PUNJABMAILUSA.COM

ਬਰਗਾੜੀ ਕਾਂਡ: ਢਾਈ ਵਰ੍ਹਿਆਂ ਮਗਰੋਂ ਪੁਲੀਸ ਦੇ ਹੱਥ ਲੱਗਾ ਮੁੱਖ ਸੁਰਾਗ਼

ਬਰਗਾੜੀ ਕਾਂਡ: ਢਾਈ ਵਰ੍ਹਿਆਂ ਮਗਰੋਂ ਪੁਲੀਸ ਦੇ ਹੱਥ ਲੱਗਾ ਮੁੱਖ ਸੁਰਾਗ਼

ਬਰਗਾੜੀ ਕਾਂਡ: ਢਾਈ ਵਰ੍ਹਿਆਂ ਮਗਰੋਂ ਪੁਲੀਸ ਦੇ ਹੱਥ ਲੱਗਾ ਮੁੱਖ ਸੁਰਾਗ਼
June 08
21:58 2018

ਬਠਿੰਡਾ, 8 ਜੂਨ (ਪੰਜਾਬ ਮੇਲ)- ਬਰਗਾੜੀ ਕਾਂਡ ਦਾ ਮੁੱਖ ਸੁਰਾਗ਼ ਪੰਜਾਬ ਪੁਲੀਸ ਦੇ ਹੱਥ ਲੱਗਾ ਹੈ, ਜਿਸ ਤੋਂ ਪੰਜਾਬ ਪੁਲੀਸ ਨੂੰ ਕਈ ਦਾਗ਼ ਧੋਣ ਦੀ ਆਸ ਬੱਝੀ ਹੈ। ਕਰੀਬ ਢਾਈ ਵਰ੍ਹਿਆਂ ਮਗਰੋਂ ਪੁਲੀਸ ਦਾ ਹੱਥ ਇੱਕ ਅਹਿਮ ਕੜੀ ਨੂੰ ਪਿਆ ਹੈ ਅਤੇ ਖ਼ਾਸ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਪੰਜਾਬ ਪੁਲੀਸ ਤਰਫ਼ੋਂ ਕਰੀਬ ਅੱਧੀ ਦਰਜਨ ਪੁਲੀਸ ਟੀਮਾਂ ਬਣਾਈਆਂ ਗਈਆਂ ਸਨ, ਜਿਨ੍ਹਾਂ ਵੱਲੋਂ ਇੱਕ ਹਫ਼ਤੇ ਤੋਂ ਅਲੱਗ ਅਲੱਗ ਥਾਵਾਂ ਉੱਤੇ ਸ਼ੱਕੀਆਂ ਦੀ ਗੁਪਤ ਤਰੀਕੇ ਨਾਲ ਪੈੜ ਨੱਪੀ ਜਾ ਰਹੀ ਸੀ। ਪੁਲੀਸ ਦੀ ਇੱਕ ਟੀਮ ਨੇ 7 ਜੂਨ ਦੀ ਦੁਪਹਿਰ 12.30 ਵਜੇ ਹਿਮਾਚਲ ਪ੍ਰਦੇਸ਼ ਦੇ ਪਾਲਮਪੁਰ ਤੋਂ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਇੱਕ ਸੀਨੀਅਰ ਮੈਂਬਰ ਨੂੰ ਚੁੱਕਿਆ ਹੈ ਜੋ ਜ਼ਿਲ੍ਹਾ ਫ਼ਰੀਦਕੋਟ ਦਾ ਬਾਸ਼ਿੰਦਾ ਹੈ। ਅਹਿਮ ਸੂਤਰਾਂ ਅਨੁਸਾਰ ਪੁਲੀਸ ਦੀ ਕੁੱਝ ਸਮੇਂ ਤੋਂ ਬਰਗਾੜੀ ਕਾਂਡ ਦੇ ਮਾਮਲੇ ਵਿੱਚ ਸ਼ੱਕ ਦੀ ਸੂਈ ਕੋਟਕਪੂਰਾ ਦੇ ਇਸ ਡੇਰਾ ਆਗੂ ਉੱਤੇ ਟਿੱਕੀ ਹੋਈ ਸੀ। ਕੁੱਝ ਹਫ਼ਤੇ ਪਹਿਲਾਂ ਬਰਗਾੜੀ ਦੇ ਲਾਗਲੇ ਪਿੰਡਾਂ ਦੇ ਪੰਜ ਛੇ ਡੇਰਾ ਪ੍ਰੇਮੀ ਵੀ ਪੁਲੀਸ ਨੇ ਚੁੱਕੇ ਸਨ ਪਰ ਉਨ੍ਹਾਂ ਨੂੰ ਪੁੱਛਗਿੱਛ ਕਰਨ ਮਗਰੋਂ ਛੱਡ ਦਿੱਤਾ ਗਿਆ ਸੀ। ਸੂਤਰਾਂ ਅਨੁਸਾਰ ਜੋ ਪੁਲੀਸ ਨੇ ਕੱਲ੍ਹ ਡੇਰਾ ਆਗੂ ਪਾਲਮਪੁਰ ਤੋਂ ਚੁੱਕਿਆ ਹੈ, ਉਹ ਕੁੱਝ ਅਰਸਾ ਪਹਿਲਾਂ ਪਰਿਵਾਰ ਸਮੇਤ ਪਾਲਮਪੁਰ ਚਲਾ ਗਿਆ ਸੀ ਅਤੇ ਉੱਥੇ ਕਰਿਆਨਾ ਸਟੋਰ ਚਲਾਉਣ ਲੱਗਾ ਸੀ। ਪੁਲੀਸ ਨੂੰ ਉਸ ਦਾ ਕੋਈ ਸੁਰਾਗ ਨਹੀਂ ਮਿਲ ਰਿਹਾ ਸੀ। ਦੋ ਹਫ਼ਤੇ ਪਹਿਲਾਂ ਕੋਟਕਪੂਰਾ ਦੇ ਨਾਮ ਚਰਚਾ ਘਰ ਵਿੱਚ ਇਹ ਡੇਰਾ ਆਗੂ ਆਇਆ ਸੀ ਪਰ ਉਦੋਂ ਪੁਲੀਸ ਨੂੰ ਕੋਈ ਭਿਣਕ ਨਹੀਂ ਲੱਗੀ ਸੀ। ਦੱਸਦੇ ਹਨ ਕਿ ਇਸ ਡੇਰਾ ਆਗੂ ਉੱਤੇ ਕੋਟਕਪੂਰਾ, ਸੰਗਰੂਰ ਤੇ ਪੰਚਕੂਲਾ ਵਿੱਚ ਕੇਸ ਦਰਜ ਹਨ। ਪੁਲੀਸ ਟੀਮ ਨੇ ਕੱਲ੍ਹ ਉਸ ਨੂੰ ਹਿਰਾਸਤ ਵਿਚ ਲੈ ਲਿਆ ਸੀ ਅਤੇ ਪੁਲੀਸ ਟੀਮ ਪੁੱਛਗਿੱਛ ਕਰਨ ਵਿੱਚ ਜੁਟੀ ਹੋਈ ਹੈ। ਇਹ ਸਾਰਾ ਮਾਮਲਾ ਪੰਜਾਬ ਪੁਲੀਸ ਮੁਖੀ ਦੀਆਂ ਨਜ਼ਰਾਂ ਵਿੱਚ ਹੈ। ਸੂਤਰ ਦੱਸਦੇ ਹਨ ਕਿ ਬਠਿੰਡਾ ਇਲਾਕੇ ਦਾ ਇੱਕ ਵਿਅਕਤੀ ਪਿਛਲੇ ਦਿਨਾਂ ਵਿੱਚ ਜ਼ਿਲ੍ਹਾ ਸਿਰਸਾ ਵਿੱਚੋਂ ਪੁਲੀਸ ਨੇ ਚੁੱਕਿਆ ਸੀ, ਜਿਸ ਨੇ ਪੁਲੀਸ ਦਾ ਰਾਹ ਪੱਧਰਾ ਕੀਤਾ ਹੈ। ਸੂਤਰਾਂ ਅਨੁਸਾਰ ਕੋਟਕਪੂਰਾ ਦੇ ਡੇਰਾ ਆਗੂ ਵੱਲੋਂ ਕਥਿਤ ਨਿਰਦੇਸ਼ ਮਿਲਣ ਬਾਅਦ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ।
ਦੱਸਣਯੋਗ ਹੈ ਕਿ ਪਹਿਲੀ ਜੂਨ 2015 ਨੂੰ ਫ਼ਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰੂ ਘਰ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋ ਗਏ ਸਨ ਅਤੇ 12 ਅਕਤੂਬਰ ਨੂੰ ਬਰਗਾੜੀ ਵਿੱਚ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ 110 ਪੱਤਰੇ ਪਾੜੇ ਹੋਏ ਮਿਲੇ ਸਨ। ਉਦੋਂ ਬਰਗਾੜੀ ਵਿੱਚ ਪੋਸਟਰ ਵੀ ਲੱਗੇ ਸਨ, ਜਿਨ੍ਹਾਂ ਵਿੱਚ ਡੇਰਾ ਸਿਰਸਾ ਦਾ ਜ਼ਿਕਰ ਸੀ। ਡੀ.ਆਈ.ਜੀ ਰਣਬੀਰ ਸਿੰਘ ਖੱਟੜਾ ਬਰਗਾੜੀ ਕਾਂਡ ਦੀ ਤਫ਼ਤੀਸ਼ ਨਾਲ ਨੇੜਿਓਂ ਜੁੜੇ ਹੋਏ ਹਨ ਤੇ ਉਨ੍ਹਾਂ ਨੇ ਹੁਣ ਵੀ ਕਮਾਂਡ ਸੰਭਾਲੀ ਹੋਈ ਹੈ। ਮੁਤਵਾਜ਼ੀ ਜਥੇਦਾਰਾਂ ਦੀ ਅਗਵਾਈ ਵਿੱਚ ਪੰਥਕ ਧਿਰਾਂ ਨੇ ਹੁਣ 1 ਜੂਨ ਤੋਂ ਧਰਨਾ ਦਿੱਤਾ ਹੋਇਆ ਹੈ। ਪੱਖ ਜਾਣਨ ਲਈ ਡੀ.ਆਈ.ਜੀ ਰਣਬੀਰ ਸਿੰਘ ਖੱਟੜਾ ਨੂੰ ਫ਼ੋਨ ਕੀਤਾ ਪਰ ਉਨ੍ਹਾਂ ਫ਼ੋਨ ਨਹੀਂ ਚੁੱਕਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article