PUNJABMAILUSA.COM

ਫਿਨਲੈਂਡ ਬਣਿਆ ਦੁਨੀਆ ਦਾ ਸਭ ਤੋਂ ਖੁਸ਼ਹਾਲ ਦੇਸ਼, ਅਮਰੀਕਾ 18ਵੇਂ ਨੰਬਰ ‘ਤੇ

 Breaking News

ਫਿਨਲੈਂਡ ਬਣਿਆ ਦੁਨੀਆ ਦਾ ਸਭ ਤੋਂ ਖੁਸ਼ਹਾਲ ਦੇਸ਼, ਅਮਰੀਕਾ 18ਵੇਂ ਨੰਬਰ ‘ਤੇ

ਫਿਨਲੈਂਡ ਬਣਿਆ ਦੁਨੀਆ ਦਾ ਸਭ ਤੋਂ ਖੁਸ਼ਹਾਲ ਦੇਸ਼, ਅਮਰੀਕਾ 18ਵੇਂ ਨੰਬਰ ‘ਤੇ
March 15
09:02 2018

ਰੋਮ, 15 ਮਾਰਚ (ਪੰਜਾਬ ਮੇਲ)-ਸੰਯੁਕਤ ਰਾਸ਼ਟਰ ਵਲੋਂ ਪੇਸ਼ ਕੀਤੀ ਗਈ ਵਰਲਡ ਹੈਪੀਨੈਸ ਰਿਪੋਰਟ ‘ਤੇ ਯਕੀਨ ਕਰੀਏ ਤਾਂ ਖੁਸ਼ਹਾਲੀ ਵਿਚ ਭਾਰਤ ਗੁਆਂਢੀ ਦੇਸ਼ ਪਾਕਿਸਤਾਨ ਅਤੇ ਚੀਨ ਤੋਂ ਵੀ ਕਾਫੀ ਪਿੱਛੇ ਹੈ। ਸੰਯੁਕਤ ਰਾਸ਼ਟਰ ਦੀ ਇਹ ਰਿਪੋਰਟ ਦੇਸ਼ ਦੇ ਸ਼ਾਸਨ ਅਤੇ ਪ੍ਰਸ਼ਾਸਨ ‘ਤੇ Îਇੱਕ ਵੱਡਾ ਸਵਾਲ ਖੜ੍ਹਾ ਕਰਦਾ ਹੈ। ਹਾਲਾਂਕਿ, ਸੰਯੁਕਤ ਰਾਸ਼ਟਰ ਦੀ ਇਸ ਰਿਪੋਰਟ ਵਿਚ ਨਾਰਵੇ ਨੂੰ ਪਛਾੜ ਕੇ ਫਿਨਲੈਂਡ ਖੁਸ਼ਹਾਲੀ ਦੇ ਮਾਮਲੇ ਵਿਚ ਪਹਿਲਾ ਨੰਬਰ ਹਾਸਲ ਕਰਨ ਵਿਚ ਕਾਮਯਾਬ ਰਿਹਾ।
ਸੰਯੁਕਤ ਰਾਸ਼ਟਰ ਨੇ ਸਾਲ 2018 ਦੇ ਲਈ ਵਰਲਡ ਹੈਪੀਨੈਸ ਰਿਪੋਰਟ ਜਾਰੀ ਕੀਤੀ ਹੈ। ਰਿਪੋਰਟ ਵਿਚ ਸ਼ਾਮਲ 156 ਦੇਸ਼ਾਂ ਵਿਚ ਯੂਰਪੀ ਦੇਸ਼ ਫਿਨਲੈਂਡ, ਨਾਰਵੇ ਨੂੰ ਪਛਾੜ ਕੇ ਦੁਨੀਆ ਦਾ ਸਭ ਤੋਂ ਖੁਸ਼ਹਾਲ ਦੇਸ਼ ਬਣ ਗਿਆ ਹੈ। ਇਸੇ ਤਰ੍ਹਾਂ ਕੈਨੇਡਾ ਇਸ ਸੂਚੀ ‘ਚ 7ਵੇਂ ਤੇ ਅਮਰੀਕਾ 18ਵੇਂ ਨੰਬਰ ‘ਤੇ ਹੈ। ਲੇਕਿਨ ਇਸ ਮਾਮਲੇ ਵਿਚ ਭਾਰਤ ਦੀ ਹਾਲਤ ਹੋਰ ਵਿਗੜੀ ਹੈ। ਪਿਛਲੇ ਸਾਲ ਉਹ 122ਵਾਂ ਸਭ ਤੋਂ ਖੁਸ਼ਹਾਲ ਦੇਸ਼ ਸੀ। ਇਸ ਵਾਰ 11 ਸਥਾਨ ਥੱਲੇ ਖਿਸਕ ਕੇ 133ਵੇਂ ਨੰਬਰ ‘ਤੇ ਆ ਗਿਆ।
