PUNJABMAILUSA.COM

ਬਰੈਂਪਟਨ ‘ਚ ਪੰਜਾਬੀ ਪਾੜਿਆਂ ਦੀਆਂ ਗੈਰ ਜ਼ਿੰਮੇਵਾਰਨਾ ਹਰਕਤਾਂ ਲੋਕਾਂ ‘ਚ ਚਿੰਤਾ ਤੇ ਚਰਚਾ ਦਾ ਵਿਸ਼ਾ ਬਣੀ

ਬਰੈਂਪਟਨ ‘ਚ ਪੰਜਾਬੀ ਪਾੜਿਆਂ ਦੀਆਂ ਗੈਰ ਜ਼ਿੰਮੇਵਾਰਨਾ ਹਰਕਤਾਂ ਲੋਕਾਂ ‘ਚ ਚਿੰਤਾ ਤੇ ਚਰਚਾ ਦਾ ਵਿਸ਼ਾ ਬਣੀ

ਬਰੈਂਪਟਨ ‘ਚ ਪੰਜਾਬੀ ਪਾੜਿਆਂ ਦੀਆਂ ਗੈਰ ਜ਼ਿੰਮੇਵਾਰਨਾ ਹਰਕਤਾਂ ਲੋਕਾਂ ‘ਚ ਚਿੰਤਾ ਤੇ ਚਰਚਾ ਦਾ ਵਿਸ਼ਾ ਬਣੀ
December 14
07:36 2017

ਟੋਰਾਂਟੋ, 14 ਦਸੰਬਰ (ਪੰਜਾਬ ਮੇਲ)- ਇਥੇ ਪੜ੍ਹਨ ਆਏ ਪੰਜਾਬੀ ਪਾੜ੍ਹਿਆਂ ਦੀਆਂ ਵਧ ਰਹੀਆਂ ਗ਼ੈਰ ਜ਼ਿੰਮੇਵਾਰਾਨਾ ਹਰਕਤਾਂ ਅਤੇ ਹੁੱਲੜਬਾਜ਼ੀ ਲੋਕਾਂ ਲਈ ਚਿੰਤਾ ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਬਰੈਂਪਟਨ ਦੇ ਸ਼ੈਰੀਡਨ ਕਾਲਜ ਲਾਗਲੇ ਪਲਾਜ਼ਾ ਵਿਚ ਦੋ ਧੜਿਆਂ ਵਿਚਕਾਰ ਸ਼ਰੇਆਮ ਡਾਂਗਾਂ ਸੋਟਿਆਂ ਨਾਲ ਹੋਈ ਲੜਾਈ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਪਾਈ ਗਈ ਹੈ। ਕਈ ਲੋਕਾਂ ਨੇ ਇਸ ਦੀ ਤਿੱਖੀ ਨਿੰਦਾ ਕਰਦਿਆਂ ਅਧਿਕਾਰੀਆਂ ਨਾਲ ਤਾਲਮੇਲ ਕੀਤਾ ਹੈ। ਇਸ ਤੋਂ ਪਹਿਲਾਂ ਵੀ ਇੱਕਾ-ਦੁੱਕਾ ਘਟਨਾਵਾਂ ਹੋ ਚੁੱਕੀਆਂ ਹਨ ਪਰ ਕਿਸੇ ‘ਤੇ ਕੋਈ ਕੇਸ ਦਰਜ ਨਹੀਂ ਹੋਇਆ ਹੈ। ਉਕਤ ਲੜਾਈ ‘ਚ 20-25 ਮੁੰਡੇ ਸ਼ਾਮਲ ਦੱਸੇ ਜਾਂਦੇ ਹਨ। ਗੁਰਮਿੰਦਰ ਆਹਲੂਵਾਲੀਆ ਨੇ ਆਖਿਆ ਕਿ ਇਹ ‘ਵਿਗੜੇ ਕਾਕੇ’ ਸੁਹਿਰਦ ਵਿਦਿਆਰਥੀਆਂ ਲਈ ਕੰਡੇ ਬੀਜ ਰਹੇ ਹਨ। ਮੁਲਕ ਦੇ ਇਮੀਗਰੇਸ਼ਨ ਮੰਤਰੀ, ਸ਼ਹਿਰ ਦੀ ਮੇਅਰ, ਕੌਂਸਲਰ, ਐੱਮ.ਪੀਜ਼ ਅਤੇ ਪੁਲਿਸ ਨੂੰ ਇਤਲਾਹ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਖ਼ਤ ਨਿਯਮ ਲਾਗੂ ਹੋਣੇ ਚਾਹੀਦੇ ਹਨ। ਕੈਨੇਡਾ ‘ਚ ਇਸ ਵੇਲੇ ਤਿੰਨ ਲੱਖ ਤੋਂ ਵੱਧ ਵਿਦੇਸ਼ੀ ਵਿਦਿਆਰਥੀ ਹਨ, ਜਿਨ੍ਹਾਂ ‘ਚ ਵੱਡੀ ਗਿਣਤੀ ਪੰਜਾਬੀਆਂ ਦੀ ਹੈ, ਜੋ ਸਥਾਨਕ ਪਾੜ੍ਹਿਆਂ ਤੋਂ ਤਿੰਨ ਗੁਣਾ ਵੱਧ ਫੀਸਾਂ ਭਰਦੇ ਹਨ। ਵਿਦੇਸ਼ੀ ਸਰਕਾਰਾਂ ਦੀ ਨਿਗ੍ਹਾ ਸਿਰਫ਼ ਇਨ੍ਹਾਂ ਤੋਂ ਮੋਟੀਆਂ ਫੀਸਾਂ ਬਟੋਰਨ ਤੱਕ ਸੀਮਤ ਹੈ। ਪੁਲਿਸ ਕਾਂਸਟੇਬਲ ਬੈਂਕਰੌਫਟ ਰਾਈਟ ਨੇ ਆਖਿਆ ਕਿ ਉਸ ਨੇ ਲੜਾਈ ਦੀ ਵੀਡੀਓ ਵੇਖੀ ਜ਼ਰੂਰ ਹੈ ਪਰ ਅਜੇ ਕਿਸੇ ਵੱਲੋਂ ਰਿਪੋਰਟ ਨਹੀਂ ਲਿਖਾਈ ਗਈ ਹੈ। ਸਮਾਜਿਕ ਕਾਰੰਕੁਨ ਪਰਮਜੀਤ ਬਿਰਦੀ ਮੁਤਾਬਕ ‘ਪੱਕੇ ਹੋਣ’ ਦੇ ਮੰਤਵ ਨਾਲ ਆਏ ਰੱਜੇ-ਪੁੱਜੇ ਘਰਾਂ ਦੇ ‘ਵਿਗੜੇ ਕਾਕੇ’ ਇਥੋਂ ਦੇ ਵਧੀਆ ਸਿਸਟਮ ਅਤੇ ਮਾਹੌਲ ਨੂੰ ਖ਼ਰਾਬ ਕਰ ਰਹੇ ਹਨ। ਇਥੇ ਵਸਦੇ ਪਰਿਵਾਰ ਅਤੇ ਉਨ੍ਹਾਂ ਦੇ ਬੱਚੇ ਅਜਿਹੇ ਹਾਲਾਤ ਤੋਂ ਡਰੇ ਹੋਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article