PUNJABMAILUSA.COM

ਬਰਤਰਫ਼ ਕੀਤੇ ਪੰਜ ਪਿਆਰਿਆਂ ਵੱਲੋਂ ਜਥੇਦਾਰਾਂ ਦੇ ਸਮਾਜਿਕ ਬਾਈਕਾਟ ਦਾ ਸੱਦਾ

ਬਰਤਰਫ਼ ਕੀਤੇ ਪੰਜ ਪਿਆਰਿਆਂ ਵੱਲੋਂ ਜਥੇਦਾਰਾਂ ਦੇ ਸਮਾਜਿਕ ਬਾਈਕਾਟ ਦਾ ਸੱਦਾ

ਬਰਤਰਫ਼ ਕੀਤੇ ਪੰਜ ਪਿਆਰਿਆਂ ਵੱਲੋਂ ਜਥੇਦਾਰਾਂ ਦੇ ਸਮਾਜਿਕ ਬਾਈਕਾਟ ਦਾ ਸੱਦਾ
January 02
19:16 2016

jathedar
ਅੰਮ੍ਰਿਤਸਰ, 2 ਜਨਵਰੀ (ਪੰਜਾਬ ਮੇਲ)- ਸ਼੍ਰੋਮਣੀ ਕਮੇਟੀ ਵੱਲੋਂ ਬਰਤਰਫ਼ ਕੀਤੇ ਗਏ ਪੰਜ ਪਿਆਰਿਆਂ ਨੇ ਅੱਜ ਪੁਲੀਸ ਵਲੋਂ ਰੋਕੇ ਜਾਣ ਤੋਂ ਬਾਅਦ ਗੁਰਦੁਆਰਾ ਅੰਗੀਠਾ 13 ਸਿੰਘਾਂ (ਨੇੜੇ ਗੁਰਦੁਆਰਾ ਰਾਮਸਰ) ਵਿਖੇ ਮੀਟਿੰਗ ਕਰਕੇ ਗੁਰਮਤਾ ਜਾਰੀ ਕੀਤਾ ਜਿਸ ਰਾਹੀਂ ਉਨ੍ਹਾਂ ਸਿੱਖ ਸੰਗਤ ਨੂੰ ਆਖਿਆ ਕਿ ਉਹ ਸ੍ਰੀ ਅਕਾਲ ਤਖ਼ਤ ਅਤੇ ਬਾਕੀ ਤਖ਼ਤਾਂ ਦੇ ਜਥੇਦਾਰ ਜਿਨ੍ਹਾਂ ਨੂੰ ਹੁਣ ਪੰਥ ਵਲੋਂ ਕੋਈ ਮਾਨਤਾ ਨਹੀਂ ਹੈ, ਸੰਗਤਾਂ ਉਨ੍ਹਾਂ ਦਾ ਸਮਾਜਿਕ ਬਾਈਕਾਟ ਕਰਨ। ਇਸ ਤੋਂ ਇਲਾਵਾ ਉਨ੍ਹਾਂ ਜਥੇਦਾਰਾਂ ਦੀਆਂ ਸੇਵਾਵਾਂ ਖਤਮ ਕਰਨ ਵਿਚ ਅਸਫਲ ਰਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਅਤੇ ਮੁੱਖ ਸਕੱਤਰ ਹਰਚਰਨ ਸਿੰਘ ਨੂੰ ਦੋਸ਼ੀ ਠਹਿਰਾਇਆ ਅਤੇ ਆਖਿਆ ਕਿ ਪੰਥ ਇਨ੍ਹਾਂ ਖਿਲਾਫ਼ ਖੁਦ ਫੈਸਲਾ ਕਰੇ। ਦੂਜੇ ਪਾਸੇ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਆਖਿਆ ਕਿ ਬਰਤਰਫ ਕੀਤੇ ਕਰਮਚਾਰੀਆਂ ਨੂੰ ਅਜਿਹਾ ਕੋਈ ਫੈਸਲਾ ਲੈਣ ਦਾ ਹੱਕ ਨਹੀਂ ਹੈ।
ਪੰਜ ਪਿਆਰਿਆਂ ਦੀ ਇਸ ਮੀਟਿੰਗ ਵਿਚ ਭਾਈ ਸਤਨਾਮ ਸਿੰਘ ਖੰਡਾ, ਭਾਈ ਮੇਜਰ ਸਿੰਘ, ਭਾਈ ਤਰਲੋਕ ਸਿੰਘ, ਭਾਈ ਮੰਗਲ ਸਿੰਘ ਅਤੇ ਭਾਈ ਸਤਨਾਮ ਸਿੰਘ ਸ਼ਾਮਲ ਹੋਏ। ਮੀਟਿੰਗ ਮਗਰੋਂ ਗੁਰਮਤਾ ਜਾਰੀ ਕਰਦਿਆਂ ਭਾਈ ਸਤਨਾਮ ਸਿੰਘ ਖੰਡਾ ਨੇ ਦੱਸਿਆ ਕਿ ਮੌਜੂਦਾ ਪੰਥਕ ਹਾਲਾਤ ਅਤੇ ਗੁਰਮਤਿ ਦੀ ਰੌਸ਼ਨੀ ਵਿਚ ਵਿਚਾਰ ਕਰਨ ਮਗਰੋਂ ਤਖ਼ਤਾਂ ਦੇ ਜਥੇਦਾਰਾਂ ਦਾ ਸਮਾਜਿਕ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਅਤੇ ਬਾਕੀ ਤਖ਼ਤਾਂ ਦੇ ਜਥੇਦਾਰ ਪੰਥਕ ਮਰਿਆਦਾ ਅਤੇ ਪ੍ਰੰਪਰਾਵਾਂ ਦਾ ਨਿਰਾਦਰ ਕਰਨ ਦੇ ਦੋਸ਼ੀ ਹਨ। ਉਨ੍ਹਾਂ ਨੂੰ ਪੰਥ ਵੱਲੋਂ ਰੱਦ ਕੀਤਾ ਜਾ ਚੁੱਕਾ ਹੈ ਤੇ ਹੁਣ ਜਥੇਦਾਰ ਵਜੋਂ ਕੋਈ ਮਾਨਤਾ ਨਹੀਂ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਨੂੰ ਤਖ਼ਤਾਂ ਦੇ ਜਥੇਦਾਰਾਂ ਦੀਆਂ ਸੇਵਾਵਾਂ ਖਤਮ ਕਰਨ ਦੇ ਆਦੇਸ਼ ਦਿੱਤੇ ਸਨ ਜਿਸ ਨੂੰ ਹੁਣ ਤਕ ਲਾਗੂ ਨਹੀਂ ਕੀਤਾ ਹੈ। ਉਨ੍ਹਾਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਤਖ਼ਤਾਂ ਦੇ ਜਥੇਦਾਰਾਂ ਦਾ ਸਮਾਜਿਕ ਬਾਈਕਾਟ ਕਰਨ। ਉਨ੍ਹਾਂ ਜਥੇਦਾਰਾਂ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਵਾਸਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਅਤੇ ਮੁੱਖ ਸਕੱਤਰ ਹਰਚਰਨ ਸਿੰਘ ਨੂੰ ਦੋਸ਼ੀ ਠਹਿਰਾਇਆ ਹੈ। ਇਨ੍ਹਾਂ ਦੋਵਾਂ ਖ਼ਿਲਾਫ਼ ਖੁਦ ਕੋਈ ਸਿੱਧਾ ਫੈਸਲਾ ਦੇਣ ਦੀ ਥਾਂ ਪੰਜ ਪਿਆਰਿਆਂ ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਖ਼ਿਲਾਫ਼ ਸਜ਼ਾਵਾਂ ਦਾ ਫੈ਼ਸਲਾ ਪੰਥ ਵੱਲੋਂ ਖੁਦ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਆਖਿਆ ਕਿ ਸ੍ਰੀ ਅਕਾਲ ਤਖ਼ਤ ਤੋਂ ਫੈਸਲੇ ਲੈਣ ਦੀ ਜੁਗਤ ਹੁਣ ਪੰਥਕ ਮਰਿਆਦਾ ਅਨੁਸਾਰ ਨਹੀਂ ਰਹੀ ਹੈ। ਇਸ ਵਿਚ ਤਰੁੱਟੀਆਂ ਹਨ ਜਿਸ ਨੂੰ ਠੀਕ ਕਰਨ ਲਈ ਸਿੱਖ ਕੌਮ ਸਿਰ ਜੋੜ ਕੇ ਬੈਠੇ ਅਤੇ ਹੱਲ ਲੱਭਿਆ ਜਾਵੇ। ਇਸ ਤੋਂ ਪਹਿਲਾਂ ਪੰਜ ਪਿਆਰਿਆਂ ਨੂੰ ਸਵੇਰੇ ਹੀ ਪੁਲੀਸ ਵਲੋਂ ਹਿਰਾਸਤ ਵਿਚ ਲੈਣ ਦਾ ਯਤਨ ਕੀਤਾ ਗਿਆ ਜਿਸ ਤਹਿਤ ਭਾਈ ਸਤਨਾਮ ਸਿੰਘ ਖੰਡਾ ਨੂੰ ਚੌਕ ਪਰਾਗਦਾਸ ਨੇੜੇ ਇਕ ਨਿੱਜੀ ਸਰਾਂ ਬੇਬੇ ਨਾਨਕੀ ਨਿਵਾਸ ਦੇ ਇਕ ਕਮਰੇ ਵਿਚ ਬੰਦ ਕਰ ਦਿੱਤਾ ਗਿਆ। ਇਸੇ ਤਰ੍ਹਾਂ ਇਕ ਹੋਰ ਦੇ ਘਰ ਵੀ ਪੁਲੀਸ ਨੇ ਛਾਪਾ ਮਾਰਿਆ ਪਰ ਉਹ ਘਰੋਂ ਨਿਕਲ ਚੁੱਕਾ ਸੀ ਜਦੋਂਕਿ ਬਾਕੀ ਤਿੰਨ ਰਾਤ ਹੀ ਘਰ ਤੋਂ ਬਾਹਰ ਰਹੇ ਸਨ। ਬੇਬੇ ਨਾਨਕੀ ਨਿਵਾਸ ਵਿੱਚ ਘੇਰੇ ਗਏ ਭਾਈ ਖੰਡਾ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 8 ਵਜੇ ਇਥੇ ਕਮਰੇ ਵਿਚ ਰੋਕ ਦਿੱਤਾ ਗਿਆ ਸੀ। ਉਨ੍ਹਾਂ ਦਾ ਮੋਬਾੲੀਲ ਫੋਨ ਵੀ ਪੁਲੀਸ ਅਧਿਕਾਰੀਆਂ ਨੇ ਲੈ ਲਿਆ ਸੀ। ਪੁਲੀਸ ਉਨ੍ਹਾਂ ’ਤੇ ਨਾਲ ਚੱਲਣ ਲਈ ਦਬਾਅ ਪਾ ਰਹੀ ਸੀ ਪਰ ਉਹ ਉਨ੍ਹਾਂ ਦੇ ਨਾਲ ਨਹੀਂ ਗਏ। ਇਸ ਦੌਰਾਨ ਮੀਡੀਆ ਨੂੰ ਪਤਾ ਲੱਗ ਗਿਆ ਅਤੇ ਜਦੋਂ ਮੀਡੀਆ ਇਸ ਨਿਵਾਸ ਵਿਖੇ ਪੁੱਜਾ ਤਾਂ ਤੈਨਾਤ ਪੁਲੀਸ ਕਰਮਚਾਰੀਆਂ ਨੇ ਮੀਡੀਆ ਨੂੰ ਵੀ ਅੰਦਰ ਜਾਣ ਤੋਂ ਰੋਕਿਆ। ਮਗਰੋਂ ਪੁਲੀਸ ਅਧਿਕਾਰੀ ਉਥੋਂ ਹਟ ਗਏ। ਮੀਡੀਆ ਦੇ ਨਾਲ ਹੀ ਭਾਈ ਖੰਡਾ ਵੀ ਉਥੋਂ ਨਿਕਲੇ ਅਤੇ ਆਪਣੇ ਇਕ ਮੋਟਰਸਾੲੀਕਲ ਸਵਾਰ ਸਾਥੀ ਦੇ ਨਾਲ ਅਣਦੱਸੀ ਥਾਂ ਵੱਲ ਚਲੇ ਗਏ।
ਇਸ ਦੌਰਾਨ, ਪੰਜ ਪਿਆਰਿਆਂ ਦੀ ਆਮਦ ਨੂੰ ਰੋਕਣ ਲਈ ਸਵੇਰ ਤੋਂ ਹੀ ਸ੍ਰੀ ਹਰਿਮੰਦਰ ਸਾਹਿਬ ਦੇ ਸਾਰੇ ਰਸਤਿਆਂ ਦੇ ਬਾਹਰ ਪੁਲੀਸ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤੈਨਾਤ ਸੀ। ਸ੍ਰੀ ਅਕਾਲ ਤਖ਼ਤ ਦੇ ਆਲੇ ਦੁਆਲੇ ਵੀ ਚਿੱਟ ਕੱਪੜੀਏ ਪੁਲੀਸ ਵਾਲੇ ਤੈਨਾਤ ਸਨ। ਸ੍ਰੀ ਅਕਾਲ ਤਖ਼ਤ ਦੇ ਅੰਦਰ ਵੀ ਪੰਜ ਪਿਆਰਿਆਂ ਦੇ ਬੈਠਣ ਵਾਲੀ ਥਾਂ ’ਤੇ ਬੈਰੀਕੇਡ ਲਾ ਕੇ ਰੋਕਣ ਦਾ ਪ੍ਰਬੰਧ ਕੀਤਾ ਹੋਇਆ ਸੀ। ਦੂਜੇ ਪਾਸੇ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਆਖਿਆ ਕਿ ਇਨ੍ਹਾਂ ਪੰਜ ਪਿਆਰਿਆਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਕੱਲ੍ਹ ਅਹੁਦੇ ਤੋਂ ਬਰਤਰਫ਼ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਅਜਿਹਾ ਫੈਸਲਾ ਕਰਨ ਦਾ ਕੋਈ ਹੱਕ ਨਹੀਂ ਹੈ। ਉਂਜ, ਪੰਜ ਪਿਆਰਿਆਂ ਦੇ ਸੇਵਾ ਖੇਤਰ ਵਿਚ ਅਜਿਹੇ ਫੈਸਲੇ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਇਸ ਫੈਸਲੇ ਨੂੰ ਮਾਨਤਾ ਦੇਣ ਤੋਂ ਨਾਂਹ ਕਰਦਿਆਂ ਦੋਸ਼ ਲਾਇਆ ਕਿ ਇਹ ਫੈਸਲਾ ਸਾਜਿਸ਼ ਅਧੀਨ ਪੰਥ ਵਿਚ ਪਾਟੋ ਧਾੜ ਪੈਦਾ ਕਰਨ ਲਈ ਕੀਤਾ ਗਿਆ ਹੈ।