ਸੰਯੁਕਤ ਰਾਸ਼ਟਰ ਵਲੋਂ ਪੇਸ਼ ਕੀਤੀ ਗਈ ਰਿਪੋਰਟ ਵਿਚ ਫਿਨਲੈਂਡ, ਨਾਰਵੇ, ਡੈਨਮਾਰਕ, ਆਈਸਲੈਂਡ, ਸਵਿਟਜ਼ਰਲੈਂਡ, ਨੀਦਰਲੈਂਡਸ, ਕੈਨੇਡਾ, ਨਿਊਜ਼ੀਲੈਂਡ, ਸਵੀਡਨ ਅਤੇ ਆਸਟ੍ਰੇਲੀਆ ਨੂੰ ਸਭ ਤੋਂ ਜ਼ਿਆਦਾ ਖੁਸ਼ਹਾਲ ਦੇਸ਼ਾਂ ਦੀ ਸੂਚੀ ਵਿਚ ਟੌਪ ਟੈਨ ਸ਼੍ਰੇਣੀ ਵਿਚ ਰੱਖਿਆ ਗਿਆ ਹੈ। ਪਿਛਲੇ ਸਾਲ ਫਿਨਲੈਂਡ ਪੰਜਵੇਂ ਸਥਾਨ ‘ਤੇ ਸੀ। ਫਿਨਲੈਂਡ ਇਸ ਲਈ ਪਹਿਲੇ ਸਥਾਨ ‘ਤੇ ਹੈ ਕਿਉਂਕਿ ਕੁਦਰਤ, ਸੁਰੱਖਿਆ, ਬੱਚਿਆਂ ਦੀ ਦੇਖਭਾਲ, ਚੰਗੇ ਸਕੂਲ ਅਤੇ ਮੁਫ਼ਤ ਇਲਾਜ ਦੇਸ਼ ਦੇ ਲੋਕਾਂ ਨੂੰ ਖੁਸ਼ਹਾਲ ਰਖਦੇ ਹਨ।
ਰਿਪੋਰਟ ਅਨੁਸਾਰ ਦੁਨੀਆ ਦੇ ਸਭ ਤੋਂ ਘੱਟ ਖੁਸ਼ਹਾਲ ਦੇਸ਼ਾਂ ਵਿਚ ਬਰੂਨੇਈ, ਸੈਂਟਰਲ ਅਫ਼ਰੀਕਨ ਰਿਪਬਲਿਕ, ਦੱਖਣੀ ਸੂਡਾਨ, ਤਨਜਾਨੀਆ, ਯਮਨ, ਰਵਾਂਡਾ ਅਤੇ ਸੀਰੀਆ ਆਦਿ ਸ਼ਾਮਲ ਹਨ।
ਅਮਰੀਕਾ ਪਿਛਲੇ ਸਾਲ 14ਵਾਂ ਸਭ ਤੋਂ ਖੁਸ਼ਹਾਲ ਦੇਸ਼ ਸੀ। ਇਸ ਵਾਰ ਖਿਸਕ ਕੇ 18ਵੇਂ ਨੰਬਰ ‘ਤੇ ਆ ਗਿਆ ਹੈ, ਬਰਤਾਨੀਆ 19ਵੇਂ ਅਤੇ ਸੰਯੁਕਤ ਅਰਬ ਅਮੀਰਾਤ 20ਵੇਂ ਨੰਬਰ ‘ਤੇ ਹੈ।
ਸੰਯੁਕਤ ਰਾਸ਼ਟਰ ਨੇ ਦੁਨੀਆ ਦੇ ਦੇਸ਼ਾਂ ਦੀ ਖੁਸ਼ਹਾਲੀ ਦਾ ਪਤਾ ਲਗਾਉਣ ਲਈ ਅਪਣੇ ਅਧਿਐਨ ਵਿਚ ਲੋਕਾਂ ਦੀ ਪ੍ਰਤੀ ਵਿਅਕਤੀ ਆਮਦਨ, ਸਮਾਜਕ ਸਮਰਥਨ, ਸਮਾਜਕ ਆਜ਼ਾਦੀ, ਭਰੋਸਾ, ਭ੍ਰਿਸ਼ਟਾਚਾਰ ਦੀ ਗੈਰ ਮੌਜੂਦਗੀ ਅਤੇ ਉਦਾਰਤਾ ਨੂੰ ਖੁਸ਼ਹਾਲੀ ਦਾ ਆਧਾਰ ਬਣਾਇਆ ਹੈ। ਇਸ ਵਾਰ ਰਿਪੋਰਟ ਵਿਚ ਪਰਵਾਸੀਆਂ ਦੇ ਲਈ ਦੁਨੀਆ ਦੇ ਸਭ ਤੋਂ ਜ਼ਿਆਦਾ ਖੁਸ਼ਹਾਲ ਦੇਸ਼ਾਂ ਦੀ ਵੀ ਸੂਚੀ ਜਾਰੀ ਕੀਤੀ ਗਈ ਹੈ। ਇਸ ਮਾਮਲੇ ਵਿਚ ਵੀ ਫਿਨਲੈਂਡ ਨੇ ਬਾਜ਼ੀ ਮਾਰੀ ਹੈ। ਫਿਨਲੈਂਡ ਪਰਵਾਸੀਆਂ ਦੇ ਲਈ ਵੀ ਸਭ ਤੋਂ ਖੁਸ਼ਹਾਲ ਦੇਸ਼ ਹੈ। 55 ਲੱਖ ਵਾਲੇ ਇਸ ਦੇਸ਼ ਵਿਚ ਤਿੰਨ ਲੱਖ ਵਿਦੇਸ਼ੀ ਰਹਿੰਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਇੰਡੀਆਨਾ ‘ਚ ਅਪਰੈਲ ਨੂੰ ਨੈਸ਼ਨਲ ਸਿੱਖ ਹੈਰੀਟੇਜ ਮਹੀਨੇ ਵਜੋਂ ਮਨਾਉਣ ਦਾ ਐਲਾਨ

