PUNJABMAILUSA.COM

ਬਰਨਾਲਾ ‘ਚ ਮਹਿਲਾ ਅਕਾਲੀ ਆਗੂ ਦੇ ਹੱਥ-ਪੈਰ ਤੋੜੇ, ਵੀਡੀਓ ਵਾਇਰਲ

ਬਰਨਾਲਾ ‘ਚ ਮਹਿਲਾ ਅਕਾਲੀ ਆਗੂ ਦੇ ਹੱਥ-ਪੈਰ ਤੋੜੇ, ਵੀਡੀਓ ਵਾਇਰਲ

ਬਰਨਾਲਾ ‘ਚ ਮਹਿਲਾ ਅਕਾਲੀ ਆਗੂ  ਦੇ ਹੱਥ-ਪੈਰ ਤੋੜੇ, ਵੀਡੀਓ ਵਾਇਰਲ
December 10
09:51 2017

ਅਕਾਲੀ ਬੋਲੇ-ਕੈਪਟਨ ਰਾਜ ’ਚ ਔਰਤਾਂ ਮਹਿਫੂਜ਼ ਨਹੀਂ
ਬਰਨਾਲਾ, 10 ਦਸੰਬਰ (ਪੰਜਾਬ ਮੇਲ)- ਮਹਿਲਾ ਅਕਾਲੀ ਦਲ ਦੀ ਸੂਬਾ ਉਪ ਪ੍ਰਧਾਨ ਨਾਲ ਬਦਸਲੂਕੀ ਦੇ ਵਾਇਰਲ ਹੋਏ ਵੀਡੀਓ ਨੇ ਸਨਸਨੀ ਮਚਾ ਦਿੱਤੀ ਹੈ। ਪੀੜਤਾ ਅਕਾਲੀ ਦਲ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਨਜ਼ਦੀਕੀ ਹੈ। ਦੋਸ਼ੀਆਂ ਨੇ ਉਸ ਦੇ ਨਾ ਸਿਰਫ ਵਾਲ਼ ਵੱਢੇ, ਸਗੋਂ ਉਸ ਨੂੰ ਘਸੀਟ-ਘਸੀਟ ਕੇ ਬੁਰੀ ਤਰ੍ਹਾਂ ਕੁੱਟਿਆ ਵੀ। ਇਸ ਦੌਰਾਨ ਉਸ ਦੇ ਕੱਪੜੇ ਫਟ ਗਏ, ਪਰ ਦੋਸ਼ੀ ਉਸ ਨੂੰ ਕੁੱਟਦੇ ਰਹੇ ਅਤੇ ਉਸ ਦੇ ਹੱਥ-ਪੈਰ ਤੋੜ ਦਿੱਤੇ। ਸ਼ਿਕਾਇਤ ਮਿਲਣ ’ਤੇ ਪੁਲਿਸ ਨੇ ਪੰਜ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ ਅਤੇ ਮਹਿਲਾ ਨੂੰ ਇਲਾਜ ਲਈ ਡੀਐਮਸੀ ਲੁਧਿਆਣਾ ਵਿੱਚ ਦਾਖਲ ਕਰਵਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਪੀੜਤਾ ਤਪਾ ਦੇ ਡੇਰਾ ਮਹੰਤ ਹੁਕਮ ਦਾਸ ਬਬਲੀ ਦੇ ਨਾਲ 30 ਨਵੰਬਰ ਨੂੰ ਸੋਲਾਂ ਵਾਲਾ ਮਠ ਵਿੱਚ ਮੱਥਾ ਟੇਕਣ ਗਈ ਸੀ। ਤਦੇ ਉੱਥੇ ਮਹੰਤ ਦੀ ਪਤਨੀ ਰਾਜਵਿੰਦਰ ਕੌਰ, ਉਸ ਦੇ ਪੁੱਤਰ ਸੋਮਨਾਥ, ਵਿਜੇ ਕੁਮਾਰ ਅਤੇ ਕਮਲਦੀਪ ਆਦਿ ਨੇ ਉਸ ਦੇ ਵਾਲ਼ ਵੱਢ ਦਿੱਤੇ ਅਤੇ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ। ਉਸ ਦੇ ਪੇਟ ਵਿੱਚ ਵੀ ਡੰਡੇ ਨਾਲ ਵਾਰ ਕੀਤਾ। ਇਸ ਦੌਰਾਨ ਔਰਤ ਅਰਧਨੰਗਨ ਹੋ ਗਈ, ਪਰ ਦੋਸ਼ੀ ਉਸ ਨੂੰ ਕੁੱਟਣੋ ਨਾ ਹਟੇ। ਬਾਅਦ ਵਿੱਚ ਉਸ ਨੂੰ ਅਧਮਰਿਆ ਕਰਕੇ ਉਹ ਫਰਾਰ ਹੋ ਗਏ।
ਪੀੜਤਾ ਨੂੰ ਪਹਿਲਾਂ ਸਥਾਨਕ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਡੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਇਸ ਵਿਚਕਾਰ ਦੋਸ਼ੀਆਂ ਨੇ ਘਟਨਾ ਦਾ ਵੀਡੀਓ ਵਾਇਰਲ ਕਰ ਦਿੱਤਾ। ਇਸ ਨਾਲ ਸੂਬੇ ਦੀ ਸਿਆਸਤ ਵਿੱਚ ਸਨਸਨੀ ਫੈਲ ਗਈ। ਪੁਲਿਸ ਨੇ ਪੰਜ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ ਅਤੇ ਇਸ ਘਟਨਾ ਨਾਲ ਸਬੰਧਤ ਕੁਝ ਅਣਪਛਾਤੇ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਅਕਾਲੀ ਮਹਿਲਾ ਆਗੂ ’ਤੇ ਜੁਲਮ ਦੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਤੇ ਸਮੂਹ ਲੀਡਰਸ਼ਿਪ ਨੇ ਨਿੰਦਾ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਵਿੱਚ ਔਰਤਾਂ ਮਹਿਫਜ਼ ਨਹੀਂ ਹਨ। ਉਨ੍ਹਾਂ ਦੀ ਮਹਿਲਾ ਆਗੂ ਨੂੰ ਸ਼ਰ੍ਹੇਆਮ ਅਰਧਨਗਨ ਕਰਕੇ ਕੁੱਟਿਆ ਗਿਆ ਅਤੇ ਪੁਲਿਸ ਹੱਥ ’ਤੇ ਹੱਥ ਰੱਖ ਕੇ ਬੈਠੀ ਹੈ।
ਥਾਣਾ ਬਰਨਾਲਾ ਸਦਰ ਦੇ ਐਸਐਚਓ ਨਾਇਬ ਸਿੰਘ ਨੇ ਕਿਹਾ ਕਿ ਮੁਲਜ਼ਮ ਰਾਜਵਿੰਦਰ ਕੌਰ ਅਤੇ ਉਸ ਦੇ ਪੁੱਤਰ ਨੇ ਜਿਲ੍ਹਾ ਅਦਾਲਤ ਵਿੱਚੋਂ ਅਗਾਊਂ ਜ਼ਮਾਨਤ ਲੈ ਲਈ ਹੈ, ਜਦਕਿ ਬਾਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article