PUNJABMAILUSA.COM

ਫੀਨਿਕਸ ‘ਚ ਲੁਟੇਰਿਆਂ ਨੇ ਉਜਾੜਿਆ ਇੱਕ ਹੋਰ ਸਿੱਖ ਪਰਿਵਾਰ

ਫੀਨਿਕਸ ‘ਚ ਲੁਟੇਰਿਆਂ ਨੇ ਉਜਾੜਿਆ ਇੱਕ ਹੋਰ ਸਿੱਖ ਪਰਿਵਾਰ

ਫੀਨਿਕਸ ‘ਚ ਲੁਟੇਰਿਆਂ ਨੇ ਉਜਾੜਿਆ ਇੱਕ ਹੋਰ ਸਿੱਖ ਪਰਿਵਾਰ
August 17
10:15 2016

4
ਫੀਨਿਕਸ, 17 ਅਗਸਤ (ਸੁਖਮਿੰਦਰ ਸਿੰਘ ਚੀਮਾ/ਹਰਦੀਪ ਸਿੰਘ ਸੋਢੀ/ਪੰਜਾਬ ਮੇਲ)- 9 ਅਗਸਤ ਦੀ ਰਾਤ ਫੀਨਿਕਸ ਵਿਚ ਵੱਸਦੇ ਪਰਿਵਾਰ ‘ਤੇ ਕਹਿਰ ਬਣ ਕੇ ਆਈ, ਜਿਸ ਨੇ ਬਲਵੰਤ ਸਿੰਘ ਤੂਰ ਦਾ 36 ਸਾਲਾ ਹੋਣਹਾਰ ਪੁੱਤ ਸਦਾ ਲਈ ਖੋਹ ਲਿਆ। ਐਰੀਜ਼ੋਨਾ ਸੂਬੇ ਦੇ ਫੀਨਿਕਸ ਸ਼ਹਿਰ ਦੇ ਇਕ ਸੈਵਨ-ਇਲੈਵਨ ਸਟੋਰ ‘ਤੇ ਵਾਪਰੀ ਲੁੱਟ-ਖੋਹ ਦੀ ਵਾਰਦਾਤ ‘ਚ 36 ਸਾਲਾ ਸਿੱਖ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ। ਇਸ ਘਟਨਾ ਨਾਲ ਸ਼ਹਿਰ ਦੇ ਪੰਜਾਬੀ ਭਾਈਚਾਰੇ ਅੰਦਰ ਸਹਿਮ ਦਾ ਮਾਹੌਲ ਹੈ। ਇਹ ਉਹੀ ਸ਼ਹਿਰ ਹੈ, ਜਿਸ ਦੇ ਉਪ ਨਗਰ ਮੇਸਾ ਟਾਊਨ ਵਿਖੇ ਸਤੰਬਰ 11 ਦੇ ਅੱਤਵਾਦੀ ਹਮਲੇ ਪਿੱਛੋਂ ਗੈਸ ਸਟੇਸ਼ਨ ਮਾਲਕ ਬਲਵੀਰ ਸਿੰਘ ਸੋਢੀ ਨੂੰ ਗੋਰੇ ਨੇ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ।
ਖਬਰ ਮੁਤਾਬਿਕ ਫੀਨਿਕਸ ਪੁਲਿਸ ਨੇ ਮ੍ਰਿਤਕ ਦੀ ਪਛਾਣ ਅਮਨਜੀਤ ਸਿੰਘ (ਸੋਨੀ) ਤੂਰ ਵਜੋਂ ਕੀਤੀ ਹੈ। ਅਮਨਜੀਤ ਸਿੰਘ ਤੂਰ ਸੈਵਨ-ਇਲੈਵਨ ਸਟੋਰ ‘ਤੇ ਰੋਜ਼ ਦੀ ਤਰ੍ਹਾਂ ਡਿਊਟੀ ਕਰ ਰਿਹਾ ਸੀ, ਉਸ ਦੇ ਨਾਲ ਇੱਕ ਹੋਰ ਵਰਕਰ ਵੀ ਸੀ, ਤਾਂ ਇੱਕ ਨਕਾਬਪੋਸ਼ ਲੁਟੇਰਾ ਗੰਨ ਲਈ ਸਟੋਰ ‘ਚ ਦਾਖਲ ਹੋਇਆ ਤੇ ਦੋਹਾਂ ਦੇ ਹੱਥ ਖੜ੍ਹੇ ਕਰਵਾ ਕੇ ਪੈਸੇ ਮੰਗੇ। ਬਿਨਾਂ ਕਿਸੇ ਹੀਲ-ਹੁੱਜਤ ਦੇ ਪੈਸੇ ਦੇ ਦੇਣ ਦੇ ਬਾਵਜੂਦ ਵੀ ਲੁਟੇਰਾ ਜਾਂਦਾ ਹੋਇਆ ਅਮਨਜੀਤ ਨੂੰ ਗੋਲੀਆਂ ਮਾਰ ਕੇ ਖਤਮ ਕਰ ਗਿਆ। ਪਰ ਉਸ ਦਾ ਸਾਥੀ ਜਾਨ ਬਚਾ ਕੇ ਭੱਜਣ ‘ਚ ਕਾਮਯਾਬ ਹੋ ਗਿਆ। ਹਮਲਾਵਰਾਂ ਨੇ ਉਸ ਦਾ ਪਿੱਛਾ ਕਰਕੇ ਗੋਲੀਆਂ ਚਲਾਈਆਂ ਪਰ ਉਹ ਬਚ ਗਿਆ। ਉਸ ਨੇ ਹੀ ਵਾਰਦਾਤ ਦੀ ਸੂਚਨਾ ਪੁਲਿਸ ਨੂੰ ਦਿੱਤੀ। ਅਮਨਜੀਤ ਸਿੰਘ ਤੂਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਕੈਮਰਿਆਂ ਦੀ ਰਿਕਾਰਡਿੰਗ ਵੇਖ ਕੇ ਪੁਲਿਸ ਦੋਸ਼ੀ ਨੂੰ ਫੜਨ ਦੀ ਪੂਰੀ ਵਾਹ ਲਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਅਮਨਜੀਤ ਸਿੰਘ ਦੇ ਕਤਲ ਦੀ ਜਾਣਕਾਰੀ ਲਈ ਪ੍ਰੈੱਸ ਕਾਨਫਰੰਸ ਤੋਂ ਪਹਿਲਾਂ ਸਥਾਨਕ ਸਿੱਖ ਆਗੂਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਜਾਨ-ਮਾਲ ਦੀ ਸੁਰੱਖਿਆ ਦਾ ਭਰੋਸਾ ਦਿਵਾਇਆ। ਪੁਲਿਸ ਹੈੱਡਕੁਆਰਟਰ ਵਿਖੇ ਬੁਲਾਈ ਮੀਟਿੰਗ ‘ਚ ਅਮਨਜੀਤ ਸਿੰਘ ਤੂਰ ਦੀ ਵਿਧਵਾ ਕਮਲਦੀਪ ਕੌਰ ਅਤੇ ਬਲਵੀਰ ਸਿੰਘ ਸੋਢੀ ਦਾ ਭਰਾ ਰਾਣਾ ਸਿੰਘ ਸੋਢੀ ਵੀ
ਹਾਜ਼ਰ ਸਨ।
ਪੱਤਰਕਾਰ ਸੰਮੇਲਨ ‘ਚ ਸੈਵਨ-ਇਲੈਵਨ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੇ ਅਮਨਜੀਤ ਸਿੰਘ ਤੂਰ ਦੇ ਕਾਤਲਾਂ ਦੀ ਸੂਹ ਦੇਣ ਵਾਲੇ ਨੂੰ ਸਵਾ 7 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ।
ਜ਼ਿਕਰਯੋਗ ਹੈ ਕਿ ਇਹ ਪਰਿਵਾਰ ਹਰਿਆਣਾ ਦੇ ਫ਼ਤਿਹਾਬਾਦ ਜ਼ਿਲ੍ਹੇ ਦੇ ਪਿੰਡ ਸੁਨਿਆਣਾ ਤੋਂ ਸੀ, ਨਿਹਾਇਤ ਸ਼ਰੀਫ ਪਰਿਵਾਰ ਸੀ। ਅਮਨਦੀਪ ਸਿੰਘ ਤੂਰ 6 ਸਾਲ ਪਹਿਲਾਂ ਅਮਰੀਕਾ ਆਇਆ ਸੀ ਅਤੇ ਥੋੜ੍ਹਾ ਸਮਾਂ ਪਹਿਲਾਂ ਹੀ ਪੱਕਾ ਹੋਇਆ ਸੀ। ਮ੍ਰਿਤਕ ਦੀ ਪਤਨੀ ਕਮਲਦੀਪ ਕੌਰ 4 ਮਹੀਨੇ ਪਹਿਲਾਂ ਹੀ ਇੰਡੀਆ ਤੋਂ ਫੀਨਿਕਸ ਆਈ ਹੈ। ਮ੍ਰਿਤਕ ਦੇ ਬਜ਼ੁਰਗ ਮਾਤਾ-ਪਿਤਾ, ਭਰਾ, ਪਤਨੀ ਤੇ ਰਿਸ਼ਤੇਦਾਰ ਡੂੰਘੇ ਸਦਮੇ ‘ਚ ਹਨ। ਇਸ ਘਟਨਾ ਨਾਲ ਪੂਰਾ ਭਾਰਤੀ ਭਾਈਚਾਰਾ ਡਰ ਅਤੇ ਸਹਿਮ ਦੇ ਮਾਹੌਲ ਵਿਚ ਹੈ ਤੇ ਮੰਗ ਕਰਦਾ ਹੈ ਕਿ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਬਾਕੀ ਸਟੋਰਾਂ ਅਤੇ ਕਾਮਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article