ਇੰਡੀਆਨਾ ‘ਚ ਅਪਰੈਲ ਨੂੰ ਨੈਸ਼ਨਲ ਸਿੱਖ ਹੈਰੀਟੇਜ ਮਹੀਨੇ ਵਜੋਂ ਮਨਾਉਣ ਦਾ ਐਲਾਨ

Read Full Article
    ਟਰੰਪ ਪ੍ਰਸ਼ਾਸਨ ਦੀ ਮਨੁੱਖੀ ਅਧਿਕਾਰਾਂ ਬਾਰੇ ਰਿਪੋਰਟ ‘ਚ ਮੋਦੀ ਸਰਕਾਰ ’ਤੇ ਸਵਾਲ

ਟਰੰਪ ਪ੍ਰਸ਼ਾਸਨ ਦੀ ਮਨੁੱਖੀ ਅਧਿਕਾਰਾਂ ਬਾਰੇ ਰਿਪੋਰਟ ‘ਚ ਮੋਦੀ ਸਰਕਾਰ ’ਤੇ ਸਵਾਲ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਸੰਵਿਧਾਨਕ ਤੌਰ ‘ਤੇ ਅਸਪੱਸ਼ਟ ਕਰਾਰ

ਅਮਰੀਕੀ ਸੁਪਰੀਮ ਕੋਰਟ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਸੰਵਿਧਾਨਕ ਤੌਰ ‘ਤੇ ਅਸਪੱਸ਼ਟ ਕਰਾਰ

