PUNJABMAILUSA.COM

ਬਰੈਂਪਟਨ ‘ਚ ਅਪਰਾਧਕ ਗਤੀਵਿਧੀਆਂ ‘ਚ ਸ਼ਾਮਲ ਹੋਣ ਵਾਲੇ ਕੌਮਾਂਤਰੀ ਵਿਦਿਆਰਥੀਆਂ ਹੋ ਸਕਦੇ ਨੇ ਡਿਪੋਰਟ!

ਬਰੈਂਪਟਨ ‘ਚ ਅਪਰਾਧਕ ਗਤੀਵਿਧੀਆਂ ‘ਚ ਸ਼ਾਮਲ ਹੋਣ ਵਾਲੇ ਕੌਮਾਂਤਰੀ ਵਿਦਿਆਰਥੀਆਂ ਹੋ ਸਕਦੇ ਨੇ ਡਿਪੋਰਟ!

ਬਰੈਂਪਟਨ ‘ਚ ਅਪਰਾਧਕ ਗਤੀਵਿਧੀਆਂ ‘ਚ ਸ਼ਾਮਲ ਹੋਣ ਵਾਲੇ ਕੌਮਾਂਤਰੀ ਵਿਦਿਆਰਥੀਆਂ ਹੋ ਸਕਦੇ ਨੇ ਡਿਪੋਰਟ!
June 22
13:52 2018

– ਬਰੈਂਪਟਨ ‘ਚ ਵਧ ਰਹੀਆਂ ਹਿੰਸਕ ਘਟਨਾਵਾਂ ਦੇ ਮੱਦੇਨਜ਼ਰ ਐੱਮ.ਪੀਜ਼. ਨੇ ਲਿਆ ਫੈਸਲਾ
ਬਰੈਂਪਟਨ, 22 ਜੂਨ (ਪੰਜਾਬ ਮੇਲ)- ਕੈਨੇਡਾ ‘ਚ ਪੜ੍ਹਾਈ ਕਰ ਰਹੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਇਹ ਖਬਰ ਬਹੁਤ ਅਹਿਮ ਹੈ। ਸੂਬੇ ਓਂਟਾਰੀਓ ਦੇ ਸ਼ਹਿਰ ਬਰੈਂਪਟਨ ‘ਚ ਵਧ ਰਹੀਆਂ ਹਿੰਸਕ ਘਟਨਾਵਾਂ ਦੇ ਮੱਦੇਨਜ਼ਰ ਇੱਥੋਂ ਦੇ ਐੱਮ.ਪੀਜ਼. ਨੇ ਇਹ ਫੈਸਲਾ ਲਿਆ ਹੈ। ਸ਼ਹਿਰ ਬਰੈਂਪਟਨ ‘ਚ ਅਪਰਾਧਕ ਗਤੀਵਿਧੀਆਂ ‘ਚ ਸ਼ਾਮਲ ਹੋਣ ਵਾਲੇ ਕੌਮਾਂਤਰੀ ਵਿਦਿਆਰਥੀਆਂ ਨੂੰ ਕੈਨੇਡਾ ‘ਚ ਡਿਪੋਰਟੇਸ਼ਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬਰੈਂਪਟਨ ਈਸਟ ਤੋਂ ਐੱਮ. ਪੀ. ਰਾਜ ਗਰੇਵਾਲ, ਬਰੈਂਪਟਨ ਸਾਊਥ ਤੋਂ ਐੱਮ. ਪੀ. ਸੋਨੀਆ ਸਿੱਧੂ, ਬਰੈਂਪਟਨ ਨਾਰਥ ਤੋਂ ਐੱਮ. ਪੀ. ਰੂਬੀ ਸਹੋਤਾ ਅਤੇ ਬਰੈਂਪਟਨ ਵੈੱਸਟ ਤੋਂ ਐੱਮ. ਪੀ. ਕਮਲ ਖਹਿਰਾ ਨੇ ਇਕ ਸਾਂਝੇ ਬਿਆਨ ‘ਚ ਇਨ੍ਹਾਂ ਗੱਲਾਂ ਨੂੰ ਸਪੱਸ਼ਟ ਕੀਤਾ ਹੈ।
ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਬਰੈਂਪਟਨ ਵਿਚ ਨੌਜਵਾਨਾਂ ਨਾਲ ਜੁੜੀਆਂ ਹਿੰਸਾ ਦੀਆਂ ਕਈ ਘਟਨਾਵਾਂ, ਖਾਸ ਤੌਰ ‘ਤੇ ਸ਼ਾਪਰਜ਼ ਵਰਲਡ ਪਲਾਜ਼ਾ ਅਤੇ ਸ਼ੈਰੀਡਨ ਕਾਲਜ ਦੇ ਖੇਤਰਾਂ ਵਿਚ ਰਿਪੋਰਟ ਕੀਤੀਆਂ ਗਈਆਂ ਹਨ। ਸੋਸ਼ਲ ਮੀਡੀਆ ‘ਤੇ ਅਜਿਹੀਆਂ ਘਟਨਾਵਾਂ ਬਹੁਤ ਤੇਜ਼ੀ ਨਾਲ ਫੈਲ ਰਹੀਆਂ ਹਨ, ਜਿਸ ਕਾਰਨ ਸਾਡੇ ਭਾਈਚਾਰੇ ‘ਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧੀ ਹੈ ਅਤੇ ਸਾਨੂੰ ਕਈ ਸ਼ਿਕਾਇਤਾਂ ਅਤੇ ਚਿੱਠੀਆਂ ਮਿਲ ਰਹੀਆਂ ਹਨ।
ਹਿੰਸਾ ਅਤੇ ਅਪਰਾਧਕ ਗਤੀਵਿਧੀਆਂ ਨੂੰ ਰੋਕਣ ਲਈ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਰੈਂਪਟਨ ‘ਚ ਵਧ ਰਹੀਆਂ ਹਿੰਸਕ ਘਟਨਾਵਾਂ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਇਨ੍ਹਾਂ ਘਟਨਾਵਾਂ ‘ਚ ਕੈਨੇਡਾ ‘ਚ ਅਸਥਾਈ ਤੌਰ ‘ਤੇ ਰਹੇ ਰਹੇ ਵਿਦੇਸ਼ੀ ਵਿਦਿਆਰਥੀਆਂ ਦੀ ਸ਼ਮੂਲੀਅਤ ਦੇਖਣ ਨੂੰ ਮਿਲੀ ਤਾਂ ਉਨ੍ਹਾਂ ‘ਤੇ ਸਖਤ ਕਦਮ ਚੁੱਕਿਆ ਜਾਵੇਗਾ। ਦੋਸ਼ੀ ਪਾਏ ਜਾਣ ਵਾਲੇ ਵਿਦਿਆਰਥੀਆਂ ਨੂੰ ਸਿੱਧਾ ਡਿਪੋਰਟ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਸਾਰੇ ਕੌਮਾਂਤਰੀ ਵਿਦਿਆਰਥੀਆਂ ਨੂੰ ਅਪਰਾਧਕ ਨਹੀਂ ਕਹਿ ਰਹੇ। ਐੱਮ. ਪੀ. ਰਾਜ ਗਰੇਵਾਲ ਨੇ ਇਕ ਬਿਆਨ ‘ਚ ਕਿਹਾ ਕਿ ਬਹੁਤ ਸਾਰੇ ਅੰਤਰਰਾਸ਼ਟਰੀ ਵਿਦਿਆਰਥੀ ਪੜ੍ਹਾਈ ਕਰਨ ਲਈ ਕੈਨੇਡਾ ਆਉਂਦੇ ਹਨ ਅਤੇ ਆਪਣਾ ਯੋਗਦਾਨ ਦੇਸ਼ ਦੀ ਭਲਾਈ ਲਈ ਪਾਉਂਦੇ ਹਨ। ਵਿਦਿਆਰਥੀ ਸਖਤ ਮਿਹਨਤ ਕਰਕੇ ਪੜ੍ਹਾਈ ਕਰਦੇ ਹਨ, ਕੰਮ ਕਰਦੇ ਹਨ ਅਤੇ ਭਾਈਚਾਰੇ ਦੇ ਮੈਂਬਰਾਂ ਵਾਂਗ ਕਾਨੂੰਨਾਂ ਨੂੰ ਮੰਨਦੇ ਹਨ ਪਰ ਜੇਕਰ ਕਿਸੇ ਵੀ ਵਿਦਿਆਰਥੀ ਨੂੰ ਅਪਰਾਧਿਕ ਮਾਮਲਿਆਂ ‘ਚ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਡਿਪੋਰਟ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਬਰੈਂਪਟਨ ਤੋਂ ਸੰਸਦ ਮੈਂਬਰ ਹੋਣ ਦੇ ਨਾਤੇ ਭਾਈਚਾਰੇ ਦੀ ਸੁਰੱਖਿਆ ਕਰਨਾ ਉਨ੍ਹਾਂ ਦੀ ਤਰਜੀਹ ਹੈ। ਇਹ ਵੀ ਕਿਹਾ ਗਿਆ ਹੈ ਕਿ ਆਉਣ ਵਾਲੇ ਦਿਨਾਂ ‘ਚ ਉਹ ਬਰੈਂਪਟਨ ਦੇ ਮੇਅਰ, ਪੀਲ ਰੀਜਨਲ ਪੁਲਿਸ ਦੇ ਮੁਖੀ ਅਤੇ ਪ੍ਰੋਗਰੈਸਿਵ ਕੰਜ਼ਰਵੇਟਿਵ ਨਾਲ ਮਿਲ ਕੇ ਹਿੰਸਾ ਰੋਕਣ ਲਈ ਵਿਸ਼ੇਸ਼ ਕਦਮ ਚੁੱਕਣਗੇ।
ਤੁਹਾਨੂੰ ਦੱਸ ਦਈਏ ਕਿ ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਵੱਡੀ ਗਿਣਤੀ ‘ਚ ਪੰਜਾਬੀ ਰਹਿੰਦੇ ਹਨ। ਸੜਕਾਂ ‘ਤੇ ਹੋਣ ਵਾਲੀਆਂ ਹਿੰਸਾਂ ‘ਚ ਵੀ ਪੰਜਾਬੀ ਵਿਦਿਆਰਥੀਆਂ ਦੇ ਨਾਂ ਵੀ ਸਾਹਮਣੇ ਆਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article