PUNJABMAILUSA.COM

ਫੇਸਬੁੱਕ ‘ਤੇ ਗੈਂਗਸਟਰ ਦਿੰਦੇ ਰਹੇ ਨੇ ਇਕ ਦੂਜੇ ਨੂੰ ਮਾਰਨ ਦੀਆਂ ਧਮਕੀਆਂ!

ਫੇਸਬੁੱਕ ‘ਤੇ ਗੈਂਗਸਟਰ ਦਿੰਦੇ ਰਹੇ ਨੇ ਇਕ ਦੂਜੇ ਨੂੰ ਮਾਰਨ ਦੀਆਂ ਧਮਕੀਆਂ!

ਫੇਸਬੁੱਕ ‘ਤੇ ਗੈਂਗਸਟਰ ਦਿੰਦੇ ਰਹੇ ਨੇ ਇਕ ਦੂਜੇ ਨੂੰ ਮਾਰਨ ਦੀਆਂ ਧਮਕੀਆਂ!
November 30
09:40 2016

12
ਲੁਧਿਆਣਾ, 30 ਨਵੰਬਰ (ਪੰਜਾਬ ਮੇਲ)- ਪੰਜਾਬ ਪੁਲਿਸ ਲਈ ਮੋਸਟ ਵਾਂਟੇਡ ‘ਗੈਂਗਸਟਰਾਂ’ ਲਈ ਸੋਸ਼ਲ ਮੀਡੀਆ ਹੁਣ ਧਮਕੀਆਂ ਦੇਣ ਦਾ ਮੰਚ ਬਣ ਚੁੱਕਿਆ ਹੈ। ‘ਫੇਸਬੁੱਕ’ ‘ਤੇ ਇਹ ਗੈਂਗਸਟਰ ਇੱਕ-ਦੂਜੇ ਨੂੰ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ ਤੇ ਨਾਲ ਹੀ ਅਜਿਹੀਆਂ ਵਾਰਦਾਤ ਕਰ ਕੇ ਇਸ ਦੀ ਜ਼ਿੰਮੇਵਾਰੀ ਵੀ ਲੈ ਰਹੇ ਹਨ। ਇਨ੍ਹਾਂ ਵਿਚ ਅਜਿਹੇ ਗੈਂਗਸਟਰ ਵੀ ਸ਼ਾਮਲ ਹਨ, ਜੋ ਜੇਲ੍ਹਾਂ ਵਿਚ ਬੰਦ ਹੋ ਕੇ ਵੀ ਆਪਣੇ ਫੇਸਬੁੱਕ ਪੇਜ ਅੱਪਡੇਟ ਕਰ ਰਹੇ ਹਨ। ਹਾਲਾਤ ਇਹ ਹਨ ਕਿ ਸੂਬੇ ਦੇ ਕਈ ਗੈਂਗਸਟਰ ਪੰਜਾਬ ਪੁਲਿਸ ਲਈ ਤਾਂ ਮੋਸਟ ਵਾਂਟੇਡ ਹਨ, ਪਰ ਉਹ ਫੇਸਬੁੱਕ ‘ਤੇ ਹਰ ਕਿਸੇ ਨੂੰ ‘ਆਨਲਾਈਨ’ ਮਿਲ ਜਾਂਦੇ ਹਨ। ਇਹ ਗੈਂਗਸਟਰ ਫੇਸਬੁੱਕ ‘ਤੇ ਹੀ ਜੇਲ੍ਹ ‘ਚੋਂ ਬਾਹਰ ਕਰਨ ਵਾਲੀਆਂ ਵਾਰਦਾਤਾਂ ਦੀ ਯੋਜਨਾ ਬਣਾਉਂਦੇ ਹਨ।