Read Full Article
    ਅਮਰੀਕੀ ਸਕੂਲ ਵਿਦਿਆਰਥਣ ਨੇ ਡਰੈੱਸ ਕੋਡ ਖਿਲਾਫ ਕੀਤਾ ‘ਬ੍ਰਾ ਬਾਈਕਾਟ’ ਦਾ ਐਲਾਨ

ਅਮਰੀਕੀ ਸਕੂਲ ਵਿਦਿਆਰਥਣ ਨੇ ਡਰੈੱਸ ਕੋਡ ਖਿਲਾਫ ਕੀਤਾ ‘ਬ੍ਰਾ ਬਾਈਕਾਟ’ ਦਾ ਐਲਾਨ

Read Full Article
    ਅਮਰੀਕੀ ਪੁਲਿਸ ਨੇ ਨਿਹੱਥੇ ਅਫਰੀਕੀ ਨਾਗਰਿਕ ਨੂੰ ਮਾਰੀਆਂ ਸਨ 30 ਗੋਲੀਆਂ

ਅਮਰੀਕੀ ਪੁਲਿਸ ਨੇ ਨਿਹੱਥੇ ਅਫਰੀਕੀ ਨਾਗਰਿਕ ਨੂੰ ਮਾਰੀਆਂ ਸਨ 30 ਗੋਲੀਆਂ

Read Full Article
    ਭਾਰਤੀ-ਅਮਰੀਕੀਆਂ ਨੇ ਕਠੂਆ ਅਤੇ ਉਨਾਵ ਮਾਮਲਿਆਂ ‘ਚ ਭਾਰਤੀ ਦੂਤਘਰ ਦੇ ਸਾਹਮਣੇ ਕੀਤਾ ਪ੍ਰਦਰਸ਼ਨ ; ਕੀਤੀ ਨਿਆਂ ਦੀ ਮੰਗ

ਭਾਰਤੀ-ਅਮਰੀਕੀਆਂ ਨੇ ਕਠੂਆ ਅਤੇ ਉਨਾਵ ਮਾਮਲਿਆਂ ‘ਚ ਭਾਰਤੀ ਦੂਤਘਰ ਦੇ ਸਾਹਮਣੇ ਕੀਤਾ ਪ੍ਰਦਰਸ਼ਨ ; ਕੀਤੀ ਨਿਆਂ ਦੀ ਮੰਗ

Read Full Article
    ਸੀ.ਆਈ.ਏ. ਮੁਖੀ ਪੋਂਪੀਓ ਵੱਲੋਂ ਟਿਮ ਉਨ ਜੋਂਗ ਨਾਲ ਮੁਲਾਕਾਤ

ਸੀ.ਆਈ.ਏ. ਮੁਖੀ ਪੋਂਪੀਓ ਵੱਲੋਂ ਟਿਮ ਉਨ ਜੋਂਗ ਨਾਲ ਮੁਲਾਕਾਤ

Read Full Article
    ਟਾਈਮਜ਼ ਸਕਵੇਅਰ ‘ਚ ਸਾਲਾਨਾ ‘ਪਗ਼ੜੀ ਦਿਵਸ’ ਪ੍ਰੋਗਰਾਮ ਜ਼ਰੀਏ ਸਿੱਖ ਸੱਭਿਆਚਾਰ ਦੇ ਉਤਸਵ ਦੀ ਕੀਤੀ ਪ੍ਰਸ਼ੰਸਾ

ਟਾਈਮਜ਼ ਸਕਵੇਅਰ ‘ਚ ਸਾਲਾਨਾ ‘ਪਗ਼ੜੀ ਦਿਵਸ’ ਪ੍ਰੋਗਰਾਮ ਜ਼ਰੀਏ ਸਿੱਖ ਸੱਭਿਆਚਾਰ ਦੇ ਉਤਸਵ ਦੀ ਕੀਤੀ ਪ੍ਰਸ਼ੰਸਾ

