PUNJABMAILUSA.COM

ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ
January 11
17:28 2019

ਨਿਊਯਾਰਕ, 11 ਜਨਵਰੀ (ਪੰਜਾਬ ਮੇਲ)-ਫੇਕ ਨਿਊਜ਼ ਯਾਨੀ ਝੂਠੀਆਂ ਖ਼ਬਰਾਂ ਅੱਜਕੱਲ੍ਹ ਪੂਰੀ ਦੁਨੀਆਂ ‘ਚ ਚਰਚਾ ਦਾ ਵਿਸ਼ਾ ਬਣੀਆਂ ਹਨ। ਫੇਸਬੁੱਕ ਤੇ ਹੋਰ ਸੋਸ਼ਲ ਮੀਡੀਆ ਤੇ ਮੈਸੇਜਿੰਗ ਐਪ ‘ਤੇ ਫੇਕ ਨਿਊਜ਼ ਸ਼ੇਅਰ ਕਰਨ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਹਰ ਪਾਸੇ ਸ਼ੇਅਰ ਹੁੰਦੀਆਂ ਅਜਿਹੀਆਂ ਝੂਠੀਆਂ ਖ਼ਬਰਾਂ ਨੂੰ ਵੇਖ ਕੇ ਅਕਸਰ ਮਨ ‘ਚ ਸਵਾਲ ਉੱਠਦਾ ਹੈ ਕਿ ਇਨ੍ਹਾਂ ਨੂੰ ਸ਼ੇਅਰ ਕਰਨ ਤੇ ਇਨ੍ਹਾਂ ਦੇ ਝਾਂਸੇ ‘ਚ ਆਉਣ ਵਾਲੇ ਕੌਣ ਲੋਕ ਹੁੰਦੇ ਹਨ। ਅਮਰੀਕਾ ‘ਚ ਕੀਤੇ ਗਏ ਇਕ ਅਧਿਐਨ ‘ਚ ਇਸ ਦਾ ਜਵਾਬ ਮਿਲਿਆ ਹੈ। ਇਸ ਦੇ ਮੁਤਾਬਕ, ਨੌਜਵਾਨਾਂ ਦੀ ਤੁਲਨਾ ‘ਚ ਬਜ਼ੁਰਗ ਲੋਕ ਇਨ੍ਹਾਂ ਖ਼ਬਰਾਂ ਦੇ ਝਾਂਸੇ ‘ਚ ਆ ਕੇ ਇਨ੍ਹਾਂ ਨੂੰ ਜ਼ਿਆਦਾ ਸ਼ੇਅਰ ਕਰਦੇ ਹਨ।
ਅਮਰੀਕਾ ਦੀ ਨਿਊਯਾਰਕ ਯੂਨੀਵਰਸਿਟੀ ਤੇ ਪ੍ਰਿੰਸਟਨ ਯੂਨੀਵਰਸਿਟੀ ਦੇ ਸ਼ੋਧਕਰਤਾਵਾਂ ਨੇ ਅਧਿਐਨ ਨੂੰ ਅੰਜਾਮ ਦਿੱਤਾ। ਅਧਿਐਨ ‘ਚ ਪਾਇਆ ਗਿਆ ਕਿ ਅਮਰੀਕਾ ‘ਚ 2016 ‘ਚ ਹੋਈ ਰਾਸ਼ਟਰਪਤੀ ਚੋਣ ਮੁਹਿੰਮ ਦੌਰਾਨ 8.5 ਫ਼ੀਸਦੀ ਅਮਰੀਕੀ ਨਾਗਰਿਕਾਂ ਨੇ ਫੇਸਬੁੱਕ ‘ਤੇ ਫੇਕ ਨਿਊਜ਼ ਦੇ ਲਿੰਕ ਸ਼ੇਅਰ ਕੀਤੇ ਸਨ। ਹਾਲਾਂਕਿ ਇਸ ਤਰ੍ਹਾਂ ਦੀਆਂ ਖ਼ਬਰਾਂ ਨੂੰ ਸ਼ੇਅਰ ਕਰਨ ਵਾਲਿਆਂ ‘ਚ ਉਮਰ ਦਾ ਵੱਡਾ ਫਰਕ ਵੇਖਣ ਨੂੰ ਮਿਲਿਆ। ਇਸ ਮੁਤਾਬਕ, 18 ਤੋਂ 29 ਸਾਲ ਦੀ ਉਮਰ ਦੇ ਨੌਜਵਾਨਾਂ ‘ਚ ਸਿਰਫ਼ ਤਿੰਨ ਫ਼ੀਸਦੀ ਨੇ ਅਜਿਹੀਆਂ ਖ਼ਬਰਾਂ ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਸਾਂਝਾ ਕੀਤਾ। ਉੱਥੇ 65 ਸਾਲ ਤੋਂ ਵੱਧ ਦੀ ਉਮਰ ਦੇ 11 ਫ਼ੀਸਦੀ ਲੋਕਾਂ ਨੇ ਇਨ੍ਹਾਂ ਨੂੰ ਸ਼ੇਅਰ ਕੀਤਾ।
