PUNJABMAILUSA.COM

ਬਰਨਾਲਾ ਦੇ ਹੈਮਰ ਥਰੋਅਰ ਦਮਨੀਤ ਸਿੰਘ ਮਾਨ ਨੇ ਜੂਨੀਅਰ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਜਿੱਤਿਆ ਚਾਂਦੀ ਦਾ ਤਮਗਾ

ਬਰਨਾਲਾ ਦੇ ਹੈਮਰ ਥਰੋਅਰ ਦਮਨੀਤ ਸਿੰਘ ਮਾਨ ਨੇ ਜੂਨੀਅਰ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਜਿੱਤਿਆ ਚਾਂਦੀ ਦਾ ਤਮਗਾ

ਬਰਨਾਲਾ ਦੇ ਹੈਮਰ ਥਰੋਅਰ ਦਮਨੀਤ ਸਿੰਘ ਮਾਨ ਨੇ ਜੂਨੀਅਰ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਜਿੱਤਿਆ ਚਾਂਦੀ ਦਾ ਤਮਗਾ
June 08
17:41 2018

ਖੇਡ ਮੰਤਰੀ ਰਾਣਾ ਸੋਢੀ ਨੇ ਅਥਲੀਟ ਨੂੰ ਮਾਣਮੱਤੀ ਪ੍ਰਾਪਤੀ ‘ਤੇ ਦਿੱਤੀ ਮੁਬਾਰਕਬਾਦ
ਚੰਡੀਗੜ੍ਹ, 8 ਜੂਨ (ਪੰਜਾਬ ਮੇਲ)- ਬਰਨਾਲਾ ਸ਼ਹਿਰ ਦੇ ਅਥਲੀਟ ਦਮਨੀਤ ਸਿੰਘ ਮਾਨ ਨੇ ਜਪਾਨ ਦੇ ਸ਼ਹਿਰ ਗੀਫੂ ਵਿਖੇ ਚੱਲ ਰਹੀ 18ਵੀਂ ਏਸ਼ੀਅਨ ਜੂਨੀਅਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਮਗਾ ਜਿੱਤ ਕੇ ਸੂਬੇ ਅਤੇ ਦੇਸ਼ ਦਾ ਨਾਮ ਚਮਕਾਇਆ ਹੈ। ਦਮਨੀਤ ਸਿੰਘ ਮਾਨ ਨੇ ਹੈਮਰ ਥਰੋਅ ਈਵੈਂਟ ਵਿੱਚ 74.06 ਮੀਟਰ ਥਰੋਅ ਸੁੱਟ ਕੇ ਚਾਂਦੀ ਦਾ ਤਮਗਾ ਜਿੱਤਿਆ। ਇਸ ਈਵੈਂਟ ਵਿੱਚ ਭਾਰਤ ਦੇ ਹੀ ਇਕ ਹੋਰ ਅਥਲੀਟ ਆਸੀਸ਼ ਜਾਖੜ ਨੇ 76.86 ਮੀਟਰ ਥਰੋਅ ਸੁੱਟ ਕੇ ਸੋਨ ਤਮਗਾ ਜਿੱਤਿਆ।
ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅਥਲੀਟ ਦਮਨੀਤ ਸਿੰਘ ਨੂੰ ਇਸ ਮਾਣਮੱਤੀ ਪ੍ਰਾਪਤੀ ‘ਤੇ ਵਧਾਈ ਦਿੱਤੀ। ਉਨ੍ਹਾਂ ਸੋਨ ਤਮਗਾ ਜਿੱਤਣ ਵਾਲੇ ਭਾਰਤ ਦੇ ਹੀ ਦੂਜੇ ਅਥਲੀਟ ਆਸੀਸ਼ ਜਾਖੜ ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਡੇ ਮੁਲਕ ਲਈ ਮਾਣ ਵਾਲੀ ਗੱਲ ਹੈ ਕਿ ਏਸ਼ਿਆਈ ਪੱਧਰ ਦੇ ਮੁਕਾਬਲੇ ਵਿੱਚ ਪਹਿਲੀਆਂ ਦੋਵੇਂ ਪੁਜੀਸ਼ਨਾਂ ਭਾਰਤ ਦੇ ਹਿੱਸੇ ਆਈਆਂ ਹਨ। ਖੇਡ ਮੰਤਰੀ ਨੇ ਦਮਨੀਤ ਦੇ ਕੋਚ ਅਤੇ ਜਪਾਨ ਵਿਖੇ ਈਵੈਂਟ ਦੌਰਾਨ ਉਸ ਦੇ ਨਾਲ ਗਏ ਡਾ.ਸੁਖਰਾਜ ਸਿੰਘ ਨੂੰ ਵੀ ਮੁਬਾਰਕਬਾਦ ਦਿੰਦਿਆਂ ਇਸ ਪ੍ਰਾਪਤੀ ਦਾ ਸਿਹਰਾ ਕੋਚ ਅਤੇ ਮਾਪਿਆਂ ਸਿਰ ਬੰਨ੍ਹਿਆ। ਉਨ੍ਹਾਂ ਆਸ ਪ੍ਰਗਟਾਈ ਕਿ ਦਮਨੀਤ ਆਉਂਦੇ ਸਮੇਂ ਵਿੱਚ ਸੀਨੀਅਰ ਵਰਗ ਵਿੱਚ ਵੀ ਸੂਬੇ ਦੇ ਨਾਮ ਰੌਸ਼ਨ ਕਰੇਗਾ ਅਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਦੇਸ਼ ਲਈ ਤਮਗੇ ਜਿੱਤੇਗਾ।
ਜ਼ਿਕਰਯੋਗ ਹੈ ਕਿ ਦਮਨੀਤ ਸਿੰਘ ਮਾਨ ਜਿਸ ਨੇ ਪਿਛਲੇ ਮਹੀਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੰਧੂ ਪੱਤੀ, ਬਰਨਾਲਾ ਤੋਂ ਬਾਰ੍ਹਵੀਂ ਪਾਸ ਕੀਤੀ ਹੈ, ਨੇ ਪਿਛਲੇ ਸਾਲ ਕੀਨੀਆ ਦੇ ਸ਼ਹਿਰ ਨੈਰੋਬੀ ਵਿਖੇ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਦੇ ਹੈਮਰ ਥਰੋਅ ਈਵੈਂਟ ਵਿੱਚ ਵੀ ਚਾਂਦੀ ਦਾ ਤਮਗਾ ਜਿੱਤਿਆ ਸੀ। ਦਮਨੀਤ ਦੇ ਪਿਤਾ ਸ.ਬਲਦੇਵ ਸਿੰਘ ਮਾਨ ਵੀ ਆਪਣੇ ਸਮੇਂ ਦੇ ਪ੍ਰਸਿੱਧ ਅਥਲੀਟ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article