PUNJABMAILUSA.COM

ਬਰਾਕ ਓਬਾਮਾ ਦਾ ਜਲਵਾ ਹਲੇਂ ਵੀ ਬਰਕਰਾਰ

ਬਰਾਕ ਓਬਾਮਾ ਦਾ ਜਲਵਾ ਹਲੇਂ ਵੀ ਬਰਕਰਾਰ

ਬਰਾਕ ਓਬਾਮਾ ਦਾ ਜਲਵਾ ਹਲੇਂ ਵੀ ਬਰਕਰਾਰ
September 25
21:28 2017

ਵਾਸ਼ਿੰਗਟਨ , 25 ਸਤੰਬਰ (ਪੰਜਾਬ ਮੇਲ)- ਅਮਰੀਕਾ ‘ਚ ਭਾਵੇਂ ਹੀ ਰਿਪਬਲਿਕਨ ਪਾਰਟੀ ਦੀ ਸਰਕਾਰ ਅਤੇ ਰਾਸ਼ਟਰਪਤੀ ਡੋਨਾਲਡ ਟਰੰਪ ਹੋਣ, ਪਰ ਪਾਰਟੀ ਦੇ ਨਾਲ ਉਨ੍ਹਾਂ ਦੇ ਆਪਣੇ ਅਕਸ ‘ਚ ਕਾਫੀ ਗਿਰਾਵਟ ਆਈ ਹੈ। ਇਹ ਜਾਣਕਾਰੀ ਇਕ ਨਿਊਜ਼ ਚੈਨਲ ਦੇ ਸਰਵੇ ‘ਚ ਸਾਹਮਣੇ ਆਈ ਹੈ। ਇੰਨਾ ਹੀ ਨਹੀਂ, ਰਿਪਬਲਿਕਨ ਪਾਰਟੀ ਦੇ ਇਤਿਹਾਸ ‘ਚ ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਉਸ ਦੇ ਅਕਸ ‘ਚ ਇੰਨੀ ਗਿਰਾਵਟ ਦਰਜ ਕੀਤੀ ਗਈ ਹੈ। ਸਰਵੇ ਮੁਤਾਬਕ 10 ‘ਚੋਂ ਸਿਰਫ 3 ਅਮਰੀਕੀਆਂ ਨੇ ਹੀ ਪਾਰਟੀ ਦੇ ਪੱਖ ‘ਚ ਆਪਣਾ ਸਮਰਥਨ ਜਤਾਇਆ ਹੈ।
ਇਸ ਤੋਂ ਪਹਿਲਾਂ ਪਾਰਟੀ ਦੀ ਸਭ ਘੱਟ ਪ੍ਰਸਿਧੀ ਅਕਤੂਬਰ 2013 ‘ਚ ਦਰਜ ਕੀਤੀ ਗਈ ਸੀ ਜਿਸ ਦਾ ਕਾਰਨ ਉਸ ਸਮੇਂ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਹੈਲਥ ਕਾਨੂੰਨ ਦਾ ਵਿਰੋਧ ਕਰਨਾ ਸੀ।
ਦਸੰਬਰ 1998 ‘ਚ ਪ੍ਰਤੀਨਿਧੀ ਸਭਾ ਵੱਲੋਂ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਖਿਲਾਫ ਮਹਾਦੋਸ਼ਾਂ ਲਈ 2 ਲੇਖਾਂ ਨੂੰ ਮਨਜ਼ੂਰੀ ਦੇਣ ਕਾਰਨ ਤੋਂ ਵੀ ਰਿਪਬਲਿਕਨ ਪਾਰਟੀ ਦੇ ਅਕਸ ‘ਚ ਕਮੀ ਆਈ ਸੀ। ਦੋਹਾਂ ਵਾਰ ਪਾਰਟੀ ਨੂੰ ਪ੍ਰਸਿਧੀ 30 ਫੀਸਦੀ ਸੀ। ਜਦਕਿ ਇਸ ਵਾਰ ਇਹ 29 ਫੀਸਦੀ ਪਹੁੰਚ ਗਈ ਸੀ।
ਸਿਰਫ ਰਿਪਬਲਿਕਨ ਪਾਰਟੀ ਦੇ ਅਕਸ ‘ਚ ਹੀ ਕਮੀ ਨਹੀਂ ਆਈ, ਬਲਕਿ ਉਸ ਦੀ ਅਗਵਾਈ ਕਰਨ ਵਾਲੇ ਮੈਂਬਰਾਂ ਦਾ ਵੀ ਭਰੋਸਾ ਘੱਟ ਹੋਇਆ ਹੈ।
ਸਰਵੇ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਰਿਪਬਲਿਕਨ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਹੀ ਮੁੱਖ ਨੇਤਾ ਮੰਨਦੇ ਹਨ। ਉਥੇ ਡੈਮੋਕ੍ਰੇਟਸ ਪਾਰਟੀ ਦੇ ਮੈਂਬਰਾਂ ਦੀ ਗੱਲ ਕਰੀਏ ਤਾਂ ਉਥੇ ਸਭ ਤੋਂ ਪ੍ਰਸਿਧ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਹਨ, ਜਿਨ੍ਹਾਂ ਨੂੰ 18 ਫੀਸਦੀ ਡੈਮੋਕ੍ਰੇਟਜ਼ ਨੇ ਆਪਣੇ ਪਹਿਲੀ ਪਸੰਦ ਦੱਸਿਆ ਹੈ।
ਇਸ ਵਿਚਾਲੇ ਰਿਪਬਲਿਕਨ ਅਤੇ ਡੈਮੋਕ੍ਰੇਟ ਦੋਹਾਂ ਪਾਰਟੀਆਂ ਤੋਂ 10 ਅਮਰੀਕੀਆਂ ‘ਚੋਂ ਲੱਗਭਗ 6 (59 ਫੀਸਦੀ) ਲੋਕ ਦੋਹਾਂ ਪਾਰਟੀਆਂ ਤੋਂ ਅਸੰਤੁਸ਼ਟ ਹਨ। ਉਥੇ ਕੇਵਲ 23 ਫੀਸਦੀ ਲੋਕਾਂ ਨੇ ਕਿਹਾ ਕਿ ਉਹ ਕੇਵਲ ਇਕ ਪਾਰਟੀ ਤੋਂ ਨਾਰਾਜ਼ ਹਨ।
ਇਹ ਸਰਵੇ 17 ਤੋਂ 20 ਸਤੰਬਰ ਵਿਚਾਲੇ 1053 ਨੌਜਵਾਨਾਂ ‘ਤੇ ਕੀਤਾ ਗਿਆ। ਇਨ੍ਹਾਂ ਨੌਜਵਾਨਾਂ ਨਾਲ ਇਹ ਸਰਵੇਖਣ ਟੈਲੀਫੋਨ ਦੇ ਜ਼ਰੀਏ ਰੈਂਡਮ ਨੈਸ਼ਨਲ ਸੈਂਪਲ ਦੇ ਆਧਾਰ ‘ਤੇ ਕੀਤਾ ਗਿਆ ਹੈ। ਸਾਲ 1992 ਤੋਂ ਇਸ ਮੁੱਦੇ ‘ਤੇ ਪਾਰਟੀਆਂ ਦੇ ਅਕਸ ‘ਤੇ ਸਰਵੇ ਚੱਲ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

Read Full Article
    ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

Read Full Article