PUNJABMAILUSA.COM

ਬਸਪਾ ਤੇ ਕਾਂਗਰਸ ਵਿਚਾਲੇ ਗਠਜੋੜ ਦੇ ਬਾਵਜੂਦ ਮੱਧ ਪ੍ਰਦੇਸ਼ ‘ਚ ਭਾਜਪਾ ਦੀ ਜਿੱਤ ਦਾ ਦਾਅਵਾ

ਬਸਪਾ ਤੇ ਕਾਂਗਰਸ ਵਿਚਾਲੇ ਗਠਜੋੜ ਦੇ ਬਾਵਜੂਦ ਮੱਧ ਪ੍ਰਦੇਸ਼ ‘ਚ ਭਾਜਪਾ ਦੀ ਜਿੱਤ ਦਾ ਦਾਅਵਾ

ਬਸਪਾ ਤੇ ਕਾਂਗਰਸ ਵਿਚਾਲੇ ਗਠਜੋੜ ਦੇ ਬਾਵਜੂਦ ਮੱਧ ਪ੍ਰਦੇਸ਼ ‘ਚ ਭਾਜਪਾ ਦੀ ਜਿੱਤ ਦਾ ਦਾਅਵਾ
August 02
13:54 2018

ਨਵੀਂ ਦਿੱਲੀ, 2 ਅਗਸਤ (ਪੰਜਾਬ ਮੇਲ)- ਕਾਂਗਰਸ ਦੇ ਮੁੱਖ ਪੱਤਰ ਨੈਸ਼ਨਲ ਹੈਰਾਡਲ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ‘ਤੇ ਕੀਤੇ ਗਏ ਸਰਵੇ ‘ਤੇ ਆਧਾਰਿਤ ਰਿਪੋਰਟ ‘ਚ ਬਸਪਾ ਤੇ ਕਾਂਗਰਸ ਵਿਚਾਲੇ ਗਠਜੋੜ ਦੇ ਬਾਵਜੂਦ ਮੱਧ ਪ੍ਰਦੇਸ਼ ‘ਚ ਭਾਜਪਾ ਦੀ ਜਿੱਤ ਦਾ ਦਾਅਵਾ ਕੀਤਾ ਹੈ। ਹਾਲਾਂਕਿ ਸਮਾਚਾਰ ਪੱਤਰ ਨੇ ਆਪਣੀ ਵੈੱਬਸਾਈਟ ‘ਤੇ ਛਾਪੀ ਰਿਪੋਰਟ ‘ਚ ਇਹ ਵੀ ਲਿਖਿਆ ਹੈ ਕਿ ਜੇ ਦੋਵੇਂ ਪਾਰਟੀਆਂ ਇਕੱਠੀਆਂ ਚੋਣ ਲੜਦੀਆਂ ਹਨ ਤਾਂ ਉਨ੍ਹਾਂ ਦੀਆਂ ਸੀਟਾਂ ‘ਚ ਵਾਧਾ ਹੋਵੇਗਾ। ਇਕੱਠੇ ਲੜਨ ਦੀ ਸਥਿਤੀ ‘ਚ ਕਾਂਗਰਸ ਨੂੰ 73 ਸੀਟਾਂ ਮਿਲਣ ਦਾ ਅਨੁਮਾਨ ਜਤਾਇਆ ਗਿਆ ਹੈ ਜਦੋਂਕਿ ਜੇ ਕਾਂਗਰਸ ਬਸਪਾ ਨਾਲ ਲੜਦੀ ਹੈ ਤਾਂ ਉਸ ਨੂੰ 103 ਸੀਟਾਂ ਹਾਸਲ ਹੋਣਗੀਆਂ। ਇਸ ਦੇ ਬਾਵਜੂਦ ਪਾਰਟੀ 230 ਮੈਂਬਰਾਂ ਵਾਲੀ ਵਿਧਾਨ ਸਭਾ ‘ਚ ਬਹੁਮਤ ਦਾ ਅੰਕੜਾ (116 ਸੀਟਾਂ) ਨਹੀਂ ਹਾਸਲ ਕਰ ਸਕੇਗੀ। ਦੂਜੇ ਪਾਸੇ ਭਾਜਪਾ ਨੂੰ ਕਾਂਗਰਸ ਨੇ ਇਕੱਲੇ ਲੜਨ ਦੀ ਸਥਿਤੀ ‘ਚ 147 ਸੀਟਾਂ ‘ਤੇ ਜਿੱਤਦੇ ਦਿਖਾਇਆ ਗਿਆ ਹੈ ਜਦੋਂਕਿ ਕਾਂਗਰਸ ਨਾਲ ਗਠਜੋੜ ਹੋਣ ਦੇ ਬਾਵਜੂਦ ਭਾਜਪਾ 126 ਸੀਟਾਂ ‘ਤੇ ਚੋਣ ਜਿੱਤ ਜਾਵੇਗੀ। ਇਹ ਸਰਵੇ ਤਾਮਿਲਨਾਡੂ ਦੀ ਸਪਿਕ ਮੀਡੀਆ ਨੈੱਟਵਰਕ ਵਲੋਂ ਕੀਤਾ ਗਿਆ ਹੈ ਤੇ ਇਸ ਦੇ ਨਤੀਜੇ 27 ਜੁਲਾਈ ਨੂੰ ਜਨਤਕ ਕੀਤੇ ਗਏ ਸਨ। ਕਾਂਗਰਸ ਤੇ ਬਸਪਾ ਦਰਮਿਆਨ ਗਠਜੋੜ ਹੋਣ ਦੀ ਸਥਿਤੀ ‘ਚ ਭਾਜਪਾ ਨੂੰ 45.79 ਵੋਟ ਨਾਲ 126 ਸੀਟਾਂ ਤੇ ਕਾਂਗਰਸ ਤੇ ਬਸਪਾ ਦੇ ਗਠਜੋੜ ਨੂੰ 