PUNJABMAILUSA.COM

ਫਾਸਟਵੇਅ/ਪੀ.ਟੀ.ਸੀ. ਖਿਲਾਫ ਟੈਕਸ ਉਲੰਘਣਾ ਦੇ ਦੋਸ਼ ਸਹੀ ਪਾਏ ਗਏ ਤਾਂ ਹੋਵੇਗੀ ਕਾਰਵਾਈ

ਫਾਸਟਵੇਅ/ਪੀ.ਟੀ.ਸੀ. ਖਿਲਾਫ ਟੈਕਸ ਉਲੰਘਣਾ ਦੇ ਦੋਸ਼ ਸਹੀ ਪਾਏ ਗਏ ਤਾਂ ਹੋਵੇਗੀ ਕਾਰਵਾਈ

ਫਾਸਟਵੇਅ/ਪੀ.ਟੀ.ਸੀ. ਖਿਲਾਫ ਟੈਕਸ ਉਲੰਘਣਾ ਦੇ ਦੋਸ਼ ਸਹੀ ਪਾਏ ਗਏ ਤਾਂ ਹੋਵੇਗੀ ਕਾਰਵਾਈ
July 07
09:03 2017

ਚੰਡੀਗੜ੍ਹ, 7 ਜੁਲਾਈ (ਪੰਜਾਬ ਮੇਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਾਸਟਵੇਅ/ਪੀ.ਟੀ.ਸੀ. ਜਾਂ ਕਿਸੇ ਹੋਰ ਕੇਬਲ ਜਾਂ ਮੀਡੀਆ ਸੰਸਥਾ ਖਿਲਾਫ਼ ਕਿਸੇ ਤਰ੍ਹਾਂ ਦੀ ਸੈਂਸਰਸ਼ਿਪ ਨੂੰ ਰੱਦ ਕਰਦਿਆਂ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਜੇਕਰ ਟੈਕਸ ਉਲੰਘਣਾ ਦੇ ਦੋਸ਼ ਸਹੀ ਪਾਏ ਗਏ ਤਾਂ ਇਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਟੀ.ਵੀ. ਚੈਨਲਾਂ ਤੇ ਕੇਬਲ ਅਪਰੇਟਰਾਂ ਨੂੰ ਇਕਸਾਰ ਮੌਕੇ ਦੇਣ ਤੇ ਉਨ੍ਹਾਂ ਵਿੱਚ ਉਸਾਰੂ ਮੁਕਾਬਲੇਬਾਜ਼ੀ ਨੂੰ ਉਤਸ਼ਾਹਤ ਕਰਨ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਬਦਲਾਖੋਰੀ ਵਾਲੀ ਸਿਆਸਤ ਨਹੀਂ ਕਰਨਗੇ ਪਰ ਇਹ ਯਕੀਨੀ ਬਣਾਉਣਗੇ ਕਿ ਜੋ ਵੀ ਟੈਕਸ ਜਾਂ ਹੋਰ ਕਿਸੇ ਕਾਨੂੰਨੀ ਉਲੰਘਣਾ ਦਾ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਵਿੱਚ ਵੱਧ ਤੋਂ ਵੱਧ ਟੀ.ਵੀ. ਚੈਨਲਾਂ ਤੇ ਕੇਬਲ ਅਪਰੇਟਰਾਂ ਦੀ ਆਮਦ ਤੇ ਉਨਾਂ ਦੇ ਸੁਆਗਤ ਲਈ ਤਿਆਰ ਹਨ ਤਾਂ ਜੋ ਕੇਬਲ ਮਾਫੀਆ ਦਾ ਖਾਤਮਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੋਈ ਵੀ ਸੰਸਥਾ ਸਿਹਤਮੰਦ ਮਾਹੌਲ ਵਿੱਚ ਮੁਕਾਬਲੇ ਲਈ ਨਿੱਤਰ ਸਕਦੀ ਹੈ ਬਸ਼ਰਤੇ ਕਿ ਉਹ ਕਿਸੇ ਤਰਾਂ ਗੈਰ-ਕਾਨੂੰਨੀ ਗਤੀਵਿਧੀ ਵਿੱਚ ਸ਼ਮੂਲੀਅਤ ਨਾ ਕਰੇ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਵੱਧ ਤੋਂ ਵੱਧ ਚੈਨਲ ਹੋਣੇ ਚਾਹੀਦੇ ਹਨ ਤਾਂ ਜੋ ਦਰਸ਼ਕ ਆਪਣੀ ਪਸੰਦ ਦੀ ਚੋਣ ਕਰਨ। ਇਸ ਮੁਕਾਬਲੇਬਾਜ਼ੀ ਦੇ ਦੌਰ ਵਿੱਚ ਪੱਖਪਾਤੀ ਖਬਰਾਂ ਤੇ ਸੂਚਨਾ ਦੇਣ ਵਾਲੇ ਚੈਨਲ ਆਪ ਮੁਹਾਰੇ ਰੱਦ ਕਰ ਦੇਣ। ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਏਕਾਧਿਕਾਰ ਖਤਮ ਕਰਨ ਪਿੱਛੇ ਉਨਾਂ ਦਾ ਮਕਸਦ ਕਿਸੇ ਚੈਨਲ ਨੂੰ ਰੋਕਣ ਜਾਂ ਸੈਂਸਰਸ਼ਿਪ ਥੋਪਣ ਜਾਂ ਕਿਸੇ ਕੇਬਲ ਨੈੱਟਵਰਕ ਨੂੰ ਬੰਦ ਕਰਨਾ ਨਹੀਂ ਹੈ ਸਗੋਂ ਇਹ ਤਾਂ ਪੰਜਾਬ ਦੇ ਲੋਕਾਂ ਦੇ ਹਿੱਤ ਹੈ ਕਿਉਂ ਜੋ ਉਹ ਜ਼ਿਆਦਾ ਚੈਨਲ ਹੋਣ ‘ਤੇ ਪੱਖਪਾਤੀ ਤੇ ਨਿਰਪੱਖ ਚੈਨਲ ਦੀ ਚੋਣ ਕਰਨ ਲਈ ਪੂਰੀ ਸਮਝ ਰੱਖਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਏਗੀ ਕਿ ਲੋਕਾਂ ਨੂੰ ਪਸੰਦੀਦਾ ਚੈਨਲ ਮੁਹੱਈਆ ਕਰਵਾਏ ਜਾਣ ਤੇ ਉਹ ਕਿਸੇ ਇੱਕ ਚੈਨਲ ਦੇ ਗਲਬੇ ਹੇਠ ਪੱਖਪਾਤੀ ਖਬਰਾਂ ਦੇਖਣ ਲਈ ਮਜਬੂਰ ਨਾ ਹੋਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਟੀ.ਵੀ. ਚੈਨਲ ਜਾਂ ਕੇਬਲ ਨੈੱਟਵਰਕ ਸ਼ੁਰੂ ਕਰਨ ਵਾਲੇ ਹਰੇਕ ਅਪਰੇਟਰ ਦੀ ਹਰ ਸੰਭਵ ਮਦਦ ਕਰੇਗੀ। ਮੁੱਖ ਮੰਤਰੀ ਨੇ ਤਾੜਨਾ ਕੀਤੀ ਕਿ ਕੋਈ ਵੀ ਚੈਨਲ ਜਾਂ ਨੈੱਟਵਰਕ ਭਾਵੇਂ ਪੀ.ਟੀ.ਸੀ. ਜਾਂ ਫਾਸਟਵੇਅ ਹੀ ਹੋਵੇ, ਜੇਕਰ ਕਾਨੂੰਨ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਦੋਸ਼ੀ ਪਾਇਆ ਗਿਆ ਤਾਂ ਇਨ੍ਹਾਂ ਖਿਲਾਫ਼ ਹਰ ਹਾਲ ਵਿੱਚ ਕਾਰਵਾਈ ਕੀਤੀ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article