PUNJABMAILUSA.COM

ਫਲੋਰਿਡਾ ‘ਚ ਆਨਲਾਈਨ ਵੀਡੀਓ ਗੇਮ ਟੂਰਨਾਮੈਂਟ ਦੌਰਾਨ ਗੋਲੀਬਾਰੀ, 3 ਦੀ ਮੌਤ

 Breaking News

ਫਲੋਰਿਡਾ ‘ਚ ਆਨਲਾਈਨ ਵੀਡੀਓ ਗੇਮ ਟੂਰਨਾਮੈਂਟ ਦੌਰਾਨ ਗੋਲੀਬਾਰੀ, 3 ਦੀ ਮੌਤ

ਫਲੋਰਿਡਾ ‘ਚ ਆਨਲਾਈਨ ਵੀਡੀਓ ਗੇਮ ਟੂਰਨਾਮੈਂਟ ਦੌਰਾਨ ਗੋਲੀਬਾਰੀ, 3 ਦੀ ਮੌਤ
August 27
09:22 2018

ਫਲੋਰਿਡਾ, 27 ਅਗਸਤ (ਪੰਜਾਬ ਮੇਲ)-ਅਮਰੀਕਾ ਦੇ ਫਲੋਰਿਡਾ ਸੂਬੇ ਵਿਚ ਜੈਕਸਨਵਿਨ ਐਂਟਰਟੇਨਮੈਂਟ ਕੰਪਲੈਕਸ ਵਿਚ ਹੋਈ ਗੋਲੀਬਾਰੀ ਵਿਚ ਤਿੰਨ ਲੋਕਾਂ ਦੀ ਮੌਤ ਅਤੇ 11 ਲੋਕ ਜ਼ਖਮੀ ਹੋ ਗਏ ਹਨ। ਮਰਨ ਵਾਲਿਆਂ ਵਿਚ ਹਮਲਾਵਰ ਵੀ ਸ਼ਾਮਲ ਹੈ। ਇਹ ਘਟਨਾ ਆਨਲਾਈਨ ਵੀਡੀਓ ਗੇਮ ਟੂਰਨਾਮੈਂਟ ਦੇ ਦੌਰਾਨ ਹੋਈ। ਖ਼ਬਰਾਂ ਦੇ ਅਨੁਸਾਰ ਹਮਲਾਵਰ ਗੇਮ ਵਿਚ ਹਾਰ ਗਿਆ ਸੀ ਜਿਸ ਕਾਰਨ ਕਾਰਨ ਨਿਰਾਸ਼ ਹੋ ਕੇ ਉਸ ਨੇ ਗੋਲੀ ਚਲਾ ਦਿੱਤੀ। ਹਾਲਾਂਕਿ ਪੁਲਿਸ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ।
ਪੁਲਿਸ ਨੇ ਕਿਹਾ, ਹਮਲਾਵਰ ਦੀ ਪਛਾਣ 24 ਸਾਲ ਦੇ ਡੈਵਿਡ ਕੈਟਜ਼ ਦੇ ਤੌਰ ‘ਤੇ ਹੋਈ ਹੈ। ਘਟਨਾ ਸਥਾਨ ਤੋਂ ਉਸ ਦੀ ਲਾਸ਼ ਮਿਲੀ ਹੈ। ਡੈਵਿਡ ਬਾਲਟੀਮੋਰ ਦਾ ਰਹਿਣ ਵਾਲਾ ਸੀ। ਸ਼ੈਰਿਫ ਮਾਈਕ ਵਿਲੀਅਮਸ ਨੇ ਪ੍ਰੈਸ ਕਾਨਫ਼ਰੰਸ ਵਿਚ ਕਿਹਾ ਕਿ ਮੌਕੇ ਤੋਂ ਤਿੰਨ ਲਾਸ਼ਾਂ ਬਰਾਮਦ ਹੋਈਆਂ ਹਨ। ਇਨ੍ਹਾਂ ਵਿਚੋਂ ਇਕ ਹਮਲਾਵਰ ਦੀ ਲਾਸ਼ ਹੈ, ਜਿਸ ਨੇ ਗੋਲੀਬਾਰੀ ਤੋਂ ਬਾਅਦ ਆਤਮ ਹੱਤਿਆ ਕਰ ਲਈ। ਜੀਐਫਆਰਡੀ ਨੇ 9 ਪੀੜਤਾਂ ਨੂੰ ਹਸਪਤਾਲ ਪਹੁੰਚਾਇਆ। ਦੋ ਹੋਰ ਲੋਕ ਖੁਦ ਹਸਪਤਾਲ ਪਹੁੰਚੇ, ਜਿਨ੍ਹਾਂ ਗੋਲੀ ਲੱਗੀ ਹੈ।
