PUNJABMAILUSA.COM

ਬਰੈਂਪਟਨ ਪੁਲਿਸ ਵੱਲੋਂ ਪੰਜਾਬੀ ਮੂਲ ਦੇ ਟਰੱਕ ਡਰਾਈਵਰਾਂ ‘ਤੇ ਲਾਪਰਵਾਹੀ ਨਾਲ ਡਰਾਈਵਿੰਗ ਕਰਨ ਦੇ ਦੋਸ਼

ਬਰੈਂਪਟਨ ਪੁਲਿਸ ਵੱਲੋਂ ਪੰਜਾਬੀ ਮੂਲ ਦੇ ਟਰੱਕ ਡਰਾਈਵਰਾਂ ‘ਤੇ ਲਾਪਰਵਾਹੀ ਨਾਲ ਡਰਾਈਵਿੰਗ ਕਰਨ ਦੇ ਦੋਸ਼

ਬਰੈਂਪਟਨ ਪੁਲਿਸ ਵੱਲੋਂ ਪੰਜਾਬੀ ਮੂਲ ਦੇ ਟਰੱਕ ਡਰਾਈਵਰਾਂ ‘ਤੇ ਲਾਪਰਵਾਹੀ ਨਾਲ ਡਰਾਈਵਿੰਗ ਕਰਨ ਦੇ ਦੋਸ਼
June 22
14:57 2018

