ਬਹਿਬਲ ਗੋਲੀਕਾਂਡ : ਉਮਰਾਨੰਗਲ ਦੀ ਜ਼ਮਾਨਤ ‘ਤੇ ਸੁਣਵਾਈ 1 ਅਕਤੂਬਰ ਨੂੰ

61
Share

ਫਰੀਦਕੋਟ, 30 ਸਤੰਬਰ (ਪੰਜਾਬ ਮੇਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ 14 ਅਕਤੂਬਰ ਸਾਲ 2015 ਨੂੰ ਵਾਪਰੇ ਬਹਿਬਲ ਗੋਲੀਕਾਂਡ ‘ਚ ਵਿਸ਼ੇਸ਼ ਜਾਂਚ ਟੀਮ ਨੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਮੁਅੱਤਲੀ ਪਰਮਰਾਜ ਸਿੰਘ ਉਮਰਾ ਨੰਗਲ ਨੂੰ ਮੁਲਜ਼ਮ ਵੱਲੋਂ ਨਾਮਜ਼ਦ ਕਰਨ ਦੇ ਦੋਸ਼ ਹੇਠ ਮੁਅੱਤਲੀ ਉਮਰਾਂ ਨੰਗਲ ਵੱਲੋਂ ਸੈਸ਼ਨ ਜੱਜ ਸੁਮੀਤ ਮਲਹੋਤਰਾ ਦੀ ਅਦਾਲਤ ‘ਚ ਚੱਲਦੇ ਮੁਕੱਦਮੇ ਤੱਕ ਜ਼ਮਾਨਤ ‘ਤੇ ਰਿਹਾਅ ਕਰਨ ਦੀ ਮੰਗ ਕੀਤੀ ਗਈ ਹੈ, ਜਿਸ ‘ਤੇ ਅਦਾਲਤ ਨੇ ਇਸ ਦੀ ਸੁਣਵਾਈ 1 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਹੈ। ਅਦਾਲਤ ਨੇ ਪੰਜਾਬ ਸਰਕਾਰ ਅਤੇ ਵਿਸ਼ੇਸ਼ ਜਾਂਚ ਟੀਮ ਨੂੰ ਨੋਟਿਸ ਜਾਰੀ ਕਰਦੇ ਹੋਏੇ ਹਦਾਇਤ ਕੀਤੀ ਸੀ ਕਿ ਉਹ ਇਸ ਮਾਮਲੇ ਨਾਲ ਲੋੜੀਂਦਾ ਰਿਕਾਰਡ ਪੇਸ਼ ਕੀਤਾ ਜਾਵੇ। ਸੂਤਰਾਂ ਦੇ ਅਨੁਸਾਰ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਆਈ.ਜੀ. ਪਰਮਰਾਜ ਸਿੰਘ ਉਮਰਾ ਨੰਗਲ 14 ਅਕਤੂਬਰ 2015 ਨੂੰ ਸਵੇਰੇ ਬਹਿਬਲ ਕਲਾਂ ‘ਚ ਗਿਆ ਸੀ, ਜਿੱਥੇ ਸਿੱਖ ਸੰਗਤਾਂ ਬੇਅਦਬੀ ਖਿਲਾਫ ਸ਼ਾਂਤਮਈ ਧਰਨੇ ‘ਤੇ ਬੈਠੀਆਂ ਸਨ। ਪੜਤਾਲ ਰਿਪੋਰਟ ਅਨੁਸਾਰ ਉਸ ਵੇਲੇ ਡੀ.ਜੀ.ਪੀ. ਸੁਮੇਧ ਸੈਣੀ ਅਤੇ ਆਈ.ਜੀ. ਪਰਮਰਾਜ ਸਿੰਘ ਉਮਰਾ ਨੰਗਲ ਨੇ ਕਥਿਤ ਤੌਰ ‘ਤੇ ਕੁਝ ਪੁਲਿਸ ਅਧਿਕਾਰੀਆਂ ਅਤੇ ਸਿਆਸੀ ਆਗੂਆਂ ਨਾਲ ਸਾਜਬਾਜ਼ ਹੋ ਕੇ ਸ਼ਾਂਤਮਈ ਧਰਨੇ ‘ਤੇ ਜਬਰ ਢਾਹੁਣਾ ਸ਼ੁਰੂ ਕਰ ਦਿੱਤਾ। ਇੱਥੇ ਚੱਲੀ ਪੁਲਿਸ ਦੀ ਗੋਲੀ ਨਾਲ ਦੋ ਸਿੱਖ ਨੌਜਵਾਨ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਦੋ ਸਿੱਖ ਨੌਜਵਾਨਾਂ ਦੇ ਕਤਲ ਨੂੰ ਕਥਿਤ ਤੌਰ ‘ਤੇ ਜਾਇਜ਼ ਠਹਿਰਾਉਣ ਲਈ ਧਰਨਾਕਾਰੀਆਂ ‘ਤੇ ਹੀ ਇਰਾਦਾ ਕਤਲ ਅਤੇ ਪੁਲਿਸ ‘ਤੇ ਹਮਲਾ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕਰ ਦਿੱਤਾ।


Share