PUNJABMAILUSA.COM

ਬਰਨਾਲਾ ਵਿਖੇ ਮਹਾਰਾਜਾ ਅਗਰਸੈਨ ਇਨਕਲੇਵ ਚ ਫ਼ਲੈਟਾਂ ਦੀ ਉਸਾਰੀ ਚ ਗੰਭੀਰ ਵਿੱਤੀ ਊਣਤਾਈਆਂ ਦਾ ਮਾਮਲਾ

ਬਰਨਾਲਾ ਵਿਖੇ ਮਹਾਰਾਜਾ ਅਗਰਸੈਨ ਇਨਕਲੇਵ ਚ ਫ਼ਲੈਟਾਂ ਦੀ ਉਸਾਰੀ ਚ ਗੰਭੀਰ ਵਿੱਤੀ ਊਣਤਾਈਆਂ ਦਾ ਮਾਮਲਾ

ਬਰਨਾਲਾ ਵਿਖੇ ਮਹਾਰਾਜਾ ਅਗਰਸੈਨ ਇਨਕਲੇਵ ਚ ਫ਼ਲੈਟਾਂ ਦੀ ਉਸਾਰੀ ਚ ਗੰਭੀਰ ਵਿੱਤੀ ਊਣਤਾਈਆਂ ਦਾ ਮਾਮਲਾ
March 30
17:30 2018

• ਸਥਾਨਕ ਸਰਕਾਰਾਂ ਵਿਭਾਗ ਵੱਲੋਂ ਚਾਰ ਅਧਿਕਾਰੀ ਮੁਅੱਤਲ; ਚਾਰਾਂ ਸਣੇ ਪੰਜ ਨੂੰ ਚਾਰਜਸ਼ੀਟ ਜਾਰੀ
• ਭ੍ਰਿਸ਼ਟਾਚਾਰ ਨੂੰ ਕਿਸੇ ਕੀਮਤ ਉਤੇ ਬਰਦਾਸ਼ਤ ਨਹੀਂ ਕਰਾਂਗੇ: ਨਵਜੋਤ ਸਿੰਘ ਸਿੱਧੂ
• ਮੁਅੱਤਲ ਕੀਤੇ ਅਧਿਕਾਰੀਆਂ ਚ ਸਹਾਇਕ ਟਰੱਸਟ ਇੰਜਨੀਅਰ, ਟਰੱਸਟ ਇੰਜਨੀਅਰ ਅਤੇ 2 ਕਾਰਜ ਸਾਧਕ ਅਧਿਕਾਰੀ ਸ਼ਾਮਲ

