PUNJABMAILUSA.COM

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ
April 13
16:57 2019

ਸਾਨ ਫਰਾਂਸਿਸਕੋ, 13 ਅਪ੍ਰੈਲ (ਪੰਜਾਬ ਮੇਲ)- ਚੋਣਾਂ ‘ਚ ਦਖ਼ਲ ਅਤੇ ਯੂਜ਼ਰਸ ਦੇ ਡਾਟਾ ਲੀਕ ਹੋਣ ਕਾਰਨ ਆਲੋਚਨਾਵਾਂ ਦਾ ਸਾਹਮਣਾ ਕਰਨ ਵਾਲੇ ਫੇਸਬੁੱਕ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਮਾਰਕ ਜ਼ੁਕਰਬਰਗ ਦੀ ਨਿੱਜੀ ਸੁਰੱਖਿਆ ਕਾਫ਼ੀ ਵਧਾ ਦਿੱਤੀ ਗਈ ਹੈ। ਦੁਨੀਆ ਦੀ ਦਿੱਗਜ਼ ਨੈੱਟਵਰਕਿੰਗ ਸਾਈਟ ਵੱਲੋਂ ਆਪਣੇ ਸੀਈਓ ਦੀ ਸੁਰੱਖਿਆ ‘ਤੇ ਭਾਰੀ ਧਨ ਰਾਸ਼ੀ ਖ਼ਰਚ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਨਿੱਜੀ ਸੁਰੱਖਿਆ ‘ਤੇ ਸਾਲ 2018 ‘ਚ 2.26 ਕਰੋੜ ਡਾਲਰ (ਕਰੀਬ 156 ਕਰੋੜ ਰੁਪਏ) ਖ਼ਰਚ ਕੀਤੇ ਗਏ। ਇਹ ਸਾਲ 2016 ਦੀ ਤੁਲਨਾ ‘ਚ ਚਾਰ ਗੁਣਾ ਜ਼ਿਆਦਾ ਸੁਰੱਖਿਆ ਖ਼ਰਚ ਸੀ।
ਫੇਸਬੁੱਕ ਨੇ ਅਮਰੀਕਾ ਦੇ ਸਕਿਓਰਿਟੀ ਐਂਡ ਐਕਸਚੇਂਜ ਕਮਿਸ਼ਨ ਨੂੰ ਦੱਸਿਆ ਹੈ ਕਿ ਜ਼ੁਕਰਬਰਗ ਦਾ ਮੂਲ ਵੇਤਨ ਪਿਛਲੇ ਤਿੰਨ ਸਾਲ ਲਈ ਕੇਵਲ ਇਕ ਡਾਲਰ ਸੀ। ਜਦਕਿ 2018 ਵਿਚ ਉਨ੍ਹਾਂ ‘ਤੇ 2.26 ਕਰੋੜ ਡਾਲਰ ਦੂਜੇ ਮਦ ਵਿਚ ਖ਼ਰਚ ਕੀਤੇ ਗਏ। ਇਨ੍ਹਾਂ ਵਿਚੋਂ ਕਰੀਬ ਦੋ ਕਰੋੜ ਡਾਲਰ ਜ਼ੁਕਰਬਰਗ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ‘ਤੇ ਖ਼ਰਚ ਹੋਇਆ ਸੀ।
ਉਨ੍ਹਾਂ ਨੂੰ ਪ੍ਰਾਈਵੇਟ ਜੈੱਟ ਦੀ ਵਰਤੋਂ ਲਈ 26 ਲੱਖ ਡਾਲਰ (ਕਰੀਬ 18 ਕਰੋੜ ਰੁਪਏ) ਦਿੱਤੇ ਗਏ ਸਨ। ਪਿਛਲੇ ਸਾਲ ਦੀ ਤੁਲਨਾ ਵਿਚ ਉਨ੍ਹਾਂ ਦੀ ਸੁਰੱਖਿਆ ‘ਤੇ 2017 ਵਿਚ ਅੱਧੀ ਤੋਂ ਵੀ ਘੱਟ ਰਾਸ਼ੀ ਯਾਨੀ 90 ਲੱਖ ਡਾਲਰ (ਕਰੀਬ 62 ਕਰੋੜ ਰੁਪਏ) ਖ਼ਰਚ ਕੀਤੀ ਗਈ ਸੀ। ਫੇਸਬੁੱਕ ਨੇ ਦੱਸਿਆ ਕਿ ਕੰਪਨੀ ਦੀ ਚੀਫ ਆਪਰੇਟਿੰਗ ਆਫੀਸਰ ਸ਼ੇਰਿਲ ਸੈਂਡਬਰਗ ਦੀ ਸੁਰੱਖਿਆ ‘ਤੇ ਪਿਛਲੇ ਸਾਲ 29 ਲੱਖ ਡਾਲਰ (ਕਰੀਬ 20 ਕਰੋੜ ਰੁਪਏ) ਖ਼ਰਚ ਹੋਏ ਸਨ।
ਦੁਨੀਆ ਦੀ ਦਿੱਗਜ ਨੈੱਟਵਰਕਿੰਗ ਸਾਈਟ ਫੇਸਬੁੱਕ ਪਿਛਲੇ ਕੁਝ ਸਾਲਾਂ ਤੋਂ ਵਿਵਾਦਾਂ ਵਿਚ ਹੈ। ਇਸ ਦੇ ਮੱਦੇਨਜ਼ਰ ਜ਼ੁਕਰਬਰਗ ਸਮੇਤ ਕੰਪਨੀ ‘ਚ ਸਾਲ 2016 ਵਿਚ ਹੋਈ ਰਾਸ਼ਟਰਪਤੀ ਚੋਣ ਵਿਚ ਰੂਸ ਦੇ ਦਖ਼ਲ ਵਿਚ ਫੇਸਬੁੱਕ ਦੀ ਕਥਿਤ ਭੂਮਿਕਾ ਸਾਹਮਣੇ ਆਈ ਸੀ ਜਦਕਿ ਫੇਸਬੁੱਕ ਦੇ ਅੱਠ ਕਰੋੜ ਤੋਂ ਜ਼ਿਆਦਾ ਯੂਜ਼ਰਸ ਦੇ ਡਾਟਾ ਬਿ੍ਟਿਸ਼ ਕੰਪਨੀ ਕੈਂਬਰਿਜ ਐਨਾਲਿਟਿਕਾ ਨੇ ਇਕ ਐਪ ਰਾਹੀਂ ਹਾਸਲ ਕੀਤੇ ਸਨ। ਇਨ੍ਹਾਂ ਦੀ ਕਥਿਤ ਰੂਪ ਨਾਲ ਦੁਰਵਰਤੋਂ ਕੀਤੀ ਗਈ ਸੀ। ਇਹ ਮਾਮਲਾ ਪਿਛਲੇ ਸਾਲ ਮਾਰਚ ਵਿਚ ਸਾਹਮਣੇ ਆਇਆ ਸੀ। ਇਸ ਦੇ ਇਲਾਵਾ ਫੇਸਬੁੱਕ ਤੋਂ ਡਾਟਾ ਲੀਕ ਹੋਣ ਦੇ ਕੀ ਹੋਰ ਮਾਮਲੇ ਸਾਹਮਣੇ ਆ ਚੁੱਕੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article