PUNJABMAILUSA.COM

ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਬੇੜੇ ਲਈ ਮਸ਼ੀਨਰੀ ਉਤੇ ਮਿਲੇਗੀ 80 ਫੀਸਦੀ ਸਬਸਿਡੀ

ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਬੇੜੇ ਲਈ ਮਸ਼ੀਨਰੀ ਉਤੇ ਮਿਲੇਗੀ 80 ਫੀਸਦੀ ਸਬਸਿਡੀ

ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਬੇੜੇ ਲਈ ਮਸ਼ੀਨਰੀ ਉਤੇ ਮਿਲੇਗੀ 80 ਫੀਸਦੀ ਸਬਸਿਡੀ
July 16
17:30 2018

ਖੇਤੀਬਾੜੀ ਮੰਤਰਾਲੇ ਵੱਲੋਂ ਪੰਜਾਬ, ਹਰਿਆਣਾ ਤੇ ਹੋਰ ਰਾਜਾਂ ਦੇ 265 ਮਸ਼ੀਨਰੀ ਉਤਪਾਦਕਾਂ ਨਾਲ ਕੀਮਤ ਬਾਰੇ ਚਰਚਾ
ਮਸ਼ੀਨਰੀ ਉਤਪਾਦਕ ਲਾਉਣਗੇ ਕਿਸਾਨ ਸਿਖਲਾਈ ਕੈਂਪ

ਚੰਡੀਗੜ੍ਹ, 16 ਜੁਲਾਈ (ਪੰਜਾਬ ਮੇਲ)- ਫਸਲਾਂ ਦੀ ਰਹਿੰਦ-ਖੂੰਹਦ ਨੂੰ ਫੂਕਣ ਦੀ ਵੱਡ ਆਕਾਰੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਹੋਰ ਰਾਜਾਂ ਦੇ ਖੇਤੀਬਾੜੀ ਮਸ਼ੀਨਰੀ ਦੇ ਉਤਪਾਦਕਾਂ ਨਾਲ ਰਹਿੰਦ-ਖੂੰਹਦ ਦਾ ਨਿਬੇੜਾ ਕਰਨ ਵਾਲੀ ਮਸ਼ੀਨਰੀ ਦੀ ਕੀਮਤ ਬਾਰੇ ਚਰਚਾ ਕੀਤੀ। ਇੱਥੇ ਕਿਸਾਨ ਭਵਨ ਵਿੱਚ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਭਾਰਤ ਸਰਕਾਰ ਦੇ ਮਕੈਨੀਕਲ ਤੇ ਤਕਨਾਲੋਜੀ ਮੰਤਰਾਲੇ ਦੇ ਸੰਯੁਕਤ ਸਕੱਤਰ ਅਸ਼ਵਨੀ ਕੁਮਾਰ ਨੇ ਕੀਤੀ। ਮੀਟਿੰਗ ਵਿੱਚ ਪੰਜਾਬ ਦੇ 165 ਤੇ ਹੋਰ ਰਾਜਾਂ ਦੇ ਤਕਰੀਬਨ 100 ਮਸ਼ੀਨਰੀ ਉਤਪਾਦਕਾਂ ਨੇ ਭਾਗ ਲਿਆ।
ਸੰਯੁਕਤ ਸਕੱਤਰ ਨੇ ਸਾਰੇ ਮਸ਼ੀਨਰੀ ਉਤਪਾਦਕਾਂ ਨੂੰ ਕਿਹਾ ਕਿ ਉਹ ਇਸ ਸਕੀਮ ਅਧੀਨ ਸੰਦਾਂ ਦੀ ਗੁਣਵੱਤਾ ਤੈਅ ਮਾਪਦੰਡਾਂ ਮੁਤਾਬਕ ਯਕੀਨੀ ਬਣਾਉਣ। ਉਨ੍ਹਾਂ ਕਿਸਾਨਾਂ ਲਈ ਸਿਖਲਾਈ ਕੈਂਪ ਲਾਉਣ ਲਈ ਵੀ ਕਿਹਾ ਤਾਂ ਜੋ ਕਿਸਾਨਾਂ ਨੂੰ ਸਬੰਧਤ ਸੰਦਾਂ ਦੀ ਸਹੀ ਵਰਤੋਂ ਬਾਰੇ ਪਤਾ ਲੱਗ ਸਕੇ। ਵਧੀਕ ਮੁੱਖ ਸਕੱਤਰ (ਵਿਕਾਸ) ਵਿਸ਼ਵਜੀਤ ਖੰਨਾ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਪਹਿਲੇ ਪੜਾਅ ਵਿੱਚ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਨੂੰ ਹੈਪੀ ਸੀਡਰ ਲਈ 7436, ਪੈਡੀ ਸਟਰਾਅ ਚੌਪਰ/ਮਲਚਰਜ਼ ਲਈ 5490 ਅਤੇ ਰੋਟਾਵੇਟਰ ਲਈ 19 ਹਜ਼ਾਰ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਅਗਲੇ ਕੁੱਝ ਦਿਨਾਂ ਵਿੱਚ ਦੂਜਾ ਪੜਾਅ ਸ਼ੁਰੂ ਹੋਵੇਗਾ, ਜਿਸ ਤਹਿਤ ਵੱਡੀ ਗਿਣਤੀ ਵਿੱਚ ਹੋਰ ਅਰਜ਼ੀਆਂ ਮਿਲਣ ਦੀ ਸੰਭਾਵਨਾ ਹੈ।
ਕੇਂਦਰ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਸਕੀਮ ਤਹਿਤ ਪੰਜਾਬ ਦੇ ਖੇਤੀਬਾੜੀ ਵਿਭਾਗ ਲਈ ਸਾਲ 2017-18 ਅਤੇ 2018-19 ਲਈ 665 ਕਰੋੜ ਰੁਪਏ ਰੱਖੇ ਗਏ ਹਨ, ਜਿਸ ਵਿੱਚੋਂ ਪਹਿਲੀ ਕਿਸ਼ਤ ਵਜੋਂ 269.38 ਕਰੋੜ ਰੁਪਏ ਪ੍ਰਾਪਤ ਹੋ ਗਏ ਹਨ। ਇਸ ਸਕੀਮ ਤਹਿਤ ਕਿਸਾਨਾਂ ਨੂੰ ਨਿੱਜੀ ਤੌਰ ‘ਤੇ ਮਸ਼ੀਨਰੀ ਲੈਣ ਲਈ 50 ਫੀਸਦੀ ਅਤੇ ਕਿਸਾਨ ਗਰੁੱਪਾਂ ਨੂੰ 80 ਫੀਸਦੀ ਸਬਸਿਡੀ ਮਿਲੇਗੀ।

