PUNJABMAILUSA.COM

ਫੂਲਕਾ ਵੱਲੋਂ ਰਾਸ਼ਟਰਪਤੀ ਚੋਣਾਂ ‘ਚ ਮੀਰਾ ਕੁਮਾਰ ਨੂੰ ਵੋਟ ਨਾ ਪਾਉਣ ਦੇ ਐਲਾਨ ਨੇ ‘ਆਪ’ ਨੂੰ ਸੋਚੀ ਪਾਇਆ

ਫੂਲਕਾ ਵੱਲੋਂ ਰਾਸ਼ਟਰਪਤੀ ਚੋਣਾਂ ‘ਚ ਮੀਰਾ ਕੁਮਾਰ ਨੂੰ ਵੋਟ ਨਾ ਪਾਉਣ ਦੇ ਐਲਾਨ ਨੇ ‘ਆਪ’ ਨੂੰ ਸੋਚੀ ਪਾਇਆ

ਫੂਲਕਾ ਵੱਲੋਂ ਰਾਸ਼ਟਰਪਤੀ ਚੋਣਾਂ ‘ਚ ਮੀਰਾ ਕੁਮਾਰ ਨੂੰ ਵੋਟ ਨਾ ਪਾਉਣ ਦੇ ਐਲਾਨ ਨੇ ‘ਆਪ’ ਨੂੰ ਸੋਚੀ ਪਾਇਆ
July 16
04:35 2017

