PUNJABMAILUSA.COM

ਫਲੋਰਿਡਾ ਦੀ ਪੁਲਿਸ ਸ਼ੱਕੀ ਔਰਤ ਦੀ ਤਲਾਸ਼ ‘ਚ ਲੱਗੀ; ਪਤੀ ਦੇ ਕਤਲ ਤੇ ਪਛਾਣ ਚੋਰੀ ਕਰਨ ਲਈ ਇਕ ਹੋਰ ਔਰਤ ਦੇ ਕਤਲ ਦਾ ਦੋਸ਼

April 17
16:34 2018

ਵਾਸ਼ਿੰਗਟਨ, 17 ਅਪ੍ਰੈਲ (ਪੰਜਾਬ ਮੇਲ)- ਫਲੋਰਿਡਾ ਦੀ ਪੁਲਿਸ ਇੰਨੀ ਦਿਨੀ ਇਕ ਸ਼ੱਕੀ ਔਰਤ ਦੀ ਤਲਾਸ਼ ‘ਚ ਲੱਗੀ ਹੋਈ ਹੈ, ਜਿਸ ‘ਤੇ ਆਪਣੀ ਪਤੀ ਦੇ ਕਤਲ ਤੇ ਪਛਾਣ ਚੋਰੀ ਕਰਨ ਲਈ ਇਕ ਹੋਰ ਔਰਤ ਦੇ ਕਤਲ ਦਾ ਦੋਸ਼ ਹੈ। ਜਾਣਕਾਰੀ ਮੁਤਾਬਕ ਸ਼ੱਕੀ ਔਰਤ ਦਾ ਨਾਂ ਲੁਇਸ ਰੈਸ ਹੈ ਤੇ ਉਸ ‘ਤੇ ਦੋਸ਼ ਹੈ ਕਿ ਉਸ ਨੇ ਇਕ ਅਜਿਹੀ ਔਰਤ ਦਾ ਕਤਲ ਕੀਤਾ ਜੋਂ ਉਸ ਵਾਂਗ ਦਿਖਾਈ ਦਿੰਦੀ ਸੀ। ਇਸ ਕਤਲ ਬਾਰੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਸ ਨੇ ਇਸ ਸਭ ਆਪਣੀ ਪਛਾਣ ਲੁਕਾਉਣ ਲਈ ਕੀਤਾ ਹੈ।
ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ 57 ਸਾਲਾਂ ਰੈਸ ਦੀ ਭਾਲ ਕਈ ਸੁਬਿਆਂ ‘ਚ ਕੀਤੀ ਜਾ ਰਹੀ ਹੈ ਤੇ ਉਸ ਨੂੰ ਆਖਰੀ ਵਾਰ ਟੈਕਸਾਸ ‘ਚ ਦੇਖਿਆ ਗਿਆ ਸੀ। ਪੁਲਿਸ ਨੇ ਦੱਸਿਆ ਕਿ ਰੈਸ 59 ਸਾਲਾਂ ਪਰਮੀਲਾ ਹਚੀਨਸਨ ਨੂੰ ਮਾਰਨ ਤੋਂ ਪਹਿਲਾਂ ਕਈ ਦਿਨਾਂ ਤੋਂ ਉਸ ਨਾਲ ਚੈਟਿੰਗ ਕਰ ਰਹੀ ਸੀ। ਲੀ ਕਾਊਂਟੀ ਦੇ ਜੇਲ ਵਾਰਡਨ ਕਾਰਮੀਨ ਮਾਰਸੀਨੋ ਮੁਤਾਬਕ ਉਸ ਦਾ ਮਕਸਦ ਪਰਮੀਲਾ ਦੀ ਪਛਾਣ ਚੋਰੀ ਕਰਨਾ ਸੀ। ਪੁਲਿਸ ਨੇ ਇਸ ਸਬੰਧ ‘ਚ ਆਮ ਲੋਕਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਰੈਸ ਨੂੰ ਖਤਰਨਾਕ ਮੰਨਿਆ ਜਾਣਾ ਚਾਹੀਦਾ ਹੈ, ਜੋ ਪੈਸੇ ਖਤਮ ਹੋਣ ਦੀ ਸੂਰਤ ‘ਚ ਦੁਬਾਰਾ ਕਿਸੇ ਦਾ ਕਤਲ ਕਰ ਸਕਦੀ ਹੈ।
ਰੈਸ ਸਬੰਧੀ ਪੁਲਿਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਰੈਸ ਆਮ ਦਾਦੀਆਂ ਵਾਂਗ ਹੀ ਦਿਖਦੀ ਹੈ, ਜਿਸ ਦੇ ਤਿੰਨ ਬੱਚੇ ਤੇ ਇਕ ਪੋਤਾ ਹੈ। ਰੈਸ ਨੂੰ ਜੂਏ ਦੀ ਵੀ ਆਦਤ ਸੀ। ਮਾਰਸੀਨੋ ਨੇ ਸ਼ੁੱਕਰਵਾਰ ਨੂੰ ਇਕ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਰੈਸ ਅਜਿਹੀਆਂ ਔਰਤਾਂ ਨਾਲ ਦੋਸਤੀ ਕਰਦੀ ਹੈ ਜੋ ਉਸ ਵਾਂਗ ਦਿਖਦੀਆਂ ਹਨ ਤਾਂ ਕਿ ਉਹ ਉਨ੍ਹਾਂ ਦੀ ਪਛਾਣ ਚੋਰੀ ਕਰ ਸਕੇ। ਔਰਤ ਦੇ ਕਤਲ ਤੋਂ ਪਹਿਲਾਂ ਰੈਸ ਮੀਨੀਸੋਤਾ ਦੇ ਬਲੂਮਿੰਗ ਪ੍ਰੇਰੀ ‘ਚ ਆਪਣੇ ਪਤੀ ਦੇ ਕਤਲ ਤੋਂ ਬਾਅਦ ਫਲੋਰਿਡਾ ਜਾ ਕੇ ਲੁੱਕ ਗਈ ਸੀ। ਪੁਲਿਸ ਨੂੰ ਬੀਤੇ ਸੋਮਵਾਰ ਹਚੀਨਸਨ ਦੀ ਲਾਸ਼ ਫੋਰਟ ਮਾਈਰਸ ਬੀਚ ਤੋਂ ਮਿਲੀ ਸੀ ਤੇ ਪੁਲਿਸ ਨੂੰ ਸ਼ੱਕ ਹੈ ਕਿ ਸ਼ਾਇਦ ਔਰਤ ਦੀ ਮੌਤ ਕਾਫੀ ਦਿਨ ਪਹਿਲਾਂ ਹੀ ਹੋ ਚੁੱਕੀ ਸੀ। ਫਲੋਰਿਡਾ ਤੋਂ ਭੱਜਣ ਤੋਂ ਪਹਿਲਾਂ ਰੈਸ ਨੇ ਹਚੀਨਸਨ ਦਾ ਕੈਸ਼, ਕ੍ਰੈਡਿਟ ਕਾਰਡ, ਆਈਡੀ ਤੇ ਕਾਰ ਚੋਰੀ ਕਰ ਲਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article