PUNJABMAILUSA.COM

ਬਜਟ 2016: ਖੇਤੀਬਾੜੀ ਅਤੇ ਕਿਸਾਨ ਕਲਿਆਣ ‘ਤੇ ਵਿਸ਼ੇਸ਼ ਧਿਆਨ

ਬਜਟ 2016: ਖੇਤੀਬਾੜੀ ਅਤੇ ਕਿਸਾਨ ਕਲਿਆਣ ‘ਤੇ ਵਿਸ਼ੇਸ਼ ਧਿਆਨ

ਬਜਟ 2016: ਖੇਤੀਬਾੜੀ ਅਤੇ ਕਿਸਾਨ ਕਲਿਆਣ ‘ਤੇ ਵਿਸ਼ੇਸ਼ ਧਿਆਨ
February 29
21:32 2016

arun-154x300
5 ਸਾਲ ਦੌਰਾਨ ਕਿਸਾਨਾਂ ਦੀ ਆਮਦਨ ‘ਚ ਦੁਗਣਾ ਵਾਧਾ ਕਰਨ ਦਾ ਟੀਚਾ
ਨਵੀਂ ਦਿੱਲੀ, 29 ਫਰਵਰੀ (ਪੰਜਾਬ ਮੇਲ) –ਵਿੱਤ ਮੰਤਰੀ ਅਰੁਣ ਜੇਤਲੀ ਨੇ 2016-17 ਵਿੱਤੀ ਸਾਲ ਦਾ ਬਜਟ ਪੇਸ਼ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਵਾਰ ਖੇਤੀਬਾੜੀ ਅਤੇ ਕਿਸਾਨ ਕਲਿਆਣ ‘ਤੇ ਵਿਸ਼ੇਸ਼ ਧਿਆਨ ਦੇਣ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਅਗਲੇ 5 ਸਾਲ ਦੌਰਾਨ ਕਿਸਾਨਾਂ ਦੀ ਆਮਦਨ ‘ਚ ਦੁਗਣਾ ਵਾਧਾ ਕਰਨ ਦਾ ਟੀਚਾ ਬਣਾ ਕੇ ਚੱਲ ਰਹੀ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਕਿਸਾਨ ਕਲਿਆਣ ਲਈ ਬਜਟ ‘ਚ 35,984 ਕਰੋੜ ਰੁਪਏ ਦੀ ਰਕਮ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਫਸਲ ਤਬਾਹ ਹੋਣ ਦੀ ਸਥਿਤੀ ‘ਚ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਤਹਿਤ ਮਾਮੂਲੀ ਰਾਸ਼ੀ ‘ਤੇ ਹੁਣ ਤੱਕ ਦਾ ਸਭ ਤੋਂ ਵੱਧ ਮੁਆਵਜ਼ਾ ਦਿੱਤਾ ਜਾਵੇਗਾ। ਇਸ ਲਈ 5,500 ਕਰੋੜ ਵੰਡੇ ਜਾਣਗੇ। ਦੇਸ਼ ‘ਚ ਸੋਕੇ ਦੀ ਸਥਿਤੀ ਦੇਖਦੇ ਹੋਏ ਵਿੱਤ ਮੰਤਰੀ ਨੇ ਸਿੰਚਾਈ ਯੋਜਨਾ ਲਈ ਅਲੱਗ ਤੋਂ 20,000 ਕਰੋੜ ਰੁਪਏ ਦਾ ਪ੍ਰਬੰਧ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ NABARDਤਹਿਤ ਇਸ ਰਕਮ ਨੂੰ ਵੱਖਰਾ ਰੱਖਿਆ ਜਾਵੇਗਾ ਅਤੇ ਇਸਦੀ ਵਰਤੋਂ ਸਿੰਚਾਈ ਪ੍ਰਾਜੈਕਟਾਂ ਨੂੰ ਵਿਕਸਤ ਕਰਨ ‘ਚ ਖਰਚ ਕਰਨ ਦਾ ਟੀਚਾ ਤੈਅ ਕੀਤਾ ਗਿਆ ਹੈ। ਈ-ਕਾਮਰਸ ਦੀਆਂ ਸੰਭਾਵਨਾਵਾਂ ਨੂੰ ਦੇਖਦੇ ਹੋਏ ਵਿੱਤ ਮੰਤਰੀ ਨੇ ਸੰਗਠਿਤ ਖੇਤੀ ਬਾਜ਼ਾਰ ਲਈ ਇੰਟਰਨੈੱਟ ‘ਤੇ ਇਕ ਮੰਚ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਬਾਬਾ ਸਾਹਿਬ ਭੀਮ ਰਾਵ ਅੰਬੇਦਕਰ ਦੇ ਜਨਮ ਦਿਨ ਦੇ ਮੌਕੇ ‘ਤੇ ਇਹ ਈ-ਪਲੇਟਫਾਰਮ ਸ਼ੁਰੂ ਕੀਤੇ ਜਾਣ ਦੀ ਯੋਜਨਾ ਹੈ। ਜੈਵਿਕ ਖੇਤੀ ਦੀ ਵੱਧਦੀ ਮੰਗ ਅਤੇ ਇਸ ਨਾਲ ਕਿਸਾਨਾਂ ਨੂੰ ਹੋਣ ਵਾਲੇ ਮੁਨਾਫੇ ਦੀ ਸੰਭਾਵਾਨਾ ਦੇ ਮੱਦੇਨਜ਼ਰ ਵਿੱਤ ਮੰਤਰੀ ਨੇ ਕਿਹਾ ਕਿ ਅਗਲੇ 3 ਸਾਲਾਂ ਦੇ ਅੰਦਰ ਦੇਸ਼ ‘ਚ 5 ਲੱਖ ਏਕੜ ਜ਼ਮੀਨ ਨੂੰ ਜੈਵਿਕ ਖੇਤੀ ਤਹਿਤ ਸ਼ਾਮਿਲ ਕੀਤੇ ਜਾਣ ਦਾ ਟੀਚਾ ਰੱਖਿਆ ਗਿਆ ਹੈ। ਦਿਹਾਤੀ ਇਲਾਕਿਆਂ ‘ਚ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਦੇ ਲਿਹਾਜ ਨਾਲ ਇਸ ਵਾਰ ਬਜਟ ‘ਚ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਲਈ 19,000 ਕਰੋੜ ਰੁਪਏ ਦੀ ਰਕਮ ਦਾ ਪ੍ਰਬੰਧ ਕੀਤਾ ਗਿਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article