PUNJABMAILUSA.COM

ਬਰੈਂਪਟਨ ’ਚ ਵਿਸ਼ਵ ਪੰਜਾਬੀ ਕਾਨਫਰੰਸ ਦੌਰਾਨ ਪੰਜਾਬੀ ਮੀਡੀਆ ਦੇ ਭਵਿੱਖ ’ਤੇ ਚਰਚਾ

ਬਰੈਂਪਟਨ ’ਚ ਵਿਸ਼ਵ ਪੰਜਾਬੀ ਕਾਨਫਰੰਸ ਦੌਰਾਨ ਪੰਜਾਬੀ ਮੀਡੀਆ ਦੇ ਭਵਿੱਖ ’ਤੇ ਚਰਚਾ

ਬਰੈਂਪਟਨ ’ਚ ਵਿਸ਼ਵ ਪੰਜਾਬੀ ਕਾਨਫਰੰਸ ਦੌਰਾਨ ਪੰਜਾਬੀ ਮੀਡੀਆ ਦੇ ਭਵਿੱਖ ’ਤੇ ਚਰਚਾ
June 25
17:02 2017

ਬਰੈਂਪਟਨ, 25 ਜੂਨ (ਪੰਜਾਬ ਮੇਲ)– ਵਿਸ਼ਵ ਪੰਜਾਬੀ ਕਾਨਫਰੰਸ ਦੇ ਅੱਜ ਦੂਜੇ ਦਿਨ ਪੰਜਾਬੀ ਭਾਸ਼ਾ, ਸਭਿਆਚਾਰ, ਨੈਤਿਕਤਾ ਤੇ ਕੌਮਾਂਤਰੀ ਪੰਜਾਬੀ ਮੀਡੀਆ ਦਾ ਭਵਿੱਖ ਤੇ ਦਰਪੇਸ਼ ਚੁਣੌਤੀਆਂ ਬਾਰੇ ਚਰਚਾ ਹੋਈ। ਪੰਜਾਬੀ ਭਾਸ਼ਾ ਬਾਰੇ ਆਰੰਭ ਹੋਏ ਪਹਿਲੇ ਸੈਸ਼ਨ ਦੀ ਪ੍ਰਧਾਨਗੀ ਪ੍ਰਿੰਸੀਪਲ ਗੁਰਦੀਪ ਸ਼ਰਮਾ ਨੇ ਕੀਤੀ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾ. ਪਰਮਜੀਤ ਸਿੰਘ ਨੇ ਮਾਤ ਭਾਸ਼ਾ ਨੂੰ ਚੁਣੌਤੀਆਂ ਬਾਰੇ ਚਰਚਾ ਕੀਤੀ। ਡਾ. ਅਜ਼ਹਰ ਮਹਿਮੂਦ ਨੇ ਪਾਕਿਸਤਾਨ ’ਚ ਪੰਜਾਬੀ ਦੀ ਸਥਿਤੀ ਬਾਰੇ ਗੱਲ ਕਰਦਿਆਂ ਕਿਹਾ ਕਿ ਲਹਿੰਦੇ ਪੰਜਾਬ ’ਚ ਪੰਜਾਬੀ ਲਈ ਸੁਚੇਤ ਪੱਧਰ ’ਤੇ ਯਤਨ ਹੋ ਰਹੇ ਹਨ। ਡਾ. ਨਿਕੀ ਯੂਕੇ ਨੇ ਯੂਰੋਪ ਵਿੱਚ ਪੰਜਾਬੀ ਦੀ ਸਥਿਤੀ ਬਾਰੇ ਚਾਨਣਾ ਪਾਇਆ। ਡਾ. ਮਿਨਾਕਸ਼ੀ ਰਾਠੌੜ ਨੇ ਪਾਠਕ੍ਰਮ ’ਚ ਪੰਜਾਬੀ ਦੇ ਵਿਸ਼ੇ ’ਤੇ ਚਰਚਾ ਕੀਤੀ। ਇਸ ਸੈਸ਼ਨ ਦੀ ਬਹਿਸ ਦਾ ਆਰੰਭ ਸਵੈਰਾਜ ਸੰਧੂ ਨੇ ਕੀਤਾ।
ਦੂਜੇ ਸ਼ੈਸਨ ਦੀ ਪ੍ਰਧਾਨਗੀ ਮੋਦੀ ਕਾਲਜ ਪਟਿਆਲਾ ਦੇ ਪ੍ਰਿੰਸੀਪਲ ਖੁਸ਼ਵਿੰਦਰ ਕੁਮਾਰ ਨੇ ਕੀਤੀ। ਡਾ. ਵੀਨਾ ਅਰੋੜਾ ਜਲੰਧਰ, ਡਾ. ਪਰਮਜੀਤ ਕੌਰ ਕੁਰੂਕਸ਼ੇਤਰ ਯੂਨੀਵਰਸਿਟੀ, ਡਾ. ਰਾਜਵਿੰਦਰ ਸਿੰਘ, ਡਾ. ਦਲਵੀਰ ਕੌਰ ਯੂਕੇ ਨੇ ਨੈਤਿਕਤਾ ਵਿਸ਼ੇ ’ਤੇ ਪਰਚੇ ਪੜ੍ਹੇ। ਪਰਚਿਆਂ ’ਤੇ ਬਹਿਸ ਦਾ ਆਰੰਭ ਦਿਲ ਨਿੱਝਰ ਯੂਐਸਏ ਨੇ ਕੀਤਾ। ਤੀਜੇ ਸੈਸ਼ਨ ਦੀ ਪ੍ਰਧਾਨਗੀ ਡਾ. ਨਰਵਿੰਦਰ ਕੌਸ਼ਲ ਨੇ ਕੀਤੀ। ਇਸ ’ਚ ਡਾ. ਜਸਵੀਰ ਕੌਰ ਨੇ ਗੁਰਬਾਣੀ ਵਿੱਚ ਨੈਤਿਕਤਾ, ਪ੍ਰਿੰਸੀਪਲ ਦਲਜੀਤ ਸਿੰਘ, ਡਾ. ਪ੍ਰਮਿੰਦਰਜੀਤ ਕੌਰ, ਡਾ. ਅੰਮ੍ਰਿਤਪਾਲ ਕੌਰ ਅਤੇ ਡਾ. ਰੁਪਿੰਦਰ ਕੌਰ ਨੇ ਪੁਰਾਤਨ ਸਾਹਿਤ ਦੇ ਵੱਖ ਵੱਖ ਰੂਪਾਂ ’ਚ ਨੈਤਿਕਤਾ ਬਾਰੇ ਪੇਪਰ ਪੜ੍ਹੇ। ਇਨ੍ਹਾਂ ਉਪਰ ਬਹਿਸ ਦਾ ਆਰੰਭ ਡਾ. ਪੁਸ਼ਵਿੰਦਰ ਕੌਰ ਖੋਖਰ ਨੇ ਕੀਤਾ।
ਚੌਥੇ ਸੈਸ਼ਨ ’ਚ ਕੌਮਾਂਤਰੀ ਪੰਜਾਬੀ ਮੀਡੀਆ ਬਾਰੇ ਚਰਚਾ ਕੀਤੀ ਗਈ। ਇਸ ਸੈਸ਼ਨ ਦੀ ਪ੍ਰਧਾਨਗੀ ਡਾ. ਤਾਹਿਰ ਅਸਲਮ ਗੋਰਾ ਨੇ ਕੀਤੀ। ‘ਪਰਦੇਸੀ ਕੈਨੇਡਾ’ ਦੇ ਸੰਪਾਦਕ ਰਾਜਿੰਦਰ ਸੈਣੀ ਨੇ ਕਿਹਾ ਕਿ ਪੰਜਾਬੀ ਕੈਨੇਡਾ ਦੀ ਤੀਜੀ ਵੱਡੀ ਜ਼ੁਬਾਨ ਹੈ। ਪੰਜਾਬੀ ਮੀਡੀਆ ਨੇ ਇਸ ਦੇ ਵਿਕਾਸ ’ਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਨਿਭਾਅ ਰਿਹਾ ਹੈ। ਡਾ. ਗੁਰਪ੍ਰੀਤ ਕੌਰ ਬਰਾੜ ਨੇ ਕਿਹਾ ਕਿ ਪੰਜਾਬੀ ਨੂੰ ਲੱਚਰ ਗਾਇਕਾਂ ਤੋਂ ਖ਼ਤਰਾ ਜੋ ਸਭਿਆਚਾਰ ਦੇ ਨਾਂ ਉਤੇ ਪੰਜਾਬੀ ਸਚਿਆਰ ਤੇ ਭਾਸ਼ਾ ਨੂੰ ਵਿਗਾੜ ਰਹੇ ਹਨ। ਹਰਜਿੰਦਰ ਗਿੱਲ ਨੇ ਕਿਹਾ ਕਿ ਪੰਜਾਬੀਆਂ ਨੂੰ ਸੋਸ਼ਲ ਮੀਡੀਆ ਤੋਂ ਸੁਚੇਤ ਹੋਣਾ ਪਵੇਗਾ। ਹਲੀਮਾ ਸਾਦੀਆ ਨੇ ਕਿਹਾ ਕਿ ਪੰਜਾਬੀ ਕੌਮ ਆਪਣੇ ਸਭਿਆਚਾਰ ਤੇ ਭਾਸ਼ਾ ਲਈ ਜਵਾਬਦੇਹ ਹੋਵੇ। ਆਖਰੀ ਸੈਸ਼ਨ ’ਚ ਕਰਾਏ ਕਵੀ ਦਰਬਾਰ ’ਚ ਡਾ. ਰੁਪਿੰਦਰਜੀਤ ਕੌਰ, ਨਿਰਮਲ ਜਸਵਾਲ ਰਾਣਾ, ਚਰਨਜੀਤ ਉਡਾਰੀ, ਗੁਰਚਰਨ ਕੌਰ ਕੋਛੜ, ਉਜਾਗਰ ਸਿੰਘ ਕੰਵਲ, ਚਰਨਜੀਤ ਬਾਸੀ ਨੇ ਆਪਣੀਆਂ ਕਵਿਤਾਵਾਂ ਪੜ੍ਹੀਆਂ। ਸਵਰਨਜੀਤ ਸਵੀ ਨੇ ਆਪਣੀਆਂ ਪੇਂਟਿੰਗਾਂ ਅਤੇ ਬਲਰਾਜ ਗਰੇਵਾਲ ਯੂਐਸਏ ਨੇ ਤਸਵੀਰਾਂ ਦੀ ਪ੍ਰਦਰਸ਼ਨੀ ਲਾਈ। ਅੰਤ ’ਚ ਅਜਾਇਬ ਸਿੰਘ ਚੱਠਾ ਤੇ ਡਾ. ਦੀਪਕ ਮਨਮੋਹਨ ਨੇ ਵਿਦਵਾਨਾਂ ਤੇ ਸਰੋਤਿਆਂ ਦਾ ਧੰਨਵਾਦ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article