Read Full Article
    ਆਸਮਾਨ ‘ਚ ਫਟਿਆ ਅਮਰੀਕੀ ਜਹਾਜ਼ ਦਾ ਇੰਜਣ, ਇਕ ਯਾਤਰੀ ਦੀ ਮੌਤ

ਆਸਮਾਨ ‘ਚ ਫਟਿਆ ਅਮਰੀਕੀ ਜਹਾਜ਼ ਦਾ ਇੰਜਣ, ਇਕ ਯਾਤਰੀ ਦੀ ਮੌਤ

Read Full Article
    ਅਮਰੀਕਾ ਦੀ ਸਾਬਕਾ ਪ੍ਰਥਮ ਮਹਿਲਾ ਬਾਰਬਰਾ ਬੁਸ਼ ਦਾ ਦਿਹਾਂਤ

ਅਮਰੀਕਾ ਦੀ ਸਾਬਕਾ ਪ੍ਰਥਮ ਮਹਿਲਾ ਬਾਰਬਰਾ ਬੁਸ਼ ਦਾ ਦਿਹਾਂਤ

Read Full Article
    ਅਮਰੀਕਾ ਦੇ ਗੁਰੂ ਘਰ ਵਿਚ ਪ੍ਰਧਾਨਗੀ ਤੋਂ ਲੜਾਈ

ਅਮਰੀਕਾ ਦੇ ਗੁਰੂ ਘਰ ਵਿਚ ਪ੍ਰਧਾਨਗੀ ਤੋਂ ਲੜਾਈ

Read Full Article
    ਇੰਡੀਆਨਾਪੋਲਿਸ ਦੇ ਗੁਰਦੁਆਰਾ ਵਿਖੇ ਵਿਸਾਖੀ ਦਿਹਾੜੇ ‘ਤੇ ਦੋ ਧੜੇ ਹੋਏ ਗੁੱਥਮ-ਗੁੱਥਾ

ਇੰਡੀਆਨਾਪੋਲਿਸ ਦੇ ਗੁਰਦੁਆਰਾ ਵਿਖੇ ਵਿਸਾਖੀ ਦਿਹਾੜੇ ‘ਤੇ ਦੋ ਧੜੇ ਹੋਏ ਗੁੱਥਮ-ਗੁੱਥਾ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕਾਂਗਰੇਸ਼ਨਲ ਕਾਕਸ ਕਮੇਟੀ ਨੇ ਅਮਰੀਕਾ ‘ਚ ਵੱਡੇ ਪੱਧਰ ‘ਤੇ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਮਨਾਉਣ ‘ਤੇ ਖੁਸ਼ੀ ਪ੍ਰਗਟ ਕੀਤੀ

ਏ.ਜੀ.ਪੀ.ਸੀ. ਤੇ ਸਿੱਖ ਕਾਂਗਰੇਸ਼ਨਲ ਕਾਕਸ ਕਮੇਟੀ ਨੇ ਅਮਰੀਕਾ ‘ਚ ਵੱਡੇ ਪੱਧਰ ‘ਤੇ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਮਨਾਉਣ ‘ਤੇ ਖੁਸ਼ੀ ਪ੍ਰਗਟ ਕੀਤੀ

Read Full Article
    ਕੈਲੀਫੋਰਨੀਆ ਦੇ ਸ਼ਹਿਰ ਸੈਲਮਾ ਵਿਖੇ 24ਵੇਂ ਸਾਲਾਨਾ ਨਗਰ ਕੀਰਤਨ ਨੇ ਸਿਰਜਿਆ ਖਾਲਸਾਈ ਰੰਗ

ਕੈਲੀਫੋਰਨੀਆ ਦੇ ਸ਼ਹਿਰ ਸੈਲਮਾ ਵਿਖੇ 24ਵੇਂ ਸਾਲਾਨਾ ਨਗਰ ਕੀਰਤਨ ਨੇ ਸਿਰਜਿਆ ਖਾਲਸਾਈ ਰੰਗ

Read Full Article
    ਸਿਨਸਿਨਾਟੀ ਦੇ ਸਿੰਪੋਜ਼ੀਅਮ ‘ਚ ਬੱਚਿਆਂ ਨੇ ਭਾਰੀ ਉਤਸ਼ਾਹ ਵਿਖਾਇਆ

ਸਿਨਸਿਨਾਟੀ ਦੇ ਸਿੰਪੋਜ਼ੀਅਮ ‘ਚ ਬੱਚਿਆਂ ਨੇ ਭਾਰੀ ਉਤਸ਼ਾਹ ਵਿਖਾਇਆ

Read Full Article