PUNJABMAILUSA.COM

ਬਰਗਾੜੀ ਕਾਂਡ: ਡੇਰਾ ਸਿਰਸਾ ਦੀ ਗਿਆਰਾਂ ਮੈਂਬਰੀ ਟੀਮ ਨੂੰ ਅਦਾਲਤ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ

ਬਰਗਾੜੀ ਕਾਂਡ: ਡੇਰਾ ਸਿਰਸਾ ਦੀ ਗਿਆਰਾਂ ਮੈਂਬਰੀ ਟੀਮ ਨੂੰ ਅਦਾਲਤ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ

ਬਰਗਾੜੀ ਕਾਂਡ: ਡੇਰਾ ਸਿਰਸਾ ਦੀ ਗਿਆਰਾਂ ਮੈਂਬਰੀ ਟੀਮ ਨੂੰ ਅਦਾਲਤ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ
June 11
21:53 2018

ਬਠਿੰਡਾ, 11 ਜੂਨ (ਪੰਜਾਬ ਮੇਲ)- ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੇ ਅੱਜ ਬਰਗਾੜੀ ਕਾਂਡ ਦੀ ਜਾਂਚ ਨੂੰ ਅੰਤਿਮ ਛੋਹ ਦੇ ਦਿੱਤੀ ਹੈ। ਟੀਮ ਵੱਲੋਂ ਭਲਕੇ ਕਰੀਬ ਇੱਕ ਦਰਜਨ ਡੇਰਾ ਪੈਰੋਕਾਰਾਂ ਨੂੰ ਅਦਾਲਤ ’ਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਜਾਂਚ ਟੀਮ ਨੇ ਕਾਂਡ ਦੇ ਮਾਸਟਰਮਾਈਂਡ ਮਹਿੰਦਰਪਾਲ ਬਿੱਟੂ ਨੂੰ ਅੱਜ ਮੋਗਾ ਅਦਾਲਤ ਵਿੱਚ ਪੇਸ਼ ਕਰ ਦਿੱਤਾ ਹੈ। ਵਿਸ਼ੇਸ਼ ਜਾਂਚ ਟੀਮ ਨੇ ਅੱਜ ਪੂਰੀ ਜਾਂਚ ਨੂੰ ਸਮੇਟਦਿਆਂ ਬੇਕਸੂਰ ਅੱਧੀ ਦਰਜਨ ਡੇਰਾ ਪ੍ਰੇਮੀਆਂ ਨੂੰ ਰਿਹਾਅ ਵੀ ਕਰ ਦਿੱਤਾ। ਸੂਤਰਾਂ ਅਨੁਸਾਰ ਪੁਲੀਸ ਦੀ ਤਫ਼ਤੀਸ਼ ’ਚ ਇਹ ਗੱਲ ਸਾਹਮਣੇ ਆਈ ਹੈ ਕਿ ਗੁਰੂ ਘਰ ’ਚੋਂ ਚੋਰੀ ਕੀਤੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਡੇਰਾ ਸਿਰਸਾ ਦੀ ਗਿਆਰਾਂ ਮੈਂਬਰੀ ਟੀਮ ਵੱਲੋਂ ਨਸ਼ਟ ਕਰ ਦਿੱਤੇ ਗਏ ਜਾਪਦੇ ਹਨ। ਪੰਜਾਬ ਪੁਲੀਸ ਵੱਲੋਂ ਇਸ ਮਾਮਲੇ ਨੂੰ ਭਲਕੇ ਜਨਤਕ ਕੀਤੇ ਜਾਣ ਦੀ ਪੂਰੀ ਸੰਭਾਵਨਾ ਬਣ ਗਈ ਹੈ। ਸੂਤਰਾਂ ਅਨੁਸਾਰ ਡੇਰਾ ਸਿਰਸਾ ਦੀ ਗਿਆਰਾਂ ਮੈਂਬਰੀ ਟੀਮ ਨੂੰ ਮੋਗਾ ਜ਼ਿਲ੍ਹੇ ਦੀ ਅਦਾਲਤ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ ਅਤੇ ਉਥੇ ਦਰਜ ਇੱਕ ਪੁਰਾਣੇ ਕੇਸ ਵਿੱਚ ਉਨ੍ਹਾਂ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਜਾਵੇਗਾ। ਸੂਤਰਾਂ ਅਨੁਸਾਰ ਵਿਸ਼ੇਸ਼ ਜਾਂਚ ਟੀਮ ਨੇ ਬਰਗਾੜੀ ਕਾਂਡ ਵਿੱਚ ਕਰੀਬ 12 ਡੇਰਾ ਪੈਰੋਕਾਰਾਂ ਦੀ ਸ਼ਨਾਖ਼ਤ ਕਰ ਲਈ ਹੈ ਜੋ ਬਲਾਕ ਕੋਟਕਪੂਰਾ ਨਾਲ ਸਬੰਧਤ ਹਨ। ਪੁਲੀਸ ਹੁਣ ਬਿਨਾਂ ਗ੍ਰਿਫ਼ਤਾਰੀ ਪਾਏ ਇਨ੍ਹਾਂ ਪੈਰੋਕਾਰਾਂ ਨੂੰ ਜ਼ਿਆਦਾ ਸਮੇਂ ਤਕ ਹਿਰਾਸਤ ਵਿੱਚ ਰੱਖ ਕੇ ਖ਼ਤਰਾ ਮੁੱਲ ਲੈਣ ਤੋਂ ਡਰ ਰਹੀ ਹੈ। ਪੁਲੀਸ ਪੁੱਛ ਪੜਤਾਲ ’ਚ ਸਾਹਮਣੇ ਆਇਆ ਹੈ ਕਿ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਮੈਂਬਰ ਮਹਿੰਦਰਪਾਲ ਬਿੱਟੂ ਉਰਫ਼ ਬਿੱਟੂ ਬਾਈ ਨੇ ਇੱਕ ਮੁਤਵਾਜ਼ੀ ਜਥੇਦਾਰ ਦੀ ਅੜ ਭੰਨਣ ਲਈ ਇਹ ਯੋਜਨਾ ਉਲੀਕੀ ਸੀ। ਪੁੱਛ ਪੜਤਾਲ ਅਨੁਸਾਰ ‘ਬਿੱਟੂ ਬਾਈ’ ਨੇ ਆਪਣੇ ਨੇੜਲਿਆਂ ਦੀ ਟੀਮ ਤਿਆਰ ਕੀਤੀ ਅਤੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰੂ ਘਰ ’ਚੋਂ ਸਰੂਪ ਚੋਰੀ ਕਰਨ ਤੋਂ ਪਹਿਲਾਂ ਤਿੰਨ-ਚਾਰ ਪਿੰਡਾਂ ਦੇ ਗੁਰੂ ਘਰਾਂ ਵਿੱਚ ਰੇਕੀ ਕੀਤੀ। ਅਖੀਰ ਦੋ ਮੋਟਰਸਾਈਕਲ ਸਵਾਰਾਂ ਨੇ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰੂ ਘਰ ’ਚੋਂ ਸਰੂਪ ਚੋਰੀ ਕੀਤਾ। ਸੂਤਰਾਂ ਅਨੁਸਾਰ ਚੋਰੀ ਕੀਤੇ ਸਰੂਪ ਦੇ ਅੱਧੇ ਪੱਤਰੇ ਖਿਲਾਰਨ ਲਈ ਸ਼ਨੀ ਅਤੇ ਸ਼ਕਤੀ ਦੀ ਡਿਊਟੀ ਲਗਾਈ ਗਈ। ਇੱਕ ਮਹਿਲਾ ਪੁਲੀਸ ਮੁਲਾਜ਼ਮ ਦੇ ਪਤੀ ਨੇ ਪੋਸਟਰ ਲਿਖੇ ਅਤੇ ਬਰਗਾੜੀ ਵਿੱਚ ਰਾਤੋਂ ਰਾਤ ਲਗਾ ਦਿੱਤੇ।
ਸੂਤਰਾਂ ਅਨੁਸਾਰ ਇਸ ਮਗਰੋਂ ਬਾਕੀ ਪ੍ਰੇਮੀਆਂ ਨੂੰ ਗੁਰੂ ਗ੍ਰੰਥ ਸਾਹਿਬ ਦੇ ਪੱਤਰੇ ਵੰਡ ਦਿੱਤੇ ਗਏ। ਪੁਲੀਸ ਦੀ ਥਿਊਰੀ ਹੈ ਕਿ ਇਹ ਪੱਤਰੇ ਨਸ਼ਟ ਕਰ ਦਿੱਤੇ ਗਏ ਹਨ ਕਿਉਂਕਿ ਪੁਲੀਸ ਨੂੰ ਕਿਤੋਂ ਵੀ ਸਰੂਪ ਬਰਾਮਦ ਨਹੀਂ ਹੋ ਸਕੇ ਹਨ। ਸੂਤਰ ਦੱਸਦੇ ਹਨ ਕਿ ਸੀਬੀਆਈ ਟੀਮ ਵੱਲੋਂ ਬਾਜਾਖਾਨਾ ਵਿੱਚ ਦਰਜ ਕੇਸਾਂ ਦੀ ਜਾਂਚ ਕੀਤੀ ਜਾ ਰਹੀ ਹੈ। ਵਿਸ਼ੇਸ਼ ਜਾਂਚ ਟੀਮ ਦੀ ਜਾਂਚ ਮੁਕੰਮਲ ਹੋਣ ਮਗਰੋਂ ਇਨ੍ਹਾਂ ਡੇਰਾ ਪੈਰੋਕਾਰਾਂ ਨੂੰ ਸੀਬੀਆਈ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article