PUNJABMAILUSA.COM

ਫੀਨਿਕਸ ‘ਚ 5 ਰੋਜ਼ਾ ਗੁਰਬਾਣੀ ਨਾਮ ਸਿਮਰਨ ਕੈਂਪ ਲਗਾਇਆ

 Breaking News

ਫੀਨਿਕਸ ‘ਚ 5 ਰੋਜ਼ਾ ਗੁਰਬਾਣੀ ਨਾਮ ਸਿਮਰਨ ਕੈਂਪ ਲਗਾਇਆ

ਫੀਨਿਕਸ ‘ਚ 5 ਰੋਜ਼ਾ ਗੁਰਬਾਣੀ ਨਾਮ ਸਿਮਰਨ ਕੈਂਪ ਲਗਾਇਆ
January 03
10:50 2018

ਫੀਨਿਕਸ, 3 ਜਨਵਰੀ (ਹਰਦੀਪ ਸੋਢੀ/ਪੰਜਾਬ ਮੇਲ)- ਬੀਤੇ ਦਿਨੀ ਐਰੀਜ਼ੋਨਾ ਦੇ ਸ਼ਹਿਰ ਫੀਨਿਕਸ ਵਿਖੇ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਅਤੇ ਸ੍ਰੀ ਬੰਗਲਾ ਸਾਹਿਬ ਜੀ ਦਿੱਲੀ ਤੋਂ ਅਕਸਰ ਕਥਾ ਕਰਨ ਵਾਲੇ ਮਹਾਨ ਕਥਾਵਾਚਕ ਭਾਈ ਸਰਬਜੀਤ ਸਿੰਘ ਗੋਬਿੰਦਪੁਰੀ ਜੀ ਵੱਲੋਂ 5 ਰੋਜ਼ਾ ਗੁਰਬਾਣੀ ਨਾਮ ਸਿਮਰਨ ਕੈਂਪ ਲਗਾਇਆ, ਜੋ ਇੰਡੀਆ ਵਿਚ ‘ਸਰਬ ਰੋਗ ਕਾ ਅਉਖਦ ਨਾਮ’ ਦੇ ਅਭਿਆਸ ਦੁਆਰਾ ਚਲਾਇਆ ਜਾਂਦਾ ਹੈ। ਜਿਸ ਵਿਚ ਅਨੇਕ ਸੰਗਤਾਂ ਨੇ ਹਿੱਸਾ ਲਿਆ ਅਤੇ ਗੁਰਬਾਣੀ ਨਾਮ ਦਾ ਆਨੰਦ ਅਤੇ ਲਾਹਾ ਪ੍ਰਾਪਤ ਕੀਤਾ। ਇਸ ਕਾਰਜ ਨੂੰ ਚਲਾਉਣ ਵਾਸਤੇ ਭਾਈ ਦਵਿੰਦਰ ਸਿੰਘ ਸੇਖੋਂ, ਜਗਦੀਪ ਸਿੰਘ ਭੱਠਲ, ਪਰਮਿੰਦਰ ਸਿੰਘ, ਸੁੱਖਾ ਸਿੰਘ ਹੇਅਰ, ਦਰਸ਼ਨ ਸਿੰਘ ਗਿੱਲ, ਬੀਬੀ ਸੁਰਿੰਦਰ ਕੌਰ ਸੇਠੀ, ਭਾਈ ਸਤਿੰਦਰ ਸਿੰਘ ਸੇਠੀ, ਗੁਰਮੁਖ ਸਿੰਘ ਜੀ, ਗੁਰਦਵਾਰਾ ਸਾਹਿਬ ਸਿੰਘ ਸਭਾ ਸ਼ੈਰੀਡਨ ਸਟਰੀਟ ਫੀਨਿਕਸ ਦੇ ਪ੍ਰਧਾਨ, ਸੈਕਟਰੀ ਅਤੇ ਸਮੁੱਚੀ ਪ੍ਰਬੰਧਕ ਕਮੇਟੀ ਦਾ ਯੋਗਦਾਨ ਰਿਹਾ। ਅੰਤ ਵਿਚ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗਿਆਨ ਸਿੰਘ ਜੀ ਨੇ ਪ੍ਰੋਗਰਾਮ ਦੀ ਕਾਮਯਾਬੀ ਸਾਹਿਬੇ-ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਅਤੇ ਨਵੇਂ ਸਾਲ ਦੀ ਵਧਾਈ ਦੇ ਸੰਬੰਧੀ, ਸੰਸਾਰ ਵਿਚ ਸੁੱਖ-ਸ਼ਾਂਤੀ, ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਸਮੂਹ ਸਾਧ-ਸੰਗਤ ਵੱਲੋਂ ਸੰਕਲਪ ਲਿਆ ਗਿਆ ਕਿ ਇਹੋ ਜਿਹੇ ਪ੍ਰੋਗਰਾਮ ਹਰ ਮਹੀਨੇ ਕੀਤੇ ਜਾਇਆ ਕਰਨਗੇ ਤੇ ਸਾਧ ਸੰਗਤ ਨੂੰ ਗੁਰੂ ਚਰਨਾਂ ਅਤੇ ਗੁਰਬਾਣੀ ਨਾਲ ਜੋੜਨ ਦਾ ਉਪਰਾਲਾ ਕੀਤਾ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article