48.37 ਫੀਸਦੀ ਵੋਟ ਨਾਲ 103 ਸੀਟਾਂ ਮਿਲਣ ਦਾ ਅਨੁਮਾਨ ਜਤਾਇਆ ਜਾ ਗਿਆ ਹੈ ਜਦੋਂਕਿ ਕਾਂਗਰਸ ਤੇ ਬਸਪਾ ਦੇ ਇਕੱਲੇ ਲੜਨ ਦੀ ਸਥਿਤੀ ‘ਚ ਭਾਜਪਾ ਦੇ ਵੋਟ 43.52 ਫੀਸਦੀ ਰਹਿ ਜਾਣਗੇ ਪਰ ਇਸ ਦੀਆਂ ਸੀਟਾਂ ਦੀ ਗਿਣਤੀ ਵਧ ਕੇ 147 ਹੋ ਸਕਦੀ ਹੈ ਜਦਕਿ ਕਾਂਗਰਸ ਇਕੱਲੀ ਚੋਣ ਲੜ ਕੇ 40.7 ਫੀਸਦੀ ਵੋਟਾਂ ਨਾਲ 73 ਸੀਟਾਂ ‘ਤੇ ਚੋਣ ਜਿੱਤ ਸਕਦੀ ਹੈ। ਬਸਪਾ ਇਕੱਲੇ ਲੜ ਕੇ 12.37 ਫੀਸਦੀ ਵੋਟਾਂ ਨਾਲ 9 ਸੀਟਾਂ ਮਿਲਣ ਦਾ ਅਨੁਮਾਨ ਹੈ।
ਇਸ ਦੇ ਨਾਲ ਹੀ ਸਪਿਕ ਮੀਡੀਆ ਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਮੱਧ ਪ੍ਰਦੇਸ਼ ‘ਚ ਸਰਵੇ ਕੀਤਾ ਹੈ। ਇਸ ਦੇ ਮੁਤਾਬਕ ਕਾਂਗਰਸ ਤੇ ਬਸਪਾ ਦਾ ਗਠਜੋੜ ਹੋਣ ‘ਤੇ ਦੋਹਾਂ ਪਾਰਟੀਆਂ ਨੂੰ ਸੂਬੇ ਦੀਆਂ 29 ‘ਚੋਂ 8 ਸੀਟਾਂ ਹਾਸਲ ਹੋਣਗੀਆਂ, ਜਿਸ ‘ਚੋਂ 7 ਸੀਟਾਂ ਕਾਂਗਰਸ ਤੇ 1 ਸੀਟ ਬਸਪਾ ਨੂੰ ਮਿਲੇਗੀ ਜਦੋਂਕਿ ਭਾਜਪਾ 19 ਸੀਟਾਂ ‘ਤੇ ਜਿੱਤ ਹਾਸਲ ਕਰ ਸਕਦੀ ਹੈ। 2 ਸੀਟਾਂ ਨੂੰ ਲੈ ਕੇ ਸਰਵੇ ‘ਚ ਕੋਈ ਅਨੁਮਾਨ ਨਹੀਂ ਜਤਾਇਆ ਗਿਆ ਹੈ। ਲੋਕ ਸਭਾ ਸੀਟਾਂ ਦੇ ਸਰਵੇ ‘ਚ ਭਾਜਪਾ ਨੂੰ 8 ਸੀਟਾਂ ਦਾ ਨੁਕਸਾਨ ਹੁੰਦਾ ਨਜ਼ਰ ਆ ਰਿਹਾ ਹੈ।
ਕਾਂਗਰਸ ਦੇ ਮੁੱਖ ਪੱਤਰ ‘ਚ ਭਾਜਪਾ ਨੂੰ ਮੱਧ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ‘ਚ ਜਿੱਤ ਮਿਲਦੇ ਦਿਖਾਉਣ ਨੂੰ ਕਾਂਗਰਸ ਦੇ ਮੁੱਖ ਪੱਤਰ ਦੀ ਇਕ ਹਫਤੇ ‘ਚ ਦੂਜੀ ਗਲਤੀ ਦੇ ਤੌਰ ‘ਤੇ ਦੇਖਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਪਿਛਲੇ ਹਫਤੇ ਦੇ ਅੰਕ ‘ਚ ਨੈਸ਼ਨਲ ਹੈਰਾਡਲ ‘ਚ ਬੋਫਰਸ ਘਪਲੇ ਦੀ ਤੁਲਨਾ ਰਾਫੇਲ ਡੀਲ ਨਾਲ ਕਰਨ ਵਾਲਾ ਸਿਰਲੇਖ ਛਾਪਿਆ ਸੀ। ਇਸ ਤੋਂ ਬਾਅਦ ਮੀਡੀਆ ‘ਚ ਇਹ ਬਹਿਸ ਸ਼ੁਰੂ ਹੋ ਗਈ ਕਿ ਰਾਫੇਲ ਨੂੰ ਘਪਲਾ ਮੰਨਣ ਵਾਲੀ ਕਾਂਗਰਸ ਸਰਕਾਰ ਕੀ ਬੋਫਰਸ ਨੂੰ ਘਪਲਾ ਮੰਨਣ ਨੂੰ ਤਿਆਰ ਹੋ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article