ਚੰਡੀਗੜ੍ਹ, 30 ਮਾਰਚ (ਪੰਜਾਬ ਮੇਲ)- ਬਰਨਾਲਾ ਵਿਖੇ ਮਹਾਰਾਜਾ ਅਗਰਸੈਨ ਇਨਕਲੇਵ ਚ ਫ਼ਲੈਟਾਂ ਦੀ ਉਸਾਰੀ ਚ ਗੰਭੀਰ ਵਿੱਤੀ ਊਣਤਾਈਆਂ ਦਾ ਮਾਮਲੇ ਉਤੇ ਸਖ਼ਤ ਕਾਰਵਾਈ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ ਅਤੇ ਉਕਤ ਚਾਰ ਅਧਿਕਾਰੀਆਂ ਸਣੇ ਪੰਜ ਨੂੰ ਚਾਰਜਸ਼ੀਟ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਬਰਨਾਲਾ ਸ਼ਹਿਰ ਦੇ ਨਿਵਾਸੀਆਂ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਨਗਰ ਸੁਧਾਰ ਟਰੱਸਟ ਬਰਨਾਲਾ ਵੱਲੋਂ ਸ਼ਹਿਰ ਵਿਖੇ ਬਣਾਈ ਮਹਾਰਾਜਾ ਅਗਰਸੈਨ ਇਨਕਲੇਵ ਸਕੀਮ ਦੇ ਬਲਾਕ ਬੀ ਦੇ ਐਲ.ਆਈ.ਜੀ. ਫ਼ਲੈਟਾਂ ਦੀ ਉਸਾਰੀ ਵਿੱਚ ਘਪਲੇਬਾਜ਼ੀ ਕੀਤੀ ਗਈ ਹਨ। ਵਿਭਾਗ ਵੱਲੋਂ ਕਰਵਾਈ ਜਾਂਚ ਵਿੱਚ ਇਹ ਸਾਹਮਣੇ ਆਇਆ ਕਿ ਵਿਭਾਗ ਦੇ ਅਧਿਕਾਰੀਆਂ ਦੀ ਅਣਗਹਿਲੀ ਕਰਕੇ ਬੇਨਿਯਮੀਆਂ ਪਾਈਆਂ ਗਈਆਂ ਜਿਸ ਕਰਕੇ ਸਰਕਾਰ ਨੂੰ ਵਿੱਤੀ ਨੁਕਸਾਨ ਵੀ ਹੋਇਆ। ਜਾਂਚ ਵਿੱਚ ਪਾਇਆ ਗਿਆ ਕਿ ਜਿਹੜਾ ਕੰਮ ਨਹੀਂ ਹੋਇਆਂ, ਉਸ ਦਾ ਵੀ ਭੁਗਤਾਨ ਕੀਤਾ ਗਿਆ ਹੈ। ਸ਼ਿਕਾਇਤਕਰਤਾ ਵੱਲੋਂ ਸ਼ਿਕਾਇਤ ਕਰਨ ਤੋਂ ਬਾਅਦ ਅਧਿਕਾਰੀਆਂ ਨੇ ਬੇਨਿਯਮੀਆਂ ਲੁਕਾਉਣ ਲਈ ਭੁਗਤਾਨ ਰੋਕ ਕੇ ਬਿੱਲ ਐਡਜੈਸਟ ਕੀਤੇ ਗਏ। ਸਮਾਂ ਰਹਿੰਦੇ ਫ਼ਲੈਟਾਂ ਦਾ ਕਬਜ਼ਾ ਨਾ ਦੇ ਕੇ ਆਰਥਿਕ ਨੁਕਸਾਨ ਝੱਲਣਾ ਪਿਆ। ਕੰਮ ਦੀ ਕੁਆਲਟੀ ਮਾੜੀ ਸੀ ਅਤੇ ਕੋਈ ਕੁਆਲਟੀ ਕੰਟਰੋਲ ਦਾ ਪ੍ਰਬੰਧ ਨਹੀਂ ਕੀਤਾ ਗਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲਿਆਂ ਨੂੰ ਗੰਭੀਰ ਸਮਝਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਇਸ ਉਤੇ ਸਖ਼ਤ ਕਾਰਵਾਈ ਕਰਦਿਆਂ ਸਹਾਇਕ ਟਰੱਸਟ ਇੰਜਨੀਅਰ ਬਲਜੀਤ ਸਿੰਘ, ਟਰੱਸਟ ਇੰਜਨੀਅਰ ਸਤਭੂਸ਼ਣ ਸਚਦੇਵਾ, ਕਾਰਜ ਸਾਧਕ ਅਧਿਕਾਰੀ ਜਤਿੰਦਰ ਸਿੰਘ ਅਤੇ ਕਾਰਜ ਸਾਧਕ ਅਧਿਕਾਰੀ ਜੀਵਨ ਬਾਂਸਲ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਹੁਕਮ ਕੀਤੇ ਗਏ। ਇਸ ਤੋਂ ਇਲਾਵਾ ਉਕਤ ਚਾਰ ਅਧਿਕਾਰੀਆਂ ਅਤੇ ਜੂਨੀਅਰ ਇੰਜਨੀਅਰ ਰਾਮ ਸਿੰਘ ਨੂੰ ਧਾਰਾ (8) ਤਹਿਤ ਚਾਰਜਸ਼ੀਟ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ।
ਸ. ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਵਿਭਾਗ ਦੇ ਕੰਮ ਕਾਜ ਵਿੱਚ ਭ੍ਰਿਸ਼ਟਾਚਾਰ ਨੂੰ ਕਿਸੇ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article
    ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

Read Full Article