PUNJABMAILUSA.COM

ਬਲਤੇਜ ਪੰਨੂ ਤੇ ਪਰਚਾ ਦਰਜ ਕਰਨਾ ਪ੍ਰੈੱਸ ਦੀ ਆਜ਼ਾਦੀ ਤੇ ਹਮਲਾ : ਜਸਪਾਲ ਸਿੰਘ ਹੇਰਾਂ

ਬਲਤੇਜ ਪੰਨੂ ਤੇ ਪਰਚਾ ਦਰਜ ਕਰਨਾ ਪ੍ਰੈੱਸ ਦੀ ਆਜ਼ਾਦੀ ਤੇ ਹਮਲਾ : ਜਸਪਾਲ ਸਿੰਘ ਹੇਰਾਂ

ਬਲਤੇਜ ਪੰਨੂ ਤੇ ਪਰਚਾ ਦਰਜ ਕਰਨਾ ਪ੍ਰੈੱਸ ਦੀ ਆਜ਼ਾਦੀ ਤੇ ਹਮਲਾ : ਜਸਪਾਲ ਸਿੰਘ ਹੇਰਾਂ
November 30
21:19 2015

Pannu
ਪੰਜਾਬ ਯੂਨੀਅਨ ਆਫ਼ ਜਰਨਲਿਸਟ ਨੇ ਲਿਆ ਸਖ਼ਤ ਨੋਟਿਸ
ਜ਼ਿਲ੍ਹਾ ਹੈੱਡ ਕੁਆਟਰਾਂ ਤੇ ਮੰਗ ਪੱਤਰ ਦਿਤੇ ਜਾਣਗੇ, 8 ਦਸੰਬਰ ਨੂੰ ਲੁਧਿਆਣਾ ਵਿਚ ਰੋਸ ਮਾਰਚ
ਸੈਮੀਨਾਰ ਕਰਵਾ ਸੰਸਥਾ ਕਰੇਗੀ ਪੰਜਾਬ ਸਰਕਾਰ ਦੀਆਂ ਪ੍ਰੈੱਸ ਵਿਰੁੱਧ ਅਪਣਾਈ ਨੀਤੀ ਦਾ ਖ਼ੁਲਾਸਾ
ਪਟਿਆਲਾ 30 ਨਵੰਬਰ (ਪੰਜਾਬ ਮੇਲ)- ਪੰਜਾਬ ਦੇ ਪੱਤਰਕਾਰਾਂ ਦੀ ਜਥੇਬੰਦੀ ਪੰਜਾਬ ਯੂਨੀਅਨ ਆਫ਼ ਜਰਨਲਿਸਟ ਰਾਜਿ. (ਪੀਯੂਜੇ) ਨੇ ਅੱਜ ਕੈਨੇਡੀਅਨ ਪੱਤਰਕਾਰ ਬਲਤੇਜ ਪੰਨੂ ਦੇ ਮਾਮਲੇ ਵਿਚ ਜਿੱਥੇ ਆਪਣਾ ਪ੍ਰਤੀਕਰਮ ਪ੍ਰਗਟ ਕੀਤਾ ਹੈ ਉੱਥੇ ਹੀ ਪੰਜਾਬ ਸਰਕਾਰ ਨੂੰ ਇਸ ਗੱਲੋਂ ਖ਼ਬਰਦਾਰ ਕੀਤਾ ਹੈ ਕਿ ਉਹ ਪਿਛਲੇ ਸਮੇਂ ਤੋਂ ਪੱਤਰਕਾਰਾਂ ਦੇ ਹੱਕਾਂ ਤੇ ਡਾਕੇ ਮਾਰ ਰਹੀ ਹੈ, ਇਸ ਤਰ੍ਹਾਂ ਕਿਸੇ ਵੀ ਪੱਤਰਕਾਰ ਨੂੰ ਜਦੋਂ ਮਰਜ਼ੀ ਪੁਲਸ ਚੁੱਕੇ ਤੇ ਬਿਨਾਂ ਕਿਸੇ ਪੜਤਾਲ ਤੋਂ ਪਰਚਾ ਦਰਜ ਕਰਕੇ ਉਸ ਦੀ ਜ਼ਿੰਦਗੀ ਨੂੰ ਤਬਾਹ ਕਰ ਦੇਵੇ, ਇਹ ਗੱਲਾਂ ਬਰਦਾਸ਼ਤ ਤੋਂ ਬਾਹਰ ਹਨ। ਇਸ ਸਮੇਂ ਬਿਆਨ ਜਾਰੀ ਕਰਦਿਆਂ ਪੀਯੁਜੇ ਦੇ ਸੂਬਾ ਪ੍ਰਧਾਨ ਜਸਪਾਲ ਸਿੰਘ ਹੇਰਾਂ ਤੇ ਸੀਨੀਅਰ ਮੀਤ ਪ੍ਰਧਾਨ ਗੁਰਨਾਮ ਸਿੰਘ ਅਕੀਦਾ ਨੇ ਕਿਹਾ ਕਿ ਅਸੀਂ ਪੰਜਾਬ ਭਰ ਦੇ ਪੱਤਰਕਾਰਾਂ ਨੂੰ ਇਸ ਗੱਲ ਦਾ ਸੱਦਾ ਦਿੰਦੇ ਹਾਂ ਕਿ ਉਹ ਪ੍ਰੈੱਸ ਦੀ ਆਜ਼ਾਦੀ ‘ਤੇ ਪੰਜਾਬ ਸਰਕਾਰ ਵੱਲੋਂ ਮਾਰੇ ਜਾ ਰਹੇ ਡਾਕਿਆਂ ਦਾ ਡਟ ਕੇ ਵਿਰੋਧ ਕਰਨ।
ਇਸ ਵੇਲੇ ਸ੍ਰੀ ਹੇਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਉਸ ਵਿਰੁੱਧ ਉੱਠ ਰਹੇ ਲੋਕ ਰੋਹ ਨੂੰ ਇਸ ਤਰ੍ਹਾਂ ਪੁਲਸ ਦੀ ਤਾਕਤ ਨਾਲ ਨਹੀਂ ਦਬਾ ਸਕਦੀ। ਪਹਿਲਾਂ ਵੀ ਪ੍ਰੈੱਸ ਦੀ ਆਜ਼ਾਦੀ ‘ਤੇ ਪੰਜਾਬ ਸਰਕਾਰ ਨੇ ਕਾਫੀ ਤਰ੍ਹਾਂ ਦੇ ਹਮਲੇ ਕੀਤੇ ਹਨ ਪਰ ਹੁਣ ਜੋ ਪੱਤਰਕਾਰ ਬਲਤੇਜ ਪੰਨੂ ਤੇ ਬਿਨਾਂ ਪੜਤਾਲ ਤੋਂ ਪਰਚਾ ਦਰਜ ਕੀਤਾ ਹੈ ਉਹ ਸਰਕਾਰ ਦੀ ਪੱਤਰਕਾਰਾਂ ਵਿਰੁੱਧ ਬੌਖਲਾਹਟ ਦਾ ਨਤੀਜਾ ਹੈ। ਸ੍ਰੀ ਪੰਨੂ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਦੀਆ ਗਲਤ ਨੀਤੀਆਂ ਸੋਸ਼ਲ ਮੀਡੀਆ ਵਿਚ ਨਸ਼ਰ ਕਰ ਰਿਹਾ ਸੀ। ਪੰਜਾਬ ਦੇ ਉਪ ਮੁੱਖ ਮੰਤਰੀ ਸੋਸ਼ਲ ਮੀਡੀਆ ਤੇ ਸਰਗਰਮ ਲੋਕਾਂ ਨੂੰ ਹਮੇਸ਼ਾ ਧਮਕੀਆਂ ਦੇ ਰਿਹਾ ਹੈ। ਆਗੂਆਂ ਨੇ ਕਿਹਾ ਕਿ ਜੇਕਰ ਕਿਸੇ ਪੱਤਰਕਾਰ ਤੇ ਦੋਸ਼ ਲਗਦੇ ਹਨ ਤਾਂ ਇਸ ਸਬੰਧੀ ਨਿਯਮ ਵਿਧਾਨ ਅਪਣਾਉਣੇ ਚਾਹੀਦੇ ਸਨ ਜੋ ਪੁਲਸ ਨੇ ਸ੍ਰੀ ਪੰਨੂ ਉੱਤੇ ਦਰਜ ਹੋਏ ਕੇਸ ਵਿਚ ਨਹੀਂ ਅਪਣਾਏ। ਸ੍ਰੀ ਹੇਰਾਂ ਨੇ ਕਿਹਾ ਕਿ ਅਸੀਂ ਕਿਸੇ ਔਰਤ ਦੇ ਹੱਕਾਂ ਦੇ ਖ਼ਿਲਾਫ਼ ਨਹੀਂ ਹਾਂ ਪਰ ਪੱਤਰਕਾਰ ਸਮਾਜ ਦਾ ਇਕ ਸਤਿਕਾਰਯੋਗ ਵਿਅਕਤੀ ਹੈ। ਉਸ ਦੇ ਹੱਕਾਂ ਦਾ ਖਿਆਲ ਰੱਖਣਾ ਵੀ ਜ਼ਰੂਰੀ ਹੈ। ਸ੍ਰੀ ਹੇਰਾਂ ਨੇ ਕਿਹਾ ਕਿ ਉਹ ਕੱਲ੍ਹ ਤੋਂ ਹੀ ਪੰਜਾਬ ਸਰਕਾਰ ਵਿਰੁੱਧ ਇਕ ਮੰਗ ਪੱਤਰ ਪੰਜਾਬ ਦੇ ਰਾਜਪਾਲ, ਭਾਰਤ ਦੇ ਪ੍ਰਧਾਨ ਮੰਤਰੀ, ਚੀਫ਼ ਜਸਟਿਸ ਮਾਨਯੋਗ ਸੁਪਰੀਮ ਕੋਰਟ ਭਾਰਤ ਤੇ ਚੀਫ਼ ਜਸਟਿਸ ਮਾਨਯੋਗ ਹਾਈ ਕੋਰਟ ਚੰਡੀਗੜ੍ਹ, ਮੁੱਖ ਮੰਤਰੀ ਪੰਜਾਬ ਤੇ ਪ੍ਰੈੱਸ ਕੌਂਸਲ ਆਫ਼ ਇੰਡੀਆ ਨੂੰ ਭੇਜ ਰਹੇ ਹਾਂ। ਇਹ ਮੰਗ ਪੱਤਰ ਹਰੇਕ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਹੀਂ ਭੇਜੇ ਜਾਣਗੇ। ਜਿਸ ਵਿਚ ਪ੍ਰੈੱਸ ਦੀ ਆਜ਼ਾਦੀ ‘ਤੇ ਹਮਲੇ ਰੋਕਣ ਲਈ ਤਾਂ ਮੰਗ ਹੋਵੇਗੀ ਹੀ, ਨਾਲ ਹੀ ਇਹ ਵੀ ਕਿਹਾ ਜਾਵੇਗਾ ਕਿ ਜਦੋਂ ਵੀ ਕਿਸੇ ਪੱਤਰਕਾਰ ਵਿਰੁੱਧ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਉਸ ਸਮੇਂ ਦੋ ਸੀਨੀਅਰ ਪੱਤਰਕਾਰਾਂ, ਇਕ ਪੁਲਸ ਤੇ ਇਕ ਸਿਵਲ ਅਧਿਕਾਰੀ, ਅਤੇ ਇਕ ਸਮਾਜਕ ਕਾਰਕੁਨ ਦੀ ਕਮੇਟੀ ਬਣਾ ਕੇ ਪਹਿਲਾਂ ਪੜਤਾਲ ਕਰਾਈ ਜਾਵੇ, ਜੇਕਰ ਪੱਤਰਕਾਰ ਦੋਸ਼ੀ ਸਾਬਤ ਹੁੰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਹ ਮੰਗ ਵੀ ਕਰਾਂਗੇ ਕਿ ਬਲਤੇਜ ਪੰਨੂ ਖ਼ਿਲਾਫ਼ ਕੋਈ ਵੀ ਨਿਯਮ ਵਿਧਾਨ ਨਾ ਅਪਣਾ ਕੇ ਗ੍ਰਿਫ਼ਤਾਰ ਕਰਨ ਵਾਲੇ ਪੁਲਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਹੋਵੇ ਤੇ ਉਸ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਸ੍ਰੀ ਹੇਰਾਂ ਨੇ ਕਿਹਾ ਕਿ ਮੋਗਾ ਰੈਲੀ ਵਿਚ ਪੱਤਰਕਾਰਾਂ ਨਾਲ ਪੁਲਸ ਅਧਿਕਾਰੀਆਂ ਵੱਲੋਂ ਬਦਸਲੂਕੀ ਕੀਤੀ ਗਈ। ਤੇ ਨਾਲ ਹੀ ਬਠਿੰਡਾ ਦੇ ਪੱਤਰਕਾਰ ਅਨਿਲ ਵਰਮਾ ਨੂੰ ਵੀ ਧਮਕਾਇਆ ਜਾ ਰਿਹਾ ਹੈ, ਇਹ ਬਰਦਾਸ਼ਤ ਨਹੀਂ ਹੋਵੇਗਾ।
ਸ੍ਰੀ ਹੇਰਾਂ ਨੇ ਕਿਹਾ ਕਿ ਇਸ ਸਬੰਧੀ ਵੱਖ ਵੱਖ ਪੱਤਰਕਾਰਾਂ ਨਾਲ ਕੀਤੀ ਗਈ ਗੱਲ ਤੋਂ ਬਾਅਦ ਇਹ ਤਹਿ ਹੋਇਆ ਹੈ ਕਿ ਜੇਕਰ ਪੰਜਾਬ ਸਰਕਾਰ ਸੁਸਤ ਰਹਿੰਦੀ ਹੈ ਤਾਂ ਪੱਤਰਕਾਰ ਪੰਜਾਬ ਸਰਕਾਰ ਦੇ ਵਿਰੁੱਧ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਦਸੰਬਰ ਦੇ ਪਹਿਲੇ ਹਫ਼ਤੇ ਲੁਧਿਆਣਾ ਵਿਚ ਇਕ ਵੱਡਾ ਰੋਸ ਮਾਰਚ ਪੰਜਾਬ ਸਰਕਾਰ ਦੇ ਵਿਰੁੱਧ ਪੱਤਰਕਾਰਾਂ ਵੱਲੋਂ ਕੀਤਾ ਜਾਵੇਗਾ। ਉਸ ਤੋਂ ਬਾਅਦ ਪ੍ਰਮੁੱਖ ਵਿਦਵਾਨਾਂ ਦੀ ਸ਼ਮੂਲੀਅਤ ਨਾਲ ਇਕ ਵੱਡਾ ਸੈਮੀਨਾਰ ਕਰਾਇਆ ਜਾਵੇਗਾ। ਇਸ ਸਮੇਂ ਪੱਤਰਕਾਰਾਂ ਵੀਰਾਂ ਨੂੰ ਬੇਨਤੀ ਕੀਤੀ ਗਈ ਕਿ ਇਹ ਮਾਮਲਾ ਅਜਿਹਾ ਹੈ ਜੋ ਕਿਸੇ ਵੀ ਆਦਰਸ਼ਵਾਦੀ ਪੱਤਰਕਾਰ ਦੇ ਵਿਰੁੱਧ ਕਿਸੇ ਵੇਲੇ ਵੀ ਖੜਾ ਕੀਤਾ ਜਾ ਸਕਦਾ ਹੈ। ਇਸ ਲਈ ਸਾਰੇ ਪੱਤਰਕਾਰ ਵੀਰਾਂ ਨੂੰ ਇੱਕਮੁੱਠ ਹੋਣ ਦੀ ਅਪੀਲ ਕੀਤੀ ਜਾਂਦੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਐਲਕ ਗਰੋਵ ਪਾਰਕ ਦੀਆਂ ਤੀਆਂ ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

ਐਲਕ ਗਰੋਵ ਪਾਰਕ ਦੀਆਂ ਤੀਆਂ ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

Read Full Article
    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article
    ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

Read Full Article
    ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

Read Full Article
    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article