ਦੱਸਿਆ ਜਾ ਰਿਹਾ ਹੈ ਕਿ ਡੈਵਿਡ ਨੇ ਘਟਨਾ ਸਥਾਨ ‘ਤੇ ਖੁਦ ਨੂੰ ਗੋਲੀ ਮਾਰ ਲਈ। ਉਸ ਦੇ ਕੋਲ ਤੋਂÎ ਇਕ ਪਿਸਤੌਲ ਬਰਾਮਦ ਹੋਈ ਹੈ। ਜੈਕਸਨਵਿਲ ਲੈਂਡਿੰਗ ਕੰਪਲੈਕਸ ਵਿਚ ਬਹੁਤ ਸਾਰੇ ਗੇਮਸ ਬਾਰ, 20 ਰੈਸਟੋਰੈਂਟ ਅਤੇ 70 ਸਟੋਰ ਹਨ। ਘਟਨਾ ਉਸ ਸਮੇਂ ਵਾਪਰੀ ਜਦ Îਇਕ ਮੈਡਨ 19 ਟੂਰਨਾਮੈਂਟ ਦੇ ਲਈ ਕਵਾਲੀਫਾਈਂਗ ਰਾਊਂਡ ਚਲ ਰਿਹਾ ਸੀ। ਘਟਨਾ ਸਥਾਨ ‘ਤੇ ਮੌਜੂਦ Îਇਕ ਵਿਅਕਤੀ ਨੇ ਦੱਸਿਆ ਕਿ ਉਸ ਦੇ ਅੰਗੂਠੇ ‘ਤੇ ਗੋਲੀ ਲੱਗੀ ਅਤੇ ਉਹ ਵਾਲ ਵਾਲ ਬਚ ਗਿਆ।
ਗੇਮਿੰਗ ਟੂਰਨਾਮੈਂਟ ਦਾ ਆਯੋਜਨ ਕਰਨ ਵਾਲੀ ਕੰਪਨੀ ਈਏ ਸਪੋਰਟਸ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਵਿਚ ਪੁਲਿਸ ਦੇ ਨਾਲ ਮਿਲ ਕੇ ਕੰਮ ਕਰ ਰਹੀ ਹੈ। ਕੰਪਨੀ ਦੇ ਨਾਲ ਦੁਨੀਆ ਭਰ ਦੇ 25 ਕਰੋੜ ਤੋਂ ਜ਼ਿਆਦਾ ਖਿਡਾਰੀ ਜੁੜੇ ਹੋਏ ਹਨ। ਪੁਲਿਸ ਦਾ ਕਹਿਣਾ ਹੈ ਕਿ ਘਟਨਾ ਸਥਾਨ ‘ਤੇ ਡਰ ਕਾਰਨ ਅਜੇ ਵੀ ਕਈ ਲੋਕ ਲੁਕੇ ਹੋਏ ਹਨ। ਹਾਲਾਂਕਿ, Îਇਕ ਸਵਾਟ ਟੀਮ ਮੌਕੇ ‘ਤੇ ਜਾਂਚ ਦੇ ਲਈ ਮੌਜੂਦ ਹੈ। ਸੂਬੇ ਦੇ ਗਵਰਨਰ ਰਿਕ ਸਕੌਟ ਨੇ ਕਿਹਾ ਕਿ ਉਹ ਇਸ ਮਾਮਲੇ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article