PUNJABMAILUSA.COM

ਬਰਾਕ ਓਬਾਮਾ ਦਾ ਨਿਊਜ਼ੀਲੈਂਡ ‘ਚ ਭਰਵਾਂ ਸਵਾਗਤ

ਬਰਾਕ ਓਬਾਮਾ ਦਾ ਨਿਊਜ਼ੀਲੈਂਡ ‘ਚ ਭਰਵਾਂ ਸਵਾਗਤ

ਬਰਾਕ ਓਬਾਮਾ ਦਾ ਨਿਊਜ਼ੀਲੈਂਡ ‘ਚ ਭਰਵਾਂ ਸਵਾਗਤ
March 23
08:35 2018

ਓਬਾਮਾ ਨੂੰ ਦਿੱਤੇ ਰਾਤਰੀ ਭੋਜਨ ਦੇ ਵਿਚ 1000 ਦੇ ਕਰੀਬ ਸੱਦਾ ਪੱਤਰ ਉਤੇ ਪਹੁੰਚੇ ਖਾਸ-ਖਾਸ ਲੋਕ-ਕਈ ਭਾਰਤੀ ਲੋਕਾਂ ਨੂੰ ਵੀ ਮਿਲਿਆ ਮੌਕਾ
ਔਕਲੈਂਡ, 23 ਮਾਰਚ (ਹਰਜਿੰਦਰ ਸਿੰਘ ਬਸਿਆਲਾ/ਪੰਜਾਬ ਮੇਲ)- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਸ੍ਰੀ ਬਰਾਕ ਓਬਾਮਾ ਭਾਵੇਂ ਕੱਲ੍ਹ ਨਿਊਜ਼ੀਲੈਂਡ ਪਹੁੰਚ ਗਏ ਸਨ ਅਤੇ ਸਾਰਾ ਦਿਨ ਗੋਲਫ ਮੈਚ ਖੇਡ ਕੇ ਥਕਾਵਟ ਲਾਹ ਰਹੇ ਸਨ ਪਰ ਅੱਜ ਉਨ੍ਹਾਂ ਦਾ ਸਰਕਾਰੀ ਤੌਰ ਉਤੇ ਗਵਰਨਰ ਹਾਊਸ ਆਕਲੈਂਡ ਵਿਖੇ ਰਸਮੀ ਸਵਾਗਤ ਕੀਤਾ ਗਿਆ। ਮਾਓਰੀ ਰਸਮ ‘ਪੋਅਹਿਰੀ’ ਦੇ ਨਾਲ ਉਨ੍ਹਾਂ ਨੂੰ ਜੀ ਆਇਅੰ ਆਖਿਆਂ ਗਿਆ ਅਤੇ ਹਾਜ਼ਰੀਨ ਸਾਰੇ ਪਤਵੰਤਿਆਂ ਨੇ ਉਨ੍ਹਾਂ ਦੇ ਨੱਕ ਨਾਲ ਨੱਕ ਮਿਲਾ ਕੇ ਸਵਾਸਾਂ ਦੀ ਸਾਂਝ ਪਾਈ। ਦੇਸ਼ ਦੀ ਪ੍ਰਧਾਨ ਮੰਤਰੀ ਸ੍ਰੀਮਤੀ ਜੈਸਿੰਡਾ ਅਰਡਨ ਨੇ ਵੀ ਉਨ੍ਹਾਂ ਨਾਲ ਲਗਭਗ ਇਕ ਘੰਟਾ ਮੁਲਾਕਾਤ ਕੀਤੀ ਜਿਸ ਦੇ ਵਿਚ ਦੋਵਾਂ ਦੇਸ਼ਾਂ ਦਰਮਿਆਨ ਆਪਸੀ ਸਬੰਧਾਂ ਬਾਰੇ ਗੱਲਬਾਤ ਕੀਤੀ।

