PUNJABMAILUSA.COM

ਬਰਤਾਨੀਆ ਦੀ ਸੰਸਦ ਦੇ ਬਾਹਰ ਕਾਰ ਸਵਾਰ ਨੇ ਬੈਰੀਅਰ ‘ਚ ਮਾਰੀ ਟੱਕਰ

ਬਰਤਾਨੀਆ ਦੀ ਸੰਸਦ ਦੇ ਬਾਹਰ ਕਾਰ ਸਵਾਰ ਨੇ ਬੈਰੀਅਰ ‘ਚ ਮਾਰੀ ਟੱਕਰ

ਬਰਤਾਨੀਆ ਦੀ ਸੰਸਦ ਦੇ ਬਾਹਰ ਕਾਰ ਸਵਾਰ ਨੇ ਬੈਰੀਅਰ ‘ਚ ਮਾਰੀ ਟੱਕਰ
August 15
11:05 2018

-3 ਲੋਕ ਜ਼ਖਮੀ; ਸ਼ੱਕੀ ਗ੍ਰਿਫ਼ਤਾਰ
ਲੰਡਨ, 15 ਅਗਸਤ (ਪੰਜਾਬ ਮੇਲ)-ਬਰਤਾਨੀਆ ਦੀ ਸੰਸਦ ‘ਤੇ ਇਕ ਕਾਰ ਸਵਾਰ ਨੇ ਸੰਸਦ ਦੇ ਬਾਹਰ ਲੱਗੇ ਬੈਰੀਅਰਾਂ ‘ਚ ਜ਼ੋਰ ਨਾਲ ਟੱਕਰ ਮਾਰੀ ਅਤੇ ਇਸ ਦੌਰਾਨ ਕਾਰ ਨਾਲ ਤਿੰਨ ਲੋਕਾਂ ਨੂੰ ਦਰੜ ਦਿੱਤਾ। ਜ਼ਖ਼ਮੀ ਲੋਕਾਂ ‘ਚ ਇਕ ਸਾਈਕਲ ਸਵਾਰ ਅਤੇ ਦੋ ਰਾਹਗੀਰ ਸ਼ਾਮਿਲ ਹਨ, ਜਿਨ੍ਹਾਂ ਵਿਚੋਂ ਇਕ ਔਰਤ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਦਾ ਲੰਡਨ ਦੇ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਕਾਰ ਚਾਲਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ਦੀ ਉਮਰ 20 ਸਾਲ ਦੇ ਕਰੀਬ ਦੱਸੀ ਗਈ ਹੈ। ਸਕਾਟਲੈਂਡ ਯਾਰਡ ਦੇ ਅੱਤਵਾਦ ਰੋਕੂ ਵਿਭਾਗ ਦੇ ਮੁਖੀ ਨੀਲ ਬਾਸੂ ਨੇ ਕਿਹਾ ਕਿ ਇਸ ਮਾਮਲੇ ਨੂੰ ਅੱਤਵਾਦੀ ਹਮਲੇ ਵਜੋਂ ਵੇਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਘਟਨਾ ਤੋਂ ਬਾਅਦ ਲੰਡਨ ਜਾਂ ਬਰਤਾਨੀਆ ਨੂੰ ਕਿਸੇ ਤਰ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ। ਘਟਨਾ ਮੌਕੇ ਕਾਰ ‘ਚ ਚਾਲਕ ਤੋਂ ਬਿਨਾਂ ਕੋਈ ਹੋਰ ਸਵਾਰ ਨਹੀਂ ਸੀ ਅਤੇ ਨਾ ਹੀ ਕਾਰ ਵਿਚੋਂ ਕੋਈ ਹਥਿਆਰ ਬਰਾਮਦ ਹੋਇਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਅਜੇ ਜਨਤਕ ਨਹੀਂ ਕੀਤੀ ਗਈ, ਪਰ ਉਸ ਨੂੰ ਗ੍ਰਿਫ਼ਤਾਰ ਕਰਕੇ ਦੱਖਣੀ ਲੰਡਨ ਪੁਲਿਸ ਥਾਣੇ ਲਿਜਾਇਆ ਗਿਆ ਹੈ। ਸੂਤਰਾਂ ਅਨੁਸਾਰ ਸ਼ੱਕੀ ਵਿਅਕਤੀ ਬਰਮਿੰਘਮ ਇਲਾਕੇ ਦਾ ਦੱਸਿਆ ਜਾ ਰਿਹਾ ਹੈ, ਪਰ ਉਹ ਪੁਲਿਸ ਦੇ ਕਿਸੇ ਤਰ੍ਹਾਂ ਰਡਾਰ ‘ਤੇ ਨਹੀਂ ਸੀ। ਮੌਕੇ ਦੇ ਗਵਾਹਾਂ ਅਨੁਸਾਰ ਚਾਲਕ ਨੇ ਜਾਣਬੁੱਝ ਕੇ ਅਜਿਹਾ ਕੀਤਾ ਹੈ, ਇਸ ਕਰਕੇ ਇਸ ਨੂੰ ਦੁਰਘਟਨਾ ਨਹੀਂ ਮੰਨਿਆ ਜਾ ਸਕਦਾ। ਲੰਡਨ ਦੇ ਮੇਅਰ ਸਦੀਕ ਖ਼ਾਨ ਨੇ ਕਿਹਾ ਕਿ ਉਹ ਪੁਲਿਸ ਨਾਲ ਸੰਪਰਕ ਵਿਚ ਹਨ ਅਤੇ ਸਥਿਤੀ ‘ਤੇ ਨਜ਼ਰ ਰੱਖੀ ਹੋਈ ਹੈ। ਪ੍ਰਧਾਨ ਮੰਤਰੀ ਥੈਰੀਸਾ ਮੇਅ ਨੇ ਘਟਨਾ ਦੀ ਨਿੰਦਾ ਕੀਤੀ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀ ਟਵੀਟ ਕਰਕੇ ਹਮਲੇ ਦੀ ਨਿੰਦਾ ਕੀਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article