ਬਹਿਬਲ ਗੋਲੀਕਾਂਡ ’ਚ ਮੁਲਜ਼ਮ ਵਜੋਂ ਨਾਮਜ਼ਦ ਸੁਮੇਧ ਸੈਣੀ ਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ ’ਚ ਪੇਸ਼

103
Share

-ਦੋਵਾਂ ਨੂੰ ਇਕ ਲੱਖ ਦੇ ਨਿੱਜੀ ਮੁਚੱਲਕੇ ’ਤੇ ਮਿਲੀ ਜ਼ਮਾਨਤ
ਫ਼ਰੀਦਕੋਟ, 8 ਮਾਰਚ (ਪੰਜਾਬ ਮੇਲ)- ਬਹਿਬਲ ਗੋਲੀਕਾਂਡ ’ਚ ਮੁਲਜ਼ਮ ਵਜੋਂ ਨਾਮਜ਼ਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅੱਜ ਇੱਥੇ ਇਲਾਕਾ ਮੈਜਿਸਟਰੇਟ ਸੁਰੇਸ਼ ਕੁਮਾਰ ਦੀ ਅਦਾਲਤ ’ਚ ਨਿੱਜੀ ਤੌਰ ’ਤੇ ਪੇਸ਼ ਹੋਏ। ਅਦਾਲਤ ਨੇ ਸੁਮੇਧ ਸੈਣੀ ਨੂੰ ਇੱਕ ਲੱਖ ਦੇ ਜ਼ਮਾਨਤੀ ਮੁਚੱਲਕੇ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ। ਉਧਰ ਇਸੇ ਕੇਸ ਵਿਚ ਅੱਜ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਵੀ ਅਦਾਲਤ ’ਚ ਪੇਸ਼ ਹੋਏ ਤੇ ਅਦਾਲਤ ਨੇ ਉਨ੍ਹਾਂ ਨੂੰ ਵੀ ਇਕ ਲੱਖ ਦੀ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਭਲਕੇ 9 ਮਾਰਚ ਨੂੰ ਹੋਵੇਗੀ।

Share