ਅਧਿਐਨ ‘ਚ ਸਭ ਤੋਂ ਅਹਿਮ ਗੱਲ ਇਹ ਨਿਕਲ ਕੇ ਆਈ ਕਿ ਫੇਕ ਨਿਊਜ਼ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੂੰ ਸਾਂਝਾ ਕਰਨ ਵਾਲਿਆਂ ‘ਤੇ ਕਿਸੇ ਵਿਚਾਰਧਾਰਾ ਵੱਲੋਂ ਝੁਕਾਅ ਜਿਹੀਆਂ ਗੱਲਾਂ ਦਾ ਕੋਈ ਅਸਰ ਨਹੀਂ ਸੀ। ਉਮਰ ਤੋਂ ਇਲਾਵਾ ਉਨ੍ਹਾਂ ‘ਚ ਅਜਿਹਾ ਕੋਈ ਕਾਰਨ ਨਹੀਂ ਮਿਲਿਆ, ਜਿਸ ਦੇ ਆਧਾਰ ‘ਤੇ ਵਰਗੀਕਰਨ ਕਰਨਾ ਸੰਭਵ ਹੋਵੇ। ਸਿੱਖਿਆ ਦੇ ਪੱਧਰ, ਆਮਦਨ ਤੇ ਲਿੰਗ ਦੇ ਆਧਾਰ ‘ਤੇ ਵੀ ਅਜਿਹਾ ਕੋਈ ਸਮੂਹ ਨਿਰਧਾਰਿਤ ਨਹੀਂ ਕੀਤਾ ਜਾ ਸਕਦਾ।
ਅਧਿਐਨ ਮੁਤਾਬਕ ਅਮਰੀਕਾ ‘ਚ ਰਾਸ਼ਟਰਪਤੀ ਡੋਨਲਡ ਟਰੰਪ ਦੀ ਰਿਪਬਲਿਕਨ ਪਾਰਟੀ ਦੇ ਸਮਰਥਕਾਂ ਨੇ ਡੈਮੋਕ੍ਰੇਟਸ ਦੇ ਮੁਕਾਬਲੇ ‘ਚ ਜ਼ਿਆਦਾ ਫੇਕ ਨਿਊਜ਼ ਸਾਂਝੀਆਂ ਕੀਤੀਆਂ। ਹਾਲਾਂਕਿ ਅਧਿਐਨਕਰਤਾ ਇਸ ਨੂੰ ਨਤੀਜਾ ਨਹੀਂ ਮੰਨ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ 2016 ਦੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਰਿਪਬਲਿਕਨ ਉਮੀਦਵਾਰ ਡੋਨਾਲਡ ਟਰੰਪ ਦੇ ਪੱਖ ‘ਚ ਹੋਰ ਡੈਮੋਕ੍ਰੇਟ ਉਮੀਦਵਾਰ ਹਿਲੇਰੀ ਕਲਿੰਟਨ ਦੇ ਵਿਰੋਧ ‘ਚ ਹਵਾ ਚੱਲ ਰਹੀ ਸੀ। ਅਜਿਹੇ ‘ਚ ਸੁਭਾਵਿਕ ਤੌਰ ‘ਤੇ ਇਸ ਤਰ੍ਹਾਂ ਦੀ ਫੇਕ ਨਿਊਜ਼ ਨੇ ਲੋਕਾਂ ਨੂੰ ਜ਼ਿਆਦਾ ਪ5ਭਾਵਤ ਕੀਤਾ ਤੇ ਰਿਪਬਲਿਕਨ ਸਮਰਥਕ ਜ਼ਿਆਦਾ ਝਾਂਸੇ ‘ਚ ਆਏ।
ਸ਼ੋਧਕਰਤਾਵਾਂ ਦਾ ਕਹਿਣਾ ਹੈ ਕਿ ਅਧਿਐਨ ਦੇ ਨਤੀਜੇ ਅਹਿਮ ਹਨ। ਇਹ ਸਮਝਣਾ ਬਹੁਤ ਅਹਿਮ ਹੈ ਕਿ ਬਜ਼ੁਰਗ ਲੋਕ ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆਉਂਦੇ ਹਨ। ਨਤੀਜੇ ਤੋਂ ਸਪੱਸ਼ਟ ਹੈ ਕਿ ਡਿਜੀਟਲ ਤੌਰ ‘ਤੇ ਘੱਟ ਸਾਖਰ ਹੋਣਾ ਅਜਿਹੀਆਂ ਖ਼ਬਰਾਂ ਦੇ ਝਾਂਸੇ ‘ਚ ਆਉਣ ਦੀ ਵੱਡੀ ਵਜ੍ਹਾ ਹੈ। ਲੋਕਾਂ ਨੂੰ ਜਾਗਰੂਕ ਕਰਦਿਆਂ ਇਸ ਨਾਲ ਨਜਿੱਠਣ ‘ਚ ਮਦਦ ਮਿਲ ਸਕਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

Read Full Article
    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article