PUNJABMAILUSA.COM

ਬਰਫ਼ੀਲੇ ਤੂਫ਼ਾਨ ਕਾਰਨ ਯੂਰਪ ‘ਚ ਭਾਰੀ ਤਬਾਹੀ

ਬਰਫ਼ੀਲੇ ਤੂਫ਼ਾਨ ਕਾਰਨ ਯੂਰਪ ‘ਚ ਭਾਰੀ ਤਬਾਹੀ

ਬਰਫ਼ੀਲੇ ਤੂਫ਼ਾਨ ਕਾਰਨ ਯੂਰਪ ‘ਚ  ਭਾਰੀ ਤਬਾਹੀ
March 01
23:21 2018

ਲੰਡਨ, 1 ਮਾਰਚ (ਪੰਜਾਬ ਮੇਲ)- ਯੂਰਪ ਵਿਚ ਬਰਫ਼ੀਲੇ ਤੂਫਾਨ ਨੇ ਭਾਰੀ ਤਬਾਹੀ ਮਚਾਈ ਹੈ। ਝੀਲ, ਨਦੀਆਂ ਅਤੇ ਸਮੁੰਦਰ ਦੇ ਕਿਨਾਰੇ ਤੱਕ ਜਮ ਗਏ ਹਨ। ਸੜਕਾਂ ‘ਤੇ ਬਰਫ਼ ਦੀ ਚਾਦਰ ਵਿੱਛ ਗਈ ਹੈ। ਟਰੇਨਾਂ ਵੀ ਅੱਗੇ ਨਹੀਂ ਵਧ ਸਕੀਆਂ। ਯੂਰਪੀ ਦੇਸ਼ ਅਰਕਟਿਕ ਤੋਂ ਵੀ ਜ਼ਿਆਦਾ ਠੰਡੇ ਹੋ ਰਹੇ ਹਨ। 15 ਤੋਂ ਜ਼ਿਆਦਾ ਦੇਸ਼ਾਂ ਵਿਚ ਪਾਰਾ ਮਾਈਨਸ 20 ਡਿਗਰੀ ਸੈਲਸੀਅਸ ਤੋਂ ਥੱਲੇ ਚਲਾ ਗਿਆ ਹੈ। ਬਰਫ਼ੀਲੇ ਤੂਫਾਨ ਕਾਰਨ ਘੱਟ ਤੋਂ ਘੱਟ 35 ਲੋਕਾਂ ਦੀ ਮੌਤ ਹੋ ਗਈ। ਦੋ ਦਿਨ ਵਿਚ 300 ਤੋਂ ਜ਼ਿਆਦਾ ਫਲਾਈਟਾਂ ਕੈਂਸਲ ਕੀਤੀਆਂ ਗਈਆਂ ਹਨ।
ਬਰਤਾਨੀਆ ਵਿਚ ਪਾਰਾ ਮਾਈਨਸ 23 ਡਿਗਰੀ ਤੱਕ ਰਿਹਾ। ਇਹ 55 ਸਾਲ ਵਿਚ ਸਭ ਤੋਂ ਘੱਟ ਹੈ। ਦੋ ਦਿਨਾਂ ਤੋਂ ਸਕੂਲ ਬੰਦ ਹਨ। ਸੜਕਾਂ ‘ਤੇ ਹਜ਼ਾਰਾਂ ਲੋਕ ਫਸੇ ਹਨ। ਸਕੌਟਲੈਂਡ ਵਿਚ ਰੈਡ ਅਲਰਟ ਜਾਰੀ ਕੀਤਾ ਗਿਆ ਹੈ। ਇਟਲੀ ਦੇ ਨੇਪਲਸ ਵਿਚ ਬਰਫ਼ਬਾਰੀ ਨੇ 50 ਸਾਲ ਦਾ ਰਿਕਾਰਡ ਤੋੜ ਦਿੱਤਾ ਹੈ। ਰਾਜਧਾਨੀ ਰੋਮ ਵਿਚ 32 ਸਾਲ ਵਿਚ ਦੂਜੀ ਵਾਰ ਬਰਫ਼ ਡਿੱਗੀ ਹੈ। ਪੋਲੈਂਡ ਵਿਚ ਸਰਦੀ ਕਾਰਨ ਇਸ ਸੀਜ਼ਨ ਵਿਚ 50 ਤੋਂ ਜਿਆਦਾ ਮੌਤਾਂ ਹੋਈਆਂ ਹਨ। 8 ਮੌਤਾਂ ਬੁਧਵਾਰ ਨੂੰ ਹੋਈਆਂ। ਸੜਕਾਂ ‘ਤੇ ਫਸੇ ਲੋਕਾਂ ਨੂੰ ਕੱਢਣ ਅਤੇ ਬਰਫ਼ ਹਟਾਉਣ ਦੇ ਲਈ ਸੈਨਾ ਨੂੰ ਤੈਨਾਤ ਕੀਤਾ ਗਿਆ ਹੈ। ਰੂਸ ਵਿਚ ਨਦੀ-ਝੀਲਾਂ ਜਮ ਗਈਆਂ। ਮਾਸਕੋ ਵਿਚ ਪਾਰਾ ਮਾਈਨਸ 21 ਡਿਗਰੀ ਰਿਹਾ। ਇਹ ਸੀਜ਼ਨ ਵਿਚ ਸਭ ਤੋਂ ਘੱਟ ਹੈ। ਅਮਰੀਕਾ ਦੇ ਮਿਸ਼ੀਗਨ ਦੀ ਗਰੇਟ ਲੇਕ ਜਮਣ ਤੋਂ ਬਾਅਦ ਬਲੂ ਆਈਸ ਵਿਚ ਬਦਲ ਗਈ ਹੈ। ਝੀਲ ਤੋਂ 30 ਫੁੱਟ ਉਪਰ ਤੱਕ ਬਲੂ ਆਈਸ ਵਿਛੀ ਹੋਈ ਹੈ। ਮਾਹਰਾਂ ਮੁਤਾਬਕ ਇਹ ਦੁਰਲਭ ਕੁਦਰਤੀ ਘਟਨਾ ਹੈ। ਸਾਫ ਪਾਣੀ ਦੀ ਝੀਲ ਵਿਚ ਬਰਫ਼ ਜਮਣ ਤੋਂ ਬਾਅਦ ਜਦ ਇਸ ਵਿਚ ਸੂਰਜ ਦੀ ਰੋਸ਼ਨੀ ਪੈਂਦੀ ਹੈ ਤਾਂ ਉਸ ਦਾ ਰਿਫਲੈਕਸ਼ਨ ਪਾਣੀ ‘ਤੇ ਬਣੀ ਬਰਫ਼ ‘ਤੇ ਦਿਖਦਾ ਹੈ। ਇਹ ਰਿਫਲੈਕਸ਼ਨ ਹੀ ਨੀਲੇ ਰੰਗ ਦਾ ਹੁੰਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article