ਦਲ ਖ਼ਾਲਸਾ ਤੇ ਪੰਥਕ ਤਾਲਮੇਲ ਸੰਗਠਨ ਵੱਲੋਂ ਦਖ਼ਲ ਦੀ ਨਿਖੇਧੀ: ਇਸ ਦੌਰਾਨ, ਦਲ ਖਾਲਸਾ ਅਤੇ ਪੰਥਕ ਤਾਲਮੇਲ ਸੰਗਠਨ ਨੇ ਪੰਜ ਪਿਆਰਿਆਂ ਨੂੰ ਰੋਕਣ ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਿਆਂ ਉਨ੍ਹਾਂ ਦੇ ਫੈਸਲੇ ਨੂੰ ਮਾਨਤਾ ਦਿੱਤੀ ਹੈ। ਕੰਵਰਪਾਲ ਸਿੰਘ ਤੇ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਪੰਜ ਪਿਆਰਿਆਂ ਵਲੋਂ ਤਖ਼ਤਾਂ ਦੇ ਜਥੇਦਾਰਾਂ ਦੇ ਬਾਈਕਾਟ ਦਾ ਦਿੱਤਾ ਫੈਸਲਾ ਪ੍ਰਵਾਨ ਹੈ। ਇਹ ਫੈਸਲਾ ਪੰਥਕ ਭਾਵਨਾਵਾਂ ਦੀ ਤਰਜਮਾਨੀ ਕਰਦਾ ਹੈ। ਉਨ੍ਹਾਂ ਆਖਿਆ ਕਿ ਇਸ ਫੈਸਲੇ ਤੋਂ ਬਾਅਦ ਜਥੇਦਾਰਾਂ ਕੋਲ ਅਹੁਦੇ ਛੱਡਣ ਤੋਂ ਇਲਾਵਾ ਕੋਈ ਰਾਹ ਬਾਕੀ ਨਹੀਂ ਰਹਿ ਗਿਆ ਹੈ। ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਨੇ ਆਖਿਆ ਕਿ ਹਰ ਨਾਗਰਿਕ ਅਤੇ ਸੰਸਥਾ ਨੂੰ ਆਪਣੀ ਕੌਮ ਸਬੰਧੀ ਮੌਲਿਕ ਵਿਚਾਰਾਂ ਦਾ ਪ੍ਰਗਟਾਵਾ ਕਰਨ ਦੀ ਆਜ਼ਾਦੀ ਹੈ ਪਰ ਜਿਸ ਢੰਗ ਨਾਲ ਪੰਜ ਪਿਆਰਿਆਂ ਨੂੰ ਸ੍ਰੀ ਅਕਾਲ ਤਖ਼ਤ ’ਤੇ ਜਾਣ ਤੋਂ ਪੁਲੀਸ ਨੇ ਰੋਕਿਆ ਹੈ ਉਸ ਨਾਲ ਜਮਹੂਰੀਅਤ ਦਾ ਕਤਲ ਹੋਇਆ ਹੈ। ਉਨ੍ਹਾਂ ਪੁਲੀਸ ਦੀ ਇਸ ਧੱਕੇਸ਼ਾਹੀ ਦੀ ਸਖ਼ਤ ਨਿਖੇਧੀ ਕਰਦਿਆਂ ਐਲਾਨ ਕੀਤਾ ਕਿ ਪੰਜ ਪਿਆਰਿਆਂ ਦੇ ਮਾਣ ਸਨਮਾਨ ਨੂੰ ਠੇਸ ਲਾਉਣ ਵਾਲੀ ਕੋਈ ਕਾਰਵਾਈ ਸਹਿਣ ਨਹੀਂ ਕੀਤੀ ਜਾਵੇਗੀ ਅਤੇ ਪੰਜ ਪਿਆਰਿਆਂ ਵਲੋਂ ਮਿੱਥੇ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਯਤਨ ਕੀਤਾ ਜਾਵੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article