਿਬ ਦੀ ਬੇਅਦਬੀ ਨਾ ਸਹਾਰਦਿਆਂ ਹੋਇਆਂ ਇਹ ਕੁਰਬਾਨੀ ਹੋਈ। ਜੋ 13 ਸਿੰਘ ਸ਼ਹੀਦ ਹੋਏ ਸਨ, ਉਨ੍ਹਾਂ ‘ਚ ਇਕ ਭਾਈ ਧਰਮਬੀਰ ਸਿੰਘ ਜੀ ਦੇ ਭੈਣ ਜੀ ਬੀਬੀ ਜਸਬੀਰ ਕੌਰ ਜੀ ਨੂੰ, ਜੋ ਫਰੀਮਾਂਟ ਹੀ ਰਹਿੰਦੇ ਹਨ, ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਰੋਪਾਓ ਸਾਹਿਬ ਦੀ ਬਖਸ਼ਿਸ਼ ਨਾਲ ਸਨਮਾਨਿਤ ਕੀਤਾ ਗਿਆ। ਭਾਈ ਦਵਿੰਦਰ ਸਿੰਘ ਬੱਬਰ ਨੂੰ ਵੀ ਉਨ੍ਹਾਂ ਦੀਆਂ ਪੰਥਕ ਸੇਵਾਵਾਂ ਲਈ ਪ੍ਰਬੰਧਕ ਕਮੇਟੀ ਵੱਲੋਂ ਸਿਰੋਪਾਓ ਸਾਹਿਬ ਦੀ ਬਖਸ਼ਿਸ਼ ਨਾਲ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ਦੀ ਪਾਰਕਿੰਗ ‘ਚ ਇਸ ਵਾਰ ਵੱਡੇ ਤੰਬੂ ‘ਚ ਸ਼ਹੀਦ ਹੋਏ 13 ਸਿੰਘਾਂ ਦੀ ਸ਼ਹਾਦਤ ਨਾਲ ਸੰਬੰਧਤ ਜਾਣਕਾਰੀ, ਤਸਵੀਰਾਂ ਤੇ ਹੋਰ ਜੀਵਨ ਸੂਚਨਾਵਾਂ ਸੰਗਤਾਂ ਦੀ ਜਾਣਕਾਰੀ ਲਈ ਪ੍ਰਦਰਸ਼ਨੀ ਦਾ ਪ੍ਰਬੰਧ ਕੀਤਾ ਗਿਆ ਸੀ, ਜਿਸ ਨੂੰ ਲਗਭਗ ਸਾਰੀ ਸੰਗਤ ਨੇ ਧਿਆਨ ਨਾਲ ਪੜ੍ਹਿਆ-ਵੇਖਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article