ਫੂਡ ਪ੍ਰੋਸੈਸਿੰਗ ਵਿਭਾਗ ਵੱਲੋਂ ਫੂਡ ਪ੍ਰੋਸੈਸਿੰਗ ਇਕਾਈਆਂ ਅਤੇ ਯੂਨੀਵਰਸਿਟੀਆਂ ਨੂੰ 1.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਸੋਨੀ

73
Share

ਚੰਡੀਗੜ: 2 ਜਨਵਰੀ (ਪੰਜਾਬ ਮੇਲ)- ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਦੱਸਿਆ ਕਿ ਫੂਡ ਪ੍ਰੋਸੈਸਿੰਗ ਵਿਭਾਗ, ਪੰਜਾਬ ਵੱਲੋਂ ਨੈਸ਼ਨਲ ਫੂਡ ਪ੍ਰੋਸੈਸਿੰਗ ਸਕੀਮ ਅਧੀਨ ਪ੍ਰੋਸੈਸਿੰਗ ਇਕਾਈਆਂ ਅਤੇ ਯੂਨੀਵਰਸਿਟੀਆਂ ਨੂੰ 1.21 ਕਰੋੜ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਅੱਜ ਇੱਥੇ ਪੰਜਾਬ ਭਵਨ, ਚੰਡੀਗੜ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਫੂਡ ਪ੍ਰੋਸੈਸਿੰਗ ਦੇ ਖੇਤਰ ਵਿੱਚ ਹੋਰ ਵਿਕਾਸ ਕਰਨ ਲਈ ਤੇਜੀ ਨਾਲ ਕੰਮ ਕਰ ਰਹੀ ਹੈ। ਉਨਾਂ ਦੱਸਿਆ ਕਿ ਇਹ ਗ੍ਰਾਂਟ ‘ਇੱਕ ਜਿਲਾ ਇੱਕ ਉਤਪਾਦ’ (4) ’ਤੇ ਅਧਾਰਿਤ ਹੈ।
ਸ਼੍ਰੀ ਸੋਨੀ ਨੇ ਕਿਹਾ ਕਿ ਇੱਕ ਜ਼ਿਲਾ ਇੱਕ ਉਤਪਾਦ ਸਕੀਮ ਸੂਬੇ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਛੋਟੇ ਉਦਯੋਗਾਂ ਲਈ ਬਹੁਤ ਲਾਭਕਾਰੀ ਸਿੱਧ ਹੋਵੇਗੀ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ, ਸੂਬੇ ਵਿੱਚ ਕੰਮ ਕਰ ਰਹੇ ਅਚਾਰ, ਪਾਪੜ, ਮੁਰੱਬੇ ਆਦਿ ਵਰਗੇ ਰਵਾਇਤੀ ਉਦਯੋਗਾਂ ਨੂੰ ਸੰਗਠਿਤ ਕਰਕੇ ਇੱਕ ਬ੍ਰਾਂਡ ਨਾਮ ਹੇਠ ਵੇਚਣ ਦੀ ਯੋਜਨਾ ’ਤੇ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਇਨਾਂ ਉਦਯੋਗਾਂ ਨਾਲ ਜੁੜੇ ਲੋਕਾਂ ਦੀ ਪਹੁੰਚ ਦੇਸ਼-ਵਿਦੇਸ਼ ਵਿੱਚ ਹੋ ਸਕੇ।

Share