PUNJABMAILUSA.COM

ਬਠਿੰਡਾ ਥਰਮਲ 2018 ‘ਚ ਹੋਵੇਗਾ ਬੰਦ

ਬਠਿੰਡਾ ਥਰਮਲ 2018 ‘ਚ ਹੋਵੇਗਾ ਬੰਦ

ਬਠਿੰਡਾ ਥਰਮਲ 2018 ‘ਚ ਹੋਵੇਗਾ ਬੰਦ
December 21
05:50 2017

ਚੰਡੀਗੜ੍ਹ, 21 ਦਸੰਬਰ (ਪੰਜਾਬ ਮੇਲ)- ਪੰਜਾਬ ਮੰਤਰੀ ਮੰਡਲ ਦੀ ਇਥੇ ਹੋਈ ਇਕ ਮੀਟਿੰਗ ਵਲੋਂ ਬਠਿੰਡਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਸਾਰੇ 460 ਮੈਗਾਵਾਟ ਸਮਰੱਥਾ ਵਾਲੇ ਯੂਨਿਟ ਪੱਕੇ ਤੌਰ ‘ਤੇ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ, ਜਦੋਂਕਿ ਰੋਪੜ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ, ਜਿਸ ਦੇ ਸਾਰੇ ਯੂਨਿਟਾਂ ਦੀ ਸਮਰੱਥਾ 1250 ਮੈਗਾਵਾਟ ਹੈ ਦੇ ਪਹਿਲੇ ਤੇ ਦੂਜੇ ਯੂਨਿਟ ਨੂੰ ਵੀ ਪੱਕੇ ਤੌਰ ‘ਤੇ ਨਵੇਂ ਸਾਲ 1 ਜਨਵਰੀ, 2018 ਤੋਂ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਰੋਪੜ ਦੇ ਉਕਤ ਦੋਵੇਂ ਯੂਨਿਟ 33 ਵਰ੍ਹੇ ਪੂਰੇ ਕਰ ਚੁੱਕੇ ਹਨ, ਜਦੋਂਕਿ ਬਠਿੰਡਾ ਥਰਮਲ ਪਲਾਂਟ 25 ਸਾਲ ਤੋਂ ਵੱਧ ਚੱਲ ਚੁੱਕਾ ਸੀ | ਉਨ੍ਹਾਂ ਕਿਹਾ ਕਿ ਬਠਿੰਡਾ ਥਰਮਲ ਪਲਾਂਟ ਤੋਂ ਬਿਜਲੀ ਪੈਦਾ ਕਰਨ ਦਾ ਲਾਗਤ ਮੁੱਲ ਬਹੁਤ ਵੱਧ ਗਿਆ ਸੀ ਤੇ ਇਸ ਵੇਲੇ ਇਸ ਪਲਾਂਟ ਤੋਂ 11.50 ਰੁਪਏ ਪ੍ਰਤੀ ਯੂਨਿਟ ਬਿਜਲੀ ਪ੍ਰਾਪਤ ਹੋ ਰਹੀ ਸੀ, ਜਿਸ ਕਾਰਨ ਸਰਕਾਰ ਨੂੰ ਹਰ ਮਹੀਨੇ 1300 ਕਰੋੜ ਦਾ ਨੁਕਸਾਨ ਉਠਾਉਣਾ ਪੈ ਰਿਹਾ ਸੀ | ਬਾਦਲ ਨੇ ਦੱਸਿਆ ਕਿ ਮੰਤਰੀ ਮੰਡਲ ਵਲੋਂ ਰੋਪੜ ਵਿਖੇ 800 ਮੈਗਾਵਾਟ ਦੀ ਸਮਰੱਥਾ ਵਾਲੇ 6 