ਬਰੈਂਪਟਨ, 22 ਜੂਨ (ਪੰਜਾਬ ਮੇਲ)- ਕੈਨੇਡਾ ਦੇ ਸੂਬੇ ਓਂਟਾਰੀਓ ਦੇ ਸ਼ਹਿਰ ਬਰੈਂਪਟਨ ‘ਚ 24 ਘੰਟਿਆਂ ‘ਚ 3 ਸੜਕ ਹਾਦਸੇ ਵਾਪਰੇ ਅਤੇ ਇਨ੍ਹਾਂ ਤਿੰਨਾਂ ਮਾਮਲਿਆਂ ‘ਚ 3 ਪੰਜਾਬੀ ਡਰਾਈਵਰ ਦੋਸ਼ੀ ਪਾਏ ਗਏ। ਬਰੈਂਪਟਨ ਪੁਲਿਸ ਨੇ ਪੰਜਾਬੀ ਮੂਲ ਦੇ ਟਰੱਕ ਡਰਾਈਵਰਾਂ ‘ਤੇ ਲਾਪਰਵਾਹੀ ਨਾਲ ਡਰਾਈਵਿੰਗ ਕਰਨ ਦੇ ਦੋਸ਼ ਲਗਾਏ ਹਨ। ਇਨ੍ਹਾਂ ਦੁਰਘਟਨਾਵਾਂ ‘ਚ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਪਰ ਇਕ ਡਰਾਈਵਰ ਦੇ ਹਲਕੀਆਂ ਸੱਟਾਂ ਲੱਗੀਆਂ। ਇਨ੍ਹਾਂ ‘ਚੋਂ ਇਕ ਡਰਾਈਵਰ ਕੋਲ ਤਾਂ ਡਰਾਈਵਿੰਗ ਲਈ ਪਰਮਿਟ ਅਤੇ ਇੰਸ਼ੋਰੈਂਸ ਵੀ ਨਹੀਂ ਸੀ। ਇਹ ਸਾਰੇ ਚਾਰਜ ਹਾਈਵੇਅ ਟ੍ਰੈਫਿਕ ਐਕਟ ਅਧੀਨ ਹਨ। ਇਨ੍ਹਾਂ ਘਟਨਾਵਾਂ ‘ਚ ਤਿੰਨ ਪੰਜਾਬੀ ਅੜਿੱਕੇ ਚੜ੍ਹੇ ਹਨ। ਹਾਲਾਂਕਿ ਅਗਲੀ ਕਾਰਵਾਈ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ।
ਪਹਿਲੀ ਘਟਨਾ (12 ਜੂਨ, 2018) ਮੰਗਲਵਾਰ ਸਵੇਰੇ ਲਗਭਗ 11 ਵਜੇ ਵਾਪਰੀ।ਹਾਈਵੇਅ 401 ਨੇੜੇ ਵਿਕਟੋਰੀਆ ਰੋਡ (ਪੱਛਮੀ ਲੰਡਨ) ‘ਤੇ ਨਿਰਮਾਣ ਕਾਰਜ ਚੱਲ ਰਿਹਾ ਸੀ ਅਤੇ ਇੱਥੇ ਇਕ ਟੋਏ ‘ਚ ਟਰੈਕਟਰ ਉਲਟ ਗਿਆ। ਇਸ ਦੌਰਾਨ ਟਰੈਕਟਰ ਟਰੇਲਰ ਦਾ ਡਰਾਈਵਰ 30 ਸਾਲਾ ਅਮ੍ਰਿਤਪਾਲ ਵਿਰਕ ਜ਼ਖਮੀ ਹੋ ਗਿਆ। ਉਸ ਨੂੰ ਹਲਕੀਆਂ ਸੱਟਾਂ ਲੱਗੀਆਂ ਅਤੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਅਮ੍ਰਿਤਪਾਲ ਵਿਰਕ ‘ਤੇ ਬੇਧਿਆਨੀ ਨਾਲ ਵਾਹਨ ਚਲਾਉਣ ਦਾ ਦੋਸ਼ ਲੱਗਾ ਹੈ। ਇਸ ਹਾਦਸੇ ਮਗਰੋਂ 10 ਘੰਟਿਆਂ ਤਕ ਹਾਈਵੇਅ ਬੰਦ ਕਰਨਾ ਪਿਆ ਅਤੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।
ਮੰਗਲਵਾਰ ਦੀ ਰਾਤ ਨੂੰ ਤਕਰੀਬਨ 11.30 ਵਜੇ ਇਕ ਹੋਰ ਹਾਦਸਾ ਹਾਈਵੇਅ 401 ਦੇ ਨੇੜੇ ਕੈਨੇਸੀਰੇ ਰੋਡ ‘ਤੇ ਵਾਪਰਿਆ। ਇਹ ਹਾਦਸਾ ਸਵੇਰੇ ਵਾਪਰੇ ਹਾਦਸੇ ਵਾਲੀ ਥਾਂ ਦੇ ਨੇੜੇ ਹੀ ਹੈ। ਇੱਥੇ 51 ਸਾਲਾ ਗੁਰਦਾਰਸ਼ਾਹ ਢਿੱਲੋਂ ਟਰੈਕਟਰ ਟਰੇਲਰ ਚਲਾ ਰਿਹਾ ਸੀ ਅਤੇ ਇਸ ਦੀ ਇਕ ਵਾਹਨ ਨਾਲ ਟੱਕਰ ਹੋ ਗਈ। ਦੂਜਾ ਵਾਹਨ ਕਿਸੇ ਹੋਰ ਸੜਕ ਹਾਦਸੇ ਕਾਰਨ ਇਕ ਪਾਸੇ ਖੜ੍ਹਾ ਸੀ ਅਤੇ ਢਿੱਲੋਂ ਨੇ ਇਸ ‘ਚ ਟਰੈਕਟਰ ਮਾਰਿਆ। ਜਦ ਪੁਲਿਸ ਮੌਕੇ ‘ਤੇ ਪੁੱਜੀ ਤਾਂ ਉਨ੍ਹਾਂ ਜਾਂਚ ‘ਚ ਪਾਇਆ ਕਿ ਢਿੱਲੋਂ ਕੋਲ ਡਰਾਈਵਿੰਗ ਇੰਸ਼ੋਰੈਂਸ ਅਤੇ ਪਰਮਿਟ ਨਹੀਂ ਸਨ। ਇਸ ਦੇ ਨਾਲ ਹੀ ਉਸ ‘ਤੇ ਗਲਤ ਢੰਗ ਨਾਲ ਵਾਹਨ ਚਲਾਉਣ ਦੇ ਦੋਸ਼ ਲੱਗੇ ਹਨ।
ਇਨ੍ਹਾਂ ਦੋਹਾਂ ਵਾਰਦਾਤਾਂ ਦੇ 24 ਘੰਟੇ ਹੋਣ ਤੋਂ ਪਹਿਲਾਂ ਹੀ ਬੁੱਧਵਾਰ ਤੜਕੇ 5.30 ਵਜੇ ਬਰੈਂਪਟਨ ‘ਚ ਇਕ ਹੋਰ ਸੜਕ ਹਾਦਸਾ ਵਾਪਰਿਆ, ਜਿਸ ‘ਚ ਇਕ ਹੋਰ ਪੰਜਾਬੀ ਡਰਾਈਵਰ ਦੋਸ਼ੀ ਪਾਇਆ ਗਿਆ। 22 ਸਾਲਾ ਪਰਮਿੰਦਰ ਸਿੰਘ ਆਪਣੇ ਟਰੈਕਟਰ-ਟਰੇਲਰ ‘ਚ ਬਲਾਈਂਡ ਰਿਵਰ ਦੇ ਹਾਈਵੇਅ 17 ਨੇੜਿਓਂ ਤੇਜ਼ ਸਪੀਡ ‘ਚ ਜਾ ਰਿਹਾ ਸੀ ਅਤੇ ਉਸ ਦਾ ਟਰੈਕਟਰ ਇਕ ਟੋਏ ‘ਚ ਡਿੱਗ ਗਿਆ।ਤੁਹਾਨੂੰ ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਹੀ ਓਨਟਾਰੀਓ ਪ੍ਰੋਵੀਜ਼ਿਨ ਪੁਲਿਸ ਨੇ ਜਾਣਕਾਰੀ ਦਿੱਤੀ ਸੀ ਕਿ ਪਿਛਲੇ ਸਾਲ ਨਾਲੋਂ ਇਸ ਸਾਲ ਓਂਟਾਰੀਓ ਹਾਈਵੇਅ ‘ਤੇ ਟਰੱਕਾਂ ਕਾਰਨ ਵਧੇਰੇ ਸੜਕ ਹਾਦਸੇ ਵਾਪਰੇ ਹਨ। ਪੁਲਿਸ ਅਤੇ ਸੜਕ ਵਿਭਾਗ ਵੱਲੋਂ ਲੋਕਾਂ ਨੂੰ ਵਾਰ-ਵਾਰ ਚਿਤਾਵਨੀ ਦਿੱਤੀ ਜਾਂਦੀ ਹੈ। ਇਸ ਦੇ ਬਾਵਜੂਦ ਅਜਿਹੇ ਹਾਦਸੇ ਵਾਪਰ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article