PUNJABMAILUSA.COM

ਫੂਲਕਾ ਦਾ ਅਸਤੀਫਾ ਪ੍ਰਵਾਨ ਹੋਣ ‘ਤੇ ਭਗਵੰਤ ਮਾਨ ਵਲੋਂ ਫੂਲਕਾ ਦੇ ਚੰਗੇ ਭਵਿੱਖ ਦੀ ਕਾਮਨਾ

ਫੂਲਕਾ ਦਾ ਅਸਤੀਫਾ ਪ੍ਰਵਾਨ ਹੋਣ ‘ਤੇ ਭਗਵੰਤ ਮਾਨ ਵਲੋਂ ਫੂਲਕਾ ਦੇ ਚੰਗੇ ਭਵਿੱਖ ਦੀ ਕਾਮਨਾ

ਫੂਲਕਾ ਦਾ ਅਸਤੀਫਾ ਪ੍ਰਵਾਨ ਹੋਣ ‘ਤੇ ਭਗਵੰਤ ਮਾਨ ਵਲੋਂ ਫੂਲਕਾ ਦੇ ਚੰਗੇ ਭਵਿੱਖ ਦੀ ਕਾਮਨਾ
August 09
14:48 2019

ਚੰਡੀਗੜ੍ਹ, 9 ਅਗਸਤ (ਪੰਜਾਬ ਮੇਲ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਖਾ ਤੋਂ ‘ਆਪ’ ਵਿਧਾਇਕ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਦਾ ਅਸਤੀਫਾ ਪ੍ਰਵਾਨ ਹੋਣ ‘ਤੇ ਪ੍ਰਤੀਕਿਰਿਆ ਦਿੰਦਿਆਂ ਫੂਲਕਾ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਮਾਨ ਨੇ ਕਿਹਾ ਕਿ ਹਲਕੇ ਤੋਂ ਬਤੌਰ ਵਿਧਾਇਕ ਅਸਤੀਫਾ ਦੇਣਾ ਹਰਵਿੰਦਰ ਸਿੰਘ ਫੂਲਕਾ ਦਾ ਨਿਰੋਲ ਨਿੱਜੀ ਪੱਧਰ ‘ਤੇ ਲਿਆ ਗਿਆ ਫੈਸਲਾ ਸੀ। ‘ਆਪ’ ਇਸ ਫੈਸਲੇ ਨਾਲ ਬਿਲਕੁਲ ਸਹਿਮਤ ਨਹੀਂ ਸੀ। ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਮਾਨ ਨੇ ਕਿਹਾ ਕਿ ਪਾਰਟੀ ਮਹਿਸੂਸ ਕਰਦੀ ਹੈ ਕਿ ਦਾਖਾ ਹਲਕੇ ਦੇ ਵੋਟਰਾਂ ਨਾਲ ਧੱਕਾ ਹੋਇਆ ਹੈ। ਲੋਕਾਂ ਅਤੇ ਲੋਕਤੰਤਰਿਕ ਕਦਰਾਂ ਕੀਮਤਾਂ ਦਾ ਨਿਰਾਦਰ ਹੈ ਕਿਉਂਕਿ ਦਾਖਾ ਹਲਕੇ ਦੇ ਲੋਕਾਂ ਨੇ ਬੜੀਆਂ ਉਮੀਦਾਂ ਅਤੇ ਉਤਸ਼ਾਹ ਨਾਲ ਪਾਰਟੀ ਅਤੇ ਖਾਸ ਕਰਕੇ ਹਰਵਿੰਦਰ ਸਿੰਘ ਫੂਲਕਾ ਨੂੰ ਹਲਕੇ ਦੀ ਨੁਮਾਇੰਦਗੀ ਬਖਸ਼ੀ ਸੀ। ਫੂਲਕਾ ਵੱਲੋਂ ਅਧਵਟੇ ਅਸਤੀਫਾ ਦੇਣ ‘ਤੇ ਪਾਰਟੀ ਨਿਰਾਸ਼ਾ ਮਹਿਸੂਸ ਕਰ ਰਹੀ ਹੈ। ਹਾਲਾਂਕਿ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਤੁਰੰਤ ਬਾਅਦ ਪਾਰਟੀ ਵਿਧਾਇਕਾਂ ਖਾਸ ਕਰਕੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਡਵੋਕੇਟ ਫੂਲਕਾ ਨੂੰ ਪਾਰਟੀ ਦੇ ਇਕੋ-ਇਕ ਸਭ ਤੋਂ ਵੱਡੇ ਵਿਰੋਧੀ ਧਿਰ ਦੇ ਅਹੁਦੇ ਨਾਲ ਮਾਣ ਬਖਸ਼ਿਆ ਸੀ।
ਭਗਵੰਤ ਮਾਨ ਨੇ ਸਰਕਾਰ ਅਤੇ ਸਪੀਕਰ ‘ਤੇ ਦੋਹਰੇ ਪੱਖਪਾਤੀ ਮਾਪਦੰਡ ਅਪਣਾਉਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਨੈਤਿਕ ਅਤੇ ਸੰਵਿਧਾਨਿਕ ਤੌਰ ‘ਤੇ ਸਪੀਕਰ ਰਾਣਾ ਕੇ.ਪੀ. ਸਿੰਘ ਨਿਰਪੱਖਤਾ ਨਾਲ ਆਪਣੇ ਫਰਜ਼ ਨਹੀਂ ਨਿਭਾਅ ਰਹੇ। ਜੇਕਰ ਸਪੀਕਰ ਆਪਣੇ ਸੰਵਿਧਾਨਿਕ ਰੁਤਬੇ ਦੀ ਮਰਿਆਦਾ ਦਾ ਖਿਆਲ ਰੱਖਦੇ ਹੁੰਦੇ ਤਾਂ ਐਡਵੋਕੇਟ ਫੂਲਕਾ ਦੇ ਨਾਲ-ਨਾਲ ਮਾਨਸਾ ਤੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਅਤੇ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਦਾ ਅਸਤੀਫਾ ਪ੍ਰਵਾਨ ਕਰਦੇ।
ਇਸਦੇ ਨਾਲ ਹੀ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਜੈਤੋਂ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਦੀ ਬਤੌਰ ਵਿਧਾਇਕ ਮੈਂਬਰਸ਼ਿਪ ਰੱਦ ਕਰਦੇ ਕਿਉਂਕਿ ਇਨ੍ਹਾਂ ਸਾਰਿਆਂ ਨੇ ਪਾਰਟੀ ਦੇ ਨਾਲ-ਨਾਲ ਆਪਣੇ ਆਪਣੇ ਹਲਕੇ ਦੋ ਲੋਕਾਂ ਦੀ ਪਿੱਠ ‘ਚ ਛੁਰੇ ਮਾਰੇ ਅਤੇ ਜ਼ਮੀਰਾਂ ਵੇਚ ਕੇ ਸਿੱਧੇ-ਅਸਿੱਧੇ ਤੌਰ ‘ਤੇ ਕਾਂਗਰਸ ਅਤੇ ਬਾਦਲਾਂ ਦੀ ਝੋਲੀ ‘ਚ ਜਾ ਬੈਠੇ। ਭਗਵੰਤ ਮਾਨ ਨੇ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਖਹਿਰਾ ਖਿਲਾਫ ਪਾਰਟੀ ਨੇ ਲਿਖਤ ਰੂਪ ‘ਚ ਕਾਰਵਾਈ ਮੰਗੀ ਹੈ ਪਰੰਤੂ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article