PUNJABMAILUSA.COM

ਬਰਤਾਨੀਆ ਦੀਆਂ ਅਦਾਲਤਾਂ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨ ਸਰੂਪਾਂ ਦਾ ਮਿਲਣਾ ਲਗਾਤਾਰ ਜਾਰੀ

ਬਰਤਾਨੀਆ ਦੀਆਂ ਅਦਾਲਤਾਂ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨ ਸਰੂਪਾਂ ਦਾ ਮਿਲਣਾ ਲਗਾਤਾਰ ਜਾਰੀ

ਬਰਤਾਨੀਆ ਦੀਆਂ ਅਦਾਲਤਾਂ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨ ਸਰੂਪਾਂ ਦਾ ਮਿਲਣਾ ਲਗਾਤਾਰ ਜਾਰੀ
March 25
17:30 2018

ਲੰਡਨ, 25 ਮਾਰਚ (ਪੰਜਾਬ ਮੇਲ)- ਬਰਤਾਨੀਆ ਦੀਆਂ ਅਦਾਲਤਾਂ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨ ਸਰੂਪਾਂ ਦਾ ਮਿਲਣਾ ਲਗਾਤਾਰ ਜਾਰੀ ਹੈ, ਸਤਿਕਾਰ ਕਮੇਟੀ ਯੂ.ਕੇ. ਦੇ ਯਤਨਾਂ ਸਦਕਾ ਸਿੱਖ ਕਾਸਲ ਯੂ.ਕੇ. ਦੇ ਸਹਿਯੋਗ ਨਾਲ ਬਰਤਾਨੀਆਂ ਭਰ ਦੀਆਂ ਅਦਾਲਤਾਂ ਵਿਚ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਮਨਵੀਰ ਸਿੰਘ ਨੇ ਦੱਸਿਆ ਕਿ 11 ਸਰੂਪ ਪਹਿਲਾਂ ਵੱਖ-ਵੱਖ ਅਦਾਲਤਾਂ ਵਿਚੋਂ ਮਿਲੇ ਸਨ ਅਤੇ ਹੁਣ ਮਾਨਚੈਸਟਰ, ਸਵੈਂਸੀ, ਟੈਡਫਿਲ, ਪੋਵਿਸ ਆਦਿ ਸ਼ਹਿਰਾਂ ਦੀਆਂ ਅਦਾਲਤਾਂ ਵਿਚੋਂ ਕੁੱਲ 19 ਸਰੂਪ ਮਿਲੇ ਹਨ, ਜਿਨ੍ਹਾਂ ਨੂੰ ਗੁਰ ਮਰਿਯਾਦਾ ਅਨੁਸਾਰ ਬਾਬਾ ਸੰਗ ਗੁਰਦੁਆਰਾ ਸਮੈਦਿਕ ਵਿਖੇ ਬਣੇ ਸੱਚਖੰਡ ਵਿਚ ਸੁਸ਼ੋਭਿਤ ਕਰ ਦਿੱਤਾ ਗਿਆ ਹੈ। ਭਾਈ ਮਨਵੀਰ ਸਿੰਘ ਨੇ ਕਿਹਾ ਕਿ ਯੂ.ਕੇ. ਦੇ ਗ੍ਰਹਿ ਵਿਭਾਗ ਨਾਲ ਗੱਲਬਾਤ ਕਰਨ ਤੋਂ ਬਾਅਦ ਹੀ ਉਨ੍ਹਾਂ ਨੂੰ ਅਦਾਲਤਾਂ ਵਿਚ ਜਾ ਕੇ ਪੜਤਾਲ ਕਰਨ ਦੀ ਆਗਿਆ ਮਿਲੀ ਸੀ। ਉਹ ਹਰ ਹਫਤੇ ਸੇਵਾਦਾਰਾਂ ਨਾਲ ਮਿਲ ਕੇ ਵੱਖ- ਵੱਖ ਅਦਾਲਤਾਂ ਵਿਚ ਜਾਂਦੇ ਹਨ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਂਦਾ ਹੈ ਕਿ ਕਿਸੇ ਵੀ ਅਦਾਲਤ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਮੌਜੂਦ ਨਾ ਹੋਣ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਧਰਮ ਦੀ ਮਰਿਯਾਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਇਸ ਤਰ੍ਹਾਂ ਕਿਸੇ ਵੀ ਅਦਾਲਤ ਵਿਚ ਨਹੀਂ ਰੱਖੇ ਜਾ ਸਕਦੇ। ਇਹ ਗੁਰ-ਮਰਿਯਾਦਾ ਦੀ ਉਲੰਘਣਾ ਤੇ ਅਪਮਾਨ ਹੈ। ਭਾਈ ਮਨਵੀਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਵੇਲਜ਼ ਦੀ ਅਦਾਲਤ ਵਿਚ ਉਸ ਸਮੇਂ ਸਾਹਮਣੇ ਆਇਆ ਸੀ ਜਦੋਂ ਇਕ ਸਿੱਖ ਵਿਅਕਤੀ ਨੂੰ ਡਰਾਈਵਿੰਗ ਦੇ ਕਿਸੇ ਜ਼ੁਰਮ ਤਹਿਤ ਸਹੁੰ ਚੁਕਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ‘ਤੇ ਹੱਥ ਰੱਖਣ ਲਈ ਕਿਹਾ ਗਿਆ। ਅਦਾਲਤਾਂ ਵਲੋਂ ਭਾਵੇਂ ਸਤਿਕਾਰ ਕਮੇਟੀ ਨੂੰ ਭਰਪੂਰ ਸਾਥ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਨਾਲ ਹੀ ਕਿਹਾ ਕਿ ਉਹ ਇਸ ਗੱਲ ਤੋਂ ਅਣਜਾਣ ਸਨ ਪਰ ਅਜੇ ਤੱਕ ਇਹ ਸਪਸ਼ੱਟ ਨਹੀਂ ਹੋ ਸਕਿਆ ਕਿ ਯੂ.ਕੇ. ਦੀਆਂ ਅਦਾਲਤਾਂ ਵਿਚ ਇੰਨੀ ਵੱਡੀ ਗਿਣਤੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਕਿਸ ਤਰ੍ਹਾਂ ਪਹੁੰਚੇ। ਭਾਈ ਮਨਵੀਰ ਸਿੰਘ ਨੇ ਕਿਹਾ ਕਿ ਅਦਾਲਤਾਂ ਤੋਂ ਬਾਅਦ ਬਰਤਾਨੀਆਂ ਦੀਆਂ ਜੇਲਾਂ ਵਿਚ ਵੀ ਅਜਿਹੀ ਪੜਤਾਲ ਕੀਤੀ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