ਇਸ ਸਕੀਮ ਅਧੀਨ ਸਮੁੱਚੀ ਪ੍ਰਕਿਰਿਆ ਦੀ ਨਿਗਰਾਨੀ ਖੇਤੀਬਾੜੀ ਵਿਭਾਗ ਦੇ ਸਕੱਤਰ ਸ੍ਰੀ ਕਾਹਨ ਸਿੰਘ ਪੰਨੂ ਕਰ ਰਹੇ ਹਨ। ਕਿਸਾਨਾਂ/ਕਿਸਾਨ ਗਰੁੱਪਾਂ ਦੀਆਂ ਅਰਜ਼ੀਆਂ ਨੂੰ ਪ੍ਰਵਾਨਗੀ ਦੇਣ ਲਈ ਸਮਾਂ ਹੱਦ ਪਹਿਲਾਂ ਹੀ ਤੈਅ ਕਰ ਦਿੱਤੀ ਗਈ ਹੈ ਅਤੇ ਇਹ ਮਨਜ਼ੂਰੀ ‘ਪਹਿਲਾਂ ਆਓ, ਪਹਿਲਾਂ ਪਾਓ’ ਦੇ ਆਧਾਰ ਉਤੇ ਮਿਲੇਗੀ, ਜਦੋਂ ਕਿ ਜ਼ਿਲ੍ਹਾ ਖੇਤੀਬਾੜੀ ਦਫ਼ਤਰਾਂ ਨੇ ਪਹਿਲਾਂ ਹੀ ਪ੍ਰਵਾਨਗੀ ਪ੍ਰਕਿਰਿਆ ਨੂੰ ਅੰਤਮ ਰੂਪ ਦੇ ਦਿੱਤਾ ਹੈ। ਝੋਨੇ ਦੀ ਵਾਢੀ ਤੋਂ ਪਹਿਲਾਂ ਇਨ੍ਹਾਂ ਸੰਦਾਂ ਦੀ ਮੈਨੂਫੈਕਚਰਿੰਗ ਤੇ ਸਪਲਾਈ ਨੂੰ ਨੇਮਬੱਧ ਕਰਨ ਲਈ ਉਤਪਾਦਕਾਂ ਤੇ ਡੀਲਰਾਂ ਨੂੰ ਆਡਰ ਦੇਣ ਲਈ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।
ਡਾਇਰੈਕਟਰ ਖੇਤੀਬਾੜੀ, ਪੰਜਾਬ ਡਾ. ਜੇ.ਐਸ. ਬੈਂਸ ਨੇ ਦੱਸਿਆ ਕਿ ਇਸ ਸਕੀਮ ਅਧੀਨ 7.83 ਲੱਖ ਹੈਕਟੇਅਰ ਖੇਤਰ ਆਉਣ ਅਤੇ 52.8 ਲੱਖ ਟਨ ਪਰਾਲੀ ਦਾ ਨਿਬੇੜਾ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਹਰੇਕ ਸੀਜ਼ਨ ਵਿੱਚ ਨਵੇਂ ਸੰਦਾਂ ਦੀ ਵਰਤੋਂ ਨਾਲ ਪਰਾਲੀ ਦੇ ਕੁਦਰਤੀ ਤਰੀਕੇ ਰਾਹੀਂ ਨਿਬੇੜੇ ਦੀ ਸਮਰੱਥਾ 70 ਫੀਸਦੀ ਦਾ ਅੰਕੜਾ ਛੋਹ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article