ਨਿਊਜ਼ੀਲੈਂਡ ਪਹੁੰਚੇ ਬਰਾਕ ਓਬਾਮਾ ਦੇ ਨਾਲ ਹੱਥ ਮਿਲਾਉਂਦੇ ਹੋਏ ਸ. ਕੰਵਲਜੀਤ ਸਿੰਘ ਬਖਸ਼ੀ।

ਇਸ ਤੋਂ ਬਾਅਦ ਇਕ ਵੱਡਾ ਰਾਤਰੀ ਭੋਜ ਰੱਖਿਆ ਗਿਆ ਸੀ ਜਿਸ ਦੇ ਵਿਚ 1000 ਦੇ ਕਰੀਬ ਖਾਸ-ਖਾਸ ਲੋਕ ਪਹੁੰਚੇ ਜਿਨ੍ਹਾਂ ਨੂੰ ਵਿਸ਼ੇਸ਼ ਸੱਦਾ ਪੱਤਰ ਦਿੱਤੇ ਗਏ ਸਨ। ਇਨ੍ਹਾਂ ਦੇ ਵਿਚ ਕੁਝ ਭਾਰਤੀ ਲੋਕ ਵੀ ਸ਼ਾਮਿਲ ਹੋਏ। ਜਿਨ੍ਹਾਂ ਵਿਚ ਸਾਂਸਦ ਸ. ਕੰਵਲਜੀਤ ਸਿੰਘ ਬਖਸ਼ੀ ਅਤੇ ਆਕਲੈਂਡ ਤੋਂ ਆਨਰੇਰੀ ਭਾਰਤੀ ਕੌਂਸਲੇਟ ਸ. ਭਵ ਢਿੱਲੋਂ ਸ਼ਾਮਿਲ ਸਨ। ਭੋਜਨ ਦੌਰਾਨ ਲਗਪਗ ਸਵਾ ਘੰਟਾ ਉਨ੍ਹਾਂ ਦੇ ਨਾਲ ਸਵਾਲ-ਜਵਾਬ ਦਾ ਸਿਲਸਿਲਾ ਪ੍ਰਸਿੱਧ ਐਕਟਰ ਸ੍ਰੀ ਸੈਮ ਨੇਇਲ ਨੇ ਚਲਾਇਆ। ਬਰਾਕ ਓਬਾਮਾ ਨੇ ਇਕ ਸਵਾਲ ਦੇ ਜਵਾਬ ਵਿਚ ਮਜ਼ਾਕ ਕਰਦਿਆਂ ਕਿਹਾ ਕਿ ਉਹ ਨਿਊਜ਼ੀਲੈਂਡ ਇਸ ਕਰਕੇ ਆਏ ਹਨ ਤਾਂ ਕਿ ਆਪਣੀ ਪਤਨੀ ਦੇ ਲਈ ਕੁਝ ਕੰਮ ਆਦਿ ਕਰਨ ਬਾਰੇ ਪਤਾ ਕਰ ਸਕਣ। ਉਨ੍ਹਾਂ ਨੇ ਆਪਣੇ ਰਾਸ਼ਟਰਪਤੀ ਕਾਲ ਤੋਂ ਬਾਅਦ ਦੀ ਜ਼ਿੰਦਗੀ ਬਾਰੇ ਵੀ ਦੱਸਿਆ ਅਤੇ ਔਰਤਾਂ ਦੀ ਲੀਡਰਸ਼ਿੱਪ ਦੇ ਵਿਚ ਭੂਮਿਕਾ ਉਤੇ ਵੀ ਵਿਚਾਰ ਦਿੱਤੇ। 2011 ਦੇ ਵਿਚ ਮਾਰੇ ਗਏ ਅੱਤਵਾਦੀ ਓਸਾਮਾ ਬਿਨ ਲਾਦੇਨ ਬਾਰੇ ਵੀ ਉਨ੍ਹਾਂ ਕੁਝ ਪ੍ਰਸ਼ਨਾਂ ਦੇ ਉਤਰ ਦਿੱਤੇ। ਉਨ੍ਹਾਂ ਨੇ ਚਿੱਟੇ ਰੰਗ ਦੀ ਕਮੀਜ਼ ਪਾਈ ਅਤੇ ਕੋਟ ਪੈਂਟ ਪਾਇਆ ਸੀ ਪਰ ਟਾਈ ਨਹੀਂ ਸੀ ਲਾਈ। ਇਸ ਬਾਰੇ ਉਨ੍ਹਾਂ ਕਿਹਾ ਕਿ ਉਹ ਮਜ਼ਬੂਰੀ ਵੱਸ ਟਾਈ ਪਹਿਨਦੇ ਰਹੇ ਹਨ ਪਰ ਹੁਣ ਨਹੀਂ ਪਹਿਨਣਾ ਚਾਹੁੰਦੇ। ਉਹ ਸਿਰਫ ਵਿਆਹ, ਅੰਤਿਮ ਸੰਸਕਾਰ ਜਾਂ ਕਿਸੀ ਕੁਈਨ ਦੇ ਨਾਲ ਮੀਟਿੰਗ ਵੇਲੇ ਹੀ ਟਾਈ ਪਹਿਨਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article