PUNJABMAILUSA.COM

ਫ਼ਰਜ਼ੀ ਪੱਤਰਕਾਰ ਬਣ ਕੇ ਆਸਟ੍ਰੇਲੀਆ ਪਹੁੰਚੇ 8 ਭਾਰਤੀ ਹਿਰਾਸਤ ‘ਚ ਲਏ

ਫ਼ਰਜ਼ੀ ਪੱਤਰਕਾਰ ਬਣ ਕੇ ਆਸਟ੍ਰੇਲੀਆ ਪਹੁੰਚੇ 8 ਭਾਰਤੀ ਹਿਰਾਸਤ ‘ਚ ਲਏ

ਫ਼ਰਜ਼ੀ ਪੱਤਰਕਾਰ ਬਣ ਕੇ ਆਸਟ੍ਰੇਲੀਆ ਪਹੁੰਚੇ 8 ਭਾਰਤੀ ਹਿਰਾਸਤ ‘ਚ ਲਏ
March 30
17:29 2018

ਮੈਲਬੌਰਨ, 30 ਮਾਰਚ (ਪੰਜਾਬ ਮੇਲ)- ਕਵੀਂਸਲੈਂਡ ਦੇ ਗੋਲਡ ਕੋਸਟ ਵਿਚ ਚਾਰ ਅਪ੍ਰੈਲ ਤੋਂ ਕਾਮਨਵੈਲਥ ਖੇਡਾਂ ਸ਼ੁਰੂ ਹੋ ਰਹੀਆਂ ਹਨ | ਇਨ੍ਹਾਂ ਖੇਡਾਂ ਦੀ ਕਵਰੇਜ ਕਰਨ ਪਹੁੰਚੇ 8 ਭਾਰਤੀ ਫ਼ਰਜ਼ੀ ਪੱਤਰਕਾਰਾਂ ਨੂੰ ਆਸਟ੍ਰੇਲੀਅਨ ਬਾਰਡਰ ਫੋਰਸ (ਏ.ਬੀ.ਐਫ.) ਨੇ ਹਿਰਾਸਤ ਵਿਚ ਲਿਆ ਹੈ | ਏ.ਬੀ.ਐਫ. ਅਨੁਸਾਰ ਰਾਕੇਸ਼ ਕੁਮਾਰ ਸ਼ਰਮਾ (46) ਨੂੰ ਬੁੱਧਵਾਰ ਨੂੰ ਬਿ੍ਸਬੇਨ ਹਵਾਈ ਅੱਡੇ ‘ਤੇ ਉਸ ਦੇ ਅੱਠ ਸਾਥੀਆਂ ਨਾਲ ਹਿਰਾਸਤ ਵਿਚ ਲਿਆ ਗਿਆ ਸੀ | ਇਨ੍ਹਾਂ ਕੋਲ ਪੱਤਰਕਾਰ ਹੋਣ ਦੀ ਮਾਨਤਾ ਸਹੀ ਨਹੀਂ ਪਾਈ ਗਈ | ਸ਼ਰਮਾ ‘ਤੇ ਮਾਈਗ੍ਰੇਸ਼ਨ ਐਕਟ 1958 ਤਹਿਤ ਮਨੁੱਖੀ ਤਸਕਰੀ ਸਮੇਤ ਕਈ ਦੋਸ਼ ਲਗਾਏ ਗਏ ਹਨ | ਉਸ ਨੇ ਚਾਰ ਅਪ੍ਰੈਲ ਤੋਂ ਕਵੀਂਸਲੈਂਡ ਦੇ ਗੋਲਡ ਕੋਸਟ ‘ਚ ਸ਼ੁਰੂ ਹੋਣ ਵਾਲੀਆਂ ਕਾਮਨਵੈਲਥ ਖੇਡਾਂ ਦੀ ਰਿਪੋਟਿੰਗ ਕਰਨ ਲਈ ਫਰਜ਼ੀ ਮੀਡੀਆ ਦਲ ਦੀ ਮਦਦ ਕੀਤੀ | ਏ.ਬੀ.ਐਫ. ਨੇ ਇਕ ਬਿਆਨ ‘ਚ ਕਿਹਾ ਹੈ ਕਿ ਬਿ੍ਸਬੇਨ ਹਵਾਈ ਅੱਡੇ ‘ਤੇ ਵੀਜ਼ਾ ਜਾਂਚ ਲਈ ਜਦੋਂ ਇਨ੍ਹਾਂ 9 ਲੋਕਾਂ ਨੂੰ ਰੋਕਿਆ ਗਿਆ ਤਾਂ ਉਨ੍ਹਾਂ ਨੇ ਮਾਨਤਾ ਪ੍ਰਾਪਤ ਮੀਡੀਆ ਹੋਣ ਦਾ ਦਾਅਵਾ ਕੀਤਾ ਪਰ ਪੁਛਗਿੱਛ ਵਿਚ ਉਨ੍ਹਾਂ ‘ਚੋਂ 8 ਵਿਅਕਤੀਆਂ ਦੀ ਮੀਡੀਆ ਪਹਿਚਾਣ ਫ਼ਰਜ਼ੀ ਪਾਈ ਗਈ | ਇਸ ਤੋਂ ਬਾਅਦ ਆਸਟੇ੍ਰਲੀਆ ਦੀ ਸੰਘੀ ਪੁਲਿਸ ਨੇ ਸ਼ਰਮਾ ਨੂੰ ਗਿ੍ਫ਼ਤਾਰ ਕਰ ਲਿਆ | ਉਸ ਨੂੰ ਵੀਰਵਾਰ ਨੂੰ ਬਿ੍ਸਬੇਨ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ | ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਉਸ ਨੂੰ 20 ਸਾਲ ਦੀ ਜੇਲ੍ਹ ਹੋ ਸਕਦੀ ਹੈ | ਸ਼ਰਮਾ ਨੂੰ ਅਦਾਲਤ ਤੋਂ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ | 6 ਅਪ੍ਰੈਲ ਨੂੰ ਉਸ ਦੀ ਦੁਬਾਰਾ ਪੇਸ਼ੀ ਹੋਵੇਗੀ | ਬਾਕੀ 8 ਭਾਰਤੀਆਂ ਨੂੰ ਵੀ ਇਮੀਗੇ੍ਰਸ਼ਨ ਹਿਰਾਸਤ ‘ਚ ਰੱਖਿਆ ਗਿਆ ਹੈ | ਇਮੀਗ੍ਰੇਸ਼ਨ ਦੇ ਖੇਤਰੀ ਕਮਾਂਡਰ ਟੈਰੀ ਪਿ੍ੰਸ ਨੇ ਕਿਹਾ ਕਿ ਕਾਮਨਵੈਲਥ ਖੇਡਾਂ ਲਈ ਇੱਥੇ ਪੁੱਜਣ ਵਾਲਿਆਂ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ ਤੇ ਕਿਸੇ ਤਰ੍ਹਾਂ ਦੀ ਧੋਖਾਧੜੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ‘ਚ ਦਾਖਲ ਹੋਣ ਵਾਲੇ ਅਥਲੀਟ, ਟੀਮ ਅਧਿਕਾਰੀ, ਦਰਸ਼ਕ ਤੇ ਮੀਡੀਆ ਕਰਮੀ ਸਹੀ ਵੀਜ਼ੇ ਅਤੇ ਮਾਨਤਾ ਨਾਲ ਹੀ ਆਉਣ |

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

Read Full Article
    ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

Read Full Article