ਨਾਭਾ ਜੇਲ੍ਹ ਵਿਚੋਂ ਭੱਜੇ ਗੈਂਗਸਟਰ ਵਿੱਕੀ ਗੌਂਡਰ ਨੇ ਫੇਸਬੁੱਕ ਪੇਜ ‘ਤੇ ਹੀ ਕਪੂਰਥੱਲਾ ਰੋਡ ‘ਤੇ ਪੁਲਿਸ ਸੁਰੱਖਿਆ ‘ਚ ਗੈਂਗਸਟਰ ਸੁੱਖਾ ਕਾਹਲਵਾਂ ਦਾ ਕਤਲ ਕਰਕੇ ਜ਼ਿੰਮੇਵਾਰੀ ਲਈ ਸੀ। ਫੇਸਬੁੱਕ ਰਾਹੀਂ ਹੀ ਉਸ ਨੇ ਲੋਕਾਂ ਨੂੰ ਦੱਸਿਆ ਕਿ ਉਸ ਨੇ ਪੁਲਿਸ ਦੀ ਭਾਰੀ ਸੁਰੱਖਿਆ ਦੇ ਬਾਵਜੂਦ ਇਹ ਕਤਲ ਕਿਵੇਂ ਕੀਤਾ ਅਤੇ ਫਿਰ ਉਥੇ ਭੰਗੜੇ ਪਏ। ਉਸ ਤੋਂ ਇਲਾਵਾ ਬਠਿੰਡਾ ‘ਚ ਗੈਂਗਸਟਰ ਤੋਂ ਨੇਤਾ ਬਣੇ ਰੌਕੀ ਦਾ ਪਰਵਾਣੂ ‘ਚ ਕਤਲ ਕਰਨ ਤੋਂ ਬਾਅਦ ਵਿੱਕੀ ਨੇ ਫੇਸਬੁੱਕ ‘ਤੇ ਹੀ ਇਸ ਦੀ ਜ਼ਿੰਮੇਵਾਰੀ ਲਈ ਸੀ। ਲੁਧਿਆਣਾ ਦੇ ਗੈਂਗਸਟਰ ਰਵੀ ਖੁਵਾਜਕੇ ਨੂੰ ਮਾਰਨ ਦੀ ਜ਼ਿੰਮੇਵਾਰੀ ਵੀ ਗੈਂਗਸਟਰ ਦਵਿੰਦਰ ਬੰਬੀਹਾ ਨੇ ਫੇਸਬੁੱਕ ‘ਤੇ ਲਈ ਸੀ ਤੇ ਨਾਲ ਹੀ ਬਾਕੀ ਲੋਕਾਂ ਨੂੰ ਵੀ ਇੱਥੇ ਹੀ ਧਮਕੀਆਂ ਦਿੱਤੀਆਂ ਸਨ। ਪੁਲਿਸ ਦੀ ਗ੍ਰਿਫ਼ਤ ਤੋਂ ਦੂਰ ਮੋਸਟ ਵਾਂਟੇਡ ਗੈਂਗਸਟਰ ਵੀ ਫੇਸਬੁੱਕ ‘ਤੇ ਹਮੇਸ਼ਾ ਹੀ ਆਨਲਾਈਨ ਰਹਿੰਦੇ ਹਨ। ਗੈਂਗਸਟਰ ਜੇਲ੍ਹ ਵਿਚੋਂ ਬੈਠ ਕੇ ਕਿਵੇਂ ਫੇਸਬੁੱਕ ਚਲਾ ਰਹੇ ਹਨ ਤੇ ਕਿਵੇਂ ਜੇਲ੍ਹ ਅੰਦਰੋਂ ਫੋਟੋਆਂ ਖਿੱਚ ਕੇ ਫੇਸਬੁੱਕ ‘ਤੇ ਅਪਡੇਟ ਕਰ ਰਹੇ ਹਨ, ਬਾਰੇ ਪਤਾ ਕਰਨ ਵਿਚ ਪੁਲਿਸ ਤੰਤਰ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਿਹਾ ਹੈ। ਸ਼ੇਰਾ ਘੁਬਾਣ ਗਰੁੱਪ ਵੱਲੋਂ ਵਿੱਕੀ ਗੌਂਡਰ ਦੇ ਭੱਜਣ ‘ਤੇ ਉਸ ਦਾ ਐਨਕਾਊਂਟਰ ਕਰਨ ਦੀਆਂ ਚਰਚਾਵਾਂ ਤੋਂ ਬਾਅਦ ਗਰੁੱਪ ਦੇ ਮੈਂਬਰਾਂ ਨੇ ਫੇਸਬੁੱਕ ਰਾਹੀਂ ਹੀ ਬਾਦਲ ਸਰਕਾਰ ਤੇ ਪੰਜਾਬ ਪੁਲਿਸ ਨੂੰ ਧਮਕੀ ਦਿੱਤੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article