ਚੰਡੀਗੜ੍ਹ, 15 ਜੁਲਾਈ (ਪੰਜਾਬ ਮੇਲ)– ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਸਾਬਕਾ ਲੀਡਰ ਐਚ.ਐਸ. ਫੂਲਕਾ ਵੱਲੋਂ ਰਾਸ਼ਟਰਪਤੀ ਚੋਣ ਲਈ ਵਿਰੋਧੀ ਧਿਰ ਦੀ ਕਾਂਗਰਸੀ ਉਮੀਦਵਾਰ ਮੀਰਾ ਕੁਮਾਰ ਨੂੰ ਵੋਟ ਨਾ ਪਾਉਣ ਦੇ ਕੀਤੇ ਐਲਾਨ ਨੇ ਪਾਰਟੀ ਦੇ ਹੋਰ ਵਿਧਾਇਕਾਂ ਨੂੰ ਵੀ ਸੋਚਣ ਲਾ ਦਿੱਤਾ ਹੈ। ਸ੍ਰੀ ਫੂਲਕਾ ਦਾ ਕਹਿਣਾ ਹੈ ਕਿ ਕਾਂਗਰਸ ਦੇ ਕੁਝ ਆਗੂਆਂ ਦੀ ਦਿੱਲੀ ਸਿੱਖ ਕਤਲੇਆਮ ਵਿੱਚ ਸ਼ਮੂਲੀਅਤ ਕਾਰਨ ਉਹ ਕਾਂਗਰਸ ਦੇ ਕਿਸੇ ਉਮੀਦਵਾਰ ਦੀ ਹਮਾਇਤ ਨਹੀਂ ਕਰ ਸਕਦੇ। ਉਨ੍ਹਾਂ ਕੁਝ ਦਿਨ ਪਹਿਲਾਂ ਹੀ ਦਿੱਲੀ ਕਤਲੇਆਮ ਦੇ ਪੀੜਤਾਂ ਦੇ ਕੇਸ ਲੜਨ ਲਈ ਵਿਰੋਧੀ ਧਿਰ ਦੇ ਆਗੂ ਦਾ ਅਹੁਦਾ ਤਿਆਗਿਆ ਹੈ।
‘ਆਪ’ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਨੇ 17 ਜੁਲਾਈ ਨੂੰ ਹੋ ਰਹੀ ਰਾਸ਼ਟਰਪਤੀ ਚੋਣ ਵਿੱਚ ਬੀਬੀ ਮੀਰਾ ਕੁਮਾਰ ਦੀ ਹਮਾਇਤ ਦਾ ਫ਼ੈਸਲਾ ਕੀਤਾ ਹੈ। ਦੂਜੇ ਪਾਸੇ ਦਿੱਲੀ ਕਤਲੇਆਮ ਦਾ ਮਾਮਲਾ ਪੰਜਾਬੀਆਂ ਨਾਲ ਜਜ਼ਬਾਤੀ ਤੌਰ ’ਤੇ ਜੁੜਿਆ ਹੋਣ ਕਾਰਨ ਸ੍ਰੀ ਫੂਲਕਾ ਦੇ ਐਲਾਨ ਤੋਂ ਬਾਅਦ ‘ਆਪ’ ਦੇ ਹੋਰ ਵਿਧਾਇਕ ਵੀ ਉਨ੍ਹਾਂ ਦੀ ਹਾਂ ਵਿੱਚ ਹਾਂ ਮਿਲਾਂਉਂਦੇ ਬਿਆਨ ਜਾਰੀ ਕਰ ਸਕਦੇ ਹਨ ਜਾਂ ਵੋਟਿੰਗ ਤੋਂ ਗ਼ੈਰਹਾਜ਼ਰ ਰਹਿ ਸਕਦੇ ਹਨ। ਦੱਸਣਯੋਗ ਹੈ ਕਿ ਰਾਸ਼ਟਰਪਤੀ ਚੋਣਾਂ ਵਿੱਚ ‘ਆਪ’ ਦੇ ਵਿਧਾਇਕਾਂ ਦਾ ਹਿੱਸਾ ਇਕ ਫ਼ੀਸਦੀ ਵੀ ਨਹੀਂ ਬਣਦਾ। ਇਸ ਕਾਰਨ ਕੁਝ ਵਿਧਾਇਕ ਮੰਨਦੇ ਹਨ ਕਿ ਜੇ ਉਹ ਕਾਂਗਰਸ ਉਮੀਦਵਾਰ ਨੂੰ ਵੋਟ ਨਹੀਂ ਪਾਉਂਦੇ ਤਾਂ ਇਸ ਦਾ ਸਿਆਸੀ ਤੌਰ ’ਤੇ ਵੱਧ ਫਾਇਦਾ ਹੋਵੇਗਾ। ਵੋਟਿੰਗ ਤੋਂ ਗ਼ੈਰਹਾਜ਼ਰ ਰਹਿ ਕੇ ਉਹ ਦੋਵਾਂ ਭਾਜਪਾ ਤੇ ਕਾਂਗਰਸ ਨੂੰ ਖ਼ਾਰਜ ਕਰ ਸਕਦੇ ਹਨ। ਇਸੇ ਮੁੱਦੇ ’ਤੇ ‘ਆਪ’ ਦੀ ਭਾਈਵਾਲ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਵੀ ਪਹਿਲਾਂ ਹੀ ਐਨਡੀਏ ਉਮੀਦਵਾਰ ਦੀ ਹਮਾਇਤ ਦਾ ਐਲਾਨ ਕਰ ਚੁੱਕੇ ਹਨ।
‘ਆਪ’ ਦੇ ਸੂਬਾਈ ਕਨਵੀਨਰ ਭਗਵੰਤ ਮਾਨ ਨੇ ਕਿਹਾ ਕਿ ਬੀਬੀ ਮੀਰਾ ਕੁਮਾਰ ਨੂੰ ਵੋਟ ਨਾ ਦੇਣਾ ਸ੍ਰੀ ਫੂਲਕਾ ਦਾ ਨਿਜੀ ਫ਼ੈਸਲਾ ਹੈ। ਉਨ੍ਹਾਂ ਕਿਹਾ, ‘‘ਇਸ ਨਾਲ ਸਾਡੀ ਪਾਰਟੀ ਦੀ ਅੰਦਰੂਨੀ ਜਮਹੂਰੀਅਤ ਦਾ ਪਤਾ ਚੱਲਦਾ ਹੈ।’’ ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਕਿਹਾ ਕਿ ਉਹ ਪਾਰਟੀ ਫ਼ੈਸਲੇ ਮੁਤਾਬਕ ਚੱਲਣਗੇ। ਡਿਪਟੀ ਕਨਵੀਨਰ ਅਮਨ ਅਰੋੜਾ ਤੇ ਚੀਫ਼ ਵ੍ਹਿੱਪ ਸੁਖਪਾਲ ਖਹਿਰਾ ਨੇ ਵੀ ਇਹੋ ਗੱਲ ਆਖੀ।

About Author

Punjab Mail USA

Punjab Mail USA

Related Articles

ads

Latest Category Posts

    ਉਤਰ ਕੋਰੀਆ ਨੇ ਅਮਰੀਕਾ ਨੂੰ ਫਿਰ ਤੋਂ ਲਲਕਾਰਿਆ

ਉਤਰ ਕੋਰੀਆ ਨੇ ਅਮਰੀਕਾ ਨੂੰ ਫਿਰ ਤੋਂ ਲਲਕਾਰਿਆ

Read Full Article
    ਭਾਰਤ ਦੀ ਆਲਮੀ ਦਿੱਖ ਨੂੰ ਦੇਸ਼ ਨੂੰ ਵੰਡ ਰਹੀਆਂ ਤਾਕਤਾਂ ਮਿੱਟੀ ਵਿੱਚ ਮਿਲਾ ਰਹੀਆਂ ਨੇ : ਰਾਹੁਲ ਗਾਂਧੀ

ਭਾਰਤ ਦੀ ਆਲਮੀ ਦਿੱਖ ਨੂੰ ਦੇਸ਼ ਨੂੰ ਵੰਡ ਰਹੀਆਂ ਤਾਕਤਾਂ ਮਿੱਟੀ ਵਿੱਚ ਮਿਲਾ ਰਹੀਆਂ ਨੇ : ਰਾਹੁਲ ਗਾਂਧੀ

Read Full Article
    ਐਲਕ ਗਰੋਵ ਸਿਟੀ ਆਪਸੀ ਭਾਈਚਾਰੇ ਲਈ ਕਰੇਗਾ ਪ੍ਰਚਾਰ

ਐਲਕ ਗਰੋਵ ਸਿਟੀ ਆਪਸੀ ਭਾਈਚਾਰੇ ਲਈ ਕਰੇਗਾ ਪ੍ਰਚਾਰ

Read Full Article
    ਖੇਡ ਪੱਤਰਕਾਰ ਜਗਰੂਪ ਸਿੰਘ ਜਰਖੜ ਦਾ ਫੇਅਰਫੀਲਡ ਵਿਖੇ ਹੋਇਆ ਸਨਮਾਨ

ਖੇਡ ਪੱਤਰਕਾਰ ਜਗਰੂਪ ਸਿੰਘ ਜਰਖੜ ਦਾ ਫੇਅਰਫੀਲਡ ਵਿਖੇ ਹੋਇਆ ਸਨਮਾਨ

Read Full Article
    ਸੈਕਰਾਮੈਂਟੋ ‘ਚ ਪੈਣਗੀਆਂ 1 ਅਕਤੂਬਰ ਨੂੰ ਕਬੱਡੀ ਦੀਆਂ ਧਮਾਲਾਂ

ਸੈਕਰਾਮੈਂਟੋ ‘ਚ ਪੈਣਗੀਆਂ 1 ਅਕਤੂਬਰ ਨੂੰ ਕਬੱਡੀ ਦੀਆਂ ਧਮਾਲਾਂ

Read Full Article
    ਮੈਕਸੀਕੋ ‘ਚ ਆਏ ਭੂਚਾਲ ਕਾਰਨ 200 ਲੋਕਾਂ ਦੀ ਮੌਤ

ਮੈਕਸੀਕੋ ‘ਚ ਆਏ ਭੂਚਾਲ ਕਾਰਨ 200 ਲੋਕਾਂ ਦੀ ਮੌਤ

Read Full Article
    ਅਮਰੀਕਾ ਵੱਲੋਂ ਐੱਚ-1ਬੀ ਵੀਜ਼ਾ ਪਟੀਸ਼ਨਾਂ ਦੀ ਪ੍ਰੀਮੀਅਮ ਪ੍ਰੋਸੈਸਿੰਗ ਸ਼ੁਰੂ

ਅਮਰੀਕਾ ਵੱਲੋਂ ਐੱਚ-1ਬੀ ਵੀਜ਼ਾ ਪਟੀਸ਼ਨਾਂ ਦੀ ਪ੍ਰੀਮੀਅਮ ਪ੍ਰੋਸੈਸਿੰਗ ਸ਼ੁਰੂ

Read Full Article
    ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਰੱਖਿਆ ਲਈ ‘ਸੈਂਕਚੁਰੀ ਸਟੇਟ’ ਬਿੱਲ ਪਾਸ

ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਰੱਖਿਆ ਲਈ ‘ਸੈਂਕਚੁਰੀ ਸਟੇਟ’ ਬਿੱਲ ਪਾਸ

Read Full Article
    ਸੈਨਹੋਜ਼ੇ ਪੰਜਾਬੀ ਮੇਲੇ ‘ਤੇ 24 ਸਤੰਬਰ ਨੂੰ ਪਹੁੰਚਣ ਲਈ ਖੁੱਲ੍ਹਾ ਸੱਦਾ : ਬਿੱਲਾ ਸੰਘੇੜਾ

ਸੈਨਹੋਜ਼ੇ ਪੰਜਾਬੀ ਮੇਲੇ ‘ਤੇ 24 ਸਤੰਬਰ ਨੂੰ ਪਹੁੰਚਣ ਲਈ ਖੁੱਲ੍ਹਾ ਸੱਦਾ : ਬਿੱਲਾ ਸੰਘੇੜਾ

Read Full Article
    1600 ਤੋਂ ਵੱਧ ਲੋਕਾਂ ਨਾਲ ਇੰਮੀਗ੍ਰੇਸ਼ਨ ਧੋਖਾਧੜੀ ਕਰਨ ਦੇ ਮਾਮਲੇ ‘ਚ 4 ਹੋਰਨਾਂ ਨੂੰ ਸਜ਼ਾ

1600 ਤੋਂ ਵੱਧ ਲੋਕਾਂ ਨਾਲ ਇੰਮੀਗ੍ਰੇਸ਼ਨ ਧੋਖਾਧੜੀ ਕਰਨ ਦੇ ਮਾਮਲੇ ‘ਚ 4 ਹੋਰਨਾਂ ਨੂੰ ਸਜ਼ਾ

Read Full Article