ਨਵੀਨਤਮ ਥਰਮਲ ਯੂਨਿਟ ਸਥਾਪਤ ਕਰਨ ਲਈ ਬਿਜਲੀ ਬੋਰਡ ਨੂੰ ਰਿਪੋਰਟ ਤਿਆਰ ਕਰਨ ਲਈ ਕਿਹਾ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਬਠਿੰਡਾ ਥਰਮਲ ਪਲਾਂਟ ਬੰਦ ਹੋਣ ਨਾਲ ਕਿਸੇ ਇਕ ਵੀ ਪੱਕੇ ਜਾਂ ਆਰਜ਼ੀ ਮੁਲਾਜ਼ਮ ਨੂੰ ਸੇਵਾਮੁਕਤ ਨਹੀਂ ਕੀਤਾ ਜਾਵੇਗਾ ਤੇ ਇਨ੍ਹਾਂ ਮੁਲਾਜ਼ਮਾਂ ਨੂੰ ਜਾਂ ਤਾਂ 10 ਕਿਲੋਮੀਟਰ ਦੂਰ ਲਹਿਰਾ ਮੁਹੱਬਤ ਪਲਾਂਟ ‘ਤੇ ਤਬਦੀਲ ਕਰ ਦਿੱਤਾ ਜਾਵੇਗਾ ਜਾਂ ਫਿਰ ਬਠਿੰਡਾ ਖੇਤਰ ਵਿਚ ਹੀ ਬਿਜਲੀ ਨਿਗਮ ਦੇ ਟਰਾਂਸਮਿਸ਼ਨ ਅਤੇ ਦੂਜੇ ਵਿੰਗਾਂ ਵਿਚ ਤਾਇਨਾਤ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਥਰਮਲ ਪਲਾਂਟ ਦੀ ਜ਼ਮੀਨ ਤੇ ਦੂਜੀਆਂ ਇਮਾਰਤਾਂ ਦੀ ਕਿਵੇਂ ਵਰਤੋਂ ਕੀਤੀ ਜਾਣੀ ਹੈ ਇਸ ਸਬੰਧੀ ਫ਼ੈਸਲਾ ਬਿਜਲੀ ਨਿਗਮ ਵਲੋਂ ਲਿਆ ਜਾਣਾ ਹੈ ਅਤੇ ਇਹ ਬਿਜਲੀ ਬੋਰਡ ਦੀ ਜਾਇਦਾਦ ਹੈ |
ਸਨਅਤੀ ਖੇਤਰ ਨੂੰ 5 ਰੁਪਏ ਯੂਨਿਟ ਬਿਜਲੀ ਲਈ ਸਬਸਿਡੀ ਨੂੰ ਪ੍ਰਵਾਨਗੀ
ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਮੰਤਰੀ ਮੰਡਲ ਵਲੋਂ ਸਨਅਤੀ ਖੇਤਰ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦੇ ਮੰਤਰੀ ਮੰਡਲ ਦੇ ਫ਼ੈਸਲੇ ਨੂੰ ਅਮਲ ਹੇਠ ਲਿਆਉਣ ਲਈ ਸਬਸਿਡੀ ਦੇਣ ਸਬੰਧੀ ਵੀ ਪ੍ਰਵਾਨਗੀ ਦੇ ਦਿੱਤੀ ਹੈ ਤੇ ਹੁਣ ਇਹ ਦਰਾਂ 1 ਜਨਵਰੀ, 2018 ਤੋਂ ਲਾਗੂ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਦੋਹਰੀਆਂ ਬਿਜਲੀ ਦਰਾਂ ਕਾਰਨ ਪੈਣ ਵਾਲੇ 600 ਕਰੋੜ ਦੇ ਵਾਧੂ ਬੋਝ ਵਿਚੋਂ ਅੱਧਾ ਹਿੱਸਾ 300 ਕਰੋੜ ਰਾਜ ਸਰਕਾਰ ਦੇਵੇਗੀ, ਜਦੋਂਕਿ 5 ਰੁਪਏ ਯੂਨਿਟ ਬਿਜਲੀ ਦੇਣ ਲਈ ਵੀ ਸਰਕਾਰ ਵਲੋਂ ਸਬਸਿਡੀ ਦਿੱਤੀ ਜਾਵੇਗੀ, ਜਿਸ ਕਾਰਨ ਸਾਲਾਨਾ ਕੋਈ 1500 ਕਰੋੜ ਰੁਪਏ ਦਾ ਸਰਕਾਰੀ ਖਜ਼ਾਨੇ ‘ਤੇ ਵਾਧੂ ਬੋਝ ਪਵੇਗਾ | ਪਰ 5 ਰੁਪਏ ਪ੍ਰਤੀ ਯੂਨਿਟ ਦਿੱਤੀ ਜਾਣ ਵਾਲੀ ਬਿਜਲੀ ‘ਤੇ ਲੱਗਣ ਵਾਲੀ ਬਿਜਲੀ ਡਿਊਟੀ ਅਤੇ ਸੈਸ ਆਦਿ ਕਾਰਨ ਉਕਤ ਬਿਜਲੀ ਦੀ ਪ੍ਰਤੀ ਯੂਨਿਟ ਕੀਮਤ ਵੀ 6 ਰੁਪਏ ਤੱਕ ਪੁੱਜ ਜਾਣ ਸਬੰਧੀ ਉਹ ਕੋਈ ਸਪੱਸ਼ਟ ਜਵਾਬ ਨਾ ਦੇ ਸਕੇ |
ਵਾਤਾਵਰਨ ਡਾਇਰੈਕਟੋਰੇਟ ਸਥਾਪਤ ਕਰਨ ਦੀ ਤਜਵੀਜ਼ ਪ੍ਰਵਾਨ
ਮੰਤਰੀ ਮੰਡਲ ਵਲੋਂ ਵਾਤਾਵਰਨ ਅਤੇ ਮੌਸਮੀ ਬਦਲਾਅ ਕਾਰਨ ਲਗਾਤਾਰ ਆ ਰਹੀਆਂ ਵੱਡੀਆਂ ਤਬਦੀਲੀਆਂ ਨਾਲ ਨਿਪਟਣ ਤੇ ਪਰਾਲੀ ਸਾੜਨ ਵਰਗੇ ਮੁੱਦਿਆਂ ਤੇ ਗੈਰ ਉਦਯੋਗਿਕ ਪ੍ਰਦੂਸ਼ਣ ਨਾਲ ਨਿਪਟਣ ਲਈ ਵਾਤਾਵਰਨ ਤੇ ਮੌਸਮੀ ਬਦਲਾਅ ਡਾਇਰੈਕਟੋਰੇਟ ਸਥਾਪਤ ਕਰਨ ਲਈ ਵੀ ਪ੍ਰਵਾਨਗੀ ਦੇ ਦਿੱਤੀ | ਬਾਦਲ ਨੇ ਦੱਸਿਆ ਕਿ ਪ੍ਰਦੂਸ਼ਣ ਕੰਟਰੋਲ ਬੋਰਡ ਮੁੱਖ ਤੌਰ ‘ਤੇ ਸਨਅਤੀ ਪ੍ਰਦੂਸ਼ਣ ਨਾਲ ਹੀ ਨਿਪਟ ਰਿਹਾ ਸੀ, ਜਦੋਂਕਿ ਨਵੇਂ ਬਣਾਏ ਜਾਣ ਵਾਲੇ ਡਾਇਰੈਕਟੋਰੇਟ ਦਾ ਘੇਰਾ ਕਾਫ਼ੀ ਵਿਸ਼ਾਲ ਹੋਵੇਗਾ |
ਡੀ. ਟੀ. ਐਚ. ਤੇ ਕੇਬਲ ਕੁਨੈਕਸ਼ਨਾਂ ‘ਤੇ ਮਨੋਰੰਜਨ ਟੈਕਸ ਲਾਗੂ
ਮੰਤਰੀ ਮੰਡਲ ਵਲੋਂ ਡੀ. ਟੀ. ਐਚ. ਤੇ ਕੇਬਲ ਕੁਨੈਕਸ਼ਨਾਂ ‘ਤੇ ਸਥਾਨਕ ਸਰਕਾਰਾਂ ਤੇ ਪੰਚਾਇਤਾਂ ਰਾਹੀਂ ਮਨੋਰੰਜਨ ਟੈਕਸ ਲਗਾਉਣ ਦੀ ਤਜਵੀਜ਼ ਨੂੰ ਵੀ ਹਰੀ ਝੰਡੀ ਦੇ ਦਿੱਤੀ, ਜਿਸ ਨਾਲ ਸ਼ਹਿਰੀ ਸਥਾਨਕ ਸੰਸਥਾਵਾਂ ਤੇ ਪੰਚਾਇਤਾਂ ਨੂੰ 45 ਤੋਂ 50 ਕਰੋੜ ਦੀ ਸਾਲਾਨਾ ਆਮਦਨ ਹੋ ਸਕੇਗੀ | ਮੰਤਰੀ ਮੰਡਲ ਨੂੰ ਦੱਸਿਆ ਗਿਆ ਕਿ ਡੀ. ਟੀ. ਐਚ. 16 ਲੱਖ ਕੁਨੈਕਸ਼ਨਾਂ ਤੋਂ ਤਕਰੀਬਨ ਕੋਈ 10 ਕਰੋੜ ਰੁਪਏ, ਜਦੋਂਕਿ 44 ਲੱਖ ਕੇਬਲ ਕੁਨੈਕਸ਼ਨਾਂ ਤੋਂ ਵੀ ਕੋਈ 37 ਕਰੋੜ ਦੀ ਆਮਦਨ ਪ੍ਰਾਪਤ ਹੋਣ ਦਾ ਅਨੁਮਾਨ ਹੈ, ਜੋ ਸਥਾਨਕ ਸੰਸਥਾਵਾਂ ਖਰਚ ਸਕਣਗੀਆਂ | ਪਰ ਮਨਪ੍ਰੀਤ ਸਿੰਘ ਬਾਦਲ ਨੇ ਸਪੱਸ਼ਟ ਕੀਤਾ ਕਿ ਸਿਨੇਮਾ ਘਰਾਂ, ਮਲਟੀਪਲੈਕਸਾਂ, ਮਨੋਰੰਜਨ ਪਾਰਕਾਂ ਆਦਿ ‘ਤੇ ਰਾਜ ਸਰਕਾਰ ਵਲੋਂ ਕੋਈ ਮਨੋਰੰਜਨ ਟੈਕਸ ਲਾਉਣ ਦੀ ਤਜਵੀਜ਼ ਨਹੀਂ ਹੈ | ਉਨ੍ਹਾਂ ਕਿਹਾ ਕਿ ਜੀ. ਐਸ. ਟੀ. ਲਾਗੂ ਹੋਣ ਨਾਲ 1 ਜੁਲਾਈ, 2017 ਤੋਂ ਰਾਜ ਸਰਕਾਰ ਵਲੋਂ ਮਨੋਰੰਜਨ ਟੈਕਸ ਲੈਣਾ ਬੰਦ ਕਰ ਦਿੱਤਾ ਗਿਆ ਹੈ ਤੇ ਹੁਣ ਸੰਵਿਧਾਨ ਦੇ ਸ਼ਡਿਊਲ 7 ਅਨੁਸਾਰ ਮਨੋਰਜਨ ਟੈਕਸ ਲਗਾਉਣ ਦੀਆਂ ਸ਼ਕਤੀਆਂ ਨਗਰ ਪਾਲਿਕਾਵਾਂ ਤੇ ਪੰਚਾਇਤਾਂ ਨੂੰ ਦਿੱਤੀਆਂ ਗਈਆਂ ਹਨ |
ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ 31 ਮਾਰਚ, 2018 ਤੱਕ ਵਧਾਈ
ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਮੰਤਰੀ ਮੰਡਲ ਵਲੋਂ ਮੁਲਾਜ਼ਮਾਂ ਲਈ ਲਾਗੂ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਜੋ ਕਿ 31 ਅਕਤੂਬਰ, 2017 ਨੂੰ ਖ਼ਤਮ ਹੋ ਗਈ ਸੀ ਨੂੰ 31 ਮਾਰਚ, 2018 ਤੱਕ ਵਧਾਏ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ | ਮਨਪ੍ਰੀਤ ਨੇ ਦੱਸਿਆ ਕਿ ਰਾਜ ਸਰਕਾਰ ਸੂਬੇ ਦੀ ਸਮੁੱਚੀ ਆਬਾਦੀ ਲਈ ਇਕ ਵਿਆਪਕ ਸਿਹਤ ਬੀਮਾ ਯੋਜਨਾ ਲਾਗੂ ਕਰਨ ਦਾ ਵਿਚਾਰ ਰੱਖਦੀ ਹੈ ਤੇ ਇਸ ਮੰਤਵ ਲਈ ਸਿਹਤ ਵਿਭਾਗ ਨੂੰ 31 ਮਾਰਚ ਤੱਕ ਖਾਕਾ ਤਿਆਰ ਕਰਨ ਲਈ ਕਿਹਾ ਗਿਆ ਹੈ |
ਮੰਤਰੀ ਮੰਡਲ ਵਲੋਂ ਲੋਕਾਂ ਨੂੰ ਰੋਜ਼ਮਰਾ ਦੀਆਂ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਲਈ ਪੰਜਾਬ ਟਰਾਂਸਪੇਰੈਂਸੀ ਐਾਡ ਅਕਾਊਾਟੇਬਿਲਟੀ ਇਨ ਡਲੀਵਰੀ ਆਫ਼ ਪਬਲਿਕ ਸਰਵਿਸਸ ਆਰਡੀਨੈਂਸ 2017 ਨੂੰ ਵੀ ਪ੍ਰਵਾਨਗੀ ਦੇ ਦਿੱਤੀ, ਜਿਸ ਦਾ ਮੰਤਵ ਪੰਜਾਬ ਸੇਵਾ ਦਾ ਅਧਿਕਾਰ ਐਕਟ ਦਾ ਸਥਾਨ ਲੈਣਾ ਹੈ | ਰਾਜ ਸਰਕਾਰ ਵਲੋਂ ਪੰਜਾਬ ਸੇਵਾ ਦਾ ਅਧਿਕਾਰ ਕਮਿਸ਼ਨ ਭੰਗ ਕਰਨ ਦਾ ਪਹਿਲਾਂ ਹੀ ਐਲਾਨ ਕੀਤਾ ਜਾ ਚੁੱਕਾ ਹੈ | ਇਸੇ ਤਰ੍ਹਾਂ ਮੰਤਰੀ ਮੰਡਲ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਜੂਨੀਅਰ ਇੰਜੀਨੀਅਰਾਂ ਦੇ ਸੇਵਾ ਨਿਯਮਾਂ ਵਿਚ ਸੋਧ ਨੂੰ ਪ੍ਰਵਾਨਗੀ ਦਿੱਤੀ, ਜਿਸ ਅਨੁਸਾਰ ਹੁਣ 95 ਫੀਸਦੀ ਆਸਾਮੀਆਂ ਸਿਵਲ ਇੰਜੀਨੀਅਰਿੰਗ ਡਿਪਲੋਮਾ ਹੋਲਡਰਾਂ ਤੇ 5 ਫੀਸਦੀ ਮਕੈਨਿਕਲ ਤੇ ਇਲੈਕਟਰੀਕਲ ਇੰਜੀਨੀਅਰਿੰਗ ਡਿਪਲੋਮਾ ਹੋਲਡਰਾਂ ‘ਚੋਂ ਭਰੀਆਂ ਜਾਣਗੀਆਂ | ਇਸ ਸੋਧ ਨਾਲ ਵਿਭਾਗ ਵਿਚ 210 ਖਾਲੀ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋ ਗਿਆ ਹੈ, ਜਿਸ ਵਿਚੋਂ 75 ਫੀਸਦੀ ਅਸਾਮੀਆਂ ਸਿੱਧੀ ਭਰਤੀ ਨਾਲ ਭਰੀਆਂ ਜਾਣਗੀਆਂ |
ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਅਣਅਧਿਕਾਰਤ ਉਸਾਰੀਆਂ ਸਬੰਧੀ ਨੀਤੀ ‘ਤੇ ਮੀਟਿੰਗ ਵਿਚ ਕੋਈ ਫ਼ੈਸਲਾ ਨਹੀਂ ਲਿਆ ਗਿਆ ਤੇ ਇਸ ਮੁੱਦੇ ਨੂੰ ਅਗਲੀ ਮੀਟਿੰਗ ‘ਤੇ ਛੱਡ ਦਿੱਤਾ ਗਿਆ |
ਕਰਜ਼ਾ ਮੁਆਫ਼ੀ ਲਈ ਅਦਾਇਗੀਆਂ ਦਸੰਬਰ ਦੇ ਅਖੀਰ ਤੱਕ ਸੰਭਵ
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਲਈ 3600 ਕਰੋੜ ਰੁਪਏ ਦੇ ਕਰਜ਼ੇ ਦਾ ਪ੍ਰਬੰਧ ਕਰ ਲਿਆ ਗਿਆ ਹੈ ਤੇ ਰਾਜ ਸਰਕਾਰ ਵਲੋਂ ਸਭ ਤੋਂ ਪਹਿਲਾਂ ਕਿਸਾਨਾਂ ਦੇ ਸਹਿਕਾਰੀ ਕਰਜ਼ਿਆਂ ਦੀ ਅਦਾਇਗੀ ਕੀਤੀ ਜਾਵੇਗੀ, ਜਦੋਂਕਿ ਦੂਜੇ ਪੜਾਅ ਵਿਚ ਸਰਕਾਰੀ ਬੈਂਕਾਂ ਅਤੇ ਤੀਜੇ ਪੜਾਅ ਵਿਚ ਕਮਰਸ਼ੀਅਲ ਬੈਂਕਾਂ ਦੇ ਕਰਜ਼ਿਆਂ ਲਈ ਅਦਾਇਗੀਆਂ ਕੀਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਬੈਂਕਾਂ ਨੂੰ ਕਿਸਾਨ ਕਰਜ਼ਿਆਂ ਦੀ ਸ਼ੁਰੂਆਤ ਦਸੰਬਰ ਦੇ ਅਖੀਰ ਤੱਕ ਹੀ ਸ਼ੁਰੂ ਕਰ ਦਿੱਤੇ ਜਾਣ ਦੀ ਸੰਭਾਵਨਾ ਹੈ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀ ਅਗਵਾਈ ਵਿਚ ਰਾਜ ਦੀ ਵਿੱਤੀ ਹਾਲਤ ‘ਤੇ ਨਜ਼ਰ ਰੱਖਣ ਤੇ ਵਾਧੂ ਵਿੱਤੀ ਸਾਧਨ ਜੁਟਾਉਣ ਲਈ ਬਣਾਈ ਗਈ ਕੈਬਨਿਟ ਸਬ ਕਮੇਟੀ ਜਿਸ ਵਿਚ ਉਹ ਖ਼ੁਦ ਤੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੀ ਮੈਂਬਰ ਹਨ ਦੀ ਅਜੇ ਕੇਵਲ ਇਕੋ ਮੀਟਿੰਗ ਹੋਈ ਹੈ, ਜਦੋਂਕਿ ਦੂਜੀ ਮੀਟਿੰਗ ਵੀ ਆਉਂਦੇ ਕੁਝ ਦਿਨਾਂ ਵਿਚ ਸੰਭਵ ਹੈ | ਪਰ ਫਿਲਹਾਲ ਕਮੇਟੀ ਵਲੋਂ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਹੀ ਹੋ ਰਿਹਾ ਹੈ |

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article