PUNJABMAILUSA.COM

ਬਠਿੰਡਾ ਰੈਲੀ ਦੌਰਾਨ ਖਹਿਰਾ ਧੜੇ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਸੰਕੇਤ

ਬਠਿੰਡਾ ਰੈਲੀ ਦੌਰਾਨ ਖਹਿਰਾ ਧੜੇ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਸੰਕੇਤ

ਬਠਿੰਡਾ ਰੈਲੀ ਦੌਰਾਨ ਖਹਿਰਾ ਧੜੇ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਸੰਕੇਤ
August 02
15:36 2018

ਬਠਿੰਡਾ, 2 ਅਗਸਤ (ਪੰਜਾਬ ਮੇਲ)-ਬਠਿੰਡਾ ਵਿਖੇ ਅੱਜ ਸੁਖਪਾਲ ਖਹਿਰਾ ਵੱਲੋਂ ਵਲੰਟੀਅਰਾਂ ਨਾਲ ਰੈਲੀ ਕੀਤੀ ਗਈ। ਇਸ ਦੌਰਾਨ ਖਹਿਰਾ ਧੜੇ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਸੰਕੇਤ ਦਿੱਤੇ ਗਏ। ਬਠਿੰਡਾ ਕਨਵੈਨਸ਼ਨ ਜਿਸ ਨੇ ਦੇਖੀ, ਉਸ ਨੇ ਇਹੋ ਕਿਹਾ ਪੰਜਾਬ ਅੰਦਰ ਸੁਖਪਾਲ ਖਹਿਰਾ ਦੀ ਲੋਕਪ੍ਰਿਅਤਾ ਅੱਗੇ ਕੇਜਰੀਵਾਲ ਦਾ ਜਾਦੂ ਫਿੱਕਾ ਪੈ ਗਿਆ। ਦੱਸਣਯੋਗ ਹੈ ਕਿ ਬਠਿੰਡਾ ਕਨਵੈਨਸ਼ਨ ‘ਚ ‘ਆਪ’ ਦੇ ਟੁੱਟਣ ਦਾ ਐਲਾਨ ਸੁਖਪਾਲ ਖਹਿਰਾ ਨੇ ਕੀਤਾ। ਇਸ ਕਨਵੈਨਸ਼ਨ ‘ਚ 6 ਵਿਧਾਇਕ ਉਨ੍ਹਾਂ ਦੇ ਨਾਲ ਸਨ ਅਤੇ ਬਾਕੀਆਂ ਨੂੰ ਨਾਲ ਆਉਣ ਦਾ ਉਨ੍ਹਾਂ ਨੇ ਸੱਦਾ ਦੇ ਦਿੱਤਾ ਸੀ ਪਰ ਕੁਝ ਵਿਧਾਇਕ ਦਿੱਲੀ ਵਿਖੇ ਭਗਵੰਤ ਮਾਨ ਦਾ ਹਾਲ ਜਾਨਣ ਲਈ ਪਹੁੰਚੇ। ਜਨਤਾ ਨੂੰ ਸੰਬੋਧਨ ਕਰਦੇ ਹੋਏ ਸੁਖਪਾਲ ਖਹਿਰਾ ਨਾ ਸਿਰਫ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ‘ਤੇ ਵਰ੍ਹੇ ਸਗੋਂ ਨਾਲ ਹੀ ਉਨ੍ਹਾਂ ਨੇ ਹਾਈਕਮਾਨ ਨੂੰ ਇਹ ਸੁਨੇਹਾ ਵੀ ਦੇ ਦਿੱਤਾ ਕਿ ਪੰਜਾਬੀ ਰਿਮੋਟ ਕੰਟਰੋਲ ਨਾਲ ਨਹੀਂ ਚੱਲਣਗੇ।
ਖਹਿਰਾ ਦੀ ਰੈਲੀ ‘ਚ ਸ਼ਾਮਲ ਹੋਏ ਵਿਧਾਇਕ
ਇਸ ਰੈਲੀ ‘ਚ ਖਰੜ ਤੋਂ ਵਿਧਾਇਕ ਕੰਵਰ ਸੰਧੂ, ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ, ਭਦੌੜ ਤੋਂ ਵਿਧਾਇਕ ਪਿਰਮਲ ਸਿੰਘ, ਜੈਤੋਂ ਤੋਂ ਬਲਦੇਵ ਸਿੰਘ, ਵਿਧਾਇਕ ਜਗਤਾਰ ਸਿੰਘ ਜੱਗਾ, ਮੌੜ ਤੋਂ ਵਿਧਾਇਕ ਜਗਦੇਵ ਸਿੰਘ ਕਮਾਲੂ ਆਦਿ ਪਹੁੰਚੇ ਹਨ।
ਦਿੱਲੀ ਦਰਬਾਰ ਕੌਣ ਪੁੱਜਾ ?
ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ, ਜਗਰਾਓਂ ਤੋਂ ਵਿਧਾਇਕ ਸਰਬਜੀਤ ਕੌਰ ਮਾਨੂਕੇ, ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ, ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਦਿੱਲੀ ਵਿਖੇ ਕੇਜਰੀਵਾਲ ਨਾਲ ਮੀਟਿੰਗ ਕਰਨ ਅਤੇ ਭਗਵੰਤ ਮਾਨ ਨੂੰ ਮਿਲਣ ਲਈ ਪਹੁੰਚੇ।
ਉਥੇ ਹੀ ਦੂਜੇ ਪਾਸੇ ਖਹਿਰਾ ਦੀ ਇਸ ਕਨਵੈਨਸ਼ਨ ਨੂੰ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਹਰਪਾਲ ਚੀਮਾ ਨੇ ਪੰਜਾਬ ਵਿਰੋਧੀ ਕਰਾਰ ਦਿੱਤਾ। ਬਠਿੰਡਾ ਦੇ ਥਰਮਲ ਸਟੇਡੀਅਮ ‘ਚ ਸੁਖਪਾਲ ਖਹਿਰਾ ਵੱਲੋਂ ਕੀਤੀ ਗਈ ਰੈਲੀ ਦੌਰਾਨ 6 ਮਤੇ ਪਾਸ ਕੀਤੇ ਗਏ।
ਖਹਿਰਾ ਦੀ ਰੈਲੀ ‘ਚ 6 ਮਤੇ ਪਾਸ
ਖਰੜ ਤੋਂ ਵਿਧਾਇਕ ਅਤੇ ‘ਆਪ’ ਨੇਤਾ ਕੰਵਰ ਸੰਧੂ ਨੇ ਆਮ ਆਦਮੀ ਪਾਰਟੀ ਵਲੰਟੀਅਰਜ਼ ਕਨਵੈਨਸ਼ਨ ਦੇ ਬੈਨਰ ਹੇਠ ਸੱਦੇ ਇਕੱਠ ‘ਚ ਕੁੱਲ 6 ਮਤੇ ਪੜ੍ਹੇ ਅਤੇ ਸਮਰਥਕਾਂ ਤੋਂ ਇਨ੍ਹਾਂ ਦੀ ਪ੍ਰਵਾਨਗੀ ਲਈ ਸਮਰਥਨ ਮੰਗਿਆ।
ਇਨ੍ਹਾਂ ‘ਚ ਸਭ ਤੋਂ ਵੱਡਾ ਮਤਾ ਪਾਰਟੀ ਹਾਈਕਮਾਨ ਵੱਲੋਂ ਨਵੇਂ ਬਣਾਏ ਗਏ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੂੰ ਰੱਦ ਕਰਨ ਸਬੰਧੀ ਸੀ। ਮਤੇ ‘ਚ ਕਿਹਾ ਗਿਆ ਕਿ ਆਉਣ ਵਾਲੇ ਇਕ ਹਫਤੇ ਦੇ ਅੰਦਰ ਪਾਰਟੀ ਦੇ ਸਾਰੇ ਵਿਧਾਇਕ ਚੰਡੀਗੜ੍ਹ ‘ਚ ਇਕੱਠੇ ਹੋਣ ‘ਤੇ ਨਵਾਂ ਵਿਰੋਧੀ ਧਿਰ ਦਾ ਨੇਤਾ ਚੁਣਨ।
ਇਸ ਤੋਂ ਇਲਾਵਾ ਇਸ ਰੈਲੀ ‘ਚ ਵਿਧਾਇਕਾਂ ਨੇ ਜਮਹੂਰੀ ਤਰੀਕੇ ਨਾਲ ਕੰਮਕਾਜ ਕਰਨ ਦੀ ਮੰਗ ਕੀਤੀ ਅਤੇ ਬਾਕੀ ਦੇ ਸਾਰੇ ਮਤਿਆਂ ‘ਚ ਵੀ ਆਜ਼ਾਦੀ ਦੀ ਮੰਗ ਕੀਤੀ।
ਸੰਧੂ ਨੇ ਮਤੇ ਪੜ੍ਹਦਿਆਂ ਕਿਹਾ ਕਿ ਪਾਰਟੀ ਦੀ ਪੰਜਾਬ ਯੂਨਿਟ ਖੁਦਮੁਖਤਿਆਰ ਹੈ ਅਤੇ ਇਹ ਆਪਣੇ ਫੈਸਲੇ ਖੁਦ ਕਰੇਗੀ, ਢਾਂਚਾ ਅਤੇ ਨਿਯਮ ਖੁਦ ਤਿਆਰ ਕਰੇਗੀ ਅਤੇ ਕੌਮੀ ਲੀਡਰਸ਼ਿਪ ਨੂੰ ਸਮੇਂ ਸਮੇਂ ‘ਤੇ ਸੂਚਨਾ ਦੇਵੇਗੀ।
ਇਸ ਤੋਂ ਇਲਾਵਾ ਉਨ੍ਹਾਂ ਮੌਜੂਦਾ ਢਾਂਚੇ ਨੂੰ ਨਕਾਰਾ ਅਤੇ ਅਯੋਗ ਕਰਾਰ ਦਿੰਦਿਆਂ ਭੰਗ ਕਰਨ ਦਾ ਮਤਾ ਪਾਸ ਕੀਤਾ।
ਮਤੇ ‘ਚ ਇਹ ਵੀ ਕਿਹਾ ਗਿਆ ਕਿ ਵਿਰੋਧੀ ਧਿਰ ਦੇ ਨੇਤਾ ਦੇ ਤੌਰ ‘ਤੇ ਖਹਿਰਾ ਦੀ ਕਾਰਗੁਜ਼ਾਰੀ ਬਿਹਤਰੀਨ ਰਹੀ।
ਇਸ ਦੇ ਨਾਲ ਹੀ ਪ੍ਰਵਾਸੀ ਪੰਜਾਬੀਆਂ ਦੇ ਹੁਣ ਤੱਕ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਧੰਨਵਾਦ ਕਰਦਿਆਂ ਅੱਗੋਂ ਵੀ ਸਹਿਯੋਗ ਮਿਲਦੇ ਰਹਿਣ ਦੀ ਆਸ ਕੀਤੀ ।
ਸੰਧੂ ਨੇ ਅਖੀਰ ‘ਚ ਜ਼ਿਲਾ ਪੱਧਰੀ ਪ੍ਰੋਗਰਾਮ ਸ਼ੁਰੂ ਕਰਨ ਦਾ ਮਤਾ ਪਾਸ ਕੀਤਾ ਅਤੇ 12 ਅਗਸਤ ਨੂੰ ਹੁਸ਼ਿਆਰਪੁਰ ਤੋਂ ਇਸ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ।
ਇਸ ਦੇ ਨਾਲ ਹੀ ਵਲੰਟੀਅਰਾਂ ਨੂੰ ਕਿਹਾ ਗਿਆ ਕਿ ਪੰਜਾਬ ਨਾਲ ਗੱਦਾਰੀ ਕਰਨ ਵਾਲਿਆਂ ਨੂੰ ਪਿੰਡਾਂ ‘ਚ ਵੜਨ ਨਹੀਂ ਦੇਣਾ ਅਤੇ ਸ਼ਾਂਤਮਈ ਤਰੀਕੇ ਅਤੇ ਦਲੀਲ ਨਾਲ ਉਨ੍ਹਾਂ ਦਾ ਵਿਰੋਧ ਕਰਨਾ ਦਾ ਐਲਾਨ ਕੀਤਾ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਬਾਰੇ ਕਿਹਾ ਜਾਂਦਾ ਸੀ ਕਿ ਉਸ ‘ਚ ਕੋਈ ਹਾਈਕਮਾਨ ਕਲਚਰ ਨਹੀਂ ਹੋਵੇਗਾ। ਨਾ ਹੀ ਕਿਸੇ ਇਕ ਦੀ ਮੁਖਤਿਆਰੀ ਚੱਲੇਗੀ ਪਰ ਹੁਣ ਪਾਰਟੀ ਅੰਦਰ ਇਹ ਨਿਯਮ ਕਾਨੂੰਨ ਸ਼ਾਇਦ ਦੂਰ ਦੂਰ ਤੱਕ ਨਜ਼ਰ ਨਹੀਂ ਆ ਰਹੇ ਅਤੇ ਇਹੋ ਕਾਰਨ ਵੀ ਹੈ ਕਿ ਪੰਜਾਬ ਅੰਦਰ ਕੁਝ ਸਾਲਾਂ ‘ਚ ਹੀ ਪਾਰਟੀ ਕਈ ਵਾਰ ਟੁੱਟਦੀ ਨਜ਼ਰ ਆਈ ਹੈ। ਬਹਰਹਾਲ ਸੁਖਪਾਲ ਖਹਿਰਾ ਵੱਲੋਂ ਪੰਜਾਬ ਅੰਦਰ ਤੀਜੇ ਬਦਲ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਹਮਖਿਆਲੀ ਦਲਾਂ ਨੂੰ ਨਾਲ ਲੈ ਕੇ ਪੰਜਾਬ ਦੀ ਸੇਵਾ ਕਰਨ ਦਾ ਸੰਕਲਪ ਲਿਆ ਗਿਆ ਹੈ ਪਰ ਵੱਡਾ ਸਵਾਲ ਇਹ ਹੈ ਕਿ ਇਹ ਹਮਖਿਆਲੀ ਆਖਿਰ ਹੋਣਗੇ ਕੌਣ ਅਤੇ ਇਸ ਤੀਜੇ ਬਦਲ ਨੂੰ ਪੰਜਾਬ ਦੀ ਜਨਤਾ ਦਾ ਕਿੰਨਾ ਕੁ ਸਮਰਥਨ ਮਿਲੇਗਾ ? ਬਠਿੰਡਾ ‘ਚ ਹੋਏ ਇਕੱਠ ਨੂੰ ਦੇਖ ਕੇ ਲੱਗਦਾ ਹੈ ਕੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਾਧ ਦੇ ਡੋਲੂ ਵਾਂਗ ਮਾਂਜ ਦਿੱਤੀ। ਉਸ ਨੇ ਪਹਿਲਾਂ ਡਾ. ਧਰਮਵੀਰ ਗਾਂਧੀ, ਹਰਿੰਦਰ ਸਿੰਘ ਖਾਲਸਾ, ਸੁੱਚਾ ਸਿੰਘ ਛੋਟੇਪੁਰ ਅਤੇ ਗੁਰਪ੍ਰੀਤ ਸਿੰਘ ਘੁੱਗੀ ਨੂੰ ਪਾਰਟੀ ਤੋਂ ਵੱਖ ਕਰ ਦਿੱਤਾ। ਹੁਣ ਸੁਖਪਾਲ ਸਿੰਘ ਖਹਿਰਾ ਉਪਰ ਤਲਵਾਰ ਚਲਾ ਕੇ ਆਪਣੇ ਪੈਰੀਂ ਆਪ ਕੁਹਾੜਾ ਮਾਰਿਆ ਹੈ, ਜਿਸ ਨੇ ਪੰਜਾਬ ਅੰਦਰ ਪਾਰਟੀ ਨੂੰ ਦੋ ਪਾੜ ਕਰ ਦਿੱਤਾ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article