PUNJABMAILUSA.COM

ਬਦਲੀਆਂ ਵਿੱਚ ਰਿਸ਼ਵਤਖੋਰੀ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਪੰਜ ਲੱਖ ਦਾ ਇਨਾਮ: ਸੋਨੀ

ਬਦਲੀਆਂ ਵਿੱਚ ਰਿਸ਼ਵਤਖੋਰੀ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਪੰਜ ਲੱਖ ਦਾ ਇਨਾਮ: ਸੋਨੀ

ਬਦਲੀਆਂ ਵਿੱਚ ਰਿਸ਼ਵਤਖੋਰੀ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਪੰਜ ਲੱਖ ਦਾ ਇਨਾਮ: ਸੋਨੀ
July 11
18:41 2018

ਚੰਡੀਗੜ੍ਹ, 11 ਜੁਲਾਈ (ਪੰਜਾਬ ਮੇਲ)- ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਕਿਹਾ ਕਿ ਅਧਿਆਪਕਾਂ ਦੀਆਂ ਬਦਲੀਆਂ ਵਿੱਚ ਚਲਦੀ ਰਿਸ਼ਵਤਖੋਰੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਜੋ ਵੀ ਵਿਅਕਤੀ ਅਧਿਆਪਕਾਂ ਦੀਆਂ ਬਦਲੀਆਂ ਵਿੱਚ ਰਿਸ਼ਵਤ ਲੈਣ ਜਾਂ ਦੇਣ ਬਾਰੇ ਪੱਕੇ ਸਬੂਤਾਂ ਸਹਿਤ ਜਾਣਕਾਰੀ ਦੇਵੇਗਾ, ਉਸ ਨੂੰ ਪੰਜ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਦਲੀਆਂ ਦਾ ਕੰਮ ਬਿਲਕੁਲ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦਾ ਸਿਆਸੀ ਦਬਾਅ ਜਾਂ ਪੈਸੇ ਦਾ ਦਖ਼ਲ ਨਹੀਂ ਹੋਣ ਦਿੱਤਾ ਜਾ ਰਿਹਾ।
ਇੱਥੇ ਸਿੱਖਿਆ ਵਿਭਾਗ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸੋਨੀ ਨੇ ਆਖਿਆ ਕਿ ਬੋਰਡ ਵਿੱਚ ਹਰ ਸਾਲ ਕਾਫ਼ੀ ਗਿਣਤੀ ਕਿਤਾਬਾਂ ਵੰਡਣ ਖੁਣੋਂ ਰਹਿ ਜਾਂਦੀਆਂ ਹਨ, ਜਿਨ੍ਹਾਂ ਨੂੰ ਬਾਅਦ ਵਿੱਚ ਰੱਦੀ ਐਲਾਨਣਾ ਪੈਂਦਾ ਹੈ। ਉਨ੍ਹਾਂ ਆਖਿਆ ਕਿ ਕਿਤਾਬਾਂ ਦੀ ਛਪਾਈ ਤੇ ਵੰਡ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਗਾਇਡਾਂ ਦੇ ਵਧਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਸਾਰੀਆਂ ਕਿਤਾਬਾਂ ਮਾਹਿਰਾਂ ਦੀ ਸਲਾਹ ਨਾਲ ਬੋਰਡ ਵੱਲੋਂ ਹੀ ਛਪਵਾਉਣ ਲਈ ਆਖਿਆ। ਉਨ੍ਹਾਂ ਨਾਲ ਹੀ ਕਿਹਾ ਕਿ ਕਿਤਾਬਾਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾਵੇ ਅਤੇ ਇਸ ਲਈ ਕਾਗ਼ਜ਼ ਵੀ ਵਧੀਆ ਕੁਆਲਟੀ ਦਾ ਵਰਤਿਆ ਜਾਵੇ।
ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਕਿਤਾਬਾਂ ਸਹੀ ਸਮੇਂ ਉਤੇ ਨਾ ਛਪਣ ਕਾਰਨ ਪ੍ਰਾਈਵੇਟ ਪਬਲਿਸ਼ਰ ਫਾਇਦਾ ਚੁੱਕ ਲੈਂਦੇ ਹਨ। ਇਸ ਰੁਝਾਨ ਨੂੰ ਠੱਲ੍ਹ ਪਾਉਣ ਦੀ ਲੋੜ ਹੈ, ਜਿਸ ਨੂੰ ਕਿਤਾਬਾਂ ਦੀ ਸਹੀ ਸਮੇਂ ਉਤੇ ਵੰਡ ਤੇ ਛਪਾਈ ਨਾਲ ਹੀ ਰੋਕਿਆ ਜਾ ਸਕਦਾ ਹੈ। ਪੁਸਤਕਾਂ ਦੀ ਵੰਡ ਲਈ ਸਕੂਲ ਪ੍ਰਿੰਸੀਪਲਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ। ਪੁਸਤਕਾਂ ਲਈ ਮਾਹਿਰਾਂ ਦੀ ਸਲਾਹ ਵੀ ਲਈ ਜਾਵੇ ਤਾਂ ਕਿ ਜਾਣਕਾਰੀ ਬਿਲਕੁਲ ਸਹੀ ਹੋਣਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਘਰਾਂ ਵਿੱਚ ਖੁੱਲ੍ਹੇ ਸਕੂਲਾਂ ਨੂੰ ਸਥਾਨਕ ਸਰਕਾਰਾਂ ਵਿਭਾਗ ਦੀ ਮਦਦ ਨਾਲ ਬੰਦ ਕਰਵਾਉਣ ਦੇ ਵੀ ਹੁਕਮ ਦਿੱਤੇ।
ਸ੍ਰੀ ਸੋਨੀ ਨੇ ਕਿਹਾ ਕਿ ਬੋਰਡ ਵਿੱਚ ਸਾਰੇ ਕੰਮਾਂ ਲਈ ਆਨਲਾਈਨ ਟੈਂਡਰਿੰਗ ਪ੍ਰੀਕਿਰਿਆ ਅਪਣਾਈ ਜਾਵੇ ਅਤੇ ਮਾਲੀਏ ਤੇ ਖ਼ਰਚ ਦਾ ਹਿਸਾਬ-ਕਿਤਾਬ ਰੱਖਿਆ ਜਾਵੇ ਤਾਂ ਜੋ ਬੋਰਡ ਦੀ ਆਮਦਨ ਵਧਾਉਣ ਤੇ ਖ਼ਰਚ ਘਟਾਉਣ ਲਈ ਵਿਉਂਤਬੰਦੀ ਕੀਤੀ ਜਾ ਸਕੇ। ਉਨ੍ਹਾਂ ਬੋਰਡ ਨੂੰ ਵਿੱਤੀ ਪੱਖੋਂ ਖ਼ੁਦ ਮੁਖਤਿਆਰ ਬਣਾਉਣ ਉਤੇ ਵੀ ਜ਼ੋਰ ਦਿੱਤਾ। ਮੀਟਿੰਗ ਦੌਰਾਨ ਸਿੱਖਿਆ ਬੋਰਡ ਦੀ ਕਾਰਜਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਲਈ ਦੇਸ਼ ਦੇ ਦੂਜੇ ਰਾਜਾਂ ਵਿੱਚ ਕੰਮ ਕਰ ਰਹੇ ਸਿੱਖਿਆ ਬੋਰਡਾਂ ਦੀ ਕਾਰਜਪ੍ਰਣਾਲੀ ਦਾ ਤੁਲਨਾਤਮਕ ਅਧਿਐਨ ਕਰਨ ਬਾਬਤ ਕਮੇਟੀ ਬਣਾਉਣ ਦਾ ਵੀ ਹੁਕਮ ਦਿੱਤਾ। ਉਨ੍ਹਾਂ ਕਿਹਾ ਕਿ ਕੋਈ ਵੀ ਕੰਮ ਮੁਸ਼ਕਲ ਨਹੀਂ ਹੈ, ਬੱਸ ਇੱਛਾ ਸ਼ਕਤੀ ਦੀ ਲੋੜ ਹੈ।
ਮੀਟਿੰਗ ਵਿੱਚ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪ੍ਰਸ਼ਾਂਤ ਕੁਮਾਰ ਗੋਇਲ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ, ਡੀ.ਪੀ.ਆਈ. (ਸੈਕੰਡਰੀ) ਪਰਮਜੀਤ ਸਿੰਘ, ਡੀ.ਪੀ.ਆਈ. (ਐਲੀਮੈਂਟਰੀ) ਇੰਦਰਜੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article