PUNJABMAILUSA.COM

ਬਲਾਤਕਾਰ ਪੀੜਤ ਲੜਕੀ ਨੇ ਸਲਮਾਨ ਨੂੰ ਭੇਜਿਆ 10 ਕਰੋੜ ਦੇ ਮੁਆਵਜ਼ੇ ਦਾ ਨੋਟਿਸ

ਬਲਾਤਕਾਰ ਪੀੜਤ ਲੜਕੀ ਨੇ ਸਲਮਾਨ ਨੂੰ ਭੇਜਿਆ 10 ਕਰੋੜ ਦੇ ਮੁਆਵਜ਼ੇ ਦਾ ਨੋਟਿਸ

ਬਲਾਤਕਾਰ ਪੀੜਤ ਲੜਕੀ ਨੇ ਸਲਮਾਨ ਨੂੰ ਭੇਜਿਆ 10 ਕਰੋੜ ਦੇ ਮੁਆਵਜ਼ੇ ਦਾ ਨੋਟਿਸ
June 26
20:12 2016

sal
ਮੁੰਬਈ, 26 ਜੂਨ (ਪੰਜਾਬ ਮੇਲ)- ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੇ ਆਪਣੀ ਆਉਣ ਵਾਲੀ ਫਿਲਮ ਸੁਲਤਾਨ ਦੇ ਪ੍ਰਚਾਰ ਦੌਰਾਨ ਜੋ ਬਲਾਤਕਾਰ ਪੀੜਤ ਉੱਪਰ ਬਿਆਨ ਦਿੱਤਾ ਸੀ, ਉਸ ਨੂੰ ਲੈ ਕੇ ਉਹ ਬੁਰੀ ਤਰ੍ਹਾਂ ਫਸਦੇ ਹੋਏ ਨਜ਼ਰ ਆ ਰਹੇ ਹਨ। ਹਰਿਆਣਾ ਦੇ ਹਿਸਾਰ ਦੀ ਸਮੂਹਿਕ ਬਲਾਤਕਾਰ ਪੀੜਤਾ ਨੇ ਅਦਾਕਾਰ ਤੋਂ 10 ਕਰੋੜ ਰੁਪਏ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ। ਸਲਮਾਨ ਖਾਨ ਨੂੰ ਕਿਸੇ ਮੀਡੀਆ ਜ਼ਰੀਏ ਨਹੀਂ, ਸਗੋਂ ਪੀੜਤਾ ਨੇ ਪੂਰੀ ਕਾਨੂੰਨੀ ਕਾਰਵਾਈ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਜ਼ਰੀਏ ਸਲਮਾਨ ਨੂੰ ਇਹ ਨੋਟਿਸ ਭੇਜਿਆ ਹੈ। ਪੀੜਤ ਦਾ ਕਹਿਣਾ ਹੈ ਕਿ ਸਲਮਾਨ ਖਾਨ ਦੇ ਅਜਿਹੇ ਬਿਆਨ ਨਾਲ ਉਸ ਦੇ ਅਕਸ ਦਾ ਮਜ਼ਾਕ ਉਡਾਇਆ ਗਿਆ ਹੈ। ਸ਼ਿਕਾਇਤ ਕਰਨ ਵਾਲੀ ਸਮੂਹਿਕ ਬਲਾਤਕਾਰ ਪੀੜਤਾ ਦਾ ਇਹ ਕਹਿਣਾ ਹੈ ਕਿ ਸਲਮਾਨ ਖਾਨ ਦੇ ਅਜਿਹੇ ਬਿਆਨ ਨਾਲ ਉਸ ਨੂੰ ਬੇਹੱਦ ਬੁਰਾ ਲੱਗਾ ਹੈ। ਪੀੜਤਾ ਦੇ ਵਕੀਲ ਦਾ ਕਹਿਣਾ ਹੈ ਕਿ ਸਲਮਾਨ ਖਾਨ ਦੀ ਜਨਤਕ ਟਿੱਪਣੀ ਨਾਲ ਪੀੜਤਾ ਨੂੰ ਕਾਫੀ ਠੇਸ ਪਹੁੰਚੀ ਹੈ, ਜਿਸ ਕਾਰਨ ਇਹ ਨੋਟਿਸ ਭੇਜਿਆ ਗਿਆ ਹੈ। ਸਲਮਾਨ ਖਾਨ ਨੂੰ ਇਹ ਨੋਟਿਸ ਪ੍ਰਾਪਤ ਹੋਣ ਦੇ 15 ਦਿਨ ਅੰਦਰ ਪੀੜਤਾ ਨੂੰ ਮੁਆਵਜ਼ੇ ਦੇ ਰੂਪ ਵਿਚ 10 ਕਰੋੜ ਰੁਪਏ ਦੇਣੇ ਪੈਣਗੇ। ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਉੱਤੇ ਸਿਵਲ ਅਤੇ ਅਪਰਾਧਕ ਕਾਨੂੰਨ ਦੀ ਉਲੰਘਣਾ ਕਰਨ ਉੱਤੇ ਮਾਮਲਾ ਦਰਜ ਕਰਵਾਇਆ ਜਾਵੇਗਾ।
ਇੱਥੇ ਵਰਣਨਯੋਗ ਹੈ ਕਿ ਫਿਲਮ ‘ਸੁਲਤਾਨ’ ਨੂੰ ਲੈ ਕੇ ਸਲਮਾਨ ਖਾਨ ਤੋਂ ਜਦੋਂ ਫਿਲਮ ਦੀ ਸ਼ੂਟਿੰਗ ਦੌਰਾਨ ਅਨੁਭਵਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਸੀ ਕਿ ਮੇਰੀ ਕਈ ਘੰਟਿਆ ਤੱਕ ਟ੍ਰੇਨਿੰਗ ਹੁੰਦੀ ਸੀ। ਸ਼ੂਟਿੰਗ ਦੇ ਦੌਰਾਨ ਮੈਨੂੰ ਛੇ ਘੰਟਿਆ ਵਿਚ ਕਈ ਵਾਰ ਬਹੁਤ ਜ਼ਿਆਦਾ ਸਰੀਰਕ ਮਿਹਨਤ ਦਾ ਕੰਮ ਕਰਨਾ ਪੈਦਾ ਸੀ।
ਸਲਮਾਨ ਨੇ ਇਹ ਵੀ ਕਿਹਾ ਸੀ ਇਹ ਮੇਰੇ ਲਈ ਕਾਫੀ ਮੁਸ਼ਕਲ ਕੰਮ ਸੀ ਕਿਉਂਕਿ ਇਸ ਦੌਰਾਨ ਮੈਨੂੰ 120 ਕਿਲੋ ਦੇ ਪਹਿਲਵਾਨ ਨੂੰ 10 ਵਾਰ 10 ਵੱਖ-ਵੱਖ ਤਰੀਕਿਆਂ ਨਾਲ ਚੁੱਕ ਕੇ ਸੁੱਟਣਾ ਪੈਂਦਾ ਸੀ। ਜਦੋਂ ਮੈਂ ਸ਼ੂਟਿੰਗ ਖਤਮ ਹੋਣ ਤੋਂ ਬਾਅਦ ਰਿੰਗ ਚੋਂ ਬਾਹਰ ਆਉਂਦਾ ਸੀ ਤਾਂ ਮੇਰੀ ਹਾਲਤ ਇੱਕ ਬਲਾਤਕਾਰ ਪੀੜਤ ਔਰਤ ਵਾਂਗ ਹੋ ਜਾਂਦੀ ਸੀ। ਨਾ ਮੈਂ ਠੀਕ ਤਰ੍ਹਾਂ ਤੁਰ ਸਕਦਾ ਸੀ ਅਤੇ ਨਾ ਹੀ ਠੀਕ ਤਰ੍ਹਾਂ ਖਾ ਸਕਦਾ ਸੀ।
ਸਲਮਾਨ ਖਾਨ ਦੇ ਇਸ ਬਿਆਨ ਉੱਤੇ ਲੋਕਾਂ ਨੇ ਕਾਫੀ ਨਰਾਜ਼ਗੀ ਜ਼ਾਹਰ ਕੀਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਸਲਮਾਨ ਖਾਨ ਸ਼ੂਟਿੰਗ ਦੇ ਦੌਰਾਨ ਕੀਤੀ ਗਈ ਕਸਰਤ ਦੀ ਤੁਲਨਾ ਕਿਸੇ ਬਲਾਤਕਾਰ ਪੀੜਤ ਔਰਤ ਨਾਲ ਕਿਵੇਂ ਕਰ ਸਕਦਾ ਹੈ। ਉਸ ਨੂੰ ਕੀ ਪਤਾ ਕਿ ਬਲਾਤਕਾਰ ਪੀੜਤ ਔਰਤ ਉੱਤੇ ਕੀ ਗੁਜ਼ਰਦੀ ਹੈ। ਇਸ ਮਾਮਲੇ ਨੂੰ ਲੈ ਕੇ ਸਲਮਾਨ ਖਾਨ ਦੇ ਪਿਤਾ ਨੇ ਮੁਆਫੀ ਵੀ ਮੰਗੀ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article