ਬਰਤਾਨੀਆਂ ਦੇ 100 ਤੋਂ ਵੱਧ ਸੰਸਦ ਮੈਂਬਰਾਂ ਨੇ ਕਿਸਾਨਾਂ ਮੁੱਦਿਆਂ ਨੂੰ ਲੈ ਕੇ ਬੋਰਿਸ ਜੌਹਨਸਨ ਨੂੰ ਲਿਖਿਆ ਪੱਤਰ

94
Share

ਬਠਿੰਡਾ, 9 ਜਨਵਰੀ (ਪੰਜਾਬ ਮੇਲ)- ਬਰਤਾਨੀਆ ਦੇ 100 ਤੋਂ ਵੱਧ ਸੰਸਦ ਮੈਂਬਰਾਂ ਨੇ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੂੰ ਭਾਰਤ ਵਿਚ ਚੱਲ ਰਹੇ ਸ਼ਾਂਤਮਈ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਬਾਰੇ ਗੰਭੀਰਤਾਂ ਨਾਲ ਵਿਚਾਰ ਕਰਨ ਲਈ ਕਿਹਾ ਹੈ। ਇਸ ਬਾਰੇ ਪੱਤਰ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਲਿਖਿਆ ਹੈ ਤੇ ਬਾਕੀ ਸੰਸਦ ਮੈਂਬਰਾਂ ਨੇ ਇਸ ਉਪਰ ਦਸਤਖ਼ਤ ਕੀਤੇ ਹਨ। ਸ਼੍ਰੀ ਢੇਸੀ ਨੇ ਪ੍ਰਧਾਨ ਮੰਤਰੀ ਜੌਹਨਸਨ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਬਾਰੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕਰਨ।

Share