PUNJABMAILUSA.COM

ਫਲੋਰਿਡਾ ਪੁਲਿਸ ਨੇ ਭਾਰਤੀ ਔਰਤ ਨੂੰ ਸਹੁਰਿਆਂ ਦੇ ਚੰਗੁਲ ਤੋਂ ਛੁਡਾਇਆ

ਫਲੋਰਿਡਾ ਪੁਲਿਸ ਨੇ ਭਾਰਤੀ ਔਰਤ ਨੂੰ ਸਹੁਰਿਆਂ ਦੇ ਚੰਗੁਲ ਤੋਂ ਛੁਡਾਇਆ

ਫਲੋਰਿਡਾ ਪੁਲਿਸ ਨੇ ਭਾਰਤੀ ਔਰਤ ਨੂੰ ਸਹੁਰਿਆਂ ਦੇ ਚੰਗੁਲ ਤੋਂ ਛੁਡਾਇਆ
September 06
12:49 2017

ਫਲੋਰਿਡਾ, 6 ਸਤੰਬਰ (ਪੰਜਾਬ ਮੇਲ)- ਪਤਨੀ ਨਾਲ ਮਾਰਕੁੱਟ ਦੇ ਦੋਸ਼ ਵਿਚ ਮੂਲ ਤੌਰ ‘ਤੇ ਪੰਜਾਬ ਦੇ ਰਹਿਣ ਵਾਲੇ ਦੇਵਬੀਰ ਕਲਸੀ, ਉਸ ਦੇ ਪਿਤਾ ਜਸਬੀਰ ਅਤੇ ਮਾਂ ਭੁਪਿੰਦਰ ਕੌਰ ਨੂੰ ਫਲੋਰਿਡਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਇੱਥੋਂ ਦੇ ਅਧਿਕਾਰੀਆਂ ਨੂੰ ਸੂਚਨਾ ਮਿਲੀ ਸੀ ਕਿ ਔਰਤ ਨੂੰ ਕੁੱਟਿਆ ਜਾਂਦਾ ਹੈ ਅਤੇ ਉਸ ਦੀ ਮਰਜ਼ੀ ਤੋਂ ਬਿਨਾਂ ਉਸ ਦੇ ਪਤੀ ਅਤੇ ਪਤੀ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਕੈਦੀ ਬਣਾ ਕੇ ਰੱਖਿਆ ਹੈ। ਹੈਰਾਨ ਕਰਨ ਵਾਲੀ ਗੱਲ ਹੈ ਕਿ ਬੇਟੇ ਦੇ ਕਹਿਣ ‘ਤੇ ਜਸਬੀਰ ਅਤੇ ਭੁਪਿੰਦਰ ਖ਼ਾਸ ਤੌਰ ‘ਤੇ ਭਾਰਤ ਤੋਂ ਅਮਰੀਕਾ ਵਿਚ ਨੂੰਹ ਨੂੰ ਸਮਝਾਉਣ ਆਏ ਸੀ। ਪੁਲਿਸ ਦੇ ਅਨੁਸਾਰ ਦੇਵਬੀਰ ਰੋਜ਼ਾਨਾ ਸਿਲਕੀ ਨਾਲ ਮਾਰਕੁੱਟ ਕਰਦਾ ਸੀ। ਮਾਪਿਆਂ ਨੂੰ ਕਹਿੰਦਾ ਹੈ ਕਿ ਉਹ ਗੱਲ ਨਹੀਂ ਸੁਣਦੀ। ਬੇਟੇ ਦੇ ਕਹਿਣ ‘ਤੇ ਮਾਪੇ ਪੰਜਾਬ ਤੋਂ ਅਮਰੀਕਾ ਪਹੁੰਚ ਗਏ। ਦੇਵਬੀਰ ਨੇ ਸਿਲਕੀ ਨੂੰ ਛੋਟੀ ਜਿਹੀ ਬਹਿਸ ਤੋਂ ਬਾਅਦ ਕੁੱਟਿਆ। ਨੂੰਹ ਨੂੰ ਬਚਾਉਣ ਦੀ ਬਜਾਏ ਦੇਵਬੀਰ ਦੇ ਮਾਪਿਆਂ ਨੇ ਸਿਲਕੀ ਨੂੰ ਫੜ ਲਿਆ ਅਤੇ ਤਿੰਨਾਂ ਨੇ ਮਿਲ ਕੇ ਉਸ ਨੂੰ ਕੁੱਟਿਆ। ਸਿਲਕੀ ਗੈਂਡ (33) ਨੇ ਇਸ ਦੀ ਜਾਣਕਾਰੀ ਭਾਰਤ ਸਥਿਤ ਆਪਣੇ ਮਾਪਿਆਂ ਨੂੰ ਦਿੱਤੀ, ਜਿਨ੍ਹਾਂ ਨੇ ਫਲੋਰਿਡਾ ਪੁਲਿਸ ਦੀ ਜਾਣਕਾਰੀ ਤੱਕ ਇਹ ਮਾਮਲਾ ਪਹੁੰਚਾਇਆ।
ਹਿਲਸਬਾਰੋ ਕਾਉਂਟੀ ਸ਼ੈਰਿਫ ਦੇ ਦਫ਼ਤਰ ਨੇ ਦੱਸਿਆ ਕਿ ਜਦੋਂ ਉੱਥੇ ਅਧਿਕਾਰੀ ਪੁੱਜੇ, ਤਾਂ ਕਿਸੇ ਨੇ ਵੀ ਦਰਵਾਜ਼ਾ ਨਾ ਖੋਲ੍ਹਿਆ। ਸਿਲਕੀ ਨੇ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਅਤੇ ਆਪਣੇ ਆਪ ਨੂੰ ਅਤੇ ਆਪਣੀ ਇੱਕ ਸਾਲ ਦੀ ਧੀ ਨੂੰ ਬਚਾਉਣ ਲਈ ਆਵਾਜ਼ਾਂ ਮਾਰੀਆਂ। ਅਧਿਕਾਰੀ ਉੱਥੇ ਜ਼ਬਰਦਸਤੀ ਵੜੇ ਅਤੇ ਉਨ੍ਹਾਂ ਨੇ ਦੇਖਿਆ ਕਿ ਸਿਲਕੀ ਦੇ ਸਰੀਰ ਉੱਤੇ ਡੂੰਘੇ ਜ਼ਖ਼ਮ ਹਨ। ਔਰਤ ਦੇ ਪਤੀ ਅਤੇ ਉਸ ਦੇ ਮਾਤਾ-ਪਿਤਾ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਨ੍ਹਾਂ ਲੋਕਾਂ ਨੂੰ ਬਿਨਾਂ ਬਾਂਡ ਦੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ੈਰਿਫ ਦੇ ਦਫ਼ਤਰ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਨੂੰ ਵਾਪਸ ਭਾਰਤ ਭੇਜਿਆ ਜਾ ਸਕਦਾ ਹੈ। ਸਿਲਕੀ ਅਤੇ ਉਸ ਦੀ ਬੱਚੀ ਨੂੰ ਸੁਰੱਖਿਅਤ ਥਾਂ ਉੱਤੇ ਪਹੁੰਚਾਇਆ ਗਿਆ। ਜਾਂਚ ਕਰਤਾਵਾਂ ਦਾ ਕਹਿਣਾ ਹੈ ਕਿ ਸਿਲਕੀ ਦੇ ਪਤੀ ਦੇਵਬੀਰ ਕਲਸੀ (33) ਦੇ ਮਾਤਾ-ਪਿਤਾ ਭਾਰਤ ਤੋਂ ਅਮਰੀਕਾ ਆਉਂਦੇ ਸਨ ਅਤੇ ਔਰਤ ਨੂੰ ਮਾਰਦੇ ਸਨ। ਉਨ੍ਹਾਂ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਪਤੀ-ਪਤਨੀ ਦੀ ਲੜਾਈ ਹੋਈ, ਜਿਸ ਤੋਂ ਬਾਅਦ ਦੇਵਬੀਰ ਨੇ ਸਿਲਕੀ ਨੂੰ ਬਹੁਤ ਕੁੱਟਿਆ।
ਜਦੋਂ ਸਿਲਕੀ ਨੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਤਾਂ ਦੇਵਬੀਰ ਦੇ ਪਿਤਾ ਜਸਬੀਰ ਅਤੇ ਭੂਪਿੰਦਰ ਨੇ ਵੀ ਉਸ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਰਿਪੋਰਟ ਵਿਚ ਕਿਹਾ ਗਿਆ ਕਿ ਹਮਲੇ ਦੌਰਾਨ ਸਿਲਕੀ ਨੇ ਆਪਣੀ ਬੱਚੀ ਨੂੰ ਫੜਿਆ ਹੋਇਆ ਸੀ। ਇਸ ਦੇ ਚਲਦੇ ਦੁਰਘਟਨਾ ‘ਚ ਬੱਚੀ ਦੇ ਚਿਹਰੇ ਉੱਤੇ ਸੱਟ ਲੱਗ ਗਈ।
ਪੁਲਿਸ ਨੇ ਦੇਵਬੀਰ ਦੇ ਘਰ ਪਹੁੰਚ ਕੇ ਸਿਲਕੀ ਅਤੇ ਉਸ ਦੇ ਇਕ ਸਾਲ ਦੀ ਬੱਚੀ ਨੂੰ ਬਚਾਇਆ ਗਿਆ। ਰਿਪੋਰਟ ਵਿਚ ਕਿਹਾ ਗਿਆ ਕਿ ਸਿਲਕੀ ਦੀ ਸੱਸ ਅਤੇ ਸੋਹਰੇ ਨੇ ਉਸ ਨੂੰ ਕੁੱਟ ਕੇ ਉਸ ਦੇ ਚਿਹਰੇ, ਗਰਦਨ ਅਤੇ ਬਾਕੀ ਸਰੀਰ ਨੂੰ ਜ਼ਖਮੀ ਕਰ ਦਿੱਤਾ। ਇਸ ਤੋਂ ਬਾਅਦ ਜਸਬੀਰ ਨੇ ਉਸ ਨੂੰ ਰਸੋਈ ਦਾ ਚਾਕੂ ਮਾਰ ਦੇਣ ਦੀ ਧਮਕੀ ਦਿੱਤੀ। ਇਸ ਲੜਾਈ ਤੋਂ ਬਾਅਦ ਮਹਿਲਾ ਨੂੰ ਕਮਰੇ ਵਿਚ ਬੰਦ ਕਰ ਦਿੱਤਾ ਗਿਆ। ਜਦ ਪੁਲਿਸ ਤਿੰਨੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲੱਗੀ, ਤਾਂ ਉਹ ਉਨ੍ਹਾਂ ਦੇ ਨਾਲ ਵੀ ਭਿੜ ਗਏ।
ਦੇਵਬੀਰ ਅਤੇ ਜਸਬੀਰ ਨੂੰ ”ਗਲਤ ਤਰੀਕੇ ਨਾਲ ਬੰਦੀ ਬਣਾਉਣ, ਬੱਚੇ ਨੂੰ ਪ੍ਰੇਸ਼ਾਨ ਕਰਨ ਅਤੇ 911 ਤੱਕ ਪਹੁੰਚ ਬਣਾਉਣ ਦੇਣ ਤੋਂ ਰੋਕਣ” ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੇਵਬੀਰ ਨੂੰ ਗੰਭੀਰ ਸੱਟਾਂ ਪਹੁੰਚਾਉਣ ਦੇ ਦੋਸ਼ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ। ਰਿਪੋਰਟ ਵਿਚ ਕਿਹਾ ਗਿਆ ਕਿ ਜਸਬੀਰ ਉੱਤੇ ਦੋਸ਼ ਹੈ ਕਿ ”ਉਸਨੇ ਪੀੜਤਾ ਨੂੰ ਇਕ ਘਾਤਕ ਹਥਿਆਰ ਨਾਲ ਸੱਟ ਪਹੁੰਚਾਈ।” ਇਸ ਵਿਚ ਕਿਹਾ ਗਿਆ ਕਿ ਭੂਪਿੰਦਰ ਨੂੰ ”ਘਰੇਲੂ ਹਿੰਸਾ ਕਰਨ ਅਤੇ ਬਾਲ ਉਤਪੀੜਣ ਦੀ ਜਾਣਕਾਰੀ ਨਾ ਦੇਣ” ਦੇ ਦੋਸ਼ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article