PUNJABMAILUSA.COM

ਬਗੈਰ ਸ਼ਨਾਖਤੀ ਕਾਰਡ ਦੇ ਦਰਬਾਰ ਸਾਹਿਬ ‘ਚ ਨਹੀਂ ਕਰ ਸਕੋਗੇ ਸੇਵਾ

ਬਗੈਰ ਸ਼ਨਾਖਤੀ ਕਾਰਡ ਦੇ ਦਰਬਾਰ ਸਾਹਿਬ ‘ਚ ਨਹੀਂ ਕਰ ਸਕੋਗੇ ਸੇਵਾ

ਬਗੈਰ ਸ਼ਨਾਖਤੀ ਕਾਰਡ ਦੇ ਦਰਬਾਰ ਸਾਹਿਬ ‘ਚ ਨਹੀਂ ਕਰ ਸਕੋਗੇ ਸੇਵਾ
February 18
08:45 2017

golden temple
ਅੰਮ੍ਰਿਤਸਰ, 18 ਫਰਵਰੀ (ਪੰਜਾਬ ਮੇਲ)- ਦਰਬਾਰ ਸਾਹਿਬ ਆਏ ਸ਼ਰਧਾਲੂ ਨੂੰ ਨਸ਼ੀਲੀ ਚੀਜ਼ ਸੁੰਘਾ ਕੇ ਬੇਹੋਸ਼ ਕਰਨ ਮਗਰੋਂ ਲੁੱਟਣ ਦੀ ਵਾਪਰੀ ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਦਰਬਾਰ ਸਾਹਿਬ ਸਮੂਹ ਅਤੇ ਖ਼ਾਸ ਕਰਕੇ ਗੁਰੂ ਰਾਮਦਾਸ ਲੰਗਰ ਘਰ ਵਿੱਚ ਚੌਕਸੀ ਵਧਾ ਦਿੱਤੀ ਹੈ । ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਰਾਮਦਾਸ ਲੰਗਰ ਘਰ ਵਿੱਚ ਬਗੈਰ ਸ਼ਨਾਖ਼ਤੀ ਕਾਰਡ ਸੇਵਾ ਕਰਨ ‘ਤੇ ਰੋਕ ਲਾ ਦਿੱਤੀ ਗਈ ਹੈ। ਲੰਗਰ ਘਰ ਵਿੱਚ ਰੋਜ਼ਾਨਾ ਹੀ 6 ਤੋਂ 7 ਘੰਟੇ ਲਈ ਸੇਵਾ ਕਰਨ ਵਾਸਤੇ ਆਉਂਦੇ ਕੁਝ ਲੋਕਾਂ ਨੂੰ ਛੱਡ ਕੇ ਹਰ ਕਿਸੇ ਵਿਅਕਤੀ ਵਾਸਤੇ ਸ਼ਨਾਖ਼ਤੀ ਕਾਰਡ ਹੋਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਲੰਗਰ ਘਰ ਵਿੱਚ ਸੇਵਾ ਕਰਨ ਤੋਂ ਪਹਿਲਾਂ ਵਿਅਕਤੀ ਨੂੰ ਆਪਣਾ ਨਾਂ ਅਤੇ ਪਤਾ ਇੱਥੇ ਰਜਿਸਟਰ ਵਿੱਚ ਦਰਜ ਕਰਾਉਣਾ ਪਵੇਗਾ ਅਤੇ ਆਪਣਾ ਸ਼ਨਾਖਤੀ ਕਾਰਡ ਵੀ ਜਮ੍ਹਾਂ ਕਰਾਉਣ ਪਵੇਗਾ, ਜੋ ਉਹ ਸੇਵਾ ਮਗਰੋਂ ਵਾਪਸ ਲੈ ਸਕਦਾ ਹੈ। ਮੈਨੇਜਰ ਨੇ ਦੱਸਿਆ ਕਿ ਸੰਗਤ ਨੂੰ ਚੌਕਸ ਕਰਨ ਵਾਸਤੇ ਸਰਾਵਾਂ ਅਤੇ ਲੰਗਰ ਘਰ ਵਿੱਚ ਐਲਾਨ ਕਰਾਇਆ ਜਾਂਦਾ ਹੈ ਕਿ ਕਿਸੇ ਅਣਜਾਨੇ ਵਿਅਕਤੀ ਕੋਲੋਂ ਜਾਂ ਬਾਹਰੋਂ ਲੈ ਕੇ ਕੋਈ ਚੀਜ਼ ਲੈ ਕੇ ਨਾ ਖਾਧੀ ਜਾਵੇ। ਅਮਲੇ ਵਿੱਚੋਂ ਦਸ ਦਸ ਵਿਅਕਤੀਆਂ ਦੀ ਡਿਊਟੀ ਲਾਈ ਗਈ ਹੈ, ਜੋ ਸਾਦੇ ਕੱਪੜਿਆਂ ਵਿੱਚ ਹਰ ਪਾਸੇ ਨਿਗਰਾਨੀ ਰੱਖਦੇ ਹਨ ਅਤੇ ਸ਼ੱਕੀ ਵਿਅਕਤੀ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਵੀ ਚਾਰ ਪੰਜ ਸਾਬਕਾ ਫ਼ੌਜੀਆਂ ਦੀ ਨਿਗਰਾਨੀ ਵਾਸਤੇ ਪੱਕੀ ਡਿਊਟੀ ਲਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਿਗਰਾਨੀ ਕਾਰਨ ਹੀ ਪਿਛਲੇ ਦਿਨੀਂ ਮੋਟਰਸਾਈਕਲ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਵੀ ਕਾਬੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੰਗਰ ਘਰ ਵਿੱਚ ਸੀਸੀਟੀਵੀ ਕੈਮਰਿਆਂ ਰਾਹੀਂ ਵੀ ਚੌਕਸੀ ਵਧਾ